Duniya Na Salahe | ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ

Duniya Na Salahe Jo Mar Vanjsi

Duniya Na Salahe Jo Mar Vanjsi, Loka Na Salaahe Jo Mar Theeii; is Today’s Hukamnama from Darbar Sri Harmandir Sahib, Amritsar on Dated May 15, 2023. Pious Hukam appears on Ang 755-757 of Sri Guru Granth Sahib Ji in Raga Soohi under the authorship of Guru Amar Dass Ji.

Hukamnama ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥
Place Darbar Sri Harmandir Sahib Ji, Amritsar
Ang 755
Creator Guru Amar Dass Ji
Raag Soohi
Date CE May 15, 2023
Date Nanakshahi 1 Jeth, 555
Format JPEG, PDF, Text
Translations Punjabi, English, Hindi
Transliterations Punjabi, English, Hindi

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥

Rag Suhi Mahala – 3 Ghar – 1O, Ik onkar satgur prasad
“By the Grace of the Lord-Sublime, Truth personified & attainable through the Guru’s guidance.”

[ Duniya Na Salahe Jo Mar Vanjsi…] O, Brother! Why should we praise this world, when this world is likely to face extinction (death)? What praises and greatness (importance) should we attach to the people when they are likely to mingle with dust after death? (1).

O, my True Master! You are really wonderful! O, wondrous Lord! This realization comes to mind automatically. The Guru-minded persons sing Your praises, proclaiming You as True and carefree! (Pause- 1)

The faithless persons, engrossed in worldly attachment, (friendship) burn themselves by fretting and fuming and get punished by the Yarna as they do not know the time of their birth – or death even and are produced in bondage before the god of justice (Dharm Raj). (2).

The Guru-minded persons make a success of this human life and proceed with flying colors as they are imbued with the love of the Lord through the Guru’s Word. Thus they enjoy the bliss of life, in a state of equipoise as they are enlightened by the Lord within themselves. (3)

The faithless persons, engrossed in dual-mindedness, forsake the Guru’s guidance (teachings). Their hunger for worldly pleasures and desires is never satiated as such they are fretting and fuming day and night within themselves. (4)

The faithless persons develop a friendship with the devils (full of sins) while bearing enmity with the holy saints. They have drowned themselves along with their family members, nay even their whole tribe, in the ocean of life. (5)

It is not good to vilify anybody but the foolish faithless persons always vilify and slander the holy saints. Such slanderers are thrown into the dreadful hell with blackened faces (with disgrace). (6)

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥

O, my mind! Whatever actions we perform, affect our state of mind, so we should perform such actions as would enable us to become an embodiment of the Lord. There is no doubt about the saying,” As we sow, so shall we reap.” (7)

Whatever language the believed saints of the Lord speak does not go to waste, as they speak with a certain definite purpose. They are replete with the nectar of True Name, without having a (little) bit of greed even. (8)

Such Guru-minded persons amass the wealth of virtues and share them with others, passing the Guru’s message to others. The persons, who keep company with such persons, are really fortunate, pre-destined with Lord’s Will, as they are reciting True Name during day and night. (9)

The Lord is the only benefactor of all and a true financier, who after creating this universe, is looking after them by providing food and wealth to all the beings. (10)

O, Man! The True Lord is always present by your side and enables the Guru-minded persons to enjoy eternal bliss through His Graceful glimpse. Let us remember such a Lord all the time; who unites us with Himself by pardoning all our vices and sins through His Grace. ( 11)

How to attain such a Lord, who is always an embodiment of Truth and purity while our mind is full of vicious thoughts and sins? But when the True master bestows His Grace and benevolence on us and unites us with Himself by casting away (burning)our egoism through, the Guru’s guidance, we could merge with the Lord. (12)

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥

Cursed be our life in this world, if we forget the Lord- spouse and True Master! But we may not forsake the Lord provided we meditate on the Lord through His Grace and the Guru’s guidance. (13)

