ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ

Bhagta Di Sada Tu Rakhda Har Jeeo

Bhagta Di Sada Tu Rakhda Har Jio, Dhur Tu Rakhda Aaya Bani Sri Guru Amar Dass Ji, documented at Ang 637 of Sri Guru Granth Sahib Ji under Raag Sorath.

Hukamnama Shabad ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ
Place Darbar Sri Harmandir Sahib Ji, Amritsar
Ang 637
Creator Guru Amar Dass Ji
Raag Sorath
Date CE February 13, 2023
Date Nanakshahi 1 Fagun, 554
Format JPEG, PDF, Text
Translations Punjabi, English, Hindi
Transliterations Punjabi, English, Hindi
Hukamnama Darbar Sahib, Amritsar
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

Poetic Translation

[ Bhagtan Di Sada Tu Rakhda Har Jio… ]

There is but One God.
He is realized through the grace of the True Guru.
Lord God, You take care of Your devotee ever,
Ever You’ve done so, forgetting. him never.’
Master, You vindicated Prahlad, Your slave,
You annihilated Hiranyakshipu, the depraved.
The Guru-conscious realize You, Lord,
The egoists only themselves defraud; (1)God, it is Your graciousness,
You give protection to Your devotees
Who come to You for forgiveness.
Yama dare not touch them,
Death may not close on them.
They have the Name alone dwelling in their hearts,
The Name has deliverance bestowed on them.
The miracle powers lie at their feet,
The poise of the Guru glows on them. (2)

Translation in English

[ Bhagta Di Sada Tu Rakhda Har Jeeo… ]

O, Brother! The Lord bestows His pardon on the persons, who are virtueless and without any good qualities, by helping them to serve the True Guru. O, Brother! The service of the Guru is of the highest order as through this service one could develop love and devotion for the Lord. (1)

O, Brother! The Lord bestows True Name on us and enables us to unite with Him, whereas we are sinners of the worst type having no virtues at all; but the Guru has enabled us to unite with Him. (Pause)

O, dear friend! We cannot even comprehend (count) the number of sinners who have been pardoned by the Lord, by following the Guru’s true teachings. O, Brother! Most of the devotees have been enabled to cross this ocean of life successfully through the raft of True Name. (2)

Download Hukamnama PDF

Download PDF

Hukamnama in Hindi

[ Bhagta Di Sada Tu Rakhda Har Jio… ]

सोरठ महला ३ घरु १ तितुकी ੴ सतिगुर प्रसाद ॥ भगता दी सदा तू रखदा हर जीओ धुर तू रखदा आया ॥ प्रहलाद जन तुध राख लए हरि जीओ हरणाखस मार पचाया ॥ गुरमुखा नो परतीत है हरि जीओ मनमुख भरम भुलाया ॥१॥…

हे स्वामी ! तू अपने भक्तों की लाज रखना, क्योंकि भक्त तो तेरी ही शरण में रहते हैं।॥ रहाउ॥ भक्तों को तो यमराज भी स्पर्श नहीं कर सकता और न ही काल (मृत्यु) उनके निकट जाता है। ॥ 1॥

भक्तों के मन में तो केवल राम-नाम ही बसा हुआ है और नाम द्वारा ही वे मुक्ति प्राप्त करते हैं। गुरु के सहज स्वभाव के कारण सभी ऋद्धियाँ एवं सिद्धियाँ भक्तों के चरणों में लगी रहती हैं।॥ २॥

स्वेच्छाचारी पुरुषों के भीतर तो भगवान के प्रति बिल्कुल आस्था नहीं होती, उनके भीतर तो लोभ एवं स्वार्थ की भावना ही बनी रहती है। गुरु के सान्निध्य में रहकर उनके हृदय में शब्द का भेदन नहीं होता और न ही हरि-नाम से उनका प्रेम होता है। मनमुख व्यक्ति हमेशा ही रुक्ष एवं कटु वचन बोलते हैं और उनके झूठ एवं कपट का ढोंग प्रत्यक्ष होकर उतर जाता है।॥ ३॥

Hukamnama Meaning in Gurmukhi

[ Bhagta Di Sada Tu Rakhda Har Jeeo… ]

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।

ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

Relevant Entries

Next Post

Leave a Reply

Your email address will not be published. Required fields are marked *

Today's Hukamnama

Recent Hukamnamas

Recent Downloads