Ghar Dar Phir Thaake Bahutere
Hukamnama Darbar Sahib: Ghar Dar Phir Thaake Bahutere, Jaat Asankh Ant Nahi Mere... [Ramkali Ki Vaar, Dakhni Oankar, Mahalla 1st, Ang 932, Pauri 21st-25th]
Hukamnama | ਘਰ ਦਰ ਫਿਰਿ ਥਾਕੀ ਬਹੁਤੇਰੇ [Dakhni Oankar Pauri 21st-25th] |
Place | Darbar Sri Harmandir Sahib Ji, Amritsar |
Ang | 932 |
Creator | Guru Nanak Dev Ji |
Raag | Ramkali Ki Vaar |
Date CE | October 13, 2021 |
Date Nanakshahi | Assu 28, 553 |
ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥
ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥
ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥
ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥ ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ਜੈ ਜੈ ਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ ਬੀਸ ਇਕੀਸ ॥੨੫॥
Download Hukamnama PDF
English Translation
( Ghar Dar Phir Thaake Bahutere... )
This human being (soul) has passed through many forms of life in the cycle of births and deaths and is completely tired, as I have gone through many lives (millions of) without having any count. Thus I had many mothers and fathers during different forms of life, having many sons and daughters. This human being had many gurus' (masters) and had many followers, but could not attain Salvation without the support of a perfect Guru. There is only one Lord-spouse with many beings as His mates like the women folk with one spouse to maintain them. The Guru-minded persons follow the cycle of births and deaths as directed by the Lord. We have wandered through all the ten directions but it is through the Gurus' guidance only that we have been united with the Lord within our inner selves. (21)
The Guru-minded persons sing the praises of the Lord and recite the True Name always effortlessly. They meditate on the Lord's love and Greatness and make (help) others also deliberate on the Lord. The Guru-minded persons do not pass through the cycle of births and· deaths as they have been united with the Lord surely. They have cast away their filth of mind and dual-mindedness, having burnt their ignorance, The Guruminded persons speak (sing) the Guru's Word only, which is their meditation of the Vedas, and engaged themselves in the recitation ofTrue Name (virtuous deeds) which constitutes their taking bath at holy places (of pilgrimage). The Guru-minded persons engaged in partaking in the nectar of the Guru's Word (Sabad) and their discourses are sweeter than the nectar even. O, Nanak! Such Guru-minded persons always (attain Salvation), crossed this ocean of life successfully. (22)
This (human) mind is so restless that it is never at peace and is always wandering, as such the deer-like vices within destroy all the virtues of the heart. The persons, who have inculcated the love of the Lord (lotus-feet) in the heart, become immortal (live for long) by worshipping the Lord always. The whole world seems to be laboring under worries and fear, but the persons, who remember (worship) the Lord-sublime, enjoy bliss and joy of life. The person, who is imbued with the love of the Lord and always recites True Name, attains salvation and proceeds to the Lord's pres~nce with flying colors. (with honor and free from bondage). (23)
This body perishes and mingles with dust as soon as the breathing ceases (soul leaves the body) which could be verified by moving around the world. However, the person who takes (considers) joy and sorrow at par (who considers suffering and bliss without any distinction) attains salvation with self-realization, having got rid of worldly bondage. This Maya (worldly falsehood) which is worthless, has enamored and engulfed the whole world as the pre-destined fortune has been dictated by the Lord's Will from the beginning. In fact. the death is hanging over the death from the very birth while the youth is destroyed by old age, and this body becomes weak and disabled (feeble) due to advancing age. (24)