I would join the company of the holy saints if I were to inculcate the love of the Lord in my heart through the True Guru’s union. Once the man unites with the Lord by developing the love of the Guru, then he does not get separated from Him. (14)

Then I would sing the praises of the beloved Lord by meditating on the Guru’s teachings. Whosoever has united with the Lord through meditation, has enjoyed the eternal bliss, like the wedded woman obeying the ordains of her spouse and getting acclaimed and. praised. (15)

The self-willed persons are never satiated as their minds are rendered impure with sinful actions and they are very hard and stone-hearted, being unaffected with the Guru’s teachings even. The faithless person will always respond with vilification even when someone tries to do good to them, just as the snake is full of poison always, even though we may give him milk. ( 16)

In fact, our good and bad actions are all depending on the Lord’s Will and the Lord alone enables us to function accordingly. How could we label anyone as good or bad? In fact, the Lord only guides even the God-forsaken persons on the right path. When the sinful actions are removed by the Guru’s guidance then one appears beautiful, embellished with the ornaments of truth, and one’s jobs are completed successfully. (17)

The Lord is the True financier alongwith His Sikhs and disciples being equally pure as such the false persons can never stay in the presence of the Guru. The faithless persons always (bum)· fret and fume undergoing sufferings, as they do not love the True Lord. (18)

ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥

The human beings of the world are always wandering, lost in the filth of egoism, and pass through the cycle of births and deaths. No one could alter (obliterate) the fortunes of anyone, based on one’s earlier actions and pre-destined by Lord’s Will, as such every person functions according to (the reward of) his past actions. (19)

When the person has performed good actions, he is blessed with the company of holy saints thus inculcating the love of the True Lord in his heart, and sings the praises of the Lord. Thus he is accepted as true in the Lord’s presence inculcating Truth in his heart. (20)

The teachings of the Perfect Guru are also perfect as such the Sikh (disciple) recites True Name throughout the day and night. The main malady in the world is our egoism and l-am-ness, which should be removed from the mind. (21)

I always sing the praises of my Guru, and bow in obeisance to Him (at His lotus-feet). I would serve the Lord by surrendering my body and mind to the Guru by ridding myself of my egoistic tendencies. (22)

The persons, who are engrossed in tall talk, are lost in fruitless efforts, as such, we should develop the love of the Lord. Let us merge with the Lord by getting rid of our egoism and I-am-ness. (23)

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥

The persons, who are united with the True Guru, are our real brothers, as they are immersed (follow) in the Guru’s teachings. Such persons, united with the Lord, are never separated from the Lord again and appear pure and true in the Lord’s presence. (24)

The persons, who serve the Lord, are our comrades and brothers. They forsake all the vices, considering them useless while O, inculcating all the virtues in the heart. (25)

They worship the True Lord through the Guru’s guidance and deal in the merchandise of Truth through the Guru’s Word. They benefit themselves by reciting True Name while passing on the gospel of Truth to other Sikhs as well. (26)

The wealth of gold and silver cannot be amassed without sinful actions and does not accompany the man to the next world after death. In fact, except True Name, nothing else accompanies man after death, while the Yama has robbed the whole world (of its virtues) and destroyed the world. (27)

O, Brother! Let us keep True Name safe with us, by inculcating its love in the heart, as True Name is the only thing useful as food (for thought) during the journey after death. This wealth of True Name is imperishable (unending) and will accompany you after death. (28)

O, Man! You will proceed to the next world having led a fruitless life, as your mind has been led astray from the beginning. Thus you will proceed dishonored from the world with disgust. This world is lost in dual-mindedness being engrossed in worldly attachments. Let us, therefore, recite Lord’s True Name through the Guru’s guidance (teachings). (29)

ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

The persons, who are engaged in the service of the Guru, finally get united with the Lord after a long separation from Him. They possess the wealth of True Name, the treasure of nine types (nine ridhis) which they are utilizing and are enjoying the bliss of Lord’s virtues in the state of equipoise. (32)

