Table of Contents
Akal Ustat - Complete Path
Read Akal Ustat Complete Path from Sri Dasam Granth, one of the most beautiful creation of Sahib Sri Guru Gobind Singh Ji.
Attribute | Details |
---|---|
Bani | Akal Ustat (Complete Path) |
Creation | Sri Guru Gobind Singh |
Source | Dasam Granth |
Language | Braj, Punjabi, Sanskrit |
1 Utaar Khaase Dastakhat Patshahi Dasvi
2 Tva Prasad Kabitt
ਤ੍ਵ ਪ੍ਰਸਾਦਿ ॥ ਕਬਿਤ ॥ ਕਤਹੂੰ ਸੁਚੇਤ ਹੁਇਕੈ ਚੇਤਨਾ ਕੋ ਚਾਰ ਕੀਓ ਕਤਹੂੰ ਅਚਿੰਤ ਹੁਇਕੈ ਸੋਵਤ ਅਚੇਤ ਹੋ ॥ ਕਤਹੂੰ ਭਿਖਾਰੀ ਹੁਇਕੈ ਮਾਂਗਤ ਫਿਰਤ ਭੀਖ ਕਹੂੰ ਮਹਾ ਦਾਨ ਹੁਇਕੈ ਮਾਂਗਿਓ ਧਨ ਦੇਤ ਹੋ ॥ ਕਹੂੰ ਮਹਾਂ ਰਾਜਨ ਕੋ ਦੀਜਤ ਅਨੰਤ ਦਾਨ ਕਹੂੰ ਮਹਾਂ ਰਾਜਨ ਤੇ ਛੀਨ ਛਿਤ ਲੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੧॥੧੧॥ ਕਹੂੰ ਜੱਛ ਗੰਧ੍ਰਬ ਉਰਗ ਕਹੂੰ ਬਿਦਿਆਧਰ ਕਹੂੰ ਭਏ ਕਿੰਨਰ ਪਿਸਾਚ ਕਹੂੰ ਪ੍ਰੇਤ ਹੋ ॥ ਕਹੂੰ ਹੁਇਕੈ ਹਿੰਦੂਆ ਗਾਇਤ੍ਰੀ ਕੋ ਗੁਪਤ ਜਪਿਓ ਕਹੂੰ ਹੁਇਕੈ ਤੁਰਕਾ ਪੁਕਾਰੇ ਬਾਂਗ ਦੇਤ ਹੋ ॥ ਕਹੂੰ ਕੋਕ ਕਾਬ ਹੁਇਕੈ ਪੁਰਾਨ ਕੋ ਪੜਤ ਮਤ ਕਤਹੂੰ ਕੁਰਾਨ ਕੋ ਨਿਦਾਨ ਜਾਨ ਲੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੨॥੧੨॥ ਕਹੂੰ ਦੇਵਤਾਨ ਕੇ ਦਿਵਾਨ ਮੈ ਬਿਰਾਜਮਾਨ ਕਹੂੰ ਦਾਨਵਾਨ ਕੋ ਗੁਮਾਨ ਮਤ ਦੇਤ ਹੋ ॥ ਕਹੂੰ ਇੰਦ੍ਰ ਰਾਜਾ ਕੋ ਮਿਲਤ ਇੰਦ੍ਰ ਪਦਵੀ ਸੀ ਕਹੂੰ ਇੰਦ੍ਰ ਪਦਵੀ ਛਪਾਇ ਛੀਨ ਲੇਤ ਹੋ ॥ ਕਤਹੂੰ ਬਿਚਾਰ ਅਬਿਚਾਰ ਕੋ ਬਿਚਾਰਤ ਹੋ ਕਹੂੰ ਨਿਜ ਨਾਰ ਪਰਨਾਰ ਕੇ ਨਿਕੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੩॥੧੩॥ ਕਹੂੰ ਸਸਤ੍ਰ ਧਾਰੀ ਕਹੂੰ ਬਿਦਿਆ ਕੇ ਬਿਚਾਰੀ ਕਹੂੰ ਮਾਰਤ ਅਹਾਰੀ ਕਹੂੰ ਨਾਰ ਕੇ ਨਿਕੇਤ ਹੋ ॥ ਕਹੂੰ ਦੇਵ ਬਾਨੀ ਕਹੂੰ ਸਾਰਦਾ ਭਵਾਨੀ ਕਹੂੰ ਮੰਗਲਾ ਮਿੜਾਨੀ ਕਹੂੰ ਸਿਆਮ ਕਹੂੰ ਸੇਤ ਹੋ ॥ ਕਹੂੰ ਧਰਮ ਧਾਮੀ ਕਹੂੰ ਸਰਬ ਠਉਰ ਗਾਮੀ ਕਹੂੰ ਜਤੀ ਕਹੂੰ ਕਾਮੀ ਕਹੂੰ ਦੇਤ ਕਹੂੰ ਲੇਤ ਹੋ ॥ ਕਹੂੰ ਬੇਦ ਰੀਤ ਕਹੂੰ ਤਾ ਸਿਉ ਬਿਪਰੀਤ ਕਹੂੰ ਤ੍ਰਿਗੁਨ ਅਤੀਤ ਕਹੂੰ ਸੁਰਗੁਨ ਸਮੇਤ ਹੋ ॥੪॥੧੪॥ ਕਹੂੰ ਜਟਾਧਾਰੀ ਕਹੂੰ ਕੰਠੀ ਧਰੇ ਬ੍ਰਹਮਚਾਰੀ ਕਹੂੰ ਜੋਗਸਾਧੀ ਕਹੂੰ ਸਾਧਨਾ ਕਰਤ ਹੋ ॥ ਕਹੂੰ ਕਾਨ ਫਾਰੇ ਕਹੂੰ ਡੰਡੀ ਹੁਇ ਪਧਾਰੇ ਕਹੂੰ ਫੂਕ ਫੂਕ ਪਾਵਨ ਕੋ ਪ੍ਰਿਥੀ ਪੈ ਧਰਤ ਹੋ ॥ ਕਤਹੂੰ ਸਿਪਾਹੀ ਹੁਇ ਕੈ ਸਾਧਤ ਸਿਲਾਹਨ ਕੌ ਕਹੂੰ ਛੱਤ੍ਰੀ ਹੁਇਕੈ ਅਰਿ ਮਾਰਤ ਮਰਤ ਹੋ ॥ ਕਹੂੰ ਭੂਮ ਭਾਰ ਕੌ ਉਤਾਰਤ ਹੋ ਮਹਾਰਾਜ ਕਹੂੰ ਭਵ ਭੂਤਨ ਕੀ ਭਾਵਨਾ ਭਰਤ ਹੋ ॥੫॥੧੫॥ ਕਹੂੰ ਗੀਤ ਨਾਦ ਕੇ ਨਿਦਾਨ ਕੌ ਬਤਾਵਤ ਹੋ ਕਹੂੰ ਨ੍ਰਿਤਕਾਰੀ ਚਿਤ੍ਰਕਾਰੀ ਕੇ ਨਿਧਾਨ ਹੋ ॥ ਕਤਹੂੰ ਪਯੂਖ ਹੁਇਕੈ ਪੀਵਤ ਪਿਵਾਵਤ ਹੋ ਕਤਹੂੰ ਮਯੂਖ ਊਖ ਕਹੂੰ ਮਦ ਪਾਨ ਹੋ ॥ ਕਹੂੰ ਮਹਾ ਸੂਰ ਹੁਇਕੈ ਮਾਰਤ ਮਵਾਸਨ ਕੌ ਕਹੂੰ ਮਹਾਦੇਵ ਦੇਵਤਾਨ ਕੇ ਸਮਾਨ ਹੋ ॥ ਕਹੂੰ ਮਹਾਦੀਨ ਕਹੂੰ ਦ੍ਰਬ ਕੇ ਅਧੀਨ ਕਹੂੰ ਬਿਦਿਆ ਮੈ ਪ੍ਰਬੀਨ ਕਹੂੰ ਭੂੰਮ ਕਹੂੰ ਭਾਨ ਹੋ ॥੬॥੧੬॥ ਕਹੂੰ ਅਕਲੰਕ ਕਹੂੰ ਮਾਰਤ ਮਯੰਕ ਕਹੂੰ ਪੂਰਨ ਪ੍ਰਜੰਕ ਕਹੂੰ ਸੁੱਧਤਾ ਕੀ ਸਾਰ ਹੋ ॥ ਕਹੂੰ ਦੇਵ ਧਰਮ ਕਹੂੰ ਸਾਧਨਾ ਕੇ ਹਰਮ ਕਹੂੰ ਕੁਤਸਤ ਕੁਕਰਮ ਕਹੂੰ ਧਰਮ ਕੇ ਪ੍ਰਕਾਰ ਹੋ ॥ ਕਹੂੰ ਪਉਨਹਾਰੀ ਕਹੂੰ ਬਿਦਿਆ ਕੇ ਬੀਚਾਰੀ ਕਹੂੰ ਜੋਗੀ ਜਤੀ ਬ੍ਰਹਮਚਾਰੀ ਨਰ ਕਹੂੰ ਨਾਰ ਹੋ ॥ ਕਹੂੰ ਛੱਤ੍ਰਧਾਰੀ ਕਹੂੰ ਛਾਲਾ ਧਰੇ ਛੈਲ ਭਾਰੀ ਕਹੂੰ ਛਕ ਵਾਰੀ ਕਹੂੰ ਛਲ ਕੇ ਪ੍ਰਕਾਰ ਹੋ ॥੭॥੧੭॥ ਕਹੂੰ ਗੀਤ ਕੇ ਗਵੱਯਾ ਕਹੂੰ ਬੇਨ ਕੇ ਬਜੱਯਾ ਕਹੂੰ ਨ੍ਰਿਤ ਕੇ ਨਚੱਯਾ ਕਹੂੰ ਨਰ ਕੋ ਅਕਾਰ ਹੋ ॥ ਕਹੂੰ ਬੇਦ ਬਾਨੀ ਕਹੂੰ ਕੋਕ ਕੀ ਕਹਾਨੀ ਕਹੂੰ ਰਾਜਾ ਕਹੂੰ ਰਾਨੀ ਕਹੂੰ ਨਾਰ ਕੇ ਪ੍ਰਕਾਰ ਹੋ ॥ ਕਹੂੰ ਬੇਨ ਕੇ ਬਜੱਯਾ ਕਹੂੰ ਧੇਨ ਕੇ ਚਰੱਯਾ ਕਹੂੰ ਲਾਖਨ ਲਵੱਯਾ ਕਹੂੰ ਸੁੰਦਰ ਕੁਮਾਰ ਹੋ ॥ ਸੁੱਧਤਾ ਕੀ ਸਾਨ ਹੋ ਕਿ ਸੰਤਨ ਕੇ ਪ੍ਰਾਨ ਹੋ ਕਿ ਦਾਤਾ ਮਹਾਂਦਾਨ ਹੋ ਕਿ ਨ੍ਰਿਦੋਖੀ ਨਿਰੰਕਾਰ ਹੋ ॥੮॥੧੮॥ ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾਂ ਦਾਨ ਹੋ ॥ ਪ੍ਰਾਨ ਕੇ ਬਚਯਾ ਦੂਧ ਪੂਤ ਕੇ ਦਿਵਯਾ ਰੋਗ ਸੋਗ ਕੇ ਮਿਟਯਾ ਕਿਧੌ ਮਾਨੀ ਮਹਾ ਮਾਨ ਹੋ ॥ ਬਿੱਦਿਆ ਕੇ ਬਿਚਾਰ ਹੋ ਕਿ ਅੱਦ੍ਵੈ ਅਵਤਾਰ ਹੋ ਕਿ ਸਿਧਤਾ ਕੀ ਸੂਰਤ ਹੋ ਕਿ ਸੁਧਤਾ ਕੀ ਸਾਨ ਹੋ ॥ ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥ ਕਹੂੰ ਬ੍ਰਹਮ ਬਾਦ ਕਹੂੰ ਬਿਦਿਆ ਕੋ ਬਿਖਾਦ ਕਹੂੰ ਨਾਦ ਕੋ ਨਨਾਦ ਕਹੂੰ ਪੂਰਨ ਭਗਤ ਹੋ ॥ ਕਹੂੰ ਬੇਦ ਰੀਤ ਕਹੂੰ ਬਿਦਿਆ ਕੀ ਪ੍ਰਤੀਤ ਕਹੂੰ ਨੀਤ ਅਉ ਅਨੀਤ ਕਹੂੰ ਜ੍ਵਾਲਾ ਸੀ ਜਗਤ ਹੋ ॥ ਪੂਰਨ ਪ੍ਰਤਾਪ ਕਹੂੰ ਇਕਾਂਤੀ ਕੋ ਜਾਪ ਕਹੂੰ ਤਾਪ ਕੋ ਅਤਾਪ ਕਹੂੰ ਜੋਗ ਤੇ ਡਿਗਤ ਹੋ ॥ ਕਹੂੰ ਬਰ ਦੇਤ ਕਹੂੰ ਛਲ ਸੋਂ ਛਿਨਾਇ ਲੇਤ ਸਰਬ ਕਾਲ ਸਰਬ ਠੌਰ ਏਕਸੇ ਲਗਤ ਹੋ ॥੧੦॥੨੦॥
3 Tva Prasad Svaiye
ਤ੍ਵਪ੍ਰਸਾਦਿ ॥ ਸ੍ਵਯੇ ॥ ਸ੍ਰਾਵਗ ਸੁੱਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰ ਜੋਗ ਜਤੀ ਕੇ ॥ ਸੂਰ ਸੁਰਾਰਦਨ ਸੁੱਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥ ਸਾਰੇ ਹੀ ਦੇਸ ਕੋ ਦੇਖਿ ਰਹਿਓ ਮਤ ਕੋਊ ਨ ਦੇਖੀਅਤ ਪ੍ਰਾਨਪਤੀ ਕੇ ॥ ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥੨੧॥ ਮਾਤੇ ਮਤੰਗ ਜਰੇ ਜਰ ਸੰਗ ਅਨੂਪ ਉਤੰਗ ਸੁਰੰਗ ਸਵਾਰੇ ॥ ਕੋਟ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕਉ ਜਾਤ ਨਿਵਾਰੇ ॥ ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥ ਏਤੇ ਭਏ ਤੋ ਕਹਾ ਭਏ ਭੂਪਤਿ ਅੰਤ ਕੌ ਨਾਂਗੇ ਹੀ ਪਾਇ ਪਧਾਰੇ ॥੨॥੨੨॥ ਜੀਤ ਫਿਰੈ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥ ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੀ ਹਯਰਾਜ ਹਜਾਰੇ ॥ ਭੂਤ ਭਵਿੱਖ ਭਵਾਨ ਕੇ ਭੂਪਤਿ ਕਉਨੁ ਗਨੈ ਨਹੀ ਜਾਤਿ ਬਿਚਾਰੇ ॥ ਸ੍ਰੀ ਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕਉ ਅੰਤਕੇ ਧਾਮ ਸਿਧਾਰੇ ॥੩॥੨੩॥ ਤੀਰਥ ਨਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੈ ॥ ਬੇਦ ਪੁਰਾਨ ਕਤੇਬ ਕੁਰਾਨ ਜਿਮੀਨ ਜਮਾਨ ਸਬਾਨ ਕੇ ਪੇਖੈ ॥ ਪਉਨ ਅਹਾਰ ਜਤੀ ਜਤ ਧਾਰ ਸਭੈ ਸੁ ਬਿਚਾਰ ਹਜਾਰਕ ਦੇਖੈ ॥ ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥੨੪॥ ਸੁੱਧ ਸਿਪਾਹ ਦੁਰੰਤ ਦੁਬਾਹ ਸੁ ਸਾਜਿ ਸਨਾਹ ਦੁਰਜਾਨ ਦਲੈਂਗੇ ॥ ਭਾਰੀ ਗੁਮਾਨ ਭਰੇ ਮਨ ਮੈ ਕਰ ਪਰਬਤ ਪੰਖ ਹਲੇ ਨ ਹਲੈਂਗੇ ॥ ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥ ਸ੍ਰੀ ਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗ ਜਹਾਨੁ ਨਿਦਾਨ ਚਲੈਂਗੇ ॥੫॥੨੫॥ ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛੱਯਾ ॥ ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲੱਯਾ ॥ ਗਾੜੇ ਗੜਾਨ ਕੇ ਤੋੜਨਹਾਰ ਸੁ ਬਾਤਨ ਹੀ ਚਕ ਚਾਰ ਲਵੱਯਾ ॥ ਸਾਹਿਬ ਸ੍ਰੀ ਸਭ ਕੋ ਸਿਰਨਾਇਕ ਜਾਚਿਕ ਅਨੇਕ ਸੁ ਏਕ ਦਿਵੱਯਾ ॥੬॥੨੬॥ ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿੱਖ ਭਵਾਨ ਜਪੈਂਗੇ ॥ ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥ ਪੁੰਨ ਪ੍ਰਤਾਪਨ ਬਾਢ ਜੈਤ ਧੁਨ ਪਾਪਨ ਕੇ ਬਹੁ ਪੁੰਜ ਖਪੈਂਗੇ ॥ ਸਾਧ ਸਮੂਹ ਪ੍ਰਸੰਨ ਫਿਰੈ ਜਗ ਸੱਤ੍ਰ ਸਭੈ ਅਵਲੋਕ ਚਪੈਂਗੇ ॥੭॥੨੭॥ ਮਾਨਵ ਇੰਦ੍ਰ ਗਜਿੰਦ੍ਰ ਨਰਾਧਪ ਜੌਨ ਤ੍ਰਿਲੋਕ ਕੋ ਰਾਜ ਕਰੈਂਗੇ ॥ ਕੋਟਿ ਇਸਨਾਨ ਗਜਾਦਿਕ ਦਾਨ ਅਨੇਕ ਸੁਅੰਬਰ ਸਾਜ ਬਰੈਂਗੇ ॥ ਬ੍ਰਹਮ ਮਹੇਸਰ ਬਿਸਨ ਸਚੀਪਤਿ ਅੰਤ ਫਸੇ ਜਮ ਫਾਸ ਪਰੈਂਗੇ ॥ ਜੇ ਨਰ ਸ੍ਰੀ ਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰ ਨ ਦੇਹ ਧਰੈਂਗੇ ॥੮॥੨੮॥ ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥ ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥ ਬਾਸੁ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥ ਸਾਚੁ ਕਹੌਂ ਸੁਨ ਲੇਹੁ ਸਭੈ ਜਿਨ ਪ੍ਰੇਮੁ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥ ਕਾਹੂ ਲੈ ਪਾਹਨ ਪੂਜ ਧਰਯੋ ਸਿਰ ਕਾਹੂ ਲੈ ਲਿੰਗੁ ਗਰੇ ਲਟਕਾਇਓ ॥ ਕਾਹੂ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂ ਪਛਾਹ ਕੋ ਸੀਸ ਨਿਵਾਇਓ ॥ ਕੋਊ ਬੁਤਾਨ ਕੋ ਪੂਜਤ ਹੈ ਪਸੁ ਕੋਊ ਮ੍ਰਿਤਾਨ ਕੋ ਪੂਜਨ ਧਾਇਓ ॥ ਕੂਰ ਕ੍ਰਿਆ ਉਰਝਿਓ ਸਭ ਹੀ ਜਗ ਸ੍ਰੀ ਭਗਵਾਨ ਕੋ ਭੇਦੁ ਨ ਪਾਇਓ ॥੧੦॥੩੦॥