The Lord alone knows the secrets of the three worlds, as (there is no other benefactor apart from the Lord sublime during the various ages. O, Lord-protector! May You protect us (against afflictions as it pleases You. May you bless me with singing Your praises so that our prestige is maintained both here and hereafter! O, Lord! May I remain awakened from the slumber of ignorance, if it pleases You! O, Lord! I would merge with You, provided You unite me with your holy saints. O, Lord! May I always salute You by reciting your True Name! It is possible to unite with the Lord by following the Guru's teachings (Guru's guidance) in toto (completely). (25)
Hukamnama meaning in Hindi
( Ghar Dar Phir Thaake Bahutere... )
यहाँ आत्मा द्वारा संबोधन किया है कि मैं अनेक घरों-द्वारों पर भटक-भटक बहुत थक चुकी हूँ। मेरे जन्मों का कोई अंत नहीं, अनेक जातियों में मेरी असंख्य ही योनियां हो चुकी हैं। पूर्व जन्मों में मेरे कितने ही माता-पिता, पुत्र एवं पुत्रियां हो चुकी हैं। मेरे कितने ही गुरु और फिर कितने ही मेरे अपने चेले हो चुके हैं, किन्तु कच्चे गुरु के कारण ही मेरी मुक्ति नहीं हुई। यह बात हमेशा याद रखो कि जीव रूपी नारियां तो अनेक हैं, पर उन सबका मालिक परमात्मा ही है। गुरुमुख जीव-स्त्रियों का जीवन-मरण प्रभु की इच्छा से ही होता है। दसों दिशाओं में ढूंढ-ढूंढ कर मैंने पति-प्रभु को हृदय-घर में ही पा लिया है। मेरा पति-परमेश्वर से मिलाप हो गया है, पर यह मिलन सतगुरु ने करवाया है।॥ २१॥
गुरु-मुख परमात्मा का कीर्ति-गान करता है और उसका हीं नाम जपता है। वहीं परख करता-करवाता है। वह निडर होकर आता जाता है और मन की मैल दूर कर के कलंक को जला देता है। गुरु-मुख का शब्द वेदों का ज्ञान व चिंतन है और यही शुभ आचरण-व्यवहार एवं तीर्थ स्नान है। गुरु-मुख का शब्द अमृतमय सार तत्व है। है नानक ! गुरु-मुख संसार-सागर से पार हो जाता है॥२२॥
मनुष्य का चंचल चित टिक कर नहीं बैठता और मन रूपी मृग चोरी-चोरी विषय-विकार रूपी अंगूरी खाता रहता है। जो व्यक्ति प्रभु के चरण हृदय में बसा लेता है, वह दीर्घायु वाला हो जाता हैं और नित्य माया से चेतन रहता है। दुनिया में हर कोई इन्सान चिंतित ही दिखाई देता है, परन्तु जो परमात्मा को याद करता है, वह सुखी हो जाता है। जो प्रभु-नाम को चित में बसा लेता है और उसमें ही लीन रहता है, उसकी मुक्ति हो जाती है और वह आदरपूर्वक प्रभु-दरबार में चला जाता हैं॥ २३॥
जब प्राणों की एक गांठ खुल जाती है तो देह नाश हो जाती है। जगत् में घूम कर देख लो, यह नित्य ही नाश हो रहा है। यदि व्यक्ति दुख-सुख को एक समान समझे तो वह बन्धनों को काट कर मुक्ति प्राप्त कर लेता है। इस खोखली माया ने पूरे जगत् को कुमार्गगामी किया हुआ है। जीवों का भाग्य प्रारम्भ से ही लिखा हुआ है। जब मनुष्य का यौवन नाश हो जाता हैं तो बुढ़ापा आ जाता है और मृत्यु उसके सिर पर मंडराने लगती है। उसकी काया पानी के ऊपर काई की तरह क्षीण हो जाती है ॥२४॥