They are neither born nor face death and never undergo any suffering. The persons, protected by the Guru, are saved from the ocean of life, thus enjoying the bliss of union with the Lord. (33)

O, Nanak! The friends and comrades, who are united with the Lord, never get separated from the Lord and enjoy the blissful pleasures of a union with the Lord. But in this world, there are very few persons, who get merged with the True Lord, thus attaining Truth finally. (34- 1 – 3)

Download Hukamnama PDF

Download PDF

Hukamnama Translation in Hindi

[ Duniya Na Salahe Jo Mar Vanjsi…]

रागु सूही महला ३ घरु १० ੴ सतिगुर प्रसादि ॥ हे जीव ! दुनिया की झूठी प्रशंसा मत कर, क्योंकि यह तो नाशवान है। लोगों की भी खुशामद मत कर, क्योंकेि लोग तो मरकर खाक में मिल जाते हैं।॥ १॥ वाह मेरे मालिक ! तू धन्य है, प्रशंसा का पात्र है। गुरु के सान्निध्य में उस सच्चे एवं बेपरवाह मालिक की सदैव स्तुति करनी चाहिए॥ १॥ रहाउ॥ दुनिया की दोस्ती में लगकर स्वेच्छाचारी आदमी जलकर मर जाते हैं। उन्हें यमपुरी में बाँधकर मारा जाता है और दोबारा मानव-जन्म का सुनहरी अवसर नहीं मिलता ॥ २॥ गुरुमुखों का जन्म सफल हो जाता है और वे सच्चे शब्द में ही मग्न रहते हैं। उनके अन्तर्मन में बसा हुआ राम प्रगट हो जाता है और वे सहज ही सुखी रहते हैं।॥ ३॥ गुरु के शब्द को भुलाने वाले व्यक्ति द्वैतभाव में ही फॅसे रहते हैं। उनकी तृष्णा की भूख कभी दूर नहीं होती और वे हर समय तृष्णा में ही जलते रहते हैं।॥ ४॥ ऐसे स्वेच्छाचारी इन्सान दुष्टों से दोस्ती करते हैं परन्तु संतों से बड़ा बैर करते हैं। वह अपने परिवार सहित भवसागर में डूब जाते हैं और अपने समूचे वंश को भी डुबा देते हैं।॥ ५॥ किसी की भी निन्दा करना अच्छा नहीं है लेकिन मूर्ख मनमुख निंदा ही करते रहते हैं। परमात्मा के दरबार में उनके मुँह काले किए जाते हैं और वे घोर नरक में डाल दिए जाते हैं।॥ ६॥

हे मन ! तू जैसे सेवा करता है, वैसा ही बन जाता है और वैसे ही कर्म करता है। जीव को स्वयं बीज कर स्वयं ही उसका फल खाना होता है। इस बारे अन्य कुछ कहा नहीं जा सकता ॥ ७ ॥ महापुरुषों के प्रवचन किसी परमार्थ के लिए होते हैं वे अमृतमयी नाम-रस से भरपूर होते हैं और उन्हें तिल भर भी लोभ नहीं होता॥ ८॥ वह परोपकारी महापुरुष स्वयं शुभ गुणों को ग्रहण करते हैं और दूसरों को भी उपदेश देते हैं। जो व्यक्ति उनकी संगति में रहते हैं, वे बड़े खुशनसीब हैं और रात-दिन निरंकार का नाम जपते रहते हैं।॥९॥ जिस ईश्वर ने सृष्टि उत्पन्न की है, वह सबको आहार पहुँचाता है। एक वही सबको देने वाला है, जो सदैव सत्य एवं सबका मालिक है॥ १०॥ हे जीव ! वह सत्य तेरे साथ रहता है और गुरुमुखों को अपनी कृपा-दृष्टि से निहाल कर देता है। जो स्वयं ही जीवों को कृपा करके अपने साथ मिला लेता है, सो उस प्रभु को हमेशा याद करते रहो॥ ११॥ इन्सान का मन बड़ा मैला है परन्तु सच्चा प्रभु निर्मल है। फिर उस प्रभु से कैसे मिला जा सकता है? यदि प्रभु स्वयं ही इन्सान को अपने साथ मिला ले तो वह उससे मिला रहता है। वह शब्द द्वारा अपने अहंत्व को जला देता है॥ १२ ॥

