Duvidha Na Pado Har Bin Hor Na Pujo
Mukhwak Sachkhand Darbar Sri Harmandir Sahib: Dubidha Na Padau, Har Bin Hor Na Poojau, Marhi Masaan Na Jayi; Raag Sorath Guru Nanak Dev Ji, Ang 634.
Hukamnama | ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ |
Place | Darbar Sri Harmandir Sahib Ji, Amritsar |
Ang | 634 |
Creator | Guru Nanak Dev Ji |
Raag | Sorath |
Date CE | 2 January 2024 |
Date Nanakshahi | 18 Poh, 555 |
English Translation
( Dubidha Na Pado Har Bin Hor Na Pujo )
"By the Grace of the Lord-sublime, Truth personified & attainable through the Guru's guidance. " O, Brother! I do not study the books, which take away my mind from the Lord's True Name (Lord's worship) and never worship any other power except the Lord and never visit any tombs or graveyard for (my worship) paying obeisance to them. I have never sought the support of another power except for the Lord, though engrossed in worldly desires and have extinguished the fire of my worldly desires by realizing the value of the Lord's True Name. We are always immersed in the. love of the Lord in the state of equipoise, having perceived the Lord's presence within our inner selves, thus developing the love of the Lord in the heart (having attained self-realization). O, Lord! You are always in the know of our inner thoughts, being omniscient, and are always watching our actions even as we are to function according to the guidance provided by the Lord's Will. (1)
O, my mother! I am always leading a life of detachment, being aloof from worldly pleasures, as I have got enamored with the Guru's Word. The Lord's light (of knowledge) has! enlightened my mind (soul) and I am imbued with the love of the Lord through the Guru's Word (Gurbani). (Pause) There are innumerable persons, leading a life of detachment (from the world) who give discourses on detachment, but the True recluse is one whom the Lord is pleased with. The person who has inculcated the love of the Guru's Word in his heart, serves the Guru, being imbued with the (love of the) wonder-awe of the Lord (fear and love). Such a person remembers the Lord by controlling the wandering mind and remains immersed in the Lord's love and knowledge effortlessly (automatically) and sings the praises of the Lord imbued with the love of the Lord all the time. (2)
O, Brother! The mind, which is wandering like the wind attains peace and stability, by reciting True Name by inculcating its love in the heart, thus enjoying eternal bliss. Such a person gets his fire of worldly desires extinguished by immersing in the Lord's love through his senses, ~eeping his tongue, eyes, and ears engaged in Truth all the time. O, Brother! I have imparted the teachings of remaining free from worldly hopes and desires with complete detachment, thus attaining self-realization, and developing a love of the Lord. Such a person becomes contented by getting the boon of Lord's True. Name as alms and imparts the same nectar of Lords's True Name to all the companions as well in the normal manner. (3)