तीनों लोकों में प्रभु ही व्यापक मालूम होता है। युग-युगान्तर केवल वही दाता है और उसके अतिरिक्त अन्य कोई नहीं है। हे जगत् के रखवाले ! जैसे तुझे मंजूर होता है, वैसे ही तू जीवों को रखता है। मैं तुझसे ही यश मांगता हूँ, तू मुझे मान-सम्मान प्रदान करता है। यदि तुझे उपयुक्त लगे तो मैं सदैव मोह-माया से जाग्रत हैं। यदि तू अपने साथ मिला ले तो मैं तुझ में ही विलीन हो जाऊँ। हे जगदीश ! मैं तेरी ही जय-जयकार करता रहूँ और तेरा ही नाम जपता रहूँ। गुरु उपदेशानुसार शत्-प्रतिशत जगदीश्वर से मिलाप हो जाता हैं ॥२५ ॥
Punjabi Translation
( Ghar Dar Phir Thaake Bahutere... )
(ਹੇ ਪਾਂਡੇ! ਗੁਰੂ ਦੀ ਮਤਿ ਵਾਲਾ ਰਸਤਾ ਫੜਨ ਤੋਂ ਬਿਨਾ) ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਲੱਥਦੀ ਹੈ, ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਅੰਤ ਨਹੀਂ ਪੈ ਸਕਦਾ। (ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ ਪਿਉ ਪੁੱਤਰ ਧੀਆਂ ਬਣਦੇ ਹਨ, ਕਈ ਗੁਰੂ ਬਣਦੇ ਹਨ, ਤੇ ਕਈ ਚੇਲੇ ਭੀ ਬਣਦੇ ਹਨ। ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ।
(ਹੇ ਪਾਂਡੇ! ਸਤਿਗੁਰੂ ਤੋਂ ਖੁੰਝੀਆਂ ਹੋਈਆਂ ਅਜੇਹੀਆਂ) ਕਈ ਜੀਵ-ਇਸਤ੍ਰੀਆਂ ਹਨ, ਖਸਮ-ਪ੍ਰਭੂ ਸਭ ਦੀ ਸੰਭਾਲ ਕਰਦਾ ਹੈ। ਜੋ ਜਿੰਦ ਗੁਰੂ ਦੇ ਸਨਮੁਖ ਰਹਿੰਦੀ ਹੈ, ਉਸ ਦਾ ਆਸਰਾ-ਪਰਨਾ ਗੋਪਾਲ-ਪ੍ਰਭੂ ਹੋ ਜਾਂਦਾ ਹੈ। (ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ, ਹੋਰ ਹਰ ਪਾਸੇ ਢੂੰਢ ਢੂੰਡ ਕੇ (ਗੁਰੂ ਦੀ ਕਿਰਪਾ ਨਾਲ) ਹਿਰਦੇ-ਘਰ ਵਿਚ ਹੀ ਗੋਪਾਲ-ਪ੍ਰਭੂ ਲੱਭ ਪੈਂਦਾ ਹੈ। 21।
(ਹੇ ਪਾਂਡੇ! ਗੋਪਾਲ ਦਾ ਨਾਮ ਗੁਰੂ ਦੇ ਸਨਮੁਖ ਹੋਇਆਂ ਹੀ ਮਨ ਦੀ ਪੱਟੀ ਉਤੇ ਲਿਖਿਆ ਜਾ ਸਕਦਾ ਹੈ) ਗੁਰਮੁਖ ਹੀ (ਪ੍ਰਭੂ ਦੇ ਗੁਣ) ਗਾਉਂਦਾ ਹੈ, ਤੇ (ਪ੍ਰਭੂ ਦੀ ਸਿਫ਼ਤਿ) ਉਚਾਰਦਾ ਹੈ। ਗੁਰਮੁਖ ਹੀ (ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ) ਤੋਲਦਾ ਹੈ (ਤੇ ਹੋਰਨਾਂ ਨੂੰ) ਤੋਲਣ ਲਈ ਪ੍ਰੇਰਦਾ ਹੈ।
ਗੁਰਮੁਖ ਹੀ (ਜਗਤ ਵਿਚ) ਬੰਧਨ-ਰਹਿਤ ਆਉਂਦਾ ਹੈ ਤੇ ਬੰਧਨ-ਰਹਿਤ ਹੀ ਇਥੋਂ ਜਾਂਦਾ ਹੈ (ਭਾਵ, ਨਾਹ ਹੀ ਕਿਸੇ ਕਰਮਾਂ ਦੇ ਫਲ ਭੋਗਣ ਆਉਂਦਾ ਹੈ ਤੇ ਨਾਹ ਹੀ ਇਥੋਂ ਕੋਈ ਮੰਦ ਕਰਮਾਂ ਦੇ ਬੰਧਨ ਸਹੇੜ ਕੇ ਲੈ ਜਾਂਦਾ ਹੈ) , (ਕਿਉਂਕਿ ਗੁਰਮੁਖਿ ਮਨੁੱਖ ਮਨ ਦੀ) ਮੈਲ ਨੂੰ ਦੂਰ ਕਰ ਕੇ ਵਿਕਾਰ ਨੂੰ (ਆਪਣੇ ਅੰਦਰੋਂ) ਮੁਕਾ ਚੁਕਾ ਹੁੰਦਾ ਹੈ।
(ਪ੍ਰਭੂ ਦੇ ਗੁਣਾਂ ਦੀ) ਵਿਚਾਰ ਗੁਰਮੁਖ ਵਾਸਤੇ ਰਾਗ ਤੇ ਵੇਦ ਹੈ, ਉੱਚਾ ਆਚਰਣ (ਬਨਾਣਾ) ਗੁਰਮੁਖ ਦਾ (ਤੀਰਥ-) ਇਸ਼ਨਾਨ ਹੈ।