यदि इन्सान को सच्चा प्रभु भूल जाए तो उसका संसार में जीना धिक्कार योग्य है। यदि वह अपनी कृपा करे तो वह उसे कभी भी नहीं भूलता और वह गुरु की शिक्षा द्वारा प्रभु का चिंतन करता रहता है।॥ १३॥ यदि सतगुरु उस परमात्मा से मिला दे तो ही मैं उससे मिला रहूँ और परम सत्य को अपने हृदय में बसाकर रखें। जो व्यक्ति गुरु के प्रेम द्वारा प्रभु से मिला होता है, वह फिर उससे कदापि जुदा नहीं होता ॥ १४॥ वह गुरु-शब्द के चिंतन द्वारा अपने प्रभु की स्तुति करता रहता है। शोभावान जीव-स्त्री ने अपने प्रियतम-प्रभु को मिलकर सुख पा लिया है॥ १५॥ स्वेच्छाचारी आदमी का मन प्रभु में मग्न नहीं होता। वह बहुत अपवित्र एवं कठोर हदय वाला होता है। यदि सांप को दूध भी पेिलाया जाए तो उसके भीतर सिर्फ विष ही भरा रहता है॥ १६॥ इम किसे शिकायत करें? परमात्मा स्वयं ही सबकुछ करता है और वह स्वयं ही क्षमावान है। गुरु के शब्द द्वारा जब मन की अहंत्व रूपी मेल उतर जाती है तोही सत्य का श्रृंगार बनता है॥ १७॥ परमात्मा सच्चा साहूकार है और उसके संत सच्चे व्यापारी हैं। झूठ के व्यापारी सत्य के द्वार पर टिक ही नहीं सकते। चूंकि उन्हें सत्य अच्छा नहीं लगता और वह दुखों में ही बर्बाद हो जाते हैं।॥ १८॥

अहंकार से अपवित्र हुआ यह जगत् भटकता रहता है और बार-बार जन्मता-मरता रहता है। पूर्व जन्म के कर्मानुसार जो उसकी तकदीर में लिखा होता है, वह वही कर्म करता है, और उसकी तकदीर को मिटाने वाला कोई नहीं है॥ १६॥ यदि मनुष्य संतों की संगति में मिला रहे तो उसका सत्य से प्रेम हो जाता है। वह सत्य का स्तुतिगान करता है, सत्य को ही अपने मन में बसा लेता है। फिर वह सत्य के द्वार पर सत्यवादी बन जाता है।॥ २०॥ हे भाई ! पूर्ण गुरु की मति पूर्ण है और उसकी मति द्वारा रात-दिन प्रभु नाम का ध्यान करता रहता हूँ। अहंकार का रोग बहुत बड़ा है। लेकिन इस पर अपने मन से अंकुश लगा दिया है॥ २१॥ मैं गुरु की स्तुति करता रहता हूँ और झुक झुक कर उसके चरणों में लगता हूँ। मैंनेअहंत्व को दूर करके अपना मन एवं तन गुरु को सौंपकर उसके समक्ष रख दिया है॥ २२॥ फँसकर जीव ख्वार होता रहता है, इसलिए एक ईश्वर से ही वृत्ति लगानी चाहिए। हे तू अपना अहंत्व एवं ममत्व छोड़ दे तो ही तू सत्य में समाया रहेगा ॥ २३॥