4 Tva Prasad - Tomar Chhand
ਤ੍ਵ ਪ੍ਰਸਾਦਿ ॥ ਤੋਮਰ ਛੰਦ ॥ ਹਰਿ ਜਨਮ ਮਰਨ ਬਿਹੀਨ ॥ ਦਸ ਚਾਰ ਚਾਰ ਪ੍ਰਬੀਨ ॥ ਅਕਲੰਕ ਰੂਪ ਅਪਾਰ ॥ ਅਨਛਿੱਜ ਤੇਜ ਉਦਾਰ ॥੧॥੩੧॥ ਅਨਭਿੱਜ ਰੂਪ ਦੁਰੰਤ ॥ ਸਭ ਜਗਤ ਭਗਤ ਮਹੰਤ ॥ ਜਸ ਤਿਲਕ ਭੂ ਭ੍ਰਿਤ ਭਾਨ ॥ ਦਸ ਚਾਰ ਚਾਰ ਨਿਧਾਨ ॥੨॥੩੨॥ ਅਕਲੰਕ ਰੂਪ ਅਪਾਰ ॥ ਸਭ ਲੋਕ ਸੋਕ ਬਿਦਾਰ ॥ ਕਲ ਕਾਲ ਕਰਮ ਬਿਹੀਨ ॥ ਸਭ ਕਰਮ ਧਰਮ ਪ੍ਰਬੀਨ ॥੩॥੩੩॥ ਅਨਖੰਡ ਅਤੁਲ ਪ੍ਰਤਾਪ ॥ ਸਭ ਥਾਪਿਓ ਜਿਹ ਥਾਪ ॥ ਅਨਖੇਦ ਭੇਦ ਅਛੇਦ ॥ ਮੁਖਚਾਰ ਗਾਵਤ ਬੇਦ ॥੪॥੩੪॥ ਜਿਹ ਨੇਤ ਨਿਗਮ ਕਹੰਤ ॥ ਮੁਖਚਾਰ ਬਕਤ ਬਿਅੰਤ ॥ ਅਨਭਿੱਜ ਅਤੁਲ ਪ੍ਰਤਾਪ ॥ ਅਨਖੰਡ ਅਮਿਤ ਅਥਾਪ ॥੫॥੩੫॥ ਜਿਹ ਕੀਨ ਜਗਤ ਪਸਾਰ ॥ ਰਚਿਓ ਬਿਚਾਰ ਬਿਚਾਰ ॥ ਅਨੰਤ ਰੂਪ ਅਖੰਡ ॥ ਅਤੁਲ ਪ੍ਰਤਾਪ ਪ੍ਰਚੰਡ ॥੬॥੩੬॥ ਜਿਹ ਅੰਡ ਤੇ ਬ੍ਰਹਮੰਡ ॥ ਕੀਨੇ ਸੁ ਚੌਦਹ ਖੰਡ ॥ ਸਭ ਕੀਨ ਜਗਤ ਪਸਾਰ ॥ ਅਬਿਯਕਤ ਰੂਪ ਉਦਾਰ ॥੭॥੩੭॥ ਜਿਹ ਕੋਟਿ ਇੰਦ੍ਰ ਨ੍ਰਿਪਾਰ ॥ ਕਈ ਬ੍ਰਹਮ ਬਿਸਨ ਬਿਚਾਰ ॥ ਕਈ ਰਾਮ ਕ੍ਰਿਸਨ ਰਸੂਲ ॥ ਬਿਨੁ ਭਗਤ ਕੋ ਨ ਕਬੂਲ ॥੮॥੩੮॥ ਕਈ ਸਿੰਧ ਬਿੰਧ ਨਗਿੰਦ੍ਰ ॥ ਕਈ ਮੱਛ ਕੱਛ ਫਨਿੰਦ੍ਰ ॥ ਕਈ ਦੇਵ ਆਦਿ ਕੁਮਾਰ ॥ ਕਈ ਕ੍ਰਿਸਨ ਬਿਸਨ ਅਵਤਾਰ ॥੯॥੩੯॥ ਕਈ ਇੰਦ੍ਰ ਬਾਰ ਬੁਹਾਰ ॥ ਕਈ ਬੇਦ ਅਉ ਮੁਖਚਾਰ ॥ ਕਈ ਰੁੱਦ੍ਰ ਛੁੱਦ੍ਰ ਸਰੂਪ ॥ ਕਈ ਰਾਮ ਕ੍ਰਿਸਨ ਅਨੂਪ ॥੧੦॥੪੦॥ ਕਈ ਕੋਕ ਕਾਬ ਭਣੰਤ ॥ ਕਈ ਬੇਦ ਭੇਦ ਕਹੰਤ ॥ ਕਈ ਸਾਸਤ੍ਰ ਸਿੰਮ੍ਰਿਤਿ ਬਖਾਨ ॥ ਕਹੂੰ ਕਥਤ ਹੀ ਸੁ ਪੁਰਾਨ ॥੧੧॥੪੧॥ ਕਈ ਅਗਨ ਹੋਤ੍ਰ ਕਰੰਤ ॥ ਕਈ ਉਰਧ ਤਾਪ ਦੁਰੰਤ ॥ ਕਈ ਉਰਧ ਬਾਹੁ ਸੰਨਿਆਸ ॥ ਕਹੂੰ ਜੋਗ ਭੇਸ ਉਦਾਸ ॥੧੨॥੪੨॥ ਕਹੂੰ ਨਿਵਲੀ ਕਰਮ ਕਰੰਤ ॥ ਕਹੂੰ ਪਉਨ ਅਹਾਰ ਦੁਰੰਤ ॥ ਕਹੂੰ ਤੀਰਥ ਦਾਨ ਅਪਾਰ ॥ ਕਹੂੰ ਜੱਗ ਕਰਮ ਉਦਾਰ ॥੧੩॥੪੩॥ ਕਹੂੰ ਅਗਨ ਹੋਤ੍ਰ ਅਨੂਪ ॥ ਕਹੂੰ ਨਿਆਇ ਰਾਜ ਬਿਭੂਤ ॥ ਕਹੂੰ ਸਾਸਤ੍ਰ ਸਿੰਮ੍ਰਿਤਿ ਰੀਤ ॥ ਕਹੂੰ ਬੇਦ ਸਿਉ ਬਿਪ੍ਰੀਤ ॥੧੪॥੪੪॥ ਕਈ ਦੇਸ ਦੇਸ ਫਿਰੰਤ ॥ ਕਈ ਏਕ ਠੌਰ ਇਸਥੰਤ ॥ ਕਹੂੰ ਕਰਤ ਜਲ ਮਹਿ ਜਾਪ ॥ ਕਹੂੰ ਸਹਤ ਤਨ ਪਰ ਤਾਪ ॥੧੫॥੪੫॥ ਕਹੂੰ ਬਾਸ ਬਨਹਿ ਕਰੰਤ ॥ ਕਹੂੰ ਤਾਪ ਤਨਹਿ ਸਹੰਤ ॥ ਕਹੂੰ ਗ੍ਰਿਹਸਤ ਧਰਮ ਅਪਾਰ ॥ ਕਹੂੰ ਰਾਜ ਰੀਤ ਉਦਾਰ ॥੧੬॥੪੬॥ ਕਹੂੰ ਰੋਗ ਰਹਤ ਅਭਰਮ ॥ ਕਹੂੰ ਕਰਮ ਕਰਤ ਅਕਰਮ ॥ ਕਹੂੰ ਸੇਖ ਬ੍ਰਹਮ ਸਰੂਪ ॥ ਕਹੂੰ ਨੀਤ ਰਾਜ ਅਨੂਪ ॥੧੭॥੪੭॥ ਕਹੂੰ ਰੋਗ ਸੋਗ ਬਿਹੀਨ ॥ ਕਹੂੰ ਏਕ ਭਗਤ ਅਧੀਨ ॥ ਕਹੂੰ ਰੰਕ ਰਾਜ ਕੁਮਾਰ ॥ ਕਹੂੰ ਬੇਦ ਬਿਆਸ ਅਵਤਾਰ ॥੧੮॥੪੮॥ ਕਈ ਬ੍ਰਹਮ ਬੇਦ ਰਟੰਤ ॥ ਕਈ ਸੇਖ ਨਾਮ ਉਚਰੰਤ ॥ ਬੈਰਾਗ ਕਹੂੰ ਸਨਿਆਸ ॥ ਕਹੂੰ ਫਿਰਤ ਰੂਪ ਉਦਾਸ ॥੧੯॥੪੯॥ ਸਭ ਕਰਮ ਫੋਕਟ ਜਾਨ ॥ ਸਭ ਧਰਮ ਨਿਹਫਲ ਮਾਨ ॥ ਬਿਨ ਏਕ ਨਾਮ ਅਧਾਰ ॥ ਸਭ ਕਰਮ ਭਰਮ ਬਿਚਾਰ ॥੨੦॥੫੦॥
5 Tva Prasad - Laghu Niraj Chhand
ਤ੍ਵ ਪ੍ਰਸਾਦਿ ॥ ਲਘ ਨਿਰਾਜ ਛੰਦ ॥ ਜਲੇ ਹਰੀ ॥ ਥਲੇ ਹਰੀ ॥ ਉਰੈ ਹਰੀ ॥ ਬਨੇ ਹਰੀ ॥੧॥੫੧॥ ਗਿਰੇ ਹਰੀ ॥ ਗੁਫੇ ਹਰੀ ॥ ਛਿਤੇ ਹਰੀ ॥ ਨਭੇ ਹਰੀ ॥੨॥੫੨॥ ਈਹਾਂ ਹਰੀ ॥ ਊਹਾਂ ਹਰੀ ॥ ਜਿਮੀ ਹਰੀ ॥ ਜਮਾ ਹਰੀ ॥੩॥੫੩॥ ਅਲੇਖ ਹਰੀ ॥ ਅਭੇਖ ਹਰੀ ॥ ਅਦੋਖ ਹਰੀ ॥ ਅਦ੍ਵੈਖ ਹਰੀ ॥੪॥੫੪॥ ਅਕਾਲ ਹਰੀ ॥ ਅਪਾਲ ਹਰੀ ॥ ਅਛੇਦ ਹਰੀ ॥ ਅਭੇਦ ਹਰੀ ॥੫॥੫੫॥ ਅਜੰਤ੍ਰ ਹਰੀ ॥ ਅਮੰਤ੍ਰ ਹਰੀ ॥ ਸੁ ਤੇਜ ਹਰੀ ॥ ਅਤੰਤ੍ਰ ਹਰੀ ॥੬॥੫੬॥ ਅਜਾਤ ਹਰੀ ॥ ਅਪਾਤ ਹਰੀ ॥ ਅਮਿਤ੍ਰ ਹਰੀ ॥ ਅਮਾਤ ਹਰੀ ॥੭॥੫੭॥ ਅਰੋਗ ਹਰੀ ॥ ਅਸੋਕ ਹਰੀ ॥ ਅਭਰਮ ਹਰੀ ॥ ਅਕਰਮ ਹਰੀ ॥੮॥੫੮॥ ਅਜੈ ਹਰੀ ॥ ਅਭੈ ਹਰੀ ॥ ਅਭੇਦ ਹਰੀ ॥ ਅਛੇਦ ਹਰੀ ॥੯॥੫੯॥ ਅਖੰਡ ਹਰੀ ॥ ਅਭੰਡ ਹਰੀ ॥ ਅਡੰਡ ਹਰੀ ॥ ਪ੍ਰਚੰਡ ਹਰੀ ॥੧੦॥੬੦॥ ਅਤੇਵ ਹਰੀ ॥ ਅਭੇਵ ਹਰੀ ॥ ਅਜੇਵ ਹਰੀ ॥ ਅਛੇਵ ਹਰੀ ॥੧੧॥੬੧॥ ਭਜੋ ਹਰੀ ॥ ਥਪੋ ਹਰੀ ॥ ਤਪੋ ਹਰੀ ॥ ਜਪੋ ਹਰੀ ॥੧੨॥੬੨॥ ਜਲਸ ਤੁਹੀ ॥ ਥਲਸ ਤੁਹੀ ॥ ਨਦਿਸ ਤੁਹੀ ॥ ਨਦਸ ਤੁਹੀ ॥੧੩॥੬੩॥ ਬ੍ਰਿਛਸ ਤੁਹੀ ॥ ਪਤਸ ਤੁਹੀ ॥ ਛਿਤਸ ਤੁਹੀ ॥ ਉਰਧਸ ਤੁਹੀ ॥੧੪॥੬੪॥ ਭਜਸ ਤੁਅੰ ॥ ਭਜਸ ਤੁਅੰ ॥ ਰਟਸ ਤੁਅੰ ॥ ਠਟਸ ਤੁਅੰ ॥੧੫॥੬੫॥ ਜਿਮੀ ਤੁਹੀ ॥ ਜਮਾ ਤੁਹੀ ॥ ਮਕੀ ਤੁਹੀ ॥ ਮਕਾ ਤੁਹੀ ॥੧੬॥੬੬॥ ਅਭੂ ਤੁਹੀ ॥ ਅਭੈ ਤੁਹੀ ॥ ਅਛੂ ਤੁਹੀ ॥ ਅਛੈ ਤੁਹੀ ॥੧੭॥੬੭॥ ਜਤਸ ਤੁਹੀ ॥ ਬ੍ਰਤਸ ਤੁਹੀ ॥ ਗਤਸ ਤੁਹੀ ॥ ਮਤਸ ਤੁਹੀ ॥੧੮॥੬੮॥ ਤੁਹੀ ਤੁਹੀ ॥ ਤੁਹੀ ਤੁਹੀ ॥ ਤੁਹੀ ਤੁਹੀ ॥ ਤੁਹੀ ਤੁਹੀ ॥੧੯॥੬੯॥ ਤੁਹੀ ਤੁਹੀ ॥ ਤੁਹੀ ਤੁਹੀ ॥ ਤੁਹੀ ਤੁਹੀ ॥ ਤੁਹੀ ਤੁਹੀ ॥੨੦॥੭੦॥
6 Tva Prasad - Kabitt
ਤ੍ਵ ਪ੍ਰਸਾਦਿ ॥ ਕਬਿੱਤ ॥ ਖੂਕ ਮਲਹਾਰੀ ਗਜ ਗਦਹਾ ਬਿਭੂਤ ਧਾਰੀ ਗਿਦੂਆ ਮਸਾਨ ਬਾਸ ਕਰਿਓਈ ਕਰਤ ਹੈ ॥ ਘੁਘੂ ਮਟਬਾਸੀ ਲਗੇ ਡੋਲਤ ਉਦਾਸੀ ਮ੍ਰਿਗ ਤਰਵਰ ਸਦੀਵ ਮੋਨ ਸਾਧੇ ਈ ਮਰਤ ਹੈ ॥ ਬਿੰਦ ਕੇ ਸਧੱਯਾ ਤਾਹਿ ਹੀਜਕੀ ਬਡੱਯਾ ਦੇਤ ਬੰਦਰਾ ਸਦੀਵ ਪਾਇ ਨਾਗੇ ਈ ਫਿਰਤ ਹੈ ॥ ਅੰਗਨਾ ਅਧੀਨ ਕਾਮ ਕ੍ਰੋਧ ਮੈ ਪ੍ਰਬੀਨ ਏਕ ਗਿਆਨ ਕੇ ਬਿਹੀਨ ਛੀਨ ਕੈਸੇ ਕੈ ਤਰਤ ਹੈ ॥੧॥੭੧॥ ਭੂਤ ਬਨਚਾਰੀ ਛਿਤ ਛਉਨਾ ਸਭੈ ਦੂਧਾਧਾਰੀ ਪਉਨ ਕੇ ਅਹਾਰੀ ਸੁ ਭੂਜੰਗ ਜਾਨੀਅਤੁ ਹੈ ॥ ਤ੍ਰਿਣ ਕੇ ਭਛੱਯਾ ਧਨ ਲੋਭ ਕੇ ਤਜੱਯਾ ਤੇ ਤੋ ਗਊਅਨ ਕੇ ਜੱਯਾ ਬ੍ਰਿਖ ਭੱਯਾ ਮਾਨੀਅਤੁ ਹੈ ॥ ਨਭ ਕੇ ਉਡੱਯਾ ਤਾਹਿ ਪੰਛੀ ਕੀ ਬਡੱਯਾ ਦੇਤ ਬਗੁਲਾ ਬਿੜਾਲ ਬ੍ਰਿਕ ਧਿਆਨੀ ਠਾਨੀਅਤੁ ਹੈ ॥ ਜੇਤੇ ਬਡੇ ਗਿਆਨੀ ਤਿਨੋ ਜਾਨੀ ਪੈ ਬਖਾਨੀ ਨਾਹਿ ਐਸੇ ਨ ਪ੍ਰਪੰਚ ਮਨ ਭੂਲ ਆਨੀਅਤੁ ਹੈ ॥੨॥੭੨॥ ਭੂਮਿ ਕੇ ਬਸੱਯਾ ਤਾਹਿ ਭੂਚਰੀ ਕੇ ਜੱਯਾ ਕਹੈ ਨਭ ਕੇ ਉਡੱਯਾ ਸੋ ਚਰੱਯਾ ਕੈ ਬਖਾਨੀਐ ॥ ਫਲ ਕੇ ਭਛੱਯਾ ਤਾਹਿ ਬਾਂਦਰੀ ਕੇ ਜੱਯਾ ਕਹੈ ਆਦਿਸ ਫਿਰੱਯਾ ਤੇ ਤੋ ਭੂਤ ਕੈ ਪਛਾਨੀਐ ॥ ਜਲ ਕੇ ਤਰੱਯਾ ਕੋ ਗੰਗੇਰੀ ਸੀ ਕਹਤ ਜਗ ਆਗ ਕੇ ਭਛੱਯਾ ਸੋ ਚਕੋਰ ਸਮ ਮਾਨੀਐ ॥ ਸੂਰਜ ਸਿਵੱਯਾ ਤਾਹਿ ਕਉਲ ਕੀ ਬਡਾਈ ਦੇਤ ਚੰਦ੍ਰਮਾ ਸਿਵੱਯਾ ਕੌ ਕਵੀ ਕੈ ਪਹਿਚਾਨੀਐ ॥੩॥੭੩॥ ਨਾਰਾਇਣ ਕੱਛ ਮੱਛ ਤਿੰਦੂਆ ਕਹਤ ਸਭ ਕਉਲਨਾਭ ਕਉਲ ਜਿਹ ਤਾਲ ਮੈ ਰਹਤੁ ਹੈ ॥ ਗੋਪੀ ਨਾਥ ਗੂਜਰ ਗੋਪਾਲ ਸਬੈ ਧੇਨਚਾਰੀ ਰਿਖੀਕੇਸ ਨਾਮ ਕੈ ਮਹੰਤ ਲਹੀਅਤੁ ਹੈ ॥ ਮਾਧਵ ਭਵਰ ਔ ਅਟੇਰੂ ਕੋ ਕਨੱਯਾ ਨਾਮ ਕੰਸ ਕੋ ਬਧੱਯਾ ਜਮਦੂਤ ਕਹੀਅਤੁ ਹੈ ॥ ਮੂੜ ਰੂੜ ਪੀਟਤ ਨ ਗੂੜਤਾ ਕੋ ਭੇਦ ਪਾਵੈ ਪੂਜਤ ਨ ਤਾਹਿ ਜਾ ਕੇ ਰਾਖੇ ਰਹੀਅਤੁ ਹੈ ॥੪॥੭੪॥ ਬਿਸ੍ਵਪਾਲ ਜਗਤ ਕਾਲ ਦੀਨ ਦਿਆਲ ਬੈਰੀ ਸਾਲ ਸਦਾ ਪ੍ਰਤਿਪਾਲ ਜਮ ਜਾਲ ਤੇ ਰਹਤੁ ਹੈ ॥ ਜੋਗੀ ਜਟਾਧਾਰੀ ਸਤੀ ਸਾਚੇ ਬਡੇ ਬ੍ਰਹਮਚਾਰੀ ਧਿਆਨ ਕਾਜ ਭੂਖ ਪਿਆਸ ਦੇਹ ਪੈ ਸਹਤ ਹੈ ॥ ਨਿਉਲੀ ਕਰਮ ਜਲ ਹੋਮ ਪਾਵਕ ਪਵਨ ਹੋਮ ਅਧੋ ਮੁਖ ਏਕ ਪਾਇ ਠਾਢੇ ਨ ਬਹਤ ਹੈ ॥ ਮਾਨਵ ਫਨਿੰਦ ਦੇਵ ਦਾਨਵ ਨ ਪਾਵੈ ਭੇਦ ਬੇਦ ਔ ਕਤੇਬ ਨੇਤ ਨੇਤ ਕੈ ਕਹਤ ਹੈ ॥੫॥੭੫॥ ਨਾਚਤ ਫਿਰਤ ਮੋਰ ਬਾਦਰ ਕਰਤ ਘੋਰ ਦਾਮਨੀ ਅਨੇਕ ਭਾਉ ਕਰਿਓ ਈ ਕਰਤ ਹੈ ॥ ਚੰਦ੍ਰਮਾ ਤੇ ਸੀਤਲ ਨ ਸੂਰਜ ਤੇ ਤਪਤ ਤੇਜ ਇੰਦ੍ਰ ਸੋ ਨ ਰਾਜਾ ਭਵ ਭੂਮ ਕੋ ਭਰਤ ਹੈ ॥ ਸਿਵ ਸੇ ਤਪੱਸੀ ਆਦਿ ਬ੍ਰਹਮਾ ਸੇ ਨ ਬੇਦ ਚਾਰੀ ਸਨਤ ਕੁਮਾਰ ਸੀ ਤਪੱਸਿਆ ਨ ਅਨਤ ਹੈ ॥ ਗਿਆਨ ਕੇ ਬਿਹੀਨ ਕਾਲ ਫਾਸ ਕੇ ਅਧੀਨ ਸਦਾ ਜੁੱਗਨ ਕੀ ਚਉਕਰੀ ਫਿਰਾਏ ਈ ਫਿਰਤ ਹੈ ॥੬॥੭੬॥ ਏਕ ਸਿਵ ਭਏ ਏਕ ਗਏ ਏਕ ਫੇਰ ਭਏ ਰਾਮਚੰਦ੍ਰ ਕ੍ਰਿਸਨ ਕੇ ਅਵਤਾਰ ਭੀ ਅਨੇਕ ਹੈ ॥ ਬ੍ਰਹਮਾ ਅਰੁ ਬਿਸਨ ਕੇਤੇ ਬੇਦ ਔ ਪੁਰਾਨ ਕੇਤੇ ਸਿੰਮ੍ਰਿਿਤ ਸਮੂਹਨ ਕੈ ਹੁਇ ਹੁਇ ਬਿਤਏ ਹੈ ॥ ਮੋਨਦੀ ਮਦਾਰ ਕੇਤੇ ਅਸੁਨੀ ਕੁਮਾਰ ਕੇਤੇ ਅੰਸਾ ਅਵਤਾਰ ਕੇਤੇ ਕਾਲ ਬਸ ਭਏ ਹੈ ॥ ਪੀਰ ਔ ਪਿਕਾਂਬਰ ਕੇਤੇ ਗਨੇ ਨ ਪਰਤ ਏਤੇ ਭੂਮ ਹੀ ਤੇ ਹੁਇ ਕੈ ਫੇਰਿ ਭੂਮ ਹੀ ਮਿਲਏ ਹੈ ॥੭॥੭੭॥ ਜੋਗੀ ਜਤੀ ਬ੍ਰਹਮਚਾਰੀ ਬਡੇ ਬਡੇ ਛਤ੍ਰਧਾਰੀ ਛਤ੍ਰ ਹੀ ਕੀ ਛਾਇਆ ਕਈ ਕੋਸ ਲੌ ਚਲਤ ਹੈ ॥ ਬਡੇ ਬਡੇ ਰਾਜਨ ਕੇ ਦਾਬਤਿ ਫਿਰਤਿ ਦੇਸ ਬਡੇ ਬਡੇ ਰਾਜਨ ਕੇ ਦ੍ਰਪ ਕੋ ਦਲਤੁ ਹੈ ॥ ਮਾਨ ਸੇ ਮਹੀਪ ਔ ਦਿਲੀਪ ਕੈਸੇ ਛੱਤ੍ਰਧਾਰੀ ਬਡੋ ਅਭਿਮਾਨ ਭੁਜ ਦੰਡ ਕੋ ਕਰਤ ਹੈ ॥ ਦਾਰਾ ਸੇ ਦਿਲੀਸਰ ਦੁ੍ਰਜੋਧਨ ਸੇ ਮਾਨਧਾਰੀ ਭੋਗ ਭੋਗ ਭੂੰਮ ਅੰਤ ਭੂੰਮ ਮੈ ਮਿਲਤ ਹੈ ॥੮॥੭੮॥ ਸਿਜਦੇ ਕਰੇ ਅਨੇਕ ਤੋਪਚੀ ਕਪਟ ਭੇਸ ਪੋਸਤੀ ਅਨੇਕ ਦਾ ਨਿਵਾਵਤ ਹੈ ਸੀਸ ਕੌ ॥ ਕਹਾ ਭਇਓ ਮੱਲ ਜੌ ਪੈ ਕਾਢਤ ਅਨੇਕ ਡੰਡ ਸੋ ਤੌ ਨ ਡੰਡੌਤ ਅਸਟਾਂਗ ਅਥਿਤੀਸ ਕੌ ॥ ਕਹਾ ਭਇਓ ਰੋਗੀ ਜੋ ਪੈ ਡਾਰਯੋ ਰਹਯੋ ਉਰਧ ਮੁਖ ਮਨ ਤੇ ਨ ਮੂੰਡ ਨਿਹਰਾਯੋ ਆਦ ਈਸ ਕੌ ॥ ਕਾਮਨਾ ਅਧੀਨ ਸਦਾ ਦਾਮਨਾ ਪ੍ਰਬੀਨ ਏਕ ਭਾਵਨਾ ਬਿਹੀਨ ਕੈਸੇ ਪਾਵੈ ਜਗਦੀਸ ਕੌ ॥੯॥੭੯॥ ਸੀਸ ਪਟਕਤ ਜਾ ਕੇ ਕਾਨ ਮੈ ਖਜੂਰਾ ਧਸੈ ਮੂੰਡ ਛਟਕਤ ਮਿਤ੍ਰ ਪੁਤ੍ਰ ਹੂ ਕੇ ਸੋਕ ਸੌ ॥ ਆਕ ਕੋ ਚਰੱਯਾ ਫਲ ਫੂਲ ਕੋ ਭਛੱਯਾ ਸਦਾ ਬਨ ਕੋ ਭ੍ਰਮੱਯਾ ਅਉਰ ਦੂਸਰੋ ਨ ਬੋਕ ਸੌ ॥ ਕਹਾ ਭਯੋ ਭੇਡ ਜੋ ਘਸਤ ਸੀਸ ਬ੍ਰਿਛਨ ਸੌ ਮਾਟੀ ਕੋ ਭਛੱਯਾ ਬੋਲ ਪੂਛ ਲੀਜੈ ਜੋਕ ਸੌ ॥ ਕਾਮਨਾ ਅਧੀਨ ਕਾਮ ਕ੍ਰੋਧ ਮੈ ਪ੍ਰਬੀਨ ਏਕ ਭਾਵਨਾ ਬਿਹੀਨ ਕੈਸੇ ਭੇਟੇ ਪਰਲੋਕ ਸੌ ॥੧੦॥੮੦॥ ਨਾਚਿਓ ਈ ਕਰਤ ਮੋਰ ਦਾਦਰ ਕਰਤ ਸੋਰ ਸਦਾ ਘਨਘੋਰ ਘਨ ਕਰਿਓਈ ਕਰਤ ਹੈ ॥ ਏਕ ਪਾਇ ਠਾਢੇ ਸਦਾ ਬਨ ਮੈ ਰਹਤ ਬ੍ਰਿਛ ਫੂਕ ਫੂਕ ਪਾਵ ਭੂਮ ਸ੍ਰਾਵਗ ਧਰਤ ਹੈ ॥ ਪਾਹਨ ਅਨੇਕ ਜੁਗ ਏਕ ਠਉਰ ਬਾਸੁ ਕਰੈ ਕਾਗ ਅਉਰ ਚੀਲ ਦੇਸ ਦੇਸ ਬਿਚਰਤ ਹੈ ॥ ਗਿਆਨ ਕੇ ਬਿਹੀਨ ਮਹਾਦਾਨ ਮੈ ਨ ਹੂਜੈ ਲੀਨ ਭਾਵਨਾ ਬਿਹੀਨ ਦੀਨ ਕੈਸੇ ਕੈ ਤਰਤ ਹੈ ॥੧੧॥੮੧॥ ਜੈਸੇ ਏਕ ਸ੍ਵਾਂਗੀ ਕਹੂੰ ਜੋਗੀਆ ਬੈਰਾਗੀ ਬਨੈ ਕਬਹੂੰ ਸੰਨਿਆਸ ਭੇਸ ਬਨ ਕੈ ਦਿਖਾਵਈ ॥ ਕਹੂੰ ਪਉਨਹਾਰੀ ਕਹੂੰ ਬੈਠੇ ਲਾਇ ਤਾਰੀ ਕਹੂੰ ਲੋਭ ਕੀ ਖੁਮਾਰੀ ਸੌ ਅਨੇਕ ਗੁਨ ਗਾਵਈ ॥ ਕਹੂੰ ਬ੍ਰਹਮਚਾਰੀ ਕਹੂੰ ਹਾਥ ਪੈ ਲਗਾਵੈ ਬਾਰੀ ਕਹੂੰ ਡੰਡਧਾਰੀ ਹੁਇਕੈ ਲੋਗਨ ਭ੍ਰਮਾਵਈ ॥ ਕਾਮਨਾ ਅਧੀਨ ਪਰਿਓ ਨਾਚਤ ਹੈ ਨਾਚਨ ਸੋ ਗਿਆਨ ਕੇ ਬਿਹੀਨ ਕੈਸੇ ਬ੍ਰਹਮ ਲੋਕ ਪਾਵਈ ॥੧੨॥੮੨॥ ਪੰਚ ਬਾਰ ਗੀਦਰ ਪੁਕਾਰੇ ਪਰੇ ਸੀਤ ਕਾਲ ਕੁੰਚਰ ਔ ਗਦਹਾ ਅਨੇਕ ਦਾ ਪੁਕਾਰ ਹੀ ॥ ਕਹਾ ਭਯੋ ਜੋ ਪੈ ਕਲਵੱਤ੍ਰ ਲੀਓ ਕਾਂਸੀ ਬੀਚ ਚੀਰ ਚੀਰ ਚੋਰਟਾ ਕੁਠਾਰਨ ਸੌ ਮਾਰਹੀ ॥ ਕਹਾ ਭਇਓ ਫਾਸੀ ਡਾਰ ਬੂਡਿਓ ਜੜ ਗੰਗਧਾਰ ਡਾਰ ਡਾਰ ਫਾਸ ਠਗ ਮਾਰ ਮਾਰ ਡਾਰਹੀ ॥ ਡੂਬੇ ਨਰਕ ਧਾਰ ਮੂੜ ਗਿਆਨ ਕੇ ਬਿਨਾ ਬਿਚਾਰ ਭਾਵਨਾ ਬਿਹੀਨ ਕੈਸੇ ਗਿਆਨ ਕੋ ਬਿਚਾਰਹੀ ॥੧੩॥੮੩॥ ਤਾਪ ਕੇ ਸਹੇ ਤੇ ਜੋ ਪੈ ਪਾਈਐ ਅਤਾਪ ਨਾਥ ਤਾਪਨਾ ਅਨੇਕ ਤਨ ਘਾਇਲ ਸਹਤ ਹੈ ॥ ਜਾਪ ਕੇ ਕੀਏ ਤੇ ਜੋ ਪੈ ਪਾਯਤ ਅਜਾਪ ਦੇਵ ਪੂਦਨਾ ਸਦੀਵ ਤੁਹੀ ਤੁਹੀ ਉਚਰਤ ਹੈ ॥ ਨਭ ਕੇ ਉਡੇ ਤੇ ਜੋ ਪੈ ਨਾਰਾਇਣ ਪਾਈਯਤ ਅਨਲ ਅਕਾਸ ਪੰਛੀ ਡੋਲਬੋ ਕਰਤ ਹੈ ॥ ਆਗ ਮੈ ਜਰੇ ਤੇ ਗਤ ਰਾਂਡ ਕੀ ਪਰਤ ਕਰ ਪਤਾਲ ਕੇ ਬਾਸੀ ਕਿਉ ਭੁਜੰਗ ਨ ਤਰਤ ਹੈ ॥੧੪॥੮੪॥ ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ ਕੋਊ ਬ੍ਰਹਮਚਾਰੀ ਕੋਊ ਜਤੀਅਨ ਮਾਨਬੋ ॥ ਹਿੰਦੂ ਤੁਰਕ ਕੋਊ ਰਾਫਜੀ ਇਮਾਮਸਾਫੀ ਮਾਨਸ ਕੀ ਜਾਤ ਸਬੈ ਏਕੈ ਪਹਚਾਨਬੋ ॥ ਕਰਤਾ ਕਰੀਮ ਸੋਈ ਰਾਜਕ ਰਹੀਮ ਓਈ ਦੂਸਰੋ ਨ ਭੇਦ ਕੋਈ ਭੂਲ ਭ੍ਰਮ ਮਾਨਬੋ ॥ ਏਕ ਹੀ ਕੀ ਸੇਵ ਸਭ ਹੀ ਕੋ ਗੁਰਦੇਵ ਏਕ ਏਕ ਹੀ ਸਰੂਪ ਸਬੈ ਏਕੈ ਜੋਤ ਜਾਨਬੋ ॥੧੫॥੮੫॥ ਦੇਹਰਾ ਮਸੀਤ ਸੋਈ ਪੂਜਾ ਔ ਨਿਵਾਜ ਓਈ ਮਾਨਸ ਸਬੈ ਏਕ ਪੈ ਅਨੇਕ ਕੋ ਭ੍ਰਮਾਉ ਹੈ ॥ ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ ਨਿਆਰੇ ਨਿਆਰੇ ਦੇਸਨ ਕੇ ਭੇਸ ਕੋ ਪ੍ਰਭਾਉ ਹੈ ॥ ਏਕੈ ਨੈਨ ਏਕੈ ਕਾਨ ਏਕੈ ਦੇਹ ਏਕੈ ਬਾਨ ਖਾਕ ਬਾਦ ਆਤਸ ਔ ਆਬ ਕੋ ਰਲਾਉ ਹੈ ॥ ਅਲਹ ਅਭੇਖ ਸੋਈ ਪੁਰਾਨ ਔ ਕੁਰਾਨ ਓਈ ਏਕ ਹੀ ਸਰੂਪ ਸਬੈ ਏਕ ਹੀ ਬਨਾਉ ਹੈ ॥੧੬॥੮੬॥ ਜੈਸੇ ਏਕ ਆਗ ਤੇ ਕਨੂਕਾ ਕੋਟ ਆਗ ਉਠੇ ਨਿਆਰੇ ਨਿਆਰੇ ਹੁਇਕੈ ਫੇਰਿ ਆਗ ਮੈ ਮਿਲਾਹਗੇ ॥ ਜੈਸੇ ਏਕ ਧੂਰ ਤੇ ਅਨੇਕ ਧੂਰ ਪੂਰਤ ਹੈ ਧੂਰ ਕੇ ਕਨੂਕਾ ਫੇਰ ਧੂਰ ਹੀ ਸਮਾਹਗੇ ॥ ਜੈਸੇ ਏਕ ਨਦ ਤੇ ਤਰੰਗ ਕੋਟ ਉਪਜਤ ਹੈ ਪਾਨ ਕੇ ਤਰੰਗ ਸਬੈ ਪਾਨ ਹੀ ਕਹਾਹਗੇ ॥ ਤੈਸੇ ਬਿਸ੍ਵ ਰੂਪ ਤੇ ਅਭੂਤ ਭੂਤ ਪ੍ਰਗਟ ਹੋਇ ਤਾਹੀ ਤੇ ਉਪਜ ਸਬੈ ਤਾਹੀ ਮੈ ਸਮਾਹਗੇ ॥੧੭॥੮੭॥ ਕੇਤੇ ਕੱਛ ਮੱਛ ਕੇਤੇ ਉਨ ਕੌ ਕਰਤ ਭੱਛ ਕੇਤੇ ਅੱਛ ਵੱਛ ਹੁਇ ਸਪੱਛ ਉਡ ਜਾਹਗੇ ॥ ਕੇਤੇ ਨਭ ਬੀਚ ਅੱਛ ਪੱਛ ਕਉ ਕਰੈਗੇ ਭੱਛ ਕੇਤਕ ਪ੍ਰਤੱਛ ਹੁਇ ਪਚਾਇ ਖਾਇ ਜਾਹਿਗੇ ॥ ਜਲ ਕਹਾ ਥਲ ਕਹਾ ਗਗਨ ਕੇ ਗਉਨ ਕਹਾ ਕਾਲ ਕੇ ਬਨਾਇ ਸਬੈ ਕਾਲ ਹੀ ਚਬਾਹਗੇ ॥ ਤੇਜ ਜਿਉ ਅਤੇਜ ਮੈ ਅਤੇਜ ਜੈਸੇ ਤੇਜ ਲੀਨ ਤਾਹੀ ਤੇ ਉਪਜ ਸਬੈ ਤਾ ਹੀ ਮੈਂ ਸਮਾਹਗੇ ॥੧੮॥੮੮॥ ਕੂਕਤ ਫਿਰਤ ਕੇਤੇ ਰੋਵਤ ਮਰਤ ਕੇਤੇ ਜਲ ਮੈ ਡੁਬਤ ਕੇਤੇ ਆਗ ਮੈ ਜਰਤ ਹੈ ॥ ਕੇਤੇ ਗੰਗਬਾਸੀ ਕੇਤੇ ਮਦੀਨਾ ਮਕਾ ਨਿਵਾਸੀ ਕੇਤਕ ਉਦਾਸੀ ਕੇ ਭ੍ਰਮਾਏ ਈ ਫਿਰਤ ਹੈ ॥ ਕਰਵਤ ਸਹਤ ਕੇਤੇ ਭੂਮ ਮੈ ਗਡਤ ਕੇਤੇ ਸੂਆ ਪੈ ਚਢਤ ਕੇਤੇ ਦੂਖ ਕਉ ਭਰਤ ਹੈ ॥ ਗੈਨ ਮੈ ਉਡਤ ਕੇਤੇ ਜਲ ਮੈ ਰਹਤ ਕੇਤੇ ਗਿਆਨ ਕੇ ਬਿਹੀਨ ਜਕ ਜਾਰੇਈ ਮਰਤ ਹੈ ॥੧੯॥੮੯॥ ਸੋਧਹਾਰੇ ਦੇਵਤਾ ਬਿਰੋਧਹਾਰੇ ਦਾਨੋ ਬਡੇ ਬੋਧਹਾਰੇ ਬੋਧਕ ਪ੍ਰਬੋਧਹਾਰੇ ਜਾਪਸੀ ॥ ਘਸਹਾਰੇ ਚੰਦਨ ਲਗਾਇਹਾਰੇ ਚੋਆ ਚਾਰ ਪੂਜਹਾਰੇ ਪਾਹਨ ਚਢਾਇ ਹਾਰੇ ਲਾਪਸੀ ॥ ਗਾਹਹਾਰੇ ਗੋਰਨ ਮਨਾਇਹਾਰੇ ਮੜੀ ਮੱਟ ਲੀਪਹਾਰੇ ਭੀਤਨ ਲਗਾਇਹਾਰੇ ਛਾਪਸੀ ॥ ਗਾਇਹਾਰੇ ਗੰਧ੍ਰਬ ਬਜਾਇਹਾਰੇ ਕਿੰਨਰ ਸਭ ਪਚਹਾਰੇ ਪੰਡਤ ਤਪੰਤਹਾਰੇ ਤਾਪਸੀ ॥੨੦॥੯੦॥
7 Tva Prasad - Bhujang Prayat Chhand
ਤ੍ਵਪ੍ਰਸਾਦਿ ॥ ਭੁਜੰਗ ਪ੍ਰਯਾਤ ਛੰਦ ॥ ਨ ਰਾਗੰ ਨ ਰੰਗੰ ਨ ਰੂਪੰ ਨ ਰੇਖੰ ॥ ਨ ਮੋਹੰ ਨ ਕੋ੍ਰਹੰ ਨ ਦ੍ਰੋਹੰ ਨ ਦ੍ਵੈਖੰ ॥ ਨ ਕਰਮੰ ਨ ਭਰਮੰ ਨ ਜਨਮੰ ਨ ਜਾਤੰ ॥ ਨ ਮਿਤ੍ਰੰ ਨ ਸੱਤ੍ਰੰ ਨ ਪਿੱਤ੍ਰੰ ਨ ਮਾਤੰ ॥੧॥੯੧॥ ਨ ਨੇਹੰ ਨ ਗੇਹੰ ਨ ਕਾਮੰ ਨ ਧਾਮੰ ॥ ਨ ਪੁੱਤ੍ਰੰ ਨ ਮਿੱਤ੍ਰ੍ਰੰ ਨ ਸੱਤ੍ਰੰ ਨ ਭਾਮੰ ॥ ਅਲੇਖੰ ਅਭੇਖੰ ਅਜੂਨੀ ਸਰੂਪੰ ॥ ਸਦਾ ਸਿੱਧ ਦਾ ਬੁੱਧ ਦਾ ਬਿਰਧ ਰੂਪੰ ॥੨॥੯੨॥ ਨਹੀ ਜਾਨ ਜਾਈ ਕਛੂ ਰੂਪ ਰੇਖੰ ॥ ਕਹਾ ਬਾਸ ਤਾਂਕੋੋ ਫਿਰੈ ਕਉਨ ਭੇਖੰ ॥ ਕਹਾ ਨਾਮ ਤਾਕੋੋ ਕਹਾ ਕੈ ਕਹਾਵੈ ॥ ਕਹਾ ਕੈ ਬਖਾਨੋੋ ਕਹੈ ਮੈ ਨ ਆਵੈ ॥੩॥੯੩॥ ਨ ਰੋਗੰ ਨ ਸੋਗੰ ਨ ਮੋਹੰ ਨ ਮਾਤੰ ॥ ਨ ਕਰਮੰ ਨ ਭਰਮੰ ਨ ਜਨਮੰ ਨ ਜਾਤੰ ॥ ਅਦ੍ਵੈਖੰ ਅਭੇਖੰ ਅਜੋਨੀ ਸਰੂਪੇ ॥ ਨਮੋ ਏਕ ਰੂਪੇ ਨਮੋ ਏਕ ਰੂਪੇ ॥੪॥੯੪॥ ਪਰੇਅੰ ਪਰਾ ਪਰਮ ਪ੍ਰਗਿਆ ਪ੍ਰਕਾਸੀ ॥ ਅਛੇਦੰ ਅਛੈ ਆਦਿ ਅਦ੍ਵੈ ਅਬਿਨਾਸੀ ॥ ਨ ਜਾਤੰ ਨ ਪਾਤੰ ਨ ਰੂਪੰ ਨ ਰੰਗੇ ॥ ਨਮੋ ਆਦ ਅਭੰਗੇ ਨਮੋ ਆਦ ਅਭੰਗੇ ॥੫॥੯੫॥ ਕਿਤੇ ਕ੍ਰਿਸਨ ਸੇ ਕੀਟ ਕੋਟੈ ਉਪਾਏ ॥ ਉਸਾਰੇ ਗੜੇ ਫੇਰਿ ਮੇਟੇ ਬਨਾਏੇ ॥ ਅਗਾਧੇ ਅਭੈ ਆਦਿ ਅਦ੍ਵੈ ਅਬਿਨਾਸੀ ॥ ਪਰੇਅੰ ਪਰਾ ਪਰਮ ਪੂਰਨ ਪ੍ਰਕਾਸੀ ॥੬॥੯੬॥ ਨ ਆਧੰ ਨ ਬਿਆਧੰ ਅਗਾਧੰ ਸਰੂਪੇ ॥ ਅਖੰਡਤ ਪ੍ਰਤਾਪ ਆਦਿ ਅਛੈ ਬਿਭੂਤੇ ॥ ਨ ਜਨਮੰ ਨ ਮਰਨੰ ਨ ਬਰਨੰ ਨ ਬਿਆਧੇ ॥ ਅਖੰਡੇ ਪ੍ਰਚੰਡੇ ਅਦੰਡੇ ਅਸਾਧੇ ॥੭॥੯੭॥ ਨ ਨੇਹੰ ਨ ਗੇਹੰ ਸਨੇਹੰ ਸਨਾਥੇ ॥ ਉਦੰਡੇ ਅਮੰਡੇ ਪ੍ਰਚੰਡੇ ਪ੍ਰਮਾਥੇ ॥ ਨ ਜਾਤੇ ਨ ਪਾਤੇ ਨ ਸੱਤ੍ਰੇ ਨ ਮਿੱਤ੍ਰੇ ॥ ਸੁ ਭੂਤੇ ਭਵਿਖੇ ਭਵਾਨੇ ਅਚਿੱਤ੍ਰੇ ॥੮॥੯੮॥ ਨ ਰਾਯੰ ਨ ਰੰੰਕੰ ਨ ਰੂਪੰ ਨ ਰੇਖੰ ॥ ਨ ਲੋਭੰ ਨ ਚੋਭੰ ਅਭੂਤੰ ਅਭੇਖੰ ॥ ਨ ਸਤ੍ਰੰ ਨ ਮਿਤ੍ਰੰ ਨ ਨੇਹੰ ਨ ਗੇਹੰ ॥ ਸਦੈਵੰ ਸਦਾ ਸਰਬ ਸਰਬਤ੍ਰ ਸਨੇਹੰ ॥੯॥੯੯॥ ਨਾ ਕਾਮੰ ਨਾ ਕ੍ਰੋਧੰ ਨ ਲੋਭੰ ਨ ਮੋਹੰ ॥ ਅਜੋਨੀ ਅਛੈ ਆਦਿ ਅਦ੍ਵੈ ਅਜੋਹੰ ॥ ਨ ਜਨਮੰ ਨ ਮਰਨੰ ਨ ਬਰਨੰ ਨ ਬਿਆਧੰ ॥ ਨ ਰੋਗੰ ਨ ਸੋਗੰ ਅਭੈ ਨਿਰਬਿਖਾਧੰ ॥੧੦॥੧੦੦॥ ਅਛੇਦੰ ਅਭੇਦੰ ਅਕਰਮੰ ਅਕਾਲੰ ॥ ਅਖੰਡੰ ਅਭੰਡੰ ਪ੍ਰਚੰਡੰ ਅਪਾਲੰ ॥ ਨ ਤਾਤੰ ਨ ਮਾਤੰ ਨ ਜਾਤੰ ਨ ਕਾਯੰ ॥ ਨ ਨੇਹੰ ਨ ਗੇਹੰ ਨ ਭਰਮੰ ਨ ਭਾਯੰ ॥੧੧॥੧੦੧॥ ਨ ਰੂਪੰ ਨ ਭੂਪੰ ਨ ਕਾਯੰ ਨ ਕਰਮੰ ॥ ਨ ਤ੍ਰਾਸੰ ਨ ਪ੍ਰਾਸੰ ਨ ਭੇਦੰ ਨ ਭਰਮੰ ॥ ਸਦੈਵੰ ਸਦਾ ਸਿੱਧ ਬਿਰਧੰ ਸਰੂਪੇ ॥ ਨਮੋ ਏਕ ਰੂਪੇ ਨਮੋ ਏਕ ਰੂਪੇ ॥੧੨॥੧੦੨॥ ਨ੍ਰਿਉਕਤੰ ਪ੍ਰਭਾ ਆਦ ਅਨੁਕਤੰ ਪ੍ਰਤਾਪੇ ॥ ਅਜੁਗਤੰ ਅਛੈ ਆਦਿ ਅਵਿਕਤੇ ਅਥਾਪੇ ॥ ਬਿਭੁਗਤੰ ਅਛੈ ਆਦਿ ਅੱਛੈ ਸਰੂਪੇ ॥ ਨਮੋ ਏਕ ਰੂਪੇ ਨਮੋ ਏਕ ਰੂਪੇ ॥੧੩॥੧੦੩॥ ਨ ਨੇਹੰ ਨ ਗੇਹੰ ਨ ਸੋਕੰ ਨ ਸਾਕੰ ॥ ਪਰੇਅੰ ਪਵਿਤ੍ਰੰ ਪੁਨੀਤੰ ਅਤਾਕੰ ॥ ਨ ਜਾਤੰ ਨ ਪਾਤੰ ਨ ਮਿੱਤ੍ਰੰ ਨ ਮੰਤ੍ਰੇ ॥ ਨਮੋ ਏਕ ਤੰਤ੍ਰੇ ਨਮੋ ਏਕ ਤੰਤ੍ਰੇ ॥੧੪॥