O, Brother! We cannot lead a detached life till we get rid of our dual-mindedness, and cannot enjoy the bliss of life even if there is an iota of (a bit of) dual-mindedness. O, Lord! This whole world is under Your control (belonging to You) and You are the only benefactor, and there is no second benefactor of mankind. The self-willed persons are always undergoing suffering while the Guru-minded persons are bestowed with honor and acclaim. (greatness) The Lord is ever so great, limitless, beyond our reach, whose greatness is beyond our comprehension and no one could evaluate His Greatness just by tall talking. (4)
The Lord, who is the Master of the three worlds with His True Name prevailing all over, is meditating in His detached aloofness and silence and is engaged in spiritual rejuvenation. He is an embodiment of all power and might with His True Name acclaimed throughout. The Lord, who controls the cycle of births and deaths, is dictating His ordains as pre-de·stined for each individual by the Lord's Will, while all the human beings undergo either joy or sorrow (sufferings or joy) as per their destiny. In fact, the Lord is controlling good or bad actions by various individuals, thus inculcating the love of the Lord's worship among them. The filth of the mind gets purified by developing the wondering awe of the Lord, thus enlightening them with His light of knowledge, though He is beyond our comprehension. (5)
The persons, who have tasted (partaken) the nectar of Lord's True Name, have realized its value, but cannot express it like the dumb person, who cannot explain the taste of the sweets. O, Brother! How to describe the Greatness of the limitless Lord, except by following the ordains of the Lord as per His Will. We could realize and attain the right wisdom, provided we are united with the perfect Gut1J, since the faithless person, without the Guru's support, remains without any wisdom or understanding. O, Brother! We have to function as ordained by the Lord as per His Will as we cannot avail of our cleverness (clever moves) against the Lord's Will. (6)
O, Lord! Your worldly drama is really fabulous where some (faithless) persons are completely lost in their whims and fancies while some Guru-minded persons are immersed in reciting the Lord's True Name, engaged in Lord's worship. Human beings have to bear the brunt of their actions as directed by the Lord's Will, as everyone is subjected to the dictates of the Lord Almighty. O, Lord! This body and soul have been bestowed by You alone and we have to function as directed by You. We could serve the Lord provided something was under our control. In fact, when we got united with the True Guru, we were blessed with His Grace and supported with the nectar of True Name. (7)
The Lord is pervading all over the world, having created it through the combination of five elements. When we inculcated His virtues in the heart, we got enlightened by imbibing His love in the heart, through the Guru's guidance. The person, who is imbued with the love of the Lord, recites the True Name himself and enables others as well to repeat the True Name, viewing His virtues and His secrets. The man becomes more involved and concentrates on the Lord through the Guru's teachings, as without the Guru's guidance the whole world is behaving madly. O Nanak! The person who is imbued with the love of the Lord and leads a detached life, are truly fortunate and pre-destined by Lord's Will. (8-1)