(ਸਤਿਗੁਰੂ ਦਾ) ਸ਼ਬਦ ਗੁਰਮੁਖ ਲਈ ਸ੍ਰੇਸ਼ਟ ਅੰਮ੍ਰਿਤ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ (ਭਾਵ, ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦਾ ਹੈ) । 22।
(ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ, ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ। (ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ, ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ) ।
(ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ (ਪਰ ਜੋ ਮਨੁੱਖ) ਇੱਕ (ਪਰਮਾਤਮਾ) ਨੂੰ ਸਿਮਰਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਹੁੰਦਾ ਹੈ।
(ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ। 23।
(ਹੇ ਪਾਂਡੇ!) ਸਾਰੇ ਜਗਤ ਵਿਚ ਫਿਰ ਕੇ ਵੇਖ ਲਵੋ, ਜਦੋਂ ਪ੍ਰਾਣੀ (ਦੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਂਦੀ ਹੈ ਤਾਂ ਸਰੀਰ ਨਾਸ ਹੋ ਜਾਂਦਾ ਹੈ। ਮੌਤ (ਦਾ ਇਹ ਕੌਤਕ) ਨਿੱਤ ਵਰਤ ਰਿਹਾ ਹੈ। (ਹੇ ਪਾਂਡੇ!) ਜੇ ਮਨੁੱਖ (ਇਸ ਜੀਵਨ ਵਿਚ ਵਾਪਰਦੇ) ਦੁੱਖਾਂ ਸੁਖਾਂ ਨੂੰ ਇਕੋ ਜਿਹਾ ਕਰ ਕੇ ਸਮਝ ਲਏ ਤਾਂ (ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ।
(ਹੇ ਪਾਂਡੇ! ਗੁਪਾਲ ਨੂੰ ਵਿਸਾਰ ਕੇ) ਜਗਤ ਇਸ ਥੋਥੀ (ਭਾਵ, ਜੋ ਸਾਥ ਤੋੜ ਨਹੀਂ ਨਿਬਾਹੁੰਦੀ) ਮਾਇਆ (ਦੇ ਪਿਆਰ) ਵਿਚ ਕੁਰਾਹੇ ਪੈ ਰਿਹਾ ਹੈ, (ਜੀਵਾਂ ਦੇ ਮੱਥੇ ਉਤੇ ਇਹੀ) ਕਿਰਤ-ਰੂਪ ਲੇਖ ਸ਼ੁਰੂ ਤੋਂ ਹੀ ਲਿਖਿਆ ਪਿਆ ਹੈ (ਭਾਵ, ਸ਼ੁਰੂ ਤੋਂ ਜੀਵਾਂ ਦੇ ਅੰਦਰ ਮਾਇਆ ਦੇ ਮੋਹ ਦੇ ਸੰਸਕਾਰ-ਰੂਪ ਲੇਖ ਹੋਣ ਦੇ ਕਾਰਨ ਹੁਣ ਭੀ ਇਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ) । (ਹੇ ਪਾਂਡੇ!) ਜਵਾਨੀ ਖ਼ਤਮ ਹੋ ਜਾਂਦੀ ਹੈ, ਬੁਢੇਪਾ ਆ ਜਾਂਦਾ ਹੈ, ਮੌਤ ਸਿਰ ਉਤੇ (ਖੜੀ ਜਾਪਦੀ ਹੈ) , ਸਰੀਰ ਕਮਜ਼ੋਰ ਹੋ ਜਾਂਦਾ ਹੈ (ਤੇ ਮਨੁੱਖ ਦੀ ਚਮੜੀ ਪਾਣੀ ਦੇ) ਜਾਲੇ ਵਾਂਗ ਢਿੱਲੀ ਹੋ ਜਾਂਦੀ ਹੈ (ਫਿਰ ਭੀ ਇਸ ਦਾ ਮਾਇਆ ਦਾ ਪਿਆਰ ਮੁੱਕਦਾ ਨਹੀਂ) । 24।
(ਹੇ ਪਾਂਡੇ! ਉਸ ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖ, ਜੋ) ਆਪ ਸਾਰੇ ਜਗਤ ਵਿਚ ਪਰਗਟ ਹੈ, ਜੋ ਸਦਾ (ਜੀਵਾਂ ਦਾ) ਦਾਤਾ ਹੈ (ਜਿਸ ਤੋਂ ਬਿਨਾ) ਹੋਰ ਕੋਈ (ਦਾਤਾ) ਨਹੀਂ। (ਹੇ ਪਾਂਡੇ! ਗੋਪਾਲ ਓਅੰਕਾਰ ਅੱਗੇ ਅਰਦਾਸ ਕਰ ਤੇ ਆਖ– ਹੇ ਪ੍ਰਭੂ!) ਜਿਵੇਂ ਤੂੰ (ਮੈਨੂੰ) ਰੱਖਣਾ ਚਾਹੁੰਦਾ ਹੈਂ ਤਿਵੇਂ ਰੱਖ; (ਪਰ) ਮੈਂ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਮੰਗਦਾ, ਹਾਂ, ਤੇਰੀ ਸਿਫ਼ਤਿ ਹੀ ਮੈਨੂੰ ਇੱਜ਼ਤ ਤੇ ਨਾਮਣਾ ਦੇਂਦੀ ਹੈ।
(ਹੇ ਪ੍ਰਭੂ!) ਜੇ ਮੈਂ ਤੈਨੂੰ ਚੰਗਾ ਲੱਗਾਂ ਤਾਂ ਮੈਂ ਸਦਾ ਜਾਗਦਾ ਰਹਾਂ (ਮਾਇਆ ਦੇ ਹੱਲਿਆਂ ਤੋਂ ਸੁਚੇਤ ਰਹਾਂ) , ਜੇ ਤੂੰ (ਆਪ) ਮੈਨੂੰ (ਆਪਣੇ ਵਿਚ) ਜੋੜੀ ਰੱਖੇਂ, ਤਾਂ ਮੈਂ ਤੇਰੇ (ਚਰਨਾਂ) ਵਿਚ ਲੀਨ ਰਹਾਂ। ਮੈਂ ਜਗਤ ਦੇ ਮਾਲਕ (ਪ੍ਰਭੂ) ਦੀ ਸਦਾ ਜੈ ਜੈਕਾਰ ਆਖਦਾ ਹਾਂ। (ਹੇ ਪਾਂਡੇ! ਇਸ ਤਰ੍ਹਾਂ) ਸਤਿਗੁਰੂ ਦੀ ਮਤਿ ਲੈ ਕੇ ਵੀਹ-ਵਿਸਵੇ ਇੱਕ ਪਰਮਾਤਮਾ ਨੂੰ ਮਿਲ ਸਕੀਦਾ ਹੈ। 25।