जो व्यक्ति मिले हैं, वही मेरे भाई हैं और सच्चे शब्द में ही प्रवृत्त रहते हैं। जो सत्य से मिल गए हैं, वे दोबारा उससे जुदा नहीं होते और सत्य के द्वार पर सत्यवादी दिखाई देते हैं।॥ २४॥ जो सच्चे प्रभु की उपासना करते हैं, वही मेरे भाई हैं, और वही मेरे सज्जन हैं। वे अपने व्यर्थ अवगुणों को बेचकर, गुरु से गुणों की भागीदारी करते हैं।॥ २५॥ गुणों की भागीदारी करने से उनके मन में बड़ा सुख उत्पन्न होता है और वे सच्ची भक्ति ही करते रहते हैं। वे गुरु के शब्द द्वारा सत्य-नाम का व्यापार करते हैं और नाम रूपी लाभ हासिल करते हैं।॥ २६ ॥ मनुष्य पाप कर-करके सोना-चांदी इत्यादि धन इकट्ठा करता रहता है लेकेिन चलते समय ये उसके साथ नहीं जाता। नाम के सिवा कुछ भी मनुष्य के साथ नहीं जाता और यम ने तो सारी दुनिया को ठग लिया है॥ २७ ॥ मन का सफर-खर्च केवल हरि का नाम है, इसे अपने हृदय में संभाल कर रखो ! यह नाम रूपी सफर-खर्च अक्षय है और यह अन्तिम समय गुरुमुख का साथ निभाता है॥ २८ ॥ हे मेरे मन ! तू जगत् के मूल प्रभु को भूला हुआ है, तू अपनी इज्जत गंवा कर यहाँ से चला जाएगा। यह जगत् तो माया के मोह में ही फँसा हुआ है, इसलिए गुरु की शिक्षा द्वारा सत्य का ध्यान किया कर॥ २९॥

हरि का मूल्यांकन नहीं किया जा सकता और न ही हरि-यश लिखा जा सकता है। जब इन्सान का मन एवं तन गुरु के शब्द में रंग जाता है तो वह हरि में लीन हुआ रहता है॥ ३०॥ मेरा वह पति-प्रभु बड़ा ही रंगीला है और वह सहज स्वभाव ही मुझे प्रेम में रंग देता है। जीव रूपी कामिनी को प्रेम का रंग तभी चढ़ता है, जब वह प्रभु के चरणों में लगती है॥ ३१ ॥ जो सतगुरु की सेवा करते हैं, वे चिरकाल से बिछुड़े हुए भी प्रभु से मिल जाते हैं। उनके हृदय में ही नवनिधियों वाला प्रभु का नाम बसता है, जो उनके उपयोग करने से एवं दूसरों को बांटने से समाप्त नहीं होता। वे सहज ही हरि के गुण स्मरण करते रहते हैं।॥ ३२॥ ऐसे व्यक्ति न ही बार-बार जन्मते हैं, न ही मरते हैं और न ही दुख सहन करते हैं। जिनकी गुरु ने रक्षा की है, वे भवसागर में डूबने से बच गए हैं, वे हरि से मिलकर आनंद करते हैं।॥ ३३॥ जो सज्जन प्रभु से मिले रहते हैं, वे कभी उससे बिछुड़ते नहीं। हे नानक ! इस जग में विरले पुरुष ही जाने जाते हैं, जो सत्य को प्राप्त कर लेते हैं।॥ ३४ ॥ १ ॥ ३ ॥

Hukamnama Translation in Punjabi

[ Duniya Na Salahe Jo Mar Vanjsi…]

ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ। ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪। ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫। ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬।

ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭। (ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ।੮। ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯। ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ।੧੦। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨।

ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩। ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪। ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ।੧੫। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬। ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭। ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮।

ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯। ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦। ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧। ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ।੨੨। ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩।

ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪। ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫। ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ।੨੬। ਹੇ ਭਾਈ! ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ)ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ।੨੭। ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ)ਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮। ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯।

ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦। ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨। ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ ।੩੩। ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ ਜੀ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ ।੩੪।੧।੩।

Relevant Entries

Next Post

Leave a Reply

Your email address will not be published. Required fields are marked *

Today's Hukamnama

Recent Hukamnamas

Recent Downloads