Eh Sareer Jajri Hai
Hukamnama Darbar Sahib, Amritsar: Eh Sareer Jajri Hai Iss No Jar Pahuche Aaye; Raag Vadhans Mahalla 3rd, Guru Amardas Ji, Page 584-585 of Sri Guru Granth Sahib Ji.
Hukamnama | Eh Sareer Jajri Hai Iss No Jar Pahuche Aaye |
Place | Darbar Sri Harmandir Sahib Ji, Amritsar |
Ang | 584 |
Creator | Guru Amar Das Ji |
Raag | Vadhans |
ਇਹੁ ਸਰੀਰੁ ਜਜਰੀ ਹੈ
Punjabi Translation English Translation Hindi Translation
English Translation
Vadhans Mahala- 3
( Eh Sareer Jajri Hai Iss Nu Jar Pohchai Aaye )
O, Brother! This body is getting worn out and getting old (every day). But the persons, who have been given protection by the Lord, have been saved from the cycle of births and deaths, whereas all others are being born again and again, and passed through this cycle of rebirths, as without the support of True Name there could be no peace and they have to repent on reaching the next world.
In fact, the human being reaps the reward of his own actions in the world and the faithless persons have been discredited, having lost their honor in this life. When the human being, after death, proceeds to the land of Yama, there is pitch darkness there and nobody comes to his rescue, including brothers and sisters (as none knows him). This body is perishable and after going through old age, death engulfs everyone. (1)
When the Lord merges this human being with Himself through the Guru's guidance and Grace, this body becomes beautiful and (shining) perfect like gold. Then on uniting with the Lord, this man gets rid of all his whims and fancies (misgivings) due to the love of Maya (worldly falsehood). By singing the praises of the Lord and reciting Lord's True Name, this human being enjoys eternal bliss by merging with the Lord. Then he casts away his egoism and enjoys the conjugal bliss in the union of the Lord day and night. We would seek refuge at the lotus feet of such Guru-minded persons, who have inculcated the love of the Lord in their hearts. Thus this body becomes pure like gold, provided the Lord unites man with Himself. (2)
We get engaged in the singing of the Lord's praises when the Guru imparts us knowledge and guidance. However, the self-willed (faithless) persons, without the Guru's guidance, are completely lost in whims and formal rituals, and as such, they feel ashamed of themselves in the next world. How will they face the Lord's court?
They are repenting of their actions and sinful life as they have to undergo suffering as a punishment for their malicious actions. However, the Guru-minded persons, imbued with the love of the Lord's True Name, get united with the Lord as they are always immersed in His remembrance (worship). Whom else should we approach with our prayers as there does not seem to be another power like the Lord? We could always sing the praises of the Lord if we are provided with the Guru's guidance. (3)
We would fall at the lotus feet of those persons who are engaged in singing the praises of the Lord. We have purified in the company of such persons, who are pure, without the filth of vices. The Guru-minded persons have purified themselves in the company of the holy saints (by bathing in the · tank of holy congregations) and become an embodiment of Truth. We could get rid of the filth of vicious thoughts in their company (in the state of equipoise).