Gurmukhi Translation
( Dubidha Na Pado, Har Bin Hor Na Poojau )
ਵਿਆਖਿਆ:
ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥
ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ॥ ਰਹਾਉ ॥
ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥
ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ)। ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ॥੩॥
ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ॥੪॥
ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ॥੫॥
ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ)। ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀਂ ਤੁਰਦੇ ਹਾਂ ॥੬॥
ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ॥੭॥
ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ)। ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਹੇ ਨਾਨਕ ਜੀ! ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ॥੮॥੧॥
Download Hukamnama PDF
Hukamnama Hindi
( Dubidha Na Pado Har Bin Hor Na Pujo )
सोरठ महला १ घरु १ असटपदीआ चउतुकी
ੴ सतिगुर प्रसादि ॥
दुबिधा न पड़उ हरि बिनु होरु न पूजउ मड़ै मसाणि न जाई ॥ त्रिसना राचि न पर घरि जावा त्रिसना नामि बुझाई ॥ घर भीतरि घरु गुरू दिखाइआ सहजि रते मन भाई ॥ तू आपे दाना आपे बीना तू देवहि मति साई ॥१॥
मनु बैरागि रतउ बैरागी सबदि मनु बेधिआ मेरी माई ॥ अंतरि जोति निरंतरि बाणी साचे साहिब सिउ लिव लाई ॥ रहाउ ॥ असंख बैरागी कहहि बैराग सो बैरागी जि खसमै भावै ॥ हिरदै सबदि सदा भै रचिआ गुर की कार कमावै ॥ एको चेतै मनूआ न डोलै धावतु वरजि रहावै ॥ सहजे माता सदा रंगि राता साचे के गुण गावै ॥२॥
मनूआ पउणु बिंदु सुखवासी नामि वसै सुख भाई ॥ जिहबा नेत्र सोत्र सचि राते जलि बूझी तुझहि बुझाई ॥ आस निरास रहै बैरागी निज घरि ताड़ी लाई ॥ भिखिआ नामि रजे संतोखी अंम्रितु सहजि पीआई ॥३॥
दुबिधा विचि बैरागु न होवी जब लगु दूजी राई ॥ सभु जगु तेरा तू एको दाता अवरु न दूजा भाई ॥ मनमुखि जंत दुखि सदा निवासी गुरमुखि दे वडिआई ॥ अपर अपार अगंम अगोचर कहणै कीम न पाई ॥४॥
सुंन समाधि महा परमारथु तीनि भवण पति नामं ॥ मसतकि लेखु जीआ जगि जोनी सिरि सिरि लेखु सहामं ॥ करम सुकरम कराए आपे आपे भगति दि्रड़ामं ॥ मनि मुखि जूठि लहै भै मानं आपे गिआनु अगामं ॥५॥
जिन चाखिआ सेई सादु जाणनि जिउ गुंगे मिठिआई ॥ अकथै का किआ कथीऐ भाई चालउ सदा रजाई ॥ गुरु दाता मेले ता मति होवै निगुरे मति न काई ॥ जिउ चलाए तिउ चालह भाई होर किआ को करे चतुराई ॥६॥
इकि भरमि भुलाए इकि भगती राते तेरा खेलु अपारा ॥ जितु तुधु लाए तेहा फलु पाइआ तू हुकमि चलावणहारा ॥ सेवा करी जे किछु होवै अपणा जीउ पिंडु तुमारा ॥ सतिगुरि मिलिऐ किरपा कीनी अंम्रित नामु अधारा ॥७॥
गगनंतरि वासिआ गुण परगासिआ गुण महि गिआन धिआनं ॥ नामु मनि भावै कहै कहावै ततो ततु वखानं ॥ सबदु गुर पीरा गहिर गंभीरा बिनु सबदै जगु बउरानं ॥ पूरा बैरागी सहजि सुभागी सचु नानक मनु मानं ॥८॥१॥
Hindi Translation
( Dubidha Na Pado Har Bin Hor Na Pujo )
सोरठि महला १ घरु १ असटपदीआ चउतुकी ईश्वर एक है, जिसे सतगुरु की कृपा से पाया जा सकता है। मैं किसी दुविधा में नहीं पड़ता; भगवान के सिवाय किसी अन्य की पूजा नहीं करता और किसी समाधि एवं श्मशानघाट में भी नहीं जाता। किसी प्रकार की तृष्णा में प्रवृत्त होकर किसी पराए घर में भी नहीं जाता, चूंकि नाम ने मेरी तृष्णा मिटा दी है। हे भाई ! मेरे हृदय-घर में ही गुरु ने प्रभु-घर के दर्शन करवा दिए हैं और मेरा मन सहज अवस्था में लीन हो गया है। हे ईश्वर ! तू स्वयं ही चतुर है; स्वयं ही सर्वज्ञ है और तू स्वयं ही सुमति प्रदान करता है॥ १॥