੧੦੪॥ ਨ ਧਰਮੰ ਨ ਭਰਮੰ ਨ ਸਰਮੰ ਨ ਸਾਕੇ ॥ ਨ ਬਰਮੰ ਨ ਚਰਮੰ ਨ ਕਰਮੰ ਨ ਬਾਕੇ ॥ ਨ ਸੱਤ੍ਰੰ ਨ ਮਿਤ੍ਰੰ ਨ ਪੁਤ੍ਰੰ ਸਰੂਪੇ ॥ ਨਮੋ ਆਦਿ ਰੂਪੇ ਨਮੋ ਆਦਿ ਰੂਪੇ ॥੧੫॥੧੦੫॥ ਕਹੂੰ ਕੰਜ ਕੇ ਮੰਜ ਕੇ ਭਰਮ ਭੂਲੇ ॥ ਕਹੂੰ ਰੰਕ ਕੇ ਰਾਜ ਕੇ ਧਰਮ ਅਲੂਲੇ ॥ ਕਹੂੰ ਦੇਸ ਕੇ ਭੇਸ ਕੇ ਧਰਮ ਧਾਮੇ ॥ ਕਹੂੰ ਰਾਜ ਕੇ ਸਾਜ ਕੇ ਬਾਜ ਤਾਮੇ ॥੧੬॥੧੦੬॥ ਕਹੂੰ ਅਛ੍ਰ ਕੇ ਪਛ੍ਰ ਕੇ ਸਿੱਧ ਸਾਧੇ ॥ ਕਹੂੰ ਸਿੱਧ ਕੇ ਬੁੱਧਿ ਕੇ ਬ੍ਰਿੱਧ ਲਾਧੇ ॥ ਕਹੂੰ ਅੰਗ ਕੇ ਰੰਗ ਕੇ ਸੰਗਿ ਦੇਖੇ ॥ ਕਹੂੰ ਜੰਗ ਕੇ ਰੰਗ ਕੇ ਰੰਗ ਪੇਖੇ ॥੧੭॥੧੦੭॥ ਕਹੂੰ ਧਰਮ ਕੇ ਕਰਮ ਕੇ ਹਰਮ ਜਾਨੇ ॥ ਕਹੂੰ ਧਰਮ ਕੇ ਕਰਮ ਕੇ ਭਰਮ ਮਾਨੇ ॥ ਕਹੂੰ ਚਾਰ ਚੇਸਟਾ ਕਹੂੰ ਚਿਤ੍ਰ ਰੂਪੰ ॥ ਕਹੂੰ ਪਰਮ ਪ੍ਰਗਯਾ ਕਹੂੰ ਸਰਬ ਭੂਪੰ ॥੧੮॥੧੦੮॥ ਕਹੂੰ ਨੇਹ ਗ੍ਰੇਹੰ ਕਹੂੰ ਦੇਹ ਦੋਖੰ ॥ ਕਹੂੰ ਅਉਖਦੀ ਰੋਗ ਕੇ ਸੋਕ ਸੋਖੰ ॥ ਕਹੂੰ ਦੇਵ ਬਿੱਦਯਾ ਕਹੂੰ ਦੈਤ ਬਾਨੀ ॥ ਕਹੂੰ ਜੱਛ ਗੰਧ੍ਰਬ ਕਿੰਨਰ ਕਹਾਨੀ ॥੧੯॥੧੦੯॥ ਕਹੂੰ ਰਾਜਸੀ ਸਾਤਕੀ ਤਾਮਸੀ ਹੋ ॥ ਕਹੂੰ ਜੋਗ ਬਿੱਦਯਾ ਧਰੇ ਤਾਪਸੀ ਹੋ ॥ ਕਹੂੰ ਰੋਗ ਹਰਤਾ ਕਹੂੰ ਜੋਗ ਜੁਗਤੰ ॥ ਕਹੂੰ ਭੂਮ ਕੀ ਭੁਗਤ ਮੈ ਭਰਮ ਭੁਗਤੰ ॥੨੦॥੧੧੦॥ ਕਹੂੰ ਦੇਵਕੰਨਿਆ ਕਹੂੰ ਦਾਨਵੀ ਹੋ ॥ ਕਹੂੰ ਜੱਛ ਬਿਦਿਆ ਧਰੇ ਮਾਨਵੀ ਹੋ ॥ ਕਹੂੰ ਰਾਜਸੀ ਹੋ ਕਹੂੰ ਰਾਜ ਕੰਨਿਆ ॥ ਕਹੂੰ ਸ੍ਰਿਸਟਿ ਕੀ ਪ੍ਰਿਸਟ ਕੀ ਰਿਸਟ ਪੰਨਿਆ ॥੨੧॥੧੧੧॥ ਕਹੂੰ ਬੇਦ ਬਿੱਦਯਾ ਕਹੂੰ ਬਿਓਮ ਬਾਨੀ ॥ ਕਹੂੰ ਕੋਕ ਕੀ ਕਾਬ ਕਥੈ ਕਹਾਨੀ ॥ ਕਹੂੰ ਅੱਦ੍ਰ ਸਾਰੰ ਕਹੂੰ ਭੱਦ੍ਰ ਰੂਪੰ ॥ ਕਹੂੰ ਮੱਦ੍ਰਬਾਨੀ ਕਹੂੰ ਛੁੱਦ੍ਰ ਸਰੂਪੰ ॥੨੨॥੧੧੨॥ ਕਹੂੰ ਬੇਦਬਿਦਿਆ ਕਹੂੰ ਕਾਬ ਰੂਪੰ ॥ ਕਹੂੰ ਚੇਸਟਾ ਚਾਰ ਚਿੱਤ੍ਰੰ ਸਰੂਪੰ ॥ ਕਹੂੰ ਪਰਮ ਪੁਰਾਨਕੋ ਪਾਰ ਪਾਵੈ ॥ ਕਹੂੰ ਬੈਠ ਕੁਰਾਨਕੇ ਗੀਤ ਗਾਵੈ ॥੨੩॥੧੧੩॥ ਕਹੂੰ ਸੁੱਧ ਸੇਖੰ ਕਹੂੰ ਬ੍ਰਹਮ ਧਰਮੰ ॥ ਕਹੂੰ ਬ੍ਰਿਧ ਅਵਸਥਾ ਕਹੂੰ ਬਾਲ ਕਰਮੰ ॥ ਕਹੂੰ ਜੁਆਲ ਸਰੂਪੰ ਜਰਾ ਰਹਤ ਦੇਹੰ ॥ ਕਹੂੰ ਨੇਹ ਦੇਹੰ ਕਹੂੰ ਤਿਆਗ ਗ੍ਰੇਹੰ ॥੨੪॥੧੧੪॥ ਕਹੂੰ ਜੋਗ ਭੋਗੰ ਕਹੂੰ ਰੋਗ ਰਾਗੰ ॥ ਕਹੂੰ ਰੋਗ ਹਰਤਾ ਕਹੂੰ ਭੋਗ ਤਿਆਗੰ ॥ ਕਹੂੰ ਰਾਜ ਸਾਜੰ ਕਹੂੰ ਰਾਜ ਰੀਤੰ ॥ ਕਹੂੰ ਪੂਰਣ ਪ੍ਰਗਿਆ ਕਹੂੰ ਪਰਮ ਪ੍ਰੀਤੰ ॥੨੫॥੧੧੫॥ ਕਹੂੰ ਆਰਬੀ ਤੋਰਕੀ ਪਾਰਸੀ ਹੋ ॥ ਕਹੂੰ ਪਹਲਵੀ ਪਸਤਵੀ ਸੰਸਕ੍ਰਿਤੀ ਹੋ ॥ ਕਹੂੰ ਦੇਸ ਭਾਖਿਆ ਕਹੂੰ ਦੇਵਬਾਨੀ ॥ ਕਹੂੰ ਰਾਜ ਬਿਦਿਆ ਕਹੂੰ ਰਾਜਧਾਨੀ ॥੨੬॥੧੧੬॥ ਕਹੂੰ ਮੰਤ੍ਰ ਬਿਦਿਆ ਕਹੂੰ ਤੰਤ੍ਰ ਸਾਰੰ ॥ ਕਹੂੰ ਜੰਤ੍ਰ ਰੀਤੰ ਕਹੂੰ ਸਸਤ੍ਰ ਧਾਰੰ ॥ ਕਹੂੰ ਹੋਮ ਪੂਜਾ ਕਹੂੰ ਦੇਵ ਅਰਚਾ ॥ ਕਹੂੰ ਪਿੰਗੁਲਾ ਚਾਰਣੀ ਗੀਤ ਚਰਚਾ ॥੨੭॥੧੧੭॥ ਕਹੂੰ ਬੀਨ ਬਿਦਿਆ ਕਹੂੰ ਗਾਨ ਗੀਤੰ ॥ ਕਹੂੰ ਮਲੇਛ ਭਾਖਿਆ ਕਹੂੰ ਬੇਦ ਰੀਤੰ ॥ ਕਹੂੰ ਨ੍ਰਿਤ ਬਿਦਿਆ ਕਹੂੰ ਨਾਗਬਾਨੀ ॥ ਕਹੂੰ ਗਾਰੜੂ ਗੂੜ ਕਥੈ ਕਹਾਨੀ ॥੨੮॥੧੧੮॥ ਕਹੂੰ ਅੱਛਰਾ ਪੱਛਰਾ ਮੱਛਰਾ ਹੋ ॥ ਕਹੂੰ ਬੀਰ ਬਿਦਿਆ ਅਭੂਤੰ ਪ੍ਰਭਾ ਹੋ ॥ ਕਹੂੰ ਛੈਲ ਛਾਲਾ ਧਰੇ ਛੱਤ੍ਰਧਾਰੀ ॥ ਕਹੂੰ ਰਾਜ ਸਾਜੰ ਧਿਰਾਜਾ ਧਿਕਾਰੀ ॥੨੯॥੧੧੯॥ ਨਮੋ ਨਾਥ ਪੂਰੇ ਸਦਾ ਸਿੱਧ ਦਾਤਾ ॥ ਅਛੇਦੀ ਅਛੈ ਆਦਿ ਅਦ੍ਵੈ ਬਿਧਾਤਾ ॥ ਨ ਤ੍ਰਸਤੰ ਨ ਗ੍ਰਸਤੰ ਸਮਸਤੰ ਸਰੂਪੇ ॥ ਨਮਸਤੰ ਨਮਸਤੰ ਤੁਅਸਤੰ ਅਭੂਤੇ ॥੩੦॥੧੨੦॥
8 Tva Prasad Padhri Chhand
ਤ੍ਵਪ੍ਰਸਾਦਿ ॥ ਪਾਧੜੀ ਛੰਦ ॥ ਅਬਯਕਤ ਤੇਜ ਅਨਭਉ ਪ੍ਰਕਾਸ ॥ ਅਛੈ ਸਰੂਪ ਅਦ੍ਵੈ ਅਨਾਸ ॥ ਅਨਤੁਟ ਤੇਜ ਅਨਖੁਟ ਭੰਡਾਰ ॥ ਦਾਤਾ ਦੁਰੰਤ ਸਰਬੰ ਪ੍ਰਕਾਰ ॥੧॥੧੨੧॥ ਅਨਭੂਤ ਤੇਜ ਅਨਛਿਜ ਗਾਤ ॥ ਕਰਤਾ ਸਦੀਵ ਹਰਤਾ ਸਨਾਤ ॥ ਆਸਨ ਅਡੋਲ ਅਨਭੂਤ ਕਰਮ ॥ ਦਾਤਾ ਦਇਆਲ ਅਨਭੂਤ ਧਰਮ ॥੨॥੧੨੨॥ ਜਿਹ ਸੱਤ੍ਰ ਮਿੱਤ੍ਰ ਨਹੀ ਜਨਮ ਜਾਤ ॥ ਜਿਹ ਪੁੱਤ੍ਰ ਭਾਤ੍ਰ ਨਹੀ ਮਿੱਤ੍ਰ ਮਾਤ ॥ ਜਿਹ ਕਰਮ ਭਰਮ ਨਹੀ ਧਰਮ ਧਿਆਨ ॥ ਜਿਹ ਨੇਹ ਗੇਹ ਨਹੀ ਬਿਓਤ ਬਾਨ ॥੩॥੧੨੩॥ ਜਿਹ ਜਾਤ ਪਾਤ ਨਹੀ ਸੱਤ੍ਰ ਮਿੱਤ੍ਰ ॥ ਜਿਹ ਨੇਹ ਗੇਹ ਨਹੀ ਚਿਹਨ ਚਿੱਤ੍ਰ ॥ ਜਿਹ ਰੰਗ ਰੂਪ ਨਹੀ ਰਾਗ ਰੇਖ ॥ ਜਿਹ ਜਨਮ ਜਾਤ ਨਹੀ ਭਰਮ ਭੇਖ ॥੪॥੧੨੪॥ ਜਿਹ ਕਰਮ ਭਰਮ ਨਹੀ ਜਾਤ ਪਾਤ ॥ ਨਹੀ ਨੇਹ ਗੇਹ ਨਹੀ ਪਿੱਤ੍ਰ ਮਾਤ ॥ ਜਿਹ ਨਾਮ ਥਾਮ ਨਹੀ ਬਰਗ ਬਿਆਧ ॥ ਜਿਹ ਰੋਗ ਸੋਗ ਨਹੀ ਸੱਤ੍ਰ ਸਾਧ ॥੫॥੧੨੫॥ ਜਿਹ ਤ੍ਰਾਸ ਵਾਸ ਨਹੀ ਦੇਹ ਨਾਸ ॥ ਜਿਹ ਆਦਿ ਅੰਤ ਨਹੀ ਰੂਪ ਰਾਸ ॥ ਜਿਹ ਰੋਗ ਸੋਗ ਨਹੀ ਜੋਗ ਜੁਗਤਿ ॥ ਜਿਹ ਤ੍ਰਾਸ ਆਸ ਨਹੀ ਭੂਮ ਭੁਗਤਿ ॥੬॥੧੨੬॥ ਜਿਹ ਕਾਲ ਬਿਆਲ ਕਟਿਓ ਨ ਅੰਗ ॥ ਅਛੈ ਸਰੂਪ ਅਖੈ ਅਭੰਗ ॥ ਜਿਹ ਨੇਤ ਨੇਤ ਉਚਰੰਤ ਬੇਦ ॥ ਜਿਹ ਅਲਖ ਰੂਪ ਕੱਥਤ ਕਤੇਬ ॥੭॥੧੨੭॥ ਜਿਹ ਅਲਖ ਰੂਪ ਆਸਨ ਅਡੋਲ ॥ ਜਿਹ ਅਮਿਤ ਤੇਜ ਅੱਛੈ ਅਤੋਲ ॥ ਜਿਹ ਧਿਆਨ ਕਾਜ ਮੁਨਜਨ ਅਨੰਤ ॥ ਕਈ ਕਲਪ ਜੋਗ ਸਾਧਤ ਦੁਰੰਤ ॥੮॥੧੨੮॥ ਤਨ ਸੀਤ ਘਾਮ ਬਰਖਾ ਸਹੰਤ ॥ ਕਈ ਕਲਪ ਏਕ ਆਸਨ ਬਿਤੰਤ ॥ ਕਈ ਜਤਨ ਜੋਗ ਬਿੱਦਿਆ ਬਿਚਾਰਿ ॥ ਸਾਧੰਤ ਤਦਪ ਪਾਵਤ ਨ ਪਾਰ ॥੯॥੧੨੯॥ ਕਈ ਉਰਧ ਬਾਹ ਦੇਸਨ ਭ੍ਰਮੰਤ ॥ ਕਈ ਉਰਧ ਮੱਧ ਪਾਵਕ ਝੁਲੰਤ ॥ ਕਈ ਸਿਮ੍ਰਿਤਿ ਸਾਸਤ੍ਰ ਉਚਰੰਤ ਬੇਦ ॥ ਕਈ ਕੋਕ ਕਾਬ ਕੱਥਤ ਕਤੇਬ ॥੧੦॥੧੩੦॥ ਕਈ ਅਗਨਹੋਤ੍ਰ ਕਈ ਪਉਨ ਅਹਾਰ ॥ ਕਈ ਕਰਤ ਕੋਟ ਮ੍ਰਿਤਿ ਕੋ ਅਹਾਰ ॥ ਕਈ ਕਰਤ ਸਾਕ ਪੈ ਪੱਤ੍ਰ ਭੱਛ ॥ ਨਹੀ ਤਦਪ ਦੇਵ ਹੋਵਤ ਪ੍ਰਤੱਛ ॥੧੧॥੧੩੧॥ ਕਈ ਗੀਤ ਗਾਨ ਗੰਧ੍ਰਬ ਰੀਤ ॥ ਕਈ ਬੇਦ ਸਾਸਤ੍ਰ ਬਿੱਦਿਆ ਪ੍ਰਤੀਤ ॥ ਕਹੂੰ ਬੇਦ ਰੀਤ ਜਗਿ ਆਦਿ ਕਰਮ ॥ ਕਹੂੰ ਅਗਨ ਹੋਤ੍ਰ ਕਹੂੰ ਤੀਰਥ ਧਰਮ ॥੧੨॥੧੩੨॥ ਕਈ ਦੇਸ ਦੇਸ ਭਾਖਾ ਰਟੰਤ ॥ ਕਈ ਦੇਸਦੇਸ ਬਿੱਦਿਆ ਪੜੰਤ ॥ ਕਈ ਕਰਤ ਭਾਂਤ ਭਾਂਤਨ ਬਿਚਾਰ ॥ ਨਹੀ ਨੈਕ ਤਾਸ ਪਾਯਤ ਨ ਪਾਰ ॥੧੩॥੧੩੩॥ ਕਈ ਤੀਰਥ ਤੀਰਥ ਭਰਮਤ ਸੁ ਭਰਮ ॥ ਕਈ ਅਗਨਹੋਤ੍ਰ ਕਈ ਦੇਵ ਕਰਮ ॥ ਕਈ ਕਰਤ ਬੀਰ ਬਿਦਿਆ ਬਿਚਾਰ ॥ ਨਹੀ ਤਦਪ ਤਾਸ ਪਾਯਤ ਨ ਪਾਰ ॥੧੪॥੧੩੪॥ ਕਹੂੰ ਰਾਜਰੀਤ ਕਹੂੰ ਜੋਗ ਧਰਮ ॥ ਕਈ ਸਿੰਮ੍ਰਿਤ ਸਾਸਤ੍ਰ ਉਚਰਤ ਸੁ ਕਰਮ ॥ ਨਿਉਲੀ ਆਦਿ ਕਰਮ ਕਹੂੰ ਹਸਤ ਦਾਨ ॥ ਕਹੂੰ ਅਸ੍ਵਮੇਧ ਮਖ ਕੋ ਬਖਾਨ ॥੧੫॥੧੩੫॥ ਕਹੂੰ ਕਰਤ ਬ੍ਰਹਮ ਬਿੱਦਿਆ ਬਿਚਾਰ ॥ ਕਹੂੰ ਜੋਗਰੀਤ ਕਹੂੰ ਬਿਰਧ ਚਾਰ ॥ ਕਹੂੰ ਕਰਤ ਜੱਛ ਗੰਧਰਬ ਗਾਨ ॥ ਕਹੂੰ ਧੁਪ ਦੀਪ ਕਹੂੰ ਅਰਘ ਦਾਨ ॥੧੬॥੧੩੬॥ ਕਹੂੰ ਪਿਤ੍ਰ ਕਰਮ ਕਹੂੰ ਬੇਦ ਰੀਤ ॥ ਕਹੂੰ ਨ੍ਰਿਤਨਾਚ ਕਹੂੰ ਗਾਨ ਗੀਤ ॥ ਕਹੂੰ ਕਰਤ ਸਾਸਤ੍ਰ ਸਿੰਮ੍ਰਿਤਿ ਉਚਾਰ ॥ ਕਈ ਭਜਤ ਏਕ ਪਗ ਨਿਰਾਧਾਰ ॥੧੭॥੧੩੭॥ ਕਈ ਨੇਹ ਦੇਹ ਕਈ ਗੇਹ ਵਾਸ ॥ ਕਈ ਭ੍ਰਮਤ ਦੇਸ ਦੇਸਨ ਉਦਾਸ ॥ ਕਈ ਜਲ ਨਿਵਾਸ ਕਈ ਅਗਨ ਤਾਪ ॥ ਕਈ ਜਪਤ ਉਰਧ ਲਟਕੰਤ ਜਾਪ ॥੧੮॥੧੩੮॥ ਕਈ ਕਰਤ ਜੋਗ ਕਲਪੰ ਪ੍ਰਜੰਤ ॥ ਨਹੀ ਤਦਪ ਤਾਸ ਪਾਯਤ ਨ ਅੰਤ ॥ ਕਈ ਕਰਤ ਕੋਟ ਬਿੱਦਿਆ ਬਿਚਾਰ ॥ ਨਹੀ ਤਦਪ ਦਿਸਟ ਦੇਖੇ ਮੁਰਾਰ ॥੧੯॥੧੩੯॥ ਬਿਨ ਭਗਤ ਸਕਤ ਨਹੀ ਪਰਤ ਪਾਨ ॥ ਬਹੁ ਕਰਤ ਹੋਮ ਅਰ ਜੱਗ ਦਾਨ ॥ ਬਿਨ ਏਕ ਨਾਮ ਇਕ ਚਿੱਤ ਲੀਨ ॥ ਫੋਕਟੋ ਸਰਬ ਧਰਮਾ ਬਿਹੀਨ ॥੨੦॥੧੪੦॥
9 Tva Prasd - Totak Chhand
ਤ੍ਵ ਪ੍ਰਸਾਦਿ ॥ ਤੋਟਕ ਛੰਦ ॥ ਜੈ ਜੰਪਹੁ ਜੁੱਗਣ ਜੂਹ ਜੁਅੰ ॥ ਭੈ ਕੰਪਹੁ ਮੇਰ ਪਯਾਲ ਭੁਅੰ ॥ ਤਪ ਤਾਪਸ ਸਰਬ ਜਲੇਰ ਥਲੰ ॥ ਧਨ ਉਚਰਤ ਇੰਦ੍ਰ ਕੁਮੇਰ ਬਲੰ ॥੧॥੧੪੧॥ ਅਨਖੇਦ ਸਰੂਪ ਅਭੇਦ ਅਭਿਅੰ ॥ ਅਨਖੰਡ ਅਭੂਤ ਅਛੇਦ ਅਛਿਅੰ ॥ ਅਨਕਾਲ ਅਪਾਲ ਦਿਆਲ ਅਸੁਅੰ ॥ ਜਿਹ ਠਟੀਅੰ ਮੇਰ ਅਕਾਸ ਭੁਅੰ ॥੨॥੧੪੨॥ ਅਨਖੰਡ ਅਮੰਡ ਪ੍ਰਚੰਡ ਨਰੰ ॥ ਜਿਹ ਰਚੀਅੰ ਦੇਵ ਅਦੇਵ ਬਰੰ ॥ ਸਭ ਕੀਨੀ ਦੀਨ ਜਿਮੀਨ ਜਮਾ ॥ ਜਿਹ ਰਚੀਅੰ ਸਰਬ ਮਕੀਨ ਮਕਾ ॥੩॥੧੪੩॥ ਜਿਹ ਰਾਗ ਨ ਰੂਪ ਨ ਰੇਖ ਰੁਖੰ ॥ ਜਿਹ ਤਾਪ ਨ ਸਾਪ ਨ ਸੋਕ ਸੁਖੰ ॥ ਜਿਹ ਰੋਗ ਨ ਸੋਗ ਨ ਭੋਗਭੁਯੰ ॥ ਜਿਹ ਖੇਦ ਨ ਭੇਦ ਨ ਛੇਦ ਛਯੰ ॥੪॥੧੪੪॥ ਜਿਹ ਜਾਤ ਨ ਪਾਤ ਨ ਮਾਤ ਪਿਤੰ ॥ ਜਿਹ ਰਚੀਅੰ ਛੱਤ੍ਰੀ ਛੱਤ੍ਰ ਛਿਤੰ ॥ ਜਿਹ ਰਾਗ ਨ ਰੇਖ ਨ ਰੋਗ ਭਣੰ ॥ ਜਿਹ ਦ੍ਵੈਖ ਨ ਦਾਗ ਨ ਦੋਖ ਗਣੰ ॥੫॥੧੪੫॥ ਜਿਹ ਅੰਡਹ ਤੇ ਬ੍ਰਹਮੰਡ ਰਚਿਓ ॥ ਦਸਚਾਰ ਕਰੀ ਨਵਖੰਡ ਸਚਿਓ ॥ ਰਜ ਤਾਮਸ ਤੇਜ ਅਤੇਜ ਕੀਓ ॥ ਅਨਭਉ ਪਦ ਆਪ ਪ੍ਰਚੰਡ ਲੀਓ ॥੬॥੧੪੬॥ ਸ੍ਰਿਅ ਸਿੰਧੁਰ ਬਿੰਧ ਨਗਿੰਧ ਨਗੰ ॥ ਸ੍ਰਿਅ ਜੱਛ ਗੰਧ੍ਰਬ ਫਣਿੰਦ ਭੁਜੰ ॥ ਰਚ ਦੇਵ ਅਦੇਵ ਅਭੇਵ ਨਰੰ ॥ ਨਰਪਾਲ ਨ੍ਰਿਪਾਲ ਕਰਾਲ ਤ੍ਰਿਗੰ ॥੭॥੧੪੭॥ ਕਈ ਕੀਟ ਪਤੰਗ ਭੁਜੰਗ ਨਰੰ ॥ ਰਚਿ ਅੰਡਜ ਸੇਤਜ ਉੱਤਭੁਜੰ ॥ ਕੀਏ ਦੇਵ ਅਦੇਵ ਸਰਾਧ ਪਿਤੰ ॥ ਅਨਖੰਡ ਪ੍ਰਤਾਪ ਪ੍ਰਚੰਡ ਗਤੰ ॥