The Guru has enlightened us with the knowledge about the Lord, who is limitless, beyond our comprehension, and unapproachable even through the senses of eyes, hands, and feet, but is a treasure of True name. O, Nanak! Such Guru-minded persons, immersed day and night in His love and worship (of the Lord), finally merge with Him. We are a sacrifice to such persons, who have recited the Lord's True Name and we pay obeisance' at their lotus feet. (4-4)
Download Hukamanama PDF
Punjabi Translation
( Eh Sareer Jajri Hai Iss Nu Jar Pohchai Aaye )
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।
ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।
ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।
ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।
ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।
ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।
ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿਨ੍ਹਾਂ ਨੂੰ ਗੁਰੂ ਨੇ (ਪ੍ਰਭੂ ਦੀ) ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।੪।੪।
Hukamnama in Hindi
( Eh Sareer Jajri Hai Iss Nu Jar Pohchai Aaye )
वडहंसु महला ३ ॥ यह शरीर बड़ा नाजुक है तथा इसे आहिस्ता आहिस्ता बुढापा आ जाता है। जिनकी गुरु ने रक्षा की है, उनका उद्धार हो गया है परन्तु अन्य तो जन्म लेते और मरते रहते हैं तथा दुनिया में आते-जाते ही रहते हैं। शेष मरते-जन्मते और आते जाते रहते हैं, अन्तिम क्षण में जाते हुए अफसोस करते हैं और परमात्मा के नाम के बिना उन्हें सुख उपलब्ध नहीं होता।
इस लोक में व्यक्ति जो कर्म करता है, वही फल प्राप्त होता है और स्वेच्छाचारी मनुष्य अपनी इज्जत गंवा देता है। यमलोक में भयानक अन्धेरा एवं महा गुबार है और वहाँ न कोई बहन है और न ही कोई भाई है। यह शरीर बड़ा नाजुक एवं क्षीण है और इसे आहिस्ता-आहिस्ता बुढ़ापा आ जाता है॥ १॥
यदि सतिगुरु अपने साथ मिला लें तो यह काया स्वर्ण की भाँति पावन हो जाती है। सतगुरु उसके मन में से माया का भृम दूर कर देता है और फिर वह सत्य-नाम में समाया रहता है। सत्य-नाम में समाकर वह भगवान का गुणगान करता रहता है और अपने प्रियतम प्रभु से मिलकर सुख प्राप्त करता है।
वह दिन-रात हमेशा ही आनंद में रहता है और उसके हृदय से अहंत्व दूर हो जाता है। जिन महापुरुषों ने हरि के नाम को अपने चित्त से लगाया है, मैं उनके चरण स्पर्श करता हूँ। यदि सतिगुरु अपने साथ मिला लें, तो यह शरीर स्वर्ण की भाँति पावन हो जाता है॥ २॥
यदि सतगुरु सूझ प्रदान करें तो ही उस सच्चे प्रभु का स्तुतिगान किया जाता है। सच्चे गुरु के बिना जो जीव-स्त्रियों भृम में मूली हुई हैं, वे आगे जाकर परलोक में क्या मुंह दिखाएँगी ? वे परलोक में क्या मुंह दिखाएँगी, वे अपने अवगुणों के कारण पछताती हैं और दुःख ही भोगती हैं।
लेकिन जो जीव-स्त्रियाँ नाम में मग्न रहती हैं, उनका गहरा लाल रंग हो जाता है और वे अपने पति-परमेश्वर की गोद में विलीन हो जाती हैं। मुझे परमात्मा जैसा महान् अन्य कोई नहीं दिखाई देता। फिर मैं अपना दुःख किसके समक्ष जाकर कहूँ? यदि सतगुरु सूझ प्रदान करें तो उस परम-सत्य का स्तुतिगान किया जाता है॥ ३॥
जिन्होंने सच्चे परमात्मा की प्रशंसा की है, मैं उनके चरण स्पर्श करता हूँ। ऐसे मनुष्य सत्यवादी एवं निर्मल होते हैं और उन्हें मिलकर मन की अहंकार रूपी मैल दूर हो जाती है। उनको मिलकर अहंकार रूपी मैल निवृत्त हो जाती है और मनुष्य सत्यनाम के सच्चे सरोवर में स्नान करता है और सहज स्वभाव ही सत्यवादी बन जाता है।
सतिगुरु ने मुझे अगम्य, अगोचर एवं मायातीत प्रभु-नाम का भेद बता दिया है। नानक का कथन है कि प्रेम-रंग में लीन हुए जो रात-दिन प्रभु-भक्ति करते हैं, वे सत्य में समा जाते हैं। जिन्होंने परम-सत्य ईश्वर का ध्यान केिया है, मैं उनके चरण स्पर्श करता हूँ॥ ४॥ ४॥