हे मेरी माता ! मेरा मन वैराग्य में मग्न होकर वैरागी बन गया है और शब्द ने मेरा मन भेद दिया है। मैंने सच्चे परमेश्वर के साथ लगन लगाई है, निरन्तर वाणी पढ़ने से अन्तर्मन में परम-ज्योति का निवास हो गया है॥ रहाउ॥ असंख्य वैरागी वैराग्य की बातें कहते हैं परन्तु सच्चा वैरागी तो वही है, जो परमात्मा को भला लगता है। वह शब्द को अपने हृदय में बसाता है और हमेशा प्रभु-भय में लीन रहकर गुरु की सेवा करता है। वह एक ईश्वर को ही स्मरण करता है, उसका मन डांवाडोल नहीं होता और मोह-माया की तरफ दौड़ रहे मन पर अंकुश लगाता है। वह सहज अवस्था में मतवाला होकर प्रभु के रंग में हमेशा ही मग्न रहता है और सच्चे परमेश्वर का गुणगान करता है॥ २॥
यदि पवन जैसा मन एक क्षण भर के लिए भी सुखवासी हो जाए तो वह नाम में निवास करके सुखी रहेगा। मेरी जिव्हा, नेत्र एवं कान सत्य के साथ मग्न हो गए हैं और नाम-जल से तृष्णा बुझ गई है। हे परमेश्वर ! तूने ही तृष्णा को बुझाया है। यह वैरागी मन इच्छाओं से विरक्त रहकर परमात्मा में ही ध्यान लगाता है। संतोषी मन नाम की भिक्षा से ही तृप्त रहता है और सहज ही प्रभु के नामामृत का पान करता है॥ ३॥
दुविधा में और जब तक अल्पमात्र भी द्वैतभाव है, तब तक कोई वैरागी नहीं हो सकता। हे भगवान् ! यह समूचा जगत तेरा है और एक तू ही दाता है, हे भाई ! भगवान के सिवाय दूसरा कोई बड़ा नहीं। स्वेच्छाचारी व्यक्ति हमेशा ही दु:खी रहता है लेकिन गुरुमुख को तो भगवान बड़ाई प्रदान करता है। अपंरपार, अगम्य एवं अगोचर ईश्वर का मूल्यांकन नहीं किया जा सकता ॥ ४॥
हे परमेश्वर ! तू शून्य समाधि धारण करने वाला, महा परमार्थ एवं तीनों लोकों का स्वामी तेरा ही नाम है। इस दुनिया में पैदा हुए लोगों के मस्तक पर विधाता द्वारा किस्मत लिखी हुई है और जो कर्मानुसार भाग्य लिखा होता है, लोग उसके अनुसार ही सुख-दुख भोगते हैं। परमात्मा स्वयं ही लोगों से कर्म एवं सुकर्म करवाता है और स्वयं ही अपनी भक्ति में दृढ़ करता है। जो व्यक्ति भगवान के भय में आचरण करता है, उसके मन एवं मुँह की जूठन उतर जाती है और वह स्वयं ही ज्ञान देता है॥ ५॥
जिसने ज्ञान को चखा है, वही इसके स्वाद को ऐसे जानता है जैसे गूंगे व्यक्ति के लिए मिठाई का स्वाद होता है। हे भाई ! अकथनीय परमात्मा का मैं क्या कथन कर सकता हूँ, अतः मैं तो हमेशा उसकी इच्छानुसार ही चलता हूँ। यदि दाता गुरु से मिलन करवा दे तो ही सुमति प्राप्त होती है और निगुरे को तो कोई सूझ नहीं होती। हे भाई ! जैसे प्रभु हमें चलाता है, हमें वैसे ही चलना चाहिए, मनुष्य अन्य कौन-सी चतुराई.कर सकता है॥ ६॥
हे परमेश्वर ! तेरी लीला अपरंपार है, चूंकि कई जीव भ्रम में ही भटकते रहते हैं और कई तेरी भक्ति में मग्न रहते हैं। जिधर तू लोगों को लगाता है, वे वैसा ही फल प्राप्त करते हैं और तू ही अपना हुक्म लागू करने वाला है। यदि मेरा कुछ अपना हो तो ही मैं तेरी सेवा करूं, मेरी यह आत्मा एवं शरीर तो तुम्हारा ही है। जो सतिगुरु से मिल जाता है, भगवान उस पर कृपा करता है और नामामृत ही उसका आधार बन जाता है॥ ७ ॥
जब गुरु ने मन में गुणों का प्रकाश कर दिया तो मन दसम द्वार में जा बसा। अब मन गुणों व ज्ञान में ही ध्यान लगाता है। नाम ही मन को अच्छा लगता है, नाम ही जपता और दूसरों से जपाता हूँ और परम तत्व का ही बखान करता हूँ। शब्द गुरु ही हम सभी का पीर है, जो बड़ा गहन एवं गंभीर है। शब्द के बिना तो सारी दुनिया ही पागलो की तरह आचरण करती है। हे नानक ! जिसका मन सत्य नाम से निहाल हुआ है, वही पूर्ण वैरागी एवं सहज सौभाग्यशाली है॥ ८ ॥ १॥