੮॥੧੪੮॥ ਪ੍ਰਭ ਜਾਤ ਨ ਪਾਤ ਨ ਜੋਤ ਜੁਤੰ ॥ ਜਿਹ ਤਾਤ ਨ ਮਾਤ ਨ ਭ੍ਰਾਤ ਸੁਤੰ ॥ ਜਿਹ ਰੋਗ ਨ ਸੋਗ ਨ ਭੋਗ ਭੁਅੰ ॥ ਜਿਹ ਜੰਪਹਿ ਕਿੰਨਰ ਜੱਛ ਜੁਅੰ ॥੯॥੧੪੯॥ ਨਰ ਨਾਰ ਨਪੁੰਸਕ ਜਾਹਿ ਕੀਏ ॥ ਗਣ ਕਿੰਨਰ ਜੱਛ ਭੁਜੰਗ ਦੀਏ ॥ ਗਜ ਬਾਜ ਰਥਾਦਿਕ ਪਾਂਤ ਗਨੰ ॥ ਭਵ ਭੂਤ ਭਵਿੱਖ ਭਵਾਨ ਤੁਅੰ ॥੧੦॥੧੫੦॥ ਜਿਹ ਅੰਡਜ ਸੇਤਜ ਜੇਰ ਰਜੰ ॥ ਰਚਿ ਭੂਮ ਅਕਾਸ ਪਤਾਲ ਜਲੰ ॥ ਰਚਿ ਪਾਵਕ ਪਉਨ ਪ੍ਰਚੰਡ ਬਲੀ ॥ ਬਨ ਜਾਸੁ ਕੀਓ ਫਲ ਫੂਲ ਕਲੀ ॥੧੫੧॥ ਭੂਅ ਮੇਰ ਅਕਾਸ ਨਿਵਾਸ ਛਿਤੰ ॥ ਰਚ ਰੋਜ ਇਕਾਦਸ ਚੰਦ੍ਰ ਬ੍ਰਿਤੰ ॥ ਦੁਤ ਚੰਦ ਦਿਨੀਸਰ ਦੀਪ ਦਈ ॥ ਜਿਹ ਪਾਵਕ ਪਉਨ ਪ੍ਰਚੰਡ ਮਈ ॥੧੫੨॥ ਜਿਹ ਖੰਡ ਅਖੰਡ ਪ੍ਰਚੰਡ ਕੀਏ ॥ ਜਿਹ ਛਤ੍ਰ ਉਪਾਇ ਛਿਪਾਇ ਦੀਏ ॥ ਜਿਹ ਲੋਕ ਚਤੁਰਦਸ ਚਾਰ ਰਚੇ ॥ ਨਰ ਗੰਧ੍ਰਬ ਦੇਵ ਅਦੇਵ ਸਚੇ ॥੧੫੩॥ ਅਨਧੂਤ ਅਭੂਤ ਅਛੂਤ ਮਤੰ ॥ ਅਨਗਾਧ ਅਬਯਾਧ ਅਨਾਦ ਗਤੰ ॥ ਅਨਖੇਦ ਅਬੇਦ ਅਛੇਦ ਨਰੰ ॥ ਜਿਹ ਚਾਰ ਚਤਰਦਿਸ ਚਕ੍ਰ ਫਿਰੰ ॥੧੫੪॥ ਜਿਹ ਰਾਗ ਨ ਰੰਗ ਨ ਰੇਖ ਰੁਗੰ ॥ ਜਿਹ ਸੋਗ ਨ ਭੋਗ ਨ ਜੋਗ ਜੁਗੰ ॥ ਭੂਅ ਭੰਜਨ ਗੰਜਨ ਆਦਿ ਸਿਰੰ ॥ ਜਿਹ ਬੰਦਤ ਦੇਵ ਅਦੇਵ ਨਰੰ ॥੧੫੫॥ ਗਣ ਕਿੰਨਰ ਜੱਛ ਭੁਜੰਗ ਰਚੇ ॥ ਮਣ ਮਾਣਕ ਮੋਤੀ ਲਾਲ ਸੁਚੇ ॥ ਅਨਭੰਜ ਪ੍ਰਭਾ ਅਨਗੰਜ ਬ੍ਰਿਤੰ ॥ ਜਿਹ ਪਾਰ ਨ ਪਾਵਤ ਪੂਰ ਮਤੰ ॥੧੫੬॥ ਅਨਖੰਡ ਸਰੂਪ ਅਡੰਡ ਪ੍ਰਭਾ ॥ ਜੈ ਜੰਪਤ ਬੇਦ ਪੁਰਾਨ ਸਭਾ ॥ ਜਿਹ ਬੇਦ ਕਤੇਬ ਅਨੰਤ ਕਹੈ ॥ ਜਿਹ ਭੂਤ ਅਭੂਤ ਨ ਭੇਦ ਲਹੈ ॥੧੫੭॥ ਜਿਹ ਬੇਦ ਪੁਰਾਨ ਕਤੇਬ ਜਪੈ ॥ ਸੁਤਸਿੰਧ ਅਧੋਮੁਖ ਤਾਪ ਤਪੈ ॥ ਕਈ ਕਲਪਨ ਲੌ ਤਪ ਤਾਪ ਕਰੈ ॥ ਨਹੀ ਨੈਕ ਕ੍ਰਿਪਾਨਿਧ ਪਾਨ ਪਰੈ ॥੧੫੮॥ ਜਿਹ ਫੋਕਟ ਧਰਮ ਸਭੈ ਤਜਿ ਹੈ ॥ ਇਕ ਚਿੱਤ ਕ੍ਰਿਪਾਨਿਧ ਕੋ ਭਜ ਹੈ ॥ ਤੇਊ ਯਾ ਭਵ ਸਾਗਰ ਕੋ ਤਰ ਹੈ ॥ ਭਬ ਭੂਲ ਨ ਦੇਹ ਪੁਨਰ ਧਰ ਹੈ ॥੧੫੯॥ ਇਕ ਨਾਮ ਬਿਨਾ ਨਹੀ ਕੋਟ ਬ੍ਰਿਤੀ ॥ ਇਮ ਬੇਦ ਉਚਾਰਤ ਸਾਰਸੁਤੀ ॥ ਜੋਊ ਵਾ ਰਸ ਕੇ ਚਸ ਕੇ ਰਸ ਹੈ ॥ ਤੇਊ ਭੂਲ ਨ ਕਾਲ ਫਧਾ ਫਸ ਹੈ ॥੧੬੦॥
10 Tva Prasad Naraaj Chhand
ਤ੍ਵਪ੍ਰਸਾਦਿ ॥ ਨਰਾਜ ਛੰਦ ॥ ਅਗੰਜ ਆਦਿ ਦੇਵ ਹੈ ਅਭੰਜ ਭੰਜ ਜਾਨੀਐ ॥ ਅਭੂਤ ਭੂਤ ਹੈ ਸਦਾ ਅਗੰਜ ਗੰਜ ਮਾਨੀਐ ॥ ਅਦੇਵ ਦੇਵ ਹੈ ਸਦਾ ਅਭੇਵ ਭੇਵ ਨਾਥ ਹੈ ॥ ਸਮੱਸਤ ਸਿੱਧ ਬ੍ਰਿਧ ਦਾ ਸਦੀਵ ਸਰਬ ਸਾਥ ਹੈ ॥੧੬੧॥ ਅਨਾਥ ਨਾਥ ਨਾਥ ਹੈ ਅਭੰਜ ਭੰਜ ਹੈ ਸਦਾ ॥ ਅਗੰਜ ਗੰਜ ਗੰਜ ਹੈ ਸਦੀਵ ਸਿੱਧ ਬ੍ਰਿੱਧ ਦਾ ॥ ਅਨੂਪ ਰੂਪ ਸਰੂਪ ਹੈ ਅਛਿੱਜ ਤੇਜ ਮਾਨੀਐ ॥ ਸਦੀਵ ਸਿੱਧ ਸੁੱਧ ਦਾ ਪ੍ਰਤਾਪ ਪਤ੍ਰ ਜਾਨੀਐ ॥੧੬੨॥ ਨ ਰਾਗ ਰੰਗ ਰੂਪ ਹੈ ਨ ਰੋਗ ਰਾਗ ਰੇਖ ਹੈ ॥ ਅਦੋਖ ਅਦਾਗ ਅਦੱਗ ਹੈ ਅਭੂਤ ਅਭ੍ਰਮ ਅਭੇਖ ਹੈ ॥ ਨ ਤਾਤ ਮਾਤ ਜਾਤ ਹੈ ਨ ਪਾਤ ਚਿਹਨ ਬਰਨ ਹੈ ॥ ਅਦੇਖ ਅਸੇਖ ਅਭੇਖ ਹੈ ਸਦੀਵ ਬਿਸ੍ਵੰਭਰ ਹੈ ॥੧੬੩॥ ਬਿਸ੍ਵੰਭਰ ਬਿਸੁਨਾਥ ਹੈ ਬਿਸੇਖ ਬਿਸ੍ਵ ਭਰਨ ਹੈ ॥ ਜਿਮੀ ਜਮਾਨ ਕੇ ਬਿਖੈ ਸਦੀਪ ਕਰਮ ਭਰਨ ਹੈ ॥ ਅਦ੍ਵੈਖ ਹੈ ਅਭੇਖ ਹੈ ਅਲੇਖ ਨਾਥ ਜਾਨੀਐ ॥ ਸਦੀਵ ਸਰਬ ਠਉਰ ਮੈ ਬਿਸੇਖ ਆਨ ਮਾਨੀਐ ॥੧੬੪॥ ਨ ਜੰਤ੍ਰ ਮੈ ਨ ਤੰਤ੍ਰ ਮੈ ਨ ਮੰਤ੍ਰ ਬਸਿ ਆਵਈ ॥ ਪੁਰਾਨ ਔ ਕੁਰਾਨ ਨੇਤ ਨੇਤ ਕੈ ਬਤਾਵਈ ॥ ਨ ਕਰਮ ਮੈ ਨ ਧਰਮ ਮੈ ਨ ਭਰਮ ਮੈ ਬਤਾਈਐ ॥ ਅਗੰਜ ਆਦਿ ਦੇਵ ਹੈ ਕਹੋ ਸੁ ਕੈਸ ਪਾਈਐ ॥੧੬੫॥ ਜਿਮੀ ਜਮਾਨ ਕੇ ਬਿਖੈ ਸਮੱਸਤ ਏਕ ਜੋਤ ਹੈ ॥ ਨ ਘਾਟ ਹੈ ਨ ਬਾਢ ਹੈ ਨ ਘਾਟ ਬਾਢ ਹੋਤ ਹੈ ॥ ਨ ਹਾਨ ਹੈ ਨ ਬਾਨ ਹੈ ਸਮਾਨ ਰੂਪ ਜਾਨੀਐ ॥ ਮਕੀਨ ਅਉ ਮਕਾਨ ਅਪ੍ਰਮਾਨ ਤੇਜ ਮਾਨੀਐ ॥੧੬੬॥ ਨ ਦੇਹ ਹੈ ਨ ਗੇਹ ਹੈ ਨ ਜਾਤ ਹੈ ਨ ਪਾਤ ਹੈ ॥ ਨ ਮੰਤ੍ਰ ਹੈ ਨ ਮਿਤ੍ਰ ਹੈ ਨ ਤਾਤ ਹੈ ਨ ਮਾਤ ਹੈ ॥ ਨ ਅੰਗ ਹੈ ਨ ਰੰਗ ਹੈ ਨ ਸੰਗ ਸਾਥ ਨੇਹ ਹੈ ॥ ਨ ਦੋਖ ਹੈ ਨ ਦਾਗ ਹੈ ਨ ਦ੍ਵੈਖ ਹੈ ਨ ਦੇਹ ਹੈ ॥੧੬੭॥ ਨ ਸਿੰਘ ਹੈ ਨ ਸਯਾਰ ਹੈ ਨ ਰਾਉ ਹੈ ਨ ਰੰਕ ਹੈ ॥ ਨ ਮਾਨ ਹੈ ਨ ਮਉਤ ਹੈ ਨ ਸਾਕ ਹੈ ਨ ਸੰਕ ਹੈ ॥ ਨ ਜੱਛ ਹੈ ਨ ਗੰਧ੍ਰਬ ਹੈ ਨ ਨਰ ਹੈ ਨ ਨਾਰ ਹੈ ॥ ਨ ਚੋਰ ਹੈ ਨ ਸਾਹ ਹੈ ਨ ਸਾਹ ਕੋ ਕੁਮਾਰ ਹੈ ॥੧੬੮॥ ਨ ਨੇਹ ਹੈ ਨ ਗੇਹ ਹੈ ਨ ਦੇਹ ਕੋ ਬਨਾਉ ਹੈ ॥ ਨ ਛਲ ਹੈ ਨ ਛਿੱਦ੍ਰ ਹੈ ਨ ਛਲ ਕੋ ਮਿਲਾਉ ਹੈ ॥ ਨ ਜੰਤ੍ਰ ਹੈ ਨ ਮੰਤ੍ਰ ਹੈ ਨ ਤੰਤ੍ਰ ਕੋ ਸਰੂਪ ਹੈ ॥ ਨ ਰਾਗ ਹੈ ਨ ਰੰਗ ਹੈ ਨ ਰੇਖ ਹੈ ਨ ਰੂਪ ਹੈ ॥੧੬੯॥ ਨ ਜੰਤ੍ਰ ਹੈ ਨ ਮੰਤ੍ਰ ਹੈ ਨ ਤੰਤ੍ਰ ਕੋ ਬਨਾਉ ਹੈ ॥ ਨ ਛਲ ਹੈ ਨ ਛਿਦ੍ਰ ਹੈ ਨ ਛਾਇਆ ਕੋ ਮਿਲਾਉ ਹੈ ॥ ਨ ਰਾਗ ਹੈ ਨ ਰੰਗ ਹੈ ਨ ਰੂਪ ਹੈ ਨ ਰੇਖ ਹੈ ॥ ਨ ਕਰਮ ਹੈ ਨ ਧਰਮ ਹੈ ਅਜਨਮ ਹੈ ਅਭੇਖ ਹੈ ॥੧੭੦॥ ਨ ਤਾਤ ਹੈ ਨ ਮਾਤ ਹੈ ਅਖਯਾਲ ਅਖੰਡ ਰੂਪ ਹੈ ॥ ਅਛੇਦ ਹੈ ਅਭੇਦ ਹੈ ਨ ਰੰਕ ਹੈ ਨ ਭੂਪ ਹੈ ॥ ਪਰੈ ਹੈ ਪਵਿਤ੍ਰ ਹੈ ਪੁਨੀਤ ਹੈ ਪੁਰਾਨ ਹੈ ॥ ਅਗੰਜ ਹੈ ਅਭੰਜ ਹੈ ਕਰੀਮ ਹੈ ਕੁਰਾਨ ਹੈ ॥੧੭੧॥ ਅਕਾਲ ਹੈ ਅਪਾਲ ਹੈ ਖਿਆਲ ਹੈ ਅਖੰਡ ਹੈ ॥ ਨ ਰੋਗ ਹੈ ਨ ਸੋਗ ਹੈ ਨ ਭੇਦ ਹੈ ਨ ਭੰਡ ਹੈ ॥ ਨ ਅੰਗ ਹੈ ਨ ਰੰਗ ਹੈ ਨ ਸੰਗ ਹੈ ਨ ਸਾਥ ਹੈ ॥ ਪ੍ਰਿਯਾ ਹੈ ਪਵਿਤ੍ਰ ਹੈ ਪੁਨੀਤ ਹੈ ਪ੍ਰਮਾਥ ਹੈ ॥੧੭੨॥ ਨ ਸੀਤ ਹੈ ਨ ਸੋਚ ਹੈ ਨ ਘ੍ਰਾਮ ਹੈ ਨ ਘਾਮ ਹੈ ॥ ਨ ਲੋਭ ਹੈ ਨ ਮੋਹ ਹੈ ਨ ਕ੍ਰੋਧ ਹੈ ਨ ਕਾਮ ਹੈ ॥ ਨ ਦੇਵ ਹੈ ਨ ਦੈਤ ਹੈ ਨ ਨਰ ਕੋ ਸਰੂਪ ਹੈ ॥ ਨ ਛਲ ਹੈ ਨ ਛਿਦ੍ਰ ਹੈ ਨ ਛਿਦ੍ਰ ਕੀ ਬਿਭੂਤ ਹੈ ॥੧੭੩॥ ਨ ਕਾਮ ਹੈ ਨ ਕ੍ਰੋਧ ਹੈ ਨ ਲੋਭ ਹੈ ਨ ਮੋਹ ਹੈ ॥ ਨ ਦ੍ਵੈਖ ਹੈ ਨ ਭੇਖ ਹੈ ਨ ਦੁਈ ਹੈ ਨ ਦ੍ਰੋਹ ਹੈ ॥ ਨ ਕਾਲ ਹੈ ਨ ਬਾਲ ਹੈ ਸਦੀਵ ਦਿਆਲ ਰੂਪ ਹੈ ॥ ਅਗੰਜ ਹੈ ਅਭੰਜ ਹੈ ਅਭਰਮ ਹੈ ਅਭੂਤ ਹੈ ॥੧੭੪॥ ਅਛੇਦ ਛੇਦ ਹੈ ਸਦਾ ਅਗੰਜ ਗੰਜ ਗੰਜ ਹੈ ॥ ਅਭੂਤ ਭੇਖ ਹੈ ਬਲੀ ਅਰੂਪ ਰਾਗ ਰੰਗ ਹੈ ॥ ਨ ਦ੍ਵੈਖ ਹੈ ਨ ਭੇਖ ਹੈ ਨ ਕਾਮ ਕ੍ਰੋਧ ਕਰਮ ਹੈ ॥ ਨ ਜਾਤ ਹੈ ਨ ਪਾਤ ਹੈ ਨ ਚਿਤ੍ਰ ਚਿਹਨ ਬਰਨ ਹੈ ॥੧੭੫॥ ਬਿਅੰਤ ਹੈ ਅਨੰਤ ਹੈ ਅਨੰਤ ਤੇਜ ਜਾਨੀਐ ॥ ਅਭੂਮ ਅਭਿੱਜ ਹੈ ਸਦਾ ਅਛਿੱਜ ਤੇਜ ਮਾਨੀਐ ॥ ਨ ਆਧ ਹੈ ਨ ਬਿਆਧ ਹੈ ਅਗਾਧ ਰੂਪ ਲੇਖੀਐ ॥ ਅਦੋਖ ਹੈ ਅਦਾਗ ਹੈ ਅਛੈ ਪ੍ਰਤਾਪ ਪੇਖੀਐ ॥੧੭੬॥ ਨ ਕਰਮ ਹੈ ਨ ਭਰਮ ਹੈ ਨ ਧਰਮ ਕੋ ਪ੍ਰਭਾਉ ਹੈ ॥ ਨ ਜੰਤ੍ਰ ਹੈ ਨ ਤੰਤ੍ਰ ਹੈ ਨ ਮੰਤ੍ਰ ਕੋ ਰਲਾਉ ਹੈ ॥ ਨ ਛਲ ਹੈ ਨ ਛਿੱਦ੍ਰ ਹੈ ਨ ਛਿੱਦ੍ਰ ਕੋ ਸਰੂਪ ਹੈ ॥ ਅਭੰਗ ਹੈ ਅਨੰਗ ਹੈ ਅਗੰਜ ਸੀ ਬਿਭੂਤ ਹੈ ॥੧੭੭॥ ਨ ਕਾਮ ਹੈ ਨ ਕ੍ਰੋਧ ਹੈ ਨ ਲੋਭ ਮੋਹ ਕਾਰ ਹੈ ॥ ਨ ਆਧ ਹੈ ਨ ਗਾਧ ਹੈ ਨ ਬਿਆਧ ਕੋ ਬਿਚਾਰ ਹੈ ॥ ਨ ਰੰਗ ਰਾਗ ਰੂਪ ਹੈ ਨ ਰੂਪ ਰੇਖ ਰਾਗ ਹੈ ॥ ਨ ਹਾਉ ਹੈ ਨ ਭਾਉ ਹੈ ਨ ਦਾਉ ਕੋ ਪ੍ਰਕਾਰ ਹੈ ॥੧੭੮॥ ਗਜਾਧਪੀ ਨਰਾਧਪੀ ਕਰੰਤ ਸੇਵ ਹੈ ਸਦਾ ॥ ਸਿਤਸਪਤੀ ਤਪਸਪਤੀ ਬਨਸਪਤੀ ਜਪਸ ਸਦਾ ॥ ਅਗਸਤ ਆਦਿ ਜੇ ਬਡੇ ਤਪਸਪਤੀ ਬਿਸੇਖੀਐ ॥ ਬਿਅੰਤ ਬਿਅੰਤ ਬਿਅੰਤ ਕੋ ਕਰੰਤ ਪਾਠ ਪੇਖੀਐ ॥੧੭੯॥ ਅਗਾਧ ਆਦ ਦੇਵਕੀ ਅਨਾਦ ਬਾਤ ਮਾਨੀਐ ॥ ਨ ਜਾਤ ਪਾਤ ਮੰਤ੍ਰ ਮਿਤ੍ਰ ਸਤ੍ਰ ਨੇਹ ਜਾਨੀਐ ॥ ਸਦੀਵ ਸਰਬ ਲੋਕ ਕੇ ਕ੍ਰਿਪਾਲ ਖਿਆਲ ਮੈ ਰਹੈ ॥ ਤੁਰੰਤ ਦ੍ਰੋਹ ਦੇਹ ਕੇ ਅਨੰਤ ਭਾਂਤ ਸੋ ਦਹੈ ॥੧੮੦॥
11 Tva Prasad Roo-aamal Chhand
ਤ੍ਵਪ੍ਰਸਾਦਿ ॥ ਰੂਆਮਲ ਛੰਦ ॥ ਰੂਪ ਰਾਗ ਨ ਰੇਖ ਰੰਗ ਨ ਜਨਮ ਮਰਨ ਬਿਹੀਨ ॥ ਆਦਨਾਥ ਅਗਾਧ ਪੁਰਖ ਸੁ ਧਰਮ ਕਰਮ ਪ੍ਰਬੀਨ ॥ ਜੰਤ੍ਰ ਮੰਤ੍ਰ ਨ ਤੰਤ੍ਰ ਜਾ ਕੋ ਆਦਿ ਪੁਰਖ ਅਪਾਰ ॥ ਹਸਤ ਕੀਟ ਬਿਖੈ ਬਸੈ ਸਬ ਠਉਰ ਮੈ ਨਿਰਧਾਰ ॥੧੮੧॥ ਜਾਤ ਪਾਤ ਨ ਤਾਤ ਜਾ ਕੋ ਮੰਤ੍ਰ ਮਾਤ ਨ ਮਿਤ੍ਰ ॥ ਸਰਬ ਠਉਰ ਬਿਖੈ ਰਮਿਓ ਜਿਹ ਚਕ੍ਰ ਚਿਹਨ ਨ ਚਿਤ੍ਰ ॥ ਆਦਿ ਦੇਵ ਉਦਾਰ ਮੂਰਤਿ ਅਗਾਧ ਨਾਥ ਅਨੰਤ ॥ ਆਦਿ ਅੰਤਿ ਨ ਜਾਨੀਐ ਅਬਿਖਾਦ ਦੇਵ ਦੁਰੰਤ ॥੧੮੨॥ ਦੇਵ ਭੇਵ ਨ ਜਾਨਹੀ ਜਿਸ ਮਰਮ ਬੇਦ ਕਤੇਬ ॥ ਸਨਕ ਅਉ ਸਨਕੇਸ ਨੰਦਨ ਪਾਵਹੀ ਨ ਹਸੇਬ ॥ ਜੱਛ ਕਿੰਨਰ ਮੱਛ ਮਾਨਸ ਮੁਰਗ ਉਰਗ ਅਪਾਰ ॥ ਨੇਤ ਨੇਤ ਪੁਕਾਰਹੀ ਸਿਵ ਸਕ੍ਰ ਔ ਮੁਖਚਾਰ ॥੧੮੩॥ ਸਰਬ ਸਪਤ ਪਤਾਰ ਕੇ ਤਰ ਜਾਪਹੀ ਜਿਹ ਜਾਪ ॥ ਆਦਿ ਦੇਵ ਅਗਾਧਿ ਤੇਜ ਅਨਾਦ ਮੂਰਤਿ ਅਤਾਪ ॥ ਜੰਤ੍ਰ ਮੰਤ੍ਰ ਨ ਆਵਈ ਕਰਿ ਤੰਤ੍ਰ ਮੰਤ੍ਰਨ ਕੀਨ ॥ ਸਰਬ ਠਉਰ ਰਹਿਓ ਬਿਰਾਜ ਧਿਰਾਜ ਰਾਜ ਪ੍ਰਬੀਨ ॥੧੮੪॥ ਜੱਛ ਗੰਧ੍ਰਬ ਦੇਵ ਦਾਨੋ ਨ ਬ੍ਰਹਮ ਛਤ੍ਰੀਅਨ ਮਾਹਿ ॥ ਬੈਸਨੰ ਕੇ ਬਿਖੈ ਬਿਰਾਜੈ ਸੂਦ੍ਰ ਭੀ ਵਹ ਨਾਹਿ ॥ ਗੂੜ ਗਉਡ ਨ ਭੀਲ ਭੀਕਰ ਬ੍ਰਹਮ ਸੇਖ ਸਰੂਪ ॥ ਰਾਤ ਦਿਵਸ ਨ ਮੱਧ ਉਰਧ ਨ ਭੂਮ ਅਕਾਸ ਅਨੂਪ ॥੧੮੫॥ ਜਾਤ ਜਨਮ ਨ ਕਾਲ ਕਰਮ ਨ ਧਰਮ ਕਰਮ ਬਿਹੀਨ ॥ ਤੀਰਥ ਜਾਤ੍ਰ ਨ ਦੇਵ ਪੂਜਾ ਗੋਰ ਕੇ ਨ ਅਧੀਨ ॥ ਸਰਬ ਸਪਤ ਪਤਾਰ ਕੇ ਤਰ ਜਾਨੀਐ ਜਿਹ ਜੋਤ ॥ ਸੇਸ ਨਾਮ ਸਹੰਸਫਨ ਨਹਿ ਨੇਤ ਪੂਰਨ ਹੋਤ ॥੧੮੬॥ ਸੋਧ ਸੋਧ ਹਟੇ ਸਭੈ ਸੁਰ ਬਿਰੋਧ ਦਾਨਵ ਸਰਬ ॥ ਗਾਇ ਗਾਇ ਹਟੇ ਗੰਧ੍ਰਬ ਗਵਾਇ ਕਿੰਨਰ ਗਰਬ ॥ ਪੜਤ ਪੜਤ ਥਕੇ ਮਹਾ ਕਬ ਗੜਤ ਗਾੜ ਅਨੰਤ ॥ ਹਾਰ ਹਾਰ ਕਹਿਓ ਸਭੂ ਮਿਲ ਨਾਮ ਨਾਮ ਦੁਰੰਤ ॥੧੮੭॥ ਬੇਦ ਭੇਦ ਨ ਪਾਇਓ ਲਖਿਓਨ ਸੇਬ ਕਤੇਬ ॥ ਦੇਵ ਦਾਨੋ ਮੂੜ ਮਾਨੋ ਜਛ ਨ ਜਾਨੈ ਜੇਬ ॥ ਭੂਤ ਭੱਬ ਭਵਾਨ ਭੂਪਤ ਆਦ ਨਾਥ ਅਨਾਥ ॥ ਅਗਨ ਬਾਇ ਜਲੇ ਥਲੇ ਮਹਿ ਸਰਬ ਠਉਰ ਨਿਵਾਸ ॥੧੮੮॥ ਦੇਹ ਗੇਹ ਨ ਨੇਹ ਸਨੇਹ ਅਬੇਹ ਨਾਥ ਅਜੀਤ ॥ ਸਰਬ ਗੰਜਨ ਸਰਬ ਭੰਜਨ ਸਰਬ ਤੇ ਅਨਭੀਤ ॥ ਸਰਬ ਕਰਤਾ ਸਰਬ ਹਰਤਾ ਸਰਬ ਦਯਾਲ ਅਦ੍ਵੇਖ ॥ ਚਕ੍ਰ ਚਿਹਨ ਨ ਬਰਨ ਜਾ ਕੋ ਜਾਤ ਪਾਤ ਨ ਭੇਖ ॥੧੮੯॥ ਰੂਪ ਰੇਖ ਨ ਰੰਗ ਜਾ ਕੋ ਰਾਗ ਰੂਪ ਨ ਰੰਗ ॥ ਸਰਬ ਲਾਇਕ ਸ੍ਰਬ ਘਾਇਕ ਸ੍ਰਬ ਤੇ ਅਨਭੰਗ ॥ ਸ੍ਰਬ ਦਾਤਾ ਸ੍ਰਬ ਗਿਆਤਾ ਸ੍ਰਬ ਕੋ ਪ੍ਰਤਿਪਾਲ ॥ ਦੀਨ ਬੰਧੁ ਦਯਾਲ ਸੁਆਮੀ ਆਦਿ ਦੇਵ ਅਪਾਲ ॥੧੯੦॥ ਦੀਨ ਬੰਧੁ ਪ੍ਰਬੀਨ ਸ੍ਰੀ ਪਤਿ ਸਰਬ ਕੋ ਕਰਤਾਰ ॥ ਬਰਨ ਚਿਹਨ ਨ ਚਕ੍ਰ ਜਾਕੋ ਚਕ੍ਰ ਚਿਹਨ ਅਕਾਰ ॥ ਜਾਤਿ ਪਾਤਿ ਨ ਗੋਤ੍ਰ ਗਾਥਾ ਰੂਪ ਰੇਖ ਨ ਬਰਨ ॥ ਸ੍ਰਬ ਦਾਤਾ ਸ੍ਰਬ ਗਯਾਤਾ ਸ੍ਰਬ ਭੂਅ ਕੋ ਭਰਨ ॥੧੯੧॥ ਦੁਸਟ ਗੰਜਨ ਸੱਤ੍ਰ ਭੰਜਨ ਪਰਮ ਪੁਰਖ ਪ੍ਰਮਾਥ ॥ ਦੁਸਟ ਹਰਤਾ ਸ੍ਰਿਸਟ ਕਰਤਾ ਜਗਤ ਮੈਂ ਜਿਹ ਗਾਥ ॥ ਭੂਤ ਭੱਬ ਭਵਿੱਖ ਭਵਾਨ ਪ੍ਰਮਾਨ ਦੇਵ ਅਗੰਜ ॥ ਆਦਿ ਅੰਤ ਅਨਾਦਿ ਸ੍ਰੀਪਤਿ ਪਰਮ ਪੁਰਖ ਅਭੰਜ ॥੧੯੨॥ ਧਰਮ ਕੇ ਅਨ ਕਰਮ ਜੇਤਕ ਕੀਨ ਤਉਨ ਪਸਾਰ ॥ ਦੇਵ ਅਦੇਵ ਗੰਧਰਬ ਕਿੰਨਰ ਮੱਛ ਕੱਛ ਅਪਾਰ ॥ ਭੂਮ ਅਕਾਸ ਜਲੇ ਥਲੇ ਮਹਿ ਮਾਨੀਐ ਜਿਹ ਨਾਮ ॥ ਦੁਸਟ ਹਰਤਾ ਪੁਸਟ ਕਰਤਾ ਸ੍ਰਿਸਟ ਹਰਤਾ ਕਾਮ ॥੧੯੩॥ ਦੁਸਟ ਹਰਨਾ ਸ੍ਰਿਸਟ ਕਰਨਾ ਦਯਾਲ ਲਾਲ ਗੋਬਿੰਦ ॥ ਮਿਤ੍ਰ ਪਾਲਕ ਸੱਤ੍ਰ ਘਾਲਕ ਦੀਨ ਦਯਾਲ ਮੁਕੰਦ ॥ ਅਘੌ ਡੰਡਣ ਦੁਸਟ ਖੰਡਣ ਕਾਲ ਹੂੰ ਕੇ ਕਾਲ ॥ ਦੁਸਟ ਹਰਣੰ ਪੁਸਟ ਕਰਣੰ ਸਰਬ ਕੇ ਪ੍ਰਤਿਪਾਲ ॥੧੯੪॥ ਸਰਬ ਕਰਤਾ ਸ੍ਰਬ ਹਰਤਾ ਸ੍ਰਬ ਕੇ ਅਨਕਾਮ ॥ ਸ੍ਰਬ ਖੰਡਣ ਸ੍ਰਬ ਦੰਡਣ ਸ੍ਰਬ ਕੇ ਨਿਜਭਾਮ ॥ ਸ੍ਰਬ ਭੁਗਤਾ ਸ੍ਰਬ ਜੁਗਤਾ ਸਰਬ ਕਰਮ ਪ੍ਰਬੀਨ ॥ ਸ੍ਰਬ ਖੰਡਣ ਸ੍ਰਬ ਦੰਡਣ ਸਰਬ ਕਰਮ ਅਧੀਨ ॥੧੯੫॥ ਸ੍ਰਬ ਸਿੰਮ੍ਰਿਤਨ ਸ੍ਰਬ ਸਾਸਤ੍ਰਨ ਸਰਬ ਬੇਦ ਬਿਚਾਰ ॥ ਦੁਸਟ ਹਰਤਾ ਬਿਸ੍ਵ ਭਰਤਾ ਆਦਿ ਰੂਪ ਅਪਾਰ ॥ ਦੁਸਟ ਦੰਡਣ ਪੁਸਟ ਖੰਡਣ ਆਦਿ ਦੇਵ ਅਖੰਡ ॥ ਭੂਮ ਅਕਾਸ ਜਲੇ ਥਲੇ ਮਹਿ ਜਪਤ ਜਾਪ ਅਮੰਡ ॥੧੯੬॥ ਸ੍ਰਿਸਟਚਾਰ ਬਿਚਾਰ ਜੇਤੇ ਜਾਨੀਐ ਸਬ ਚਾਰ ॥ ਆਦਿ ਦੇਵ ਅਪਾਰ ਸ੍ਰੀ ਪਤਿ ਦੁਸਟ ਪੁਸਟ ਪ੍ਰਹਾਰ ॥ ਅੰਨ ਦਾਤਾ ਗਯਾਨ ਗਿਆਤਾ ਸ੍ਰਬ ਮਾਨ ਮਹਿੰਦ੍ਰ ॥ ਬੇਦ ਬਿਆਸ ਕਰੇ ਕਈ ਦਿਨ ਕੋਇ ਇੰਦ੍ਰ ਉਪਇੰਦ੍ਰ ॥੧੯੭॥ ਜਨਮ ਜਾਤਾ ਕਰਮ ਗਯਾਤਾ ਧਰਮ ਚਾਰ ਬਿਚਾਰ ॥ ਬੇਦ ਭੇਵ ਨ ਪਾਵਈ ਸਿਵ ਰੁਦ੍ਰ ਅਉ ਮੁਖਚਾਰ ॥ ਕੋਟ ਇੰਦ੍ਰ ਉਪਇੰਦ੍ਰ ਬਿਆਸ ਸਨਕ ਸਨਤ ਕੁਮਾਰ ॥ ਗਾਇ ਗਾਇ ਥਕੇ ਸਬੈ ਗੁਨ ਚਕ੍ਰਤ ਭੇ ਮੁਖਚਾਰ ॥੧੯੮॥ ਆਦਿ ਅੰਤਿ ਨ ਮਧ ਜਾ ਕੋ ਭੂਤ ਭਬ ਭਵਾਨ ॥ ਸਤ ਦੁਆਪਰ ਤ੍ਰਿਤੀਆ ਕਲਿਜੁਗ ਚਤ੍ਰ ਕਾਲ ਪ੍ਰਧਾਨ ॥ ਧਿਆਇ ਧਿਆਇ ਥਕੇ ਮਹਾਮੁਨ ਗਾਇ ਗੰਧ੍ਰਬ ਅਪਾਰ ॥ ਹਾਰ ਹਾਰ ਥਕੇ ਸਭੈ ਨਹੀ ਪਾਈਐ ਤਿਹ ਪਾਰ ॥੧੯੯॥ ਨਾਰਦ ਆਦਕ ਬੇਦ ਬਿਆਸਕ ਮੁਨਿ ਮਹਾਨ ਅਨੰਤ ॥ ਧਿਆਇ ਧਿਆਇ ਥਕੇ ਸਭੈ ਕਰਿ ਕੋਟ ਕਸਟ ਦੁਰੰਤ ॥ ਗਾਇ ਗਾਇ ਥਕੇ ਗੰਧ੍ਰਬ ਨਾਚ ਅਪਛ੍ਰ ਅਪਾਰ ॥ ਸੋਧ ਸੋਧ ਥਕੇ ਮਹਾ ਸੁਰ ਪਾਇਓ ਨਹਿ ਪਾਰ ॥੨੦੦॥
12 Tva Parsad Dohra
ਤ੍ਵਪ੍ਰਸਾਦਿ ॥ ਦੋਹਰਾ ॥ ਏਕ ਸਮੈ ਸ੍ਰੀ ਆਤਮਾ ਉਚਰਿਓ ਮਤ ਸਿਉ ਬੈਨ ॥ ਸਭ ਪ੍ਰਤਾਪ ਜਗਦੀਸ ਕੋ ਕਹੋ ਸਕਲ ਬਿਧ ਤੈਨ ॥੨੦੧॥ ਦੋਹਰਾ ॥ ਕੋ ਆਤਮਾ ਸਰੂਪ ਹੈ ਕਹਾ ਸ੍ਰਿਸਟ ਕੋ ਬਿਚਾਰ ॥ ਕਉਨ ਧਰਮ ਕੋ ਕਰਮ ਹੈ ਕਹੋ ਸਕਲ ਬਿਸਥਾਰ ॥੨੦੨॥ ਦੋਹਰਾ ॥ ਕਹਾ ਜੀਤਬ ਕਹ ਮਰਨ ਹੈ ਕਵਨ ਸੁਰਗ ਕਹ ਨਰਕ ॥ ਕੋ ਸੁਘੜਾ ਕੋ ਮੂੜਤਾ ਕਹਾ ਤਰਕ ਅਵਤਰਕ ॥੨੦੩॥ ਦੋਹਰਾ ॥ ਕੋ ਨਿੰਦਾ ਜਸ ਹੈ ਕਵਨ ਕਵਨ ਪਾਪ ਕਹ ਧਰਮ ॥ ਕਵਨ ਜੋਗ ਕੋ ਭੋਗ ਹੈ ਕਵਨ ਕਰਮ ਅਪਕਰਮ ॥੨੦੪॥ ਦੋਹਰਾ ॥ ਕਹੋ ਸੁ ਸਮ ਕਾ ਕੋ ਕਹੈ ਦਮ ਕੋ ਕਹਾ ਕਹੰਤ ॥ ਕੋ ਸੂਰਾ ਦਾਤਾ ਕਵਨ ਕਹੋ ਤੰਤ ਕੋ ਮੰਤ ॥੨੦੫॥ ਦੋਹਰਾ ॥ ਕਹਾ ਰੰਕ ਰਾਜਾ ਕਵਨ ਹਰਖ ਸੋਗ ਹੈ ਕਵਨ ॥ ਕੋ ਰੋਗੀ ਰਾਗੀ ਕਵਨ ਕਹੋ ਤੱਤ ਮੁਹਿ ਤਵਨ ॥੨੦੬॥ ਦੋਹਰਾ ॥ ਕਵਨ ਰਿਸਟ ਕੋ ਪੁਸਟ ਹੈ ਕਹਾ ਸ੍ਰਿਸਟ ਕੋ ਬਿਚਾਰ ॥ ਕਵਨ ਸ੍ਰਿਸਟ ਕੋ ਭ੍ਰਿਸਟ ਹੈ ਕਹੋ ਸਕਲ ਬਿਸਥਾਰ ॥੨੦੭॥ ਦੋਹਰਾ ॥ ਕਹਾ ਕਰਮ ਕੋ ਕਰਮ ਹੈ ਕਹਾ ਭਰਮ ਕੋ ਨਾਸ ॥ ਕਹਾ ਚਿਤਨ ਕੀ ਚੇਸਟਾ ਕਹਾ ਅਚੇਤ ਪ੍ਰਕਾਸ ॥੨੦੮॥ ਦੋਹਰਾ ॥ ਕਹਾ ਨੇਮ ਸੰਜਮ ਕਹਾ ਕਹਾ ਗਿਆਨ ਅਗਿਆਨ ॥ ਕੋ ਰੋਗੀ ਸੋਗੀ ਕਵਨ ਕਹਾ ਧਰਮ ਕੀ ਹਾਨ ॥੨੦੯॥ ਦੋਹਰਾ ॥ ਕੋ ਸੂਰਾ ਸੁੰਦਰ ਕਵਨ ਕਹਾ ਜੋਗ ਕੋ ਸਾਰ ॥ ਕੋ ਦਾਤਾ ਗਿਆਨੀ ਕਵਨ ਕਹੋ ਬਿਚਾਰ ਅਬਿਚਾਰ ॥੨੧੦॥
13 Tva Parsad Deergh Tribhangi Chhand
ਤ੍ਵਪ੍ਰਸਾਦਿ ॥ ਦੀਰਘ ਤ੍ਰਿਭੰਗੀ ਛੰਦ ॥ ਦੁਰਜਨ ਦਲ ਦੰਡਣ ਅਸੁਰ ਬਿਹੰਡਣ ਦੁਸਟ ਨਿਕੰਦਣ ਆਦਿ ਬ੍ਰਿਤੇ ॥ ਚਛਰਾਸੁਰ ਮਾਰਣ ਪਤਤ ਉਧਾਰਣ ਨਰਕ ਨਿਵਾਰਣ ਗੂੜ ਗਤੇ ॥ ਅਛੇ ਅਖੰਡੇ ਤੇਜ ਪ੍ਰਚੰਡੇ ਖੰਡ ਉਦੰਡੇ ਅਲਖ ਮਤੇ ॥ ਜੈ ਜੈ ਹੋਸੀ ਮਹਖਾਸੁਰਿ ਮਰਦਨ ਰੰਮ ਕ ਪਰਦਨ ਛਤ੍ਰ ਛਿਤੇ ॥੨੧੧॥ ਆਸੁਰੀ ਬਿਹੰਡਣ ਦੁਸਟ ਨਿਕੰਦਣ ਪੁਸਟ ਉਦੰਡਣ ਰੂਪ ਅਤੇ ॥ ਚੰਡਾਸੁਰ ਚੰਡਣ ਮੁੰਡ ਬਿਹੰਡਣ ਧੂਮ੍ਰ ਬਿਧੁੰਸਣ ਮਹਖ ਮਥੇ ॥ ਦਾਨਵ ਪ੍ਰਹਾਰਨ ਨਰਕ ਨਿਵਾਰਨ ਅਧਮ ਉਧਾਰਨ ਉਰਧ ਅਧੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਰੰਮ ਕ ਪਰਦਨ ਆਦਿ ਬ੍ਰਿਤੇ ॥੨੧੨॥ ਡਾਵਰੂ ਡਵੰਕੈ ਬਬਰ ਬਵੰਕੈ ਭੁਜਾ ਫਰੰਕੈ ਤੇਜਬਰੰ ॥ ਲੰਕੁੜੀਆ ਫਾਧੈ ਆਯੁਧ ਬਾਧੈ ਸੈਨ ਬਿਮਰਦਨ ਕਾਲ ਅਸੁਰੰ ॥ ਅਸਟਾਇਧ ਚਮਕੈ ਭੂਖਣ ਦਮਕੈ ਅਤਿ ਸਿਤ ਝਮਕੈ ਫੁੰਕ ਫਨੰ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਰੰਮ ਕਪਰਦਨ ਦੈਤ ਜਿਣੰ ॥੨੧੩॥ ਚੰਡਾਸੁਰ ਚੰਡਣ ਮੁੰਡ ਬਿਮੁੰਡਣ ਖੰਡ ਅਖੰਡਣ ਖੂਨ ਖਿਤੇ ॥ ਦਾਮਨੀ ਦਮੰਕਣ ਧੁਜਾ ਫਰੰਕਣ ਫਣੀ ਫੁਕਾਰਨ ਜੋਧ ਜਿਤੇ ॥ ਸਰ ਧਾਰ ਬਿਬਰਖਣ ਦੁਸਟ ਪ੍ਰਕਰਖਣ ਪੁਸਟ ਪ੍ਰਹਰਖਣ ਦੁਸਟ ਮਥੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਭੂਮ ਅਕਾਸ ਤਲ ਉਰਧ ਅਧੇ ॥੨੧੪॥ ਦਾਮਨੀ ਪ੍ਰਹਾਸਨ ਸੁ ਛਬ ਨਿਵਾਸਨ ਸ੍ਰਿਸਟ ਪ੍ਰਕਾਸਨ ਗੂੜ ਗਤੇ ॥ ਰਕਤਾਸੁਰ ਆਚਨ ਜੁਧ ਪ੍ਰਮਾਚਨ ਨਿਦ੍ਰੇ ਨਰਾਚਨ ਧਰਮ ਬ੍ਰਿਤੇ ॥ ਸ੍ਰੋਣੰਤ ਅਚੰਤੀ ਅਨਲ ਬਿਵੰਤੀ ਜੋਗ ਜਯੰਤੀ ਖੜਗਧਰੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਪਾਪ ਬਿਨਾਸਨ ਧਰਮ ਕਰੇ ॥੨੧੫॥ ਅਘ ਓਘ ਨਿਵਾਰਨ ਦੁਸਟ ਪ੍ਰਜਾਰਨ ਸ੍ਰਿਸਟਿ ਉਬਾਰਨ ਸੁਧ ਮਤੇ ॥ ਫਣੀਅਰ ਫੁੰਕਾਰਣ ਬਾਘ ਬਕਾਰਣ ਸਸਤ੍ਰ ਪ੍ਰਹਾਰਣ ਸਾਧ ਮਤੇ ॥ ਸੈਹਥੀ ਸਨਾਹਨ ਅਸਟ ਪ੍ਰਬਾਹਨ ਬੋਲ ਨਿਬਾਹਨ ਤੇਜ ਅਤੁਲੰ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਭੂਮ ਅਕਾਸ ਪਤਾਲ ਜਲੰ ॥੨੧੬॥ ਚਾਚਰ ਚਮਕਾਰਨ ਚਿਛੁਰ ਹਾਰਨ ਧੂਮ ਧੁਕਾਰਨ ਦ੍ਰਪ ਮਥੇ ॥ ਦਾੜਵੀ ਪ੍ਰਦੰਤੇ ਜੋਗ ਜਯੰਤੇ ਮਨੁਜ ਮਥੰਤੇ ਗੂੜ ਕਥੇ ॥ ਕਰਮ ਪ੍ਰਣਾਸਨ ਚੰਦ ਪ੍ਰਕਾਸਨ ਸੂਰਜ ਪ੍ਰਤੇਜਨ ਅਸਟਭੁਜੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਭਰਮ ਬਿਨਾਸਨ ਧਰਮ ਧੁਜੇ ॥੨੧੭॥ ਘੁੰਘਰੂ ਘਮੰਕਣ ਸਸਤ੍ਰ ਝਮੰਕਣ ਫਣੀਅਰ ਫੁੰਕਾਰਣ ਧਰਮ ਧੁਜੇ ॥ ਅਸ ਟਾਟ ਪ੍ਰਹਾਸਨ ਸ੍ਰਿਸਟਿ ਨਿਵਾਸਨ ਦੁਸਟ ਪ੍ਰਣਾਸਨ ਚਕ੍ਰ ਗਤੇ ॥ ਕੇਸਰੀ ਪ੍ਰਵਾਹੇ ਸੁੱਧ ਸਨਾਹੇ ਅਗਮ ਅਥਾਹੇ ਏਕ ਬ੍ਰਿਤੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਆਦ ਕੁਮਾਰ ਅਗਾਧ ਬ੍ਰਿਤੇ ॥੨੧੮॥ ਸੁਰ ਨਰ ਮੁਨ ਬੰਦਨ ਦੁਸਟ ਨਿਕੰਦਨ ਭ੍ਰਿਸਟ ਬਿਨਾਸਨ ਮ੍ਰਿਤ ਮਥੇ ॥ ਕਾਵਰੂ ਕੁਮਾਰੇ ਅਧਮ ਉਧਾਰੇ ਨਰਕ ਨਿਵਾਰੇ ਆਦ ਕਥੇ ॥ ਕਿੰਕਣੀ ਪ੍ਰਸੋਹਣ ਸੁਰ ਨਰ ਮੋਹਣ ਸਿੰਘਾ ਰੋਹਣ ਬਿਤਲ ਤਲੇ ॥ ਜੈ ਜੈ ਹੋਸੀ ਸਭ ਠਉਰ ਨਿਵਾਸਨ ਬਾਇ ਪਤਾਲ ਅਕਾਸ ਅਨਲੇ ॥੨੧੯॥ ਸੰਕਟੀ ਨਿਵਾਰਨ ਅਧਮ ਉਧਾਰਨ ਤੇਜ ਪ੍ਰਕਰਖਨ ਤੁੰਦ ਤਬੇ ॥ ਦੁਖ ਦੋਖ ਦਹੰਤੀ ਜੁਆਲ ਜਯੰਤੀ ਆਦ ਅਨਾਦ ਅਗਾਧ ਅਛੇ ॥ ਸੁਧਤਾ ਸਮਰਪਣ ਤਰਕਿ ਬਤਰਕਣ ਤਪਤ ਪ੍ਰਤਾਪਣ ਜਪਤ ਜਿਵੇ ॥ ਜੈ ਜੈ ਹੋਸੀ ਸਸਤ੍ਰ ਪ੍ਰਕਰਖਣ ਆਦ ਅਨੀਲ ਅਗਾਧ ਅਭੇ ॥੨੨੦॥ ਚੰਚਲਾ ਚਖੰਗੀ ਅਲਕ ਭੁਜੰਗੀ ਤੁੰਦ ਤੁਰੰਗਣ ਤਿਛ ਸਰੇ ॥ ਕਰ ਕਸਾ ਕੁਠਾਰੇ ਨਰਕ ਨਿਵਾਰੇ ਅਧਮ ਉਧਾਰੇ ਤੂਰ ਭੁਜੇ ॥ ਦਾਮਨੀ ਦਮੰਕੇ ਕੇਹਰ ਲੰਕੇ ਆਦ ਅਤੰਕੇ ਕ੍ਰੂਰ ਕਥੇ ॥ ਜੈ ਜੈ ਹੋਸੀ ਰਕਤਾਸੁਰ ਖੰਡਣ ਸੁੰਭ ਚਕ੍ਰਤ ਨਸੁੰਭ ਮਥੇ ॥੨੨੧॥ ਬਾਰਜ ਬਿਲੋਚਨ ਬ੍ਰਿਤਨ ਬਿਮੋਚਨ ਸੋਚ ਬਿਸੋਚਨ ਕਉਚ ਕਸੇ ॥ ਦਾਮਨੀ ਪ੍ਰਹਾਸੇ ਸੁਕ ਸਰ ਨਾਸੇ ਸੁਬ੍ਰਿਤ ਸੁਬਾਸੇ ਦੁਸਟ ਗ੍ਰਸੇ ॥ ਚੰਚਲ ਪ੍ਰਅੰਗੀ ਬੇਦ ਪ੍ਰਸੰਗੀ ਤੇਜ ਤੁਰੰਗੀ ਖੰਡ ਸੁਰੰ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਆਦ ਅਨਾਦ ਅਗਾਧ ਉਰਧੰ ॥੨੨੨॥ ਘੰਟਕਾ ਬਿਰਾਜੈ ਰੁਣ ਝੁਣ ਬਾਜੈ ਭ੍ਰਮ ਭੈ ਭਾਜੈ ਸੁਨਤ ਸੁਰੰ ॥ ਕੋਕਲ ਸੁਨ ਲਾਜੈ ਕਿਲਬਿਖ ਭਾਜੈ ਸੁਖ ਉਪਰਾਜੈ ਮਧ ਉਰੰ ॥ ਦੁਰਜਨ ਦਲ ਦੱਜੈ ਮਨ ਤਨ ਰਿੱਝੈ ਸਭੈ ਨ ਭੱਜੈ ਰੋਹ ਰਣੰ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਚੰਡ ਚਕ੍ਰਤਨ ਆਦ ਗੁਰੰ ॥੨੨੩॥ ਚਾਚਰੀ ਪ੍ਰਜੋਧਨ ਦੁਸਟ ਬਿਰੋਧਨ ਰੋਸ ਅਰੋਧਨ ਕ੍ਰੂਰ ਬ੍ਰਿਤੇ ॥ ਧੂਮ੍ਰਾਛ ਬਿਧੁੰਸਨ ਪ੍ਰਲੈ ਪ੍ਰਜੁੰਸਨ ਜਗਿ ਬਿਧੁੰਸਨ ਸੁਧ ਮਤੇ ॥ ਜਾਲਪਾ ਜਯੰਤੀ ਸਤ੍ਰ ਮਥੰਤੀ ਦੁਸਟ ਪ੍ਰਦਾਹਨ ਗਾੜ ਮਤੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਆਦਿ ਜੁਗਾਦਿ ਅਗਾਧ ਗਤੇ ॥੨੨੪॥ ਖਤੀ੍ਰਆਣ ਖਤੰਗੀ ਅਭੈ ਅਭੰਗੀ ਆਦਿ ਅਨੰਗੀ ਅਗਾਧ ਗਤੇ ॥ ਬ੍ਰਿੜਲਾਛ ਬਿਹੰਡਣ ਚੱਛਰ ਦੰਡਣ ਤੇਜ ਪ੍ਰਚੰਡਣ ਆਦਿ ਬ੍ਰਿਤੇ ॥ ਸੁਰ ਨਰ ਪ੍ਰਤਿਪਾਰਣ ਪਤਤ ਉਧਾਰਣ ਦੁਸਟ ਨਿਵਾਰਣ ਦੋਖ ਹਰੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਬਿਸੁ ਬਿਧੁੰਸਨ ਸ੍ਰਿਸਟ ਕਰੇ ॥੨੨੫॥ ਦਾਮਨੀ ਪ੍ਰਕਾਸੇ ਉਨਤਨ ਨਾਸੇ ਜੋਤ ਪ੍ਰਕਾਸੇ ਅਤੁਲ ਬਲੇ ॥ ਦਾਨਵੀ ਪ੍ਰਕਰਖਣ ਸਰਵਰ ਵਰਖਣ ਦੁਸਟ ਪ੍ਰਧਰਖਣ ਬਿਤਲ ਤਲੇ ॥ ਅਸਟਾਇਧ ਬਾਹਣ ਬੋਲ ਨਿਬਾਹਣ ਸੰਤ ਪਨਾਹਣ ਗੂੜ ਗਤੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਆਦਿ ਅਨਾਦਿ ਅਗਾਧਿ ਬ੍ਰਿਤੇ ॥੨੨੬॥ ਦੁਖ ਦੋਖ ਪ੍ਰਭੱਛਣ ਸੇਵਕ ਰੱਛਣ ਸੰਤ ਪ੍ਰਤੱਛਣ ਸੁਧ ਸਰੇ ॥ ਸਾਰੰਗ ਸਨਾਹੇ ਦੁਸਟ ਪ੍ਰਦਾਹੇ ਅਰ ਦਲ ਗਾਹੇ ਦੋਖ ਹਰੇ ॥ ਗੰਜਨ ਗੁਮਾਨੇ ਅਤੁਲ ਪ੍ਰਵਾਨੇ ਸੰਤ ਜਮਾਨੇ ਆਦਿ ਅੰਤੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਸਾਧ ਪ੍ਰਦੱਛਨ ਦੁਸਟ ਹੰਤੇ ॥੨੨੭॥ ਕਾਰਣ ਕਰੀਲੀ ਗਰਬ ਗਹੀਲੀ ਜੋਤ ਜਤੀਲੀ ਤੁੰਦ ਮਤੇ ॥ ਅਸਟਾਇਧ ਚਮਕਣ ਸਸਤ੍ਰ ਝਮਕਣ ਦਾਮਨ ਦਮਕਣ ਆਦਿ ਬ੍ਰਿਤੇ ॥ ਡੁਕਡੁਕੀ ਦਮੰਕੈ ਬਾਘ ਬਬੰਕੈ ਭੁਜਾ ਫਰੰਕੈ ਸੁਧ ਗਤੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਆਦਿ ਜੁਗਾਦਿ ਅਨਾਦ ਮਤੇ ॥੨੨੮॥ ਚਛਰਾਸੁਰ ਮਾਰਣ ਨਰਕ ਨਿਵਾਰਣ ਪਤਤ ਉਧਾਰਣ ਏਕ ਭਟੇ ॥ ਪਾਪਾਨ ਬਿਹੰਡਨ ਦੁਸਟ ਪ੍ਰਚੰਡਣ ਖੰਡ ਅਖੰਡਣ ਕਾਲ ਕਟੇ ॥ ਚੰਦ੍ਰਾਨਨ ਚਾਰੈ ਨਰਕ ਨਿਵਾਰੇੈ ਪਤਤ ਉਧਾਰੇ ਮੁੰਡ ਮਥੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਧੂਮ੍ਰ ਬਿਧੁੰਸਨ ਆਦਿ ਕਥੇ ॥੨੨੯॥ ਰਕਤਾਸੁਰ ਮਰਦਨ ਚੰਡ ਚਕ੍ਰਦਨ ਦਾਨਵ ਅਰਦਨ ਬਿੜਾਲ ਬਧੇ ॥ ਸਰਧਾਰ ਬਿਬਰਖਣ ਦੁਰਜਨ ਧਰਖਣ ਅਤੁਲ ਅਮਰਖਣ ਧਰਮ ਧੁਜੇ ॥ ਧੂਮ੍ਰਾਛ ਬਿਧੁੰਸਨ ਸ੍ਰੋਣਤ ਚੁੰਸਨ ਸੁੰਭ ਨਪਾਤ ਨਿਸੁੰਭ ਮਥੇ ॥ ਜੈ ਜੈ ਹੋਸੀ ਮਹਖਾਸੁਰ ਮਰਦਨ ਆਦ ਅਨੀਲ ਅਗਾਧ ਕਥੇ ॥੨੩੦॥
14 Tva Prasad Padhri Chhand
ਤ੍ਵਪ੍ਰਸਾਦਿ ॥ ਪਾਧੜੀ ਛੰਦ ॥ ਤੁਮ ਕਹੋ ਦੇਵ ਸਰਬੰ ਬਿਚਾਰ ॥ ਜਿਮ ਕੀਓ ਆਪਿ ਕਰਤੇ ਪਸਾਰ ॥ ਜੱਦਪ ਅਭੂਤ ਅਨਭੈ ਅਨੰਤ ॥ ਤਉ ਕਹੋ ਜਥਾਮਤ ਤ੍ਰੈਣ ਤੰਤ ॥੧॥੨੩੧॥ ਕਰਤਾ ਕਰੀਮ ਕਾਦਰ ਕ੍ਰਿਪਾਲ ॥ ਅਦ੍ਵੈ ਅਭੂਤ ਅਨਭੈ ਦਿਆਲ ॥ ਦਾਤਾ ਦੁਰੰਤ ਦੁਖ ਦੋਖ ਰਹਤ ॥ ਜਿਹ ਨੇਤ ਨੇਤ ਸਭ ਬੇਦ ਕਹਤ ॥੨॥੨੩੨॥ ਕਈ ਊਚ ਨੀਚ ਕੀਨੋ ਬਨਾਉ ॥ ਸਭ ਵਾਰ ਪਾਰ ਜਾ ਕੋ ਪ੍ਰਭਾਉ ॥ ਸਭ ਜੀਵ ਜੰਤ ਜਾਨੰਤ ਜਾਹਿ ॥ ਮਨ ਮੂੜ ਕਿਉ ਨ ਸੇਵੰਤ ਤਾਹਿ ॥੩॥੨੩੩॥ ਕਈ ਮੂੜ ਪਤ੍ਰ ਪੂਜਾ ਕਰੰਤ ॥ ਕਈ ਸਿੱਧ ਸਾਧ ਸੂਰਜ ਸਿਵੰਤ ॥ ਕਈ ਪਲਟ ਸੂਰਜ ਸਿਜਦਾ ਕਰਾਇ ॥ ਪ੍ਰਭ ਏਕ ਰੂਪ ਦ੍ਵੈ ਕੈ ਲਖਾਇ ॥੪॥੨੩੪॥ ਅਨਛਿੱਜ ਤੇਜ ਅਨਭੈ ਪ੍ਰਕਾਸ ॥ ਦਾਤਾ ਦੁਰੰਤ ਅਦ੍ਵੈ ਅਨਾਸ ॥ ਸਭ ਰੋਗ ਸੋਗ ਤੇ ਰਹਤ ਰੂਪ ॥ ਅਨਭੈ ਅਕਾਲ ਅੱਛੈ ਸਰੂਪ ॥੫॥੨੩੫॥ ਕਰਣਾ ਨਿਧਾਨ ਕਾਮਲ ਕ੍ਰਿਪਾਲ ॥ ਦੁਖ ਦੋਖ ਹਰਤ ਦਾਤਾ ਦਿਆਲ ॥ ਅੰਜਨ ਬਿਹੀਨ ਅਨਭੰਜ ਨਾਥ ॥ ਜਲ ਥਲ ਪ੍ਰਭਾਉ ਸਰਬਤ੍ਰ ਸਾਥ ॥੬॥੨੩੬॥ ਜਿਹ ਜਾਤ ਪਾਤ ਨਹੀ ਭੇਦ ਭਰਮ ॥ ਜਿਹ ਰੰਗ ਰੂਪ ਨਹੀ ਏਕ ਧਰਮ ॥ ਜਿਹ ਸਤ੍ਰ ਮਿਤ੍ਰ ਦੋਊ ਏਕ ਸਾਰ ॥ ਅਛੈ ਸਰੂਪ ਅਬਿਚਲ ਅਪਾਰ ॥੭॥੨੩੭॥ ਜਾਨੀ ਨ ਜਾਇ ਜਿਹ ਰੂਪ ਰੇਖ ॥ ਕਹਿ ਬਾਸ ਤਾਸ ਕਹਿ ਕਉਨ ਭੇਖ ॥ ਕਹਿ ਨਾਮ ਤਾਸ ਹੈ ਕਵਨ ਜਾਤ ॥ ਜਿਹ ਸਤ੍ਰ ਮਿਤ੍ਰ ਨਹੀ ਪੁਤ੍ਰ ਭ੍ਰਾਤ ॥੮॥੨੩੮॥ ਕਰਣਾ ਨਿਧਾਨ ਕਾਰਣ ਸਰੂਪ ॥ ਜਿਹ ਚਕ੍ਰ ਚਿਹਨ ਨਹੀ ਰੰਗ ਰੂਪ ॥ ਜਿਹ ਖੇਦ ਭੇਦ ਨਹੀ ਕਰਮ ਕਾਲ ॥ ਸਭ ਜੀਵ ਜੰਤ ਕੀ ਕਰਤ ਪਾਲ ॥੯॥੨੩੯॥ ਉਰਧੰ ਬਿਰਹਤ ਸਿੱਧੰ ਸਰੂਪ ॥ ਬੁੱਧੰ ਅਪਾਲ ਜੁੱਧੰ ਅਨੂਪ ॥ ਜਿਹ ਰੂਪ ਰੇਖ ਨਹੀਂ ਰੰਗ ਰਾਗ ॥ ਅਨਛਿੱਜ ਤੇਜ ਅਨਭਿਜ ਅਦਾਗ ॥੧੦॥੨੪੦॥ ਜਲ ਥਲ ਮਹੀਪ ਬਨਤਨ ਦੁਰੰਤ ॥ ਜਿਹ ਨੇਤ ਨੇਤ ਨਿਸਦਿਨ ਉਚਰੰਤ ॥ ਪਾਇਓ ਨ ਜਾਇ ਜਿਹ ਪੈਰ ਪਾਰ ॥ ਦੀਨਾਨ ਦੋਖ ਦਹਿਤਾ ਉਦਾਰ ॥੧੧॥੨੪੧॥ ਕਈ ਕੋਟ ਇੰਦ੍ਰ ਜਿਹ ਪਾਨਹਾਰ ॥ ਕਈ ਕੋਟ ਰੁਦ੍ਰ ਜੁਗੀਆ ਦੁਆਰ ॥ ਕਈ ਬੇਦ ਬਿਆਸ ਬ੍ਰਹਮਾ ਅਨੰਤ ॥ ਜਿਹ ਨੇਤ ਨੇਤ ਨਿਸਦਿਨ ਉਚਰੰਤ ॥੧੨॥੨੪੨॥
15 Tva Parsad Svaiye - Deenan Ki Pratipal
ਤ੍ਵਪ੍ਰਸਾਦਿ ॥ ਸ੍ਵਯੇ ॥ ਦੀਨਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰ ਗਨੀਮਨ ਗਾਰੈ ॥ ਪੱਛ ਪਸੂ ਨਗ ਨਾਗ ਨਰਾਧਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥ ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲ ਕੇ ਨਹੀ ਕਰਮ ਬਿਚਾਰੈ ॥ ਦੀਨ ਦਇਆਲ ਦਇਆ ਨਿਧਿ ਦੋਖਨ ਦੇਖਤ ਹੈ ਪਰ ਦੇਤ ਨ ਹਾਰੈ ॥੧॥੨੪੩॥ ਦਾਹਤ ਹੈ ਦੁਖ ਦੋਖਨ ਕੌ ਦਲ ਦੁੱਜਨ ਕੇ ਪਲ ਮੈ ਦਲ ਡਾਰੈ ॥ ਖੰਡ ਅਖੰਡ ਪ੍ਰਚੰਡ ਪਹਾਰਨ ਪੂਰਨ ਪ੍ਰੇਮ ਕੀ ਪ੍ਰੀਤ ਸੰਭਾਰੈ ॥ ਪਾਰ ਨ ਪਾਇ ਸਕੈ ਪਦਮਾਪਤਿ ਬੇਦ ਕਤੇਬ ਅਭੇਦ ਉਚਾਰੈ ॥ ਰੋਜੀ ਹੀ ਰਾਜ ਬਿਲੋਕਤ ਰਾਜਕ ਰੋਖ ਰੂਹਾਨ ਕੀ ਰੋਜੀ ਨ ਟਾਰੈ ॥੨॥੨੪੪॥ ਕੀਟ ਪਤੰਗ ਕੁਰੰਗ ਭੁਜੰਗਮ ਭੂਤ ਭਵਿੱਖ ਭਵਾਨ ਬਨਾਏ ॥ ਦੇਵ ਅਦੇਵ ਖਪੇ ਅਹੰਮੇਵ ਨ ਭੇਵ ਲਖਿਓ ਭ੍ਰਮ ਸਿਉ ਭਰਮਾਏ ॥ ਬੇਦ ਪੁਰਾਨ ਕਤੇਬ ਕੁਰਾਨ ਹਸੇਬ ਥਕੇ ਕਰ ਹਾਥ ਨ ਆਏ ॥ ਪੂਰਨ ਪ੍ਰੇਮ ਪ੍ਰਭਾਉ ਬਿਨਾ ਪਤਿ ਸਿਉ ਕਿਨ ਸ੍ਰੀ ਪਦਮਾਪਤਿ ਪਾਏ ॥੩॥੨੪੫॥ ਆਦਿ ਅਨੰਤ ਅਗਾਧ ਅਦ੍ਵੈਖ ਸੁ ਭੂਤ ਭਵਿੱਖ ਭਵਾਨ ਅਭੈ ਹੈ ॥ ਅੰਤਿ ਬਿਹੀਨ ਅਨਾਤਮ ਆਪ ਅਦਾਗ ਅਦੋਖ ਅਛਿੱਦ੍ਰ ਅਛੈ ਹੈ ॥ ਲੋਗਨ ਕੇ ਕਰਤਾ ਹਰਤਾ ਜਲ ਮੈ ਥਲ ਮੈ ਭਰਤਾ ਪ੍ਰਭ ਵੈ ਹੈ ॥ ਦੀਨ ਦਇਆਲ ਦਇਆ ਕਰ ਸ੍ਰੀ ਪਤਿ ਸੁੰਦਰ ਸ੍ਰੀ ਪਦਮਾਪਤਿ ਏ ਹੈ ॥੪॥੨੪੬॥ ਕਾਮ ਨ ਕ੍ਰੋਧ ਨ ਲੋਭ ਨ ਮੋਹ ਨ ਰੋਗ ਨ ਸੋਗ ਨ ਭੋਗ ਨ ਭੈ ਹੈ ॥ ਦੇਹ ਬਿਹੀਨ ਸਨੇਹ ਸਭੋ ਤਨ ਨੇਹ ਬਿਰਕਤ ਅਗੇਹ ਅਛੈ ਹੈ ॥ ਜਾਨ ਕੋ ਦੇਤ ਅਜਾਨ ਕੋ ਦੇਤ ਜਮੀਨ ਕੋ ਦੇਤ ਜਮਾਨ ਕੋ ਦੈ ਹੈ ॥ ਕਾਹੇ ਕੋ ਡੋਲਤ ਹੈ ਤੁਮਰੀ ਸੁਧ ਸੁੰਦਰ ਸ੍ਰੀ ਪਦਮਾਪਤਿ ਲੈ ਹੈ ॥੫॥੨੪੭॥ ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥ ਸੱਤ੍ਰ ਅਨੇਕ ਚਲਾਵਤ ਘਾਵ ਤਊ ਤਨ ਏਕ ਨ ਲਾਗਨ ਪਾਵੈ ॥ ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸਬੂਹ ਨ ਭੇਟਨ ਪਾਵੈ ॥ ਔਰ ਕੀ ਬਾਤ ਕਹਾ ਕਹ ਤੋ ਸੌ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥੨੪੮॥ ਜੱਛ ਭੁਜੰਗ ਸੁ ਦਾਨਵ ਦੇਵ ਅਭੇਵ ਤੁਮੈ ਸਭ ਹੀ ਕਰ ਧਿਆਵੈ ॥ ਭੂਮ ਅਕਾਸ ਪਤਾਲ ਰਸਾਤਲ ਜੱਛ ਭੁਜੰਗ ਸਭੈ ਸਿਰ ਨਿਆਵੈ ॥ ਪਾਇ ਸਕੈ ਨਹੀ ਪਾਰ ਪ੍ਰਭਾ ਹੂ ਕੋ ਨੇਤ ਹੀ ਨੇਤਹ ਬੇਦ ਬਤਾਵੈ ॥ ਖੋਜ ਥਕੇ ਸਭ ਹੀ ਖੁਜੀਆ ਸੁਰ ਹਾਰ ਪਰੇ ਹਰਿ ਹਾਥ ਨ ਆਵੈ ॥੭॥੨੪੯॥ ਨਾਰਦ ਸੇ ਚਤੁਰਾਨਨ ਸੇ ਰੁਮਨਾਰਿਖ ਸੇ ਸਭਹੂੰ ਮਿਲਿ ਗਾਇਓ ॥ ਬੇਦ ਕਤੇਬ ਨ ਭੇਦ ਲਖਿਓ ਸਭ ਹਾਰ ਪਰੇ ਹਰਿ ਹਾਥ ਨ ਆਇਓ ॥ ਪਾਇ ਸਕੈ ਨਹੀ ਪਾਰ ਉਮਾਪਤਿ ਸਿੱਧ ਸਨਾਥ ਸਨੰਤਨ ਧਿਆਇਓ ॥ ਧਿਆਨ ਧਰੋ ਤਿਹ ਕੋ ਮਨ ਮੈ ਜਿਹ ਕੋ ਅਮਿਤੋਜੁ ਸਭੈ ਜਗੁ ਛਾਇਓ ॥੮॥੨੫੦॥ ਬੇਦ ਪੁਰਾਨ ਕਤੇਬ ਕੁਰਾਨ ਅਭੇਦ ਨ੍ਰਿਪਾਨ ਸਭੈ ਪਚ ਹਾਰੇ ॥ ਭੇਦ ਨ ਪਾਇ ਸਕਿਓ ਅਨਭੇਦ ਕੋ ਖੇਦਤ ਹੈ ਅਨਛੇਦ ਪੁਕਾਰੇ ॥ ਰਾਗ ਨ ਰੂਪ ਨ ਰੇਖ ਨ ਰੰਗ ਨ ਸਾਕ ਨ ਸੋਗ ਨ ਸੰਗਿ ਤਿਹਾਰੇ ॥ ਆਦਿ ਅਨਾਦਿ ਅਗਾਧ ਅਭੇਖ ਅਦ੍ਵੈਖ ਜਪਿਓ ਤਿਨ ਹੀ ਕੁਲ ਤਾਰੇ ॥੯॥੨੫੧॥ ਤੀਰਥ ਕੋਟਿ ਕੀਏ ਇਸਨਾਨ ਦੀਏ ਬਹੁ ਦਾਨ ਮਹਾ ਬ੍ਰਿਤ ਧਾਰੇ ॥ ਦੇਸ ਫਿਰਿਓ ਕਰਿ ਭੇਸ ਤਪੋ ਧਨ ਕੇ ਸਧਰੇ ਨ ਮਿਲੇ ਹਰਿ ਪਿਆਰੇ ॥ ਆਸਨ ਕੋਟਿ ਕਰੇ ਅਸਟਾਂਗ ਧਰੇ ਬਹੁ ਨਿਆਸ ਕਰੇ ਮੁਖ ਕਾਰੇ ॥ ਦੀਨ ਦਇਆਲ ਅਕਾਲ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥੧੦॥੨੫੨॥
16 Tva Prasad Kabitt
ਤ੍ਵਪ੍ਰਸਾਦਿ ॥ ਕਬਿਤ ॥ ਅੱਤ੍ਰ ਕੇ ਚਲਯਾ ਛਿਤ ਛੱਤ੍ਰ ਕੇ ਧਰਯਾ ਛਤ੍ਰਧਾਰੀਯੋ ਕੇ ਛਲਯਾ ਮਹਾਂ ਸੱਤ੍ਰਨ ਕੇ ਸਾਲ ਹੈਂ ॥ ਦਾਨ ਕੇ ਦਿਵਯਾ ਮਹਾ ਮਾਨ ਕੇ ਬਢਯਾ ਅਵਸਾਨ ਕੇ ਦਿਵਯਾ ਹੈਂ ਕਟਯਾ ਜਮਜਾਲ ਹੈਂ ॥ ਜੁੱਧਕੇ ਜਿਤਯਾ ਔ ਬਿਰੁੱਧ ਕੇ ਮਿਟਯਾ ਮਹਾਂਬੁੱਧ ਕੇ ਦਿਵਯਾ ਮਹਾਂਮਾਨਹੂੰ ਕੇ ਮਾਨ ਹੈਂ ॥ ਗਿਆਨ ਹੂੰ ਕੇ ਗਿਆਤਾ ਮਹਾਂ ਬੁੱਧਤਾ ਕੇ ਦਾਤਾ ਦੇਵ ਕਾਲ ਹੂੰ ਕੇ ਕਾਲ ਮਹਾਂਕਾਲ ਹੂੰ ਕੇ ਕਾਲ ਹੈਂ ॥੧॥੨੫੩॥ ਪੂਰਬੀ ਨ ਪਾਰ ਪਾਵੈ ਹਿੰਗੁਲਾ ਹਿਮਾਲੈ ਧਿਆਵੈ ਗੋਰ ਗਰਦੇਜੀ ਗੁਨ ਗਾਵੈ ਤੇਰੇ ਨਾਮ ਹੈਂ ॥ ਜੋਗੀ ਜੋਗ ਸਾਧੈ ਪਉਨ ਸਾਧਨਾ ਕਿਤੇਕ ਬਾਧੈ ਆਰਬ ਕੇ ਆਰਬੀ ਅਰਾਧੈ ਤੇਰੇ ਨਾਮ ਹੈਂ ॥ ਫਰਾ ਕੇ ਫਿਰੰਗੀ ਮਾਨੈ ਕੰਧਾਰੀ ਕੁਰੇਸੀ ਜਾਨੈ ਪਛਮ ਕੇ ਪਛਮੀ ਪਛਾਨੈ ਨਿਜ ਕਾਮ ਹੈਂ ॥ ਮਰਹਟਾ ਮਘੇਲੇ ਤੇਰੀ ਮਨ ਸੋ ਤਪਸਿਆ ਕਰੈ ਦਿੜਵੈ ਤਿਲੰਗੀ ਪਹਚਾਨੈ ਧਰਮ ਧਾਮ ਹੈਂ ॥੨॥੨੫੪॥ ਬੰਗ ਕੇ ਬੰਗਾਲੀ ਫਿਰਹੰਗ ਕੇ ਫਿਰੰਗਾ ਵਾਲੀ ਦਿਲੀ ਕੇ ਦਿਲਵਾਲੀ ਤੇਰੀ ਆਗਿਆ ਮੈ ਚਲਤ ਹੈਂ ॥ ਰੋਹ ਕੇ ਰੁਹੇਲੇ ਮਾਘ ਦੇਸ ਕੇ ਮਘੇਲੇ ਬੀਰ ਬੰਗਸੀ ਬੁੰਦੇਲੇ ਪਾਪ ਪੁੰਜ ਕੋ ਮਲਤ ਹੈਂ ॥ ਗੋਖਾ ਗੁਨ ਗਾਵੈ ਚੀਨ ਮਚੀਨ ਕੇ ਸੀਸ ਨਯਾਵੈ ਤਿਬਤੀ ਧਿਆਇ ਦੋਖ ਦੇਹ ਕੇ ਦਲਤ ਹੈਂ ॥ ਜਿਨੈ ਤੋਹਿ ਧਿਆਇਓ ਤਿਨੈ ਪੂਰਨ ਪ੍ਰਤਾਪ ਪਾਇਓ ਸਰਬ ਧਨ ਧਾਮ ਫਲ ਫੂਲ ਸੋਂ ਫਲਤ ਹੈਂ ॥੩॥੨੫੫॥ ਦੇਵ ਦੇਵਤਾਨ ਕੌ ਸੁਰੇਸ ਦਾਨਵਾਨ ਕੌ ਮਹੇਸ ਗੰਗ ਧਾਨ ਕਉ ਅਭੇਸ ਕਹੀਅਤੁ ਹੈਂ ॥ ਰੰਗ ਮੈ ਰੰਗੀਨ ਰਾਗ ਰੂਪ ਮੈ ਪ੍ਰਬੀਨ ਔਰ ਕਾਹੂ ਪੈ ਨ ਦੀਨ ਸਾਧ ਅਧੀਨ ਕਹੀਅਤੁ ਹੈਂ ॥ ਪਾਈਐ ਨ ਪਾਰ ਤੇਜ ਪੁੰਜ ਮੈ ਅਪਾਰ ਸਰਬ ਬਿਦਿਆ ਕੇ ਉਦਾਰ ਹੈਂ ਅਪਾਰ ਕਹੀਅਤੁ ਹੈਂ ॥ ਹਾਥੀ ਕੀ ਪੁਕਾਰ ਪਲ ਪਾਛੈ ਪਹੁਚਤ ਤਾਹਿ ਚੀਟੀ ਕੀ ਚਿੰਘਾਰ ਪਹਿਲੇ ਹੀ ਸੁਨੀਅਤੁ ਹੈਂ ॥੪॥੨੫੬॥ ਕੇਤੇ ਇੰਦ੍ਰ ਦੁਆਰ ਕੇਤੇ ਬ੍ਰਹਮਾ ਮੁਖਚਾਰ ਕੇਤੇ ਕ੍ਰਿਸਨਾ ਅਵਤਾਰ ਕੇਤੇ ਰਾਮ ਕਹੀਅਤੁ ਹੈਂ ॥ ਕੇਤੇ ਸਸ ਰਾਸੀ ਕੇਤੇ ਸੂਰਜ ਪ੍ਰਕਾਸੀ ਕੇਤੇ ਮੁੰਡੀਆ ਉਦਾਸੀ ਜੋਗ ਦੁਆਰ ਦਹੀਅਤੁ ਹੈਂ ॥ ਕੇਤੇ ਮਹਾਂਦੀਨ ਕੇਤੇ ਬਿਆਸ ਸੇ ਪ੍ਰਬੀਨ ਕੇਤੇ ਕੁਮੇਰ ਕੁਲੀਨ ਕੇਤੇ ਜੱਛ ਕਹੀਅਤੁ ਹੈਂ ॥ ਕਰਤੇ ਹੈਂ ਬਿਚਾਰ ਪੈ ਨ ਪੂਰਨ ਕੋ ਪਾਵੈ ਪਾਰ ਤਾਹੀ ਤੇ ਅਪਾਰ ਨਿਰਾਧਾਰ ਲਹੀਅਤੁ ਹੈ ॥੫॥੨੫੭॥ ਪੂਰਨ ਅਵਤਾਰ ਨਿਰਾਧਾਰ ਹੈਂ ਨ ਪਾਰਾਵਾਰ ਪਾਈਐ ਨ ਪਾਰ ਪੈ ਅਪਾਰ ਕੈ ਬਖਾਨੀਐ ॥ ਅਦ੍ਵੈ ਅਬਨਾਸੀ ਪਰਮ ਪੂਰਨ ਪ੍ਰਕਾਸੀ ਮਹਾਰੂਪ ਹੂੰ ਕੇ ਰਾਸੀ ਹੈ ਅਨਾਸੀ ਕੈ ਕੈ ਮਾਨੀਐ ॥ ਜੰਤ੍ਰ ਹੂੰ ਨ ਜਾਤ ਜਾ ਕੀ ਬਾਪ ਹੂੰ ਨ ਮਾਇ ਤਾਕੀ ਪੂਰਨ ਪ੍ਰਭਾ ਕੀ ਸੁ ਛਟਾ ਕੈ ਅਨਮਾਨੀਐ ॥ ਤੇਜ ਹੂੰ ਕੋ ਤੰਤ੍ਰ ਹੈਂ ਕਿ ਰਾਜਸੀ ਕੋ ਜੰਤ੍ਰ ਹੈਂ ਕਿ ਮੋਹਨੀ ਕੋ ਮੰਤ੍ਰ ਹੈਂ ਨਿਜੰਤ੍ਰ ਕੈ ਕੈ ਜਾਨੀਐ ॥੬॥੨੫੮॥ ਤੇਜ ਹੂੰ ਕੋ ਤਰ ਹੈਂ ਕਿ ਰਾਜਸੀ ਕੋ ਸਰੁ ਹੈਂ ਕਿ ਸੁੱਧਤਾ ਕੋ ਘਰੁ ਹੈਂ ਕਿ ਸਿੱਧਤਾ ਕੀ ਸਾਰ ਹੈਂ ॥ ਕਾਮਨਾ ਕੀ ਖਾਨ ਹੈਂ ਕਿ ਸਾਧਨਾ ਕੀ ਸਾਨ ਹੈਂ ਬਿਰਕਤਤਾ ਕੀ ਬਾਨ ਹੈਂ ਕਿ ਬੁੱਧ ਕੋ ਉਦਾਰ ਹੈਂ ॥ ਸੁੰਦਰ ਸਰੂਪ ਹੈਂ ਕਿ ਭੂਪਨ ਕੋ ਭੂਪ ਹੈਂ ਕਿ ਰੂਪ ਹੂੰ ਕੋ ਰੂਪ ਹੈਂ ਕੁਮੱਤ ਕੋ ਪ੍ਰਹਾਰ ਹੈਂ ॥ ਦੀਨਨ ਕੋ ਦਾਤਾ ਹੈਂ ਗਨੀਮਨ ਕੋ ਗਾਰਕ ਹੈਂ ਸਾਧਨ ਕੋ ਰੱਛਕ ਹੈਂ ਗੁਨਨ ਕੋ ਪਹਾਰ ਹੈਂ ॥੭॥੨੫੯॥ ਸਿੱਧ ਕੋ ਸਰੂਪ ਹੈਂ ਕਿ ਬੁੱਧ ਕੋ ਬਿਭੂਤ ਹੈਂ ਕਿ ਕ੍ਰੁੱਧ ਕੋ ਅਭੂਤ ਹੈਂ ਕਿ ਅੱਛੈ ਅਬਿਨਾਸੀ ਹੈਂ ॥ ਕਾਮ ਕੋ ਕੁਨਿੰਦਾ ਹੈਂ ਕਿ ਖੂਬੀ ਕੋ ਦਿਹੰਦਾ ਹੈਂ ਗਨੀਮਨ ਗਰਿੰਦਾ ਹੈਂ ਕਿ ਤੇਜ ਕੋ ਪ੍ਰਕਾਸੀ ਹੈਂ ॥ ਕਾਲ ਹੂੰ ਕੇ ਕਾਲ ਹੈਂ ਕਿ ਸੱਤ੍ਰਨ ਕੇ ਸਾਲ ਹੈਂ ਕਿ ਮਿੱਤ੍ਰਨ ਕੋ ਪੋਖਤਾ ਹੈਂ ਕਿ ਬ੍ਰਿੱਧਤਾ ਕੀ ਬਾਸੀ ਹੈਂ ॥ ਜੋਗ ਹੂੰ ਕੋ ਜੰਤ੍ਰ ਹੈਂ ਕਿ ਤੇਜ ਹੂੰ ਕੋ ਤੰਤ੍ਰ ਹੈਂ ਕਿ ਮੋਹਨੀ ਕੋ ਮੰਤ੍ਰ ਹੈਂ ਕਿ ਪੂਰਨ ਪ੍ਰਕਾਸੀ ਹੈਂ ॥੮॥੨੬੦॥ ਰੂਪ ਕੋ ਨਿਵਾਸ ਹੈਂ ਕਿ ਬੁੱਧ ਕੋ ਪ੍ਰਕਾਸ ਹੈਂ ਕਿ ਸਿੱਧਤਾ ਕੋ ਬਾਸ ਹੈਂ ਕਿ ਬੁੱਧ ਹੂੰ ਕੋ ਘਰੁ ਹੈਂ ॥ ਦੇਵਨ ਕੋ ਦੇਵ ਹੈਂ ਨਿਰੰਜਨ ਅਭੇਵ ਹੈਂ ਅਦੇਵਨ ਕੋ ਦੇਵ ਹੈਂ ਕਿ ਸੁੱਧਤਾ ਕੋ ਸਰੁ ਹੈਂ ॥ ਜਾਨ ਕੇ ਬਚੱਯਾ ਹੈਂ ਇਮਾਨ ਕੋ ਦਿਵੱਯਾ ਹੈਂ ਜਮਜਾਲ ਕੋ ਕਟੱਯਾ ਹੈਂ ਕਿ ਕਾਮਨਾ ਕੋ ਕਰੁ ਹੈਂ ॥ ਤੇਜ ਕੋ ਪ੍ਰਚੰਡ ਹੈਂ ਅਖੰਡਣ ਕੋ ਖੰਡ ਹੈਂ ਮਹੀਪਨ ਕੋ ਮੰਡ ਹੈਂ ਕਿ ਇਸਤ੍ਰੀ ਹੈਂ ਨ ਨਰੁ ਹੈਂ ॥੯॥੨੬੧॥ ਬਿਸ੍ਵ ਕੋ ਭਰਨ ਹੈਂ ਕਿ ਅਪਦਾ ਕੋ ਹਰਨ ਹੈਂ ਕਿ ਸੁਖ ਕੋ ਕਰਨ ਹੈਂ ਕਿ ਤੇਜ ਕੋ ਪ੍ਰਕਾਸ ਹੈਂ ॥ ਪਾਈਐ ਨ ਪਾਰ ਪਾਰਾਵਾਰ ਹੂੰ ਕੋ ਪਾਰ ਜਾ ਕੋ ਕੀਜਤ ਬਿਚਾਰ ਸੁ ਬਿਚਾਰ ਕੋ ਨਿਵਾਸ ਹੈਂ ॥ ਹਿੰਗਲਾ ਹਿਮਾਲੈ ਗਾਵੈ ਹਸਬੀ ਹਲਬੀ ਧਿਆਵੈ ਪੂਰਬੀ ਨ ਪਾਰ ਪਾਵੈ ਆਸਾ ਤੇ ਅਨਾਸ ਹੈਂ ॥ ਦੇਵਨ ਕੋ ਦੇਵ ਮਹਾਦੇਵ ਹੂੰ ਕੇ ਦੇਵ ਹੈਂ ਨਿਰੰਜਨ ਅਭੇਵ ਨਾਥ ਅਦ੍ਵੈ ਅਬਿਨਾਸ ਹੈਂ ॥੧੦॥੨੬੨॥ ਅੰਜਨ ਬਿਹੀਨ ਹੈਂ ਨਿਰੰਜਨ ਪ੍ਰਬੀਨ ਹੈਂ ਕਿ ਸੇਵਕ ਅਧੀਨ ਹੈਂ ਕਟੱਯਾ ਜਮ ਜਾਲ ਕੇ ॥ ਦੇਵਨ ਕੇ ਦੇਵ ਮਹਾਦੇਵ ਹੂੰ ਕੇ ਦੇਵਨਾਥ ਭੂਮ ਕੇ ਭੁਜੱਯਾ ਹੈਂ ਮੁਹੀਯਾ ਮਹਾਬਾਲ ਕੇ ॥ ਰਾਜਨ ਕੇ ਰਾਜਾ ਮਹਾ ਸਾਜ ਹੂੰ ਕੇ ਸਾਜਾ ਮਹਾ ਜੋਗ ਹੂੰ ਕੇ ਜੋਗ ਹੈਂ ਧਰੱਯਾ ਦੁ੍ਰਮ ਛਾਲ ਕੇ ॥ ਕਾਮਨਾ ਕੇ ਕਰ ਹੈਂ ਕਿ ਬੁੱਧਤਾ ਕੋ ਹਰ ਹੈਂ ਕਿ ਸਿੱਧਤਾ ਕੇ ਸਾਥੀ ਹੈਂ ਕਿ ਕਾਲ ਹੈਂ ਕੁਚਾਲ ਕੇ ॥੧੧॥੨੬੩॥ ਛੀਰ ਕੈਸੀ ਛੀਰਾਵਧ ਛਾਛ ਕੈਸੀ ਛਤ੍ਰਾਨੇਰ ਛਪਾਕਰ ਕੈਸੀ ਛਬ ਕਾਲਇੰਦ੍ਰੀ ਕੇ ਕੂਲ ਕੇ ॥ ਹੰਸਨੀ ਸੀ ਸੀਹਾਰੂਮ ਹੀਰਾ ਸੀ ਹੁਸੈੱਨਾਬਾਦ ਗੰਗਾ ਕੈਸੀ ਧਾਰ ਚਲੀ ਸਾਤੋ ਸੰਧ ਰੂਲ ਕੇ ॥ ਪਾਰਾ ਸੀ ਪਲਾਊ ਗਢ ਰੂਪਾ ਕੈਸੀ ਰਾਮਪੁਰ ਸੋਰਾ ਸੀ ਸੁਰੰਗਾਬਾਦ ਨੀਕੇ ਰਹੀ ਝੂਲਕੇ ॥ ਚੰਪਾ ਸੀ ਚੰਦੇਰੀਕੋਟ ਚਾਂਦਨੀ ਸੀ ਚਾਂਦਾਗੜਿ ਕੀਰਤਿ ਤਿਹਾਰੀ ਰਹੀ ਮਾਲਤੀ ਸੀ ਫੂਲ ਕੇ ॥੧੨॥੨੬੪॥ ਫਟਕ ਸੀ ਕੈਲਾਸ ਕਮਾਊਗਢ ਕਾਸੀਪੁਰ ਸੀਸਾ ਸੀ ਸੁਰੰਗਾਬਾਦ ਨੀਕੈ ਸੋਹੀਅਤੁ ਹੈ ॥ ਹਿੱਮਾ ਸੀ ਹਿਮਾਲੈ ਹਰ ਹਾਰ ਸੀ ਹਲਬਾ ਨੇਰ ਹੰਸ ਕੈਸੀ ਹਾਜੀਪੁਰ ਦੇਖੇ ਮੋਹੀਅਤੁ ਹੈ ॥ ਚੰਦਨ ਸੀ ਚੰਪਾਵਤੀ ਚੰਦ੍ਰਮਾ ਸੀ ਚੰਦ੍ਰਾਗਿਰ ਚਾਂਦਨੀ ਸੀ ਚਾਂਦਾਗੜ ਜੋਨ ਜੋਹੀਅਤੁ ਹੈ ॥ ਗੰਗਾ ਸਮ ਗੰਗਧਾਰ ਬਕਾਨ ਸੀ ਬਿਲੰਦਾਵਾਦ ਕੀਰਤਿ ਤਿਹਾਰੀ ਕੀ ਉਜਿਆਰੀ ਸੋਹੀਅਤੁ ਹੈ ॥੧੩॥੨੬੫॥ ਫਰਾਸੀ ਫਿਰੰਗੀ ਫਰਾਸੀਸ ਕੇ ਦੁਰੰਗੀ ਮਕਰਾਨ ਕੇ ਮ੍ਰਿਦੰਗੀ ਤੇਰੇ ਗੀਤ ਗਾਈਅਤੁ ਹੈ ॥ ਭਖਰੀ ਕੰਧਾਰੀ ਗੋਰ ਗਖਰੀ ਗਰਦੇਜਾ ਚਾਰੀ ਪੌਨ ਕੇ ਅਹਾਰੀ ਤੇਰੋ ਨਾਮੁ ਧਿਆਈਅਤੁ ਹੈ ॥ ਪੂਰਬ ਪਲਾਊ ਕਾਮ ਰੂਪ ਔ ਕਮਾਊ ਸਰਬ ਠਉਰ ਮੈ ਬਿਰਾਜੈ ਜਹਾ ਜਹਾ ਜਾਈਅਤੁ ਹੈ ॥ ਪੂਰਨ ਪ੍ਰਤਾਪੀ ਜੰਤ੍ਰ ਮੰਤ੍ਰ ਤੇ ਅਤਾਪੀ ਨਾਥ ਕੀਰਤਿ ਤਿਹਾਰੀ ਕੋ ਨ ਪਾਰ ਪਾਈਅਤੁ ਹੈ ॥੧੪॥੨੬੬॥
17 Tva Prasad Padhri Chhand
ਤ੍ਵਪ੍ਰਸਾਦਿ ॥ ਪਾਧੜੀ ਛੰਦ ॥ ਅਦ੍ਵੈ ਅਨਾਸ ਆਸਨ ਅਡੋਲ ॥ ਅਦ੍ਵੈ ਅਨੰਤ ਉਪਮਾ ਅਤੋਲ ॥ ਅਛੈ ਸਰੂਪ ਅਬਯਕਤ ਨਾਥ ॥ ਆਜਾਨ ਬਾਹੁ ਸਰਬਾ ਪ੍ਰਮਾਥ ॥੧॥੨੬੭॥ ਜੱਹ ਤੱਹ ਮਹੀਪ ਬਨ ਤਨ ਪ੍ਰਫੁਲ ॥ ਸੋਭਾ ਬਸੰਤ ਜੱਹ ਤੱਹ ਪ੍ਰਡੁਲ ॥ ਬਨ ਤਨ ਦੁਰੰਤ ਖਗ ਮ੍ਰਿਗ ਮਹਾਨ ॥ ਜੱਹ ਤੱਹ ਪ੍ਰਫੁਲ ਸੁੰਦਰ ਸੁਜਾਨ ॥੨॥੨੬੮॥ ਫੁਲਤੰ ਪ੍ਰਫੁਲ ਲਹਿ ਲਹਿਤ ਮੋਰ ॥ ਸਿਰ ਢੁਰਹਿ ਜਾਨ ਮਨਮਥਹ ਚੌਰ ॥ ਕੁਜਰਤ ਕਮਾਲ ਰਾਜਕ ਰਹੀਮ ॥ ਕਰਣਾ ਨਿਧਾਨ ਕਾਮਲ ਕਰੀਮ ॥੩॥੨੬੯॥ ਜੱਹ ਤੱਹ ਬਿਲੋਕ ਤੱਹ ਤੱਹ ਪ੍ਰਸੋਹ ॥ ਆਜਾਨ ਬਾਹ ਅਮਿਤੋਜ ਮੋਹ ॥ ਰੋਸੰ ਬਿਰਹਤ ਕਰਣਾ ਨਿਧਾਨ ॥ ਜੱਹ ਤੱਹ ਪ੍ਰਫੁਲ ਸੁੰਦਰ ਸੁਜਾਨ ॥੪॥੨੭੦॥ ਬਨ ਤਨ ਮਹੀਪ ਜਲ ਥਲ ਮਹਾਨ ॥ ਜੱਹ ਤੱਹ ਪ੍ਰਸੋਹ ਕਰੁਣਾ ਨਿਧਾਨ ॥ ਜਗਮਗਤ ਤੇਜ ਪੂਰਨ ਪ੍ਰਤਾਪ ॥ ਅੰਬਰ ਜਮੀਨ ਜਿਹ ਜਪਤ ਜਾਪ ॥੫॥੨੭੧॥ ਸਾਤੋ ਅਕਾਸ ਸਾਤੋ ਪਤਾਰ ॥ ਬਿਥਰਿਓ ਅਦ੍ਰਿਸਟ ਜਿਹ ਕਰਮ ਜਾਰਿ ॥ ਉਸਤਤ ਸਪੂਰਨੰ ॥