Har Har Naam Dhiaiye Meri Jinduriye

Har Har Naam Dhiaiye Meri Jinduriye

Hukamnama Darbar Sahib, Amritsar: Har Har Naam Dhiaiye Meri Jinduriye, Gurmukh Naam Amole Ram; [Raag Bihaagarha Chhant Mahalla 4th, Ghar 1st; Sri Guru Ramdas Ji, Ang 537 – 538]

Hukamnamaਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ
PlaceDarbar Sri Harmandir Sahib Ji, Amritsar
Ang537
CreatorGuru Ramdas Ji
RaagBihaagarha
Date CEMarch 4, 2023
Date Nanakshahi20 Phagun, 554
FormatJPEG, PDF, Text
TranslationsPunjabi, English, Hindi
TransliterationsNA
ਅੱਜ ਦਾ ਹੁਕਮਨਾਮਾ, ਦਰਬਾਰ ਸਾਹਿਬ ਅੰਮ੍ਰਿਤਸਰ
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

English Translation

Rag Bihagra Chhant Mahala- 4 Ghar- Ik Onkar Satgur Prasad (Har Har Naam Dhiaiye Meri Jinduriye)

“By the Grace of the Sublime Lord, Truth personified and attainable through the Guru’s guidance. ”

O, my soul! Let us meditate on the Lord’s invaluable True Name in the company of the Guru. My heart is imbued with the love of the beloved Lord and my mind is fully immersed in the Lord’s True Name, and then this mind is enjoying the Heft bliss of the True Name being fully enamored by it.

O, my soul! If we were to stabilize the mind with the help of the Guru’s teachings, then it would not wander astray. O, Nanak! The Guru-minded persons, who sing the praises of the Lord by concentrating on the Guru’s Word, (Gurbani) always attain their cherished goal, and their desires are fulfilled. (1)

O, my soul! The persons, who have been taught the nectar of True Name in their hearts through the Guru’s guidance, always speak a language full of the nectar of the Guru’s beautiful message. O, my soul! This mind should unite with the Lord by listening to the nectar-like words of the holy saints.

Such persons finally attain the Lord, from whom they were separated for Ages, and then enjoy eternal bliss in the unison embrace of the Lord. O, Nanak! Such Guru-minded persons, then enjoy the bliss of life by singing the praises of the Lord’s True Name, through the Guru’s guidance, which is beyond description. (2)

O, my soul! Is there any dear and saintly friend of mine, who would enable me to unite with my Lord Spouse? I would sacrifice my mind even to such a friend, who would tell me something about my Lord Spouse. The Guru-minded persons, who recite the True Name and remember the Lord through the Guru’s guidance, always attain their cherished goals. O, Nanak! Let my soul also recite Lord’s True Name by seeking refuge at the lotus feet of the Lord; though it is only a few fortunate persons, pre-destined by Lord’s Will, who recite the Lord’s True Name. (3)

O, my soul! The Lord·bJesses us with a glimpse of His vision, whenever the Guru enlightens the mind with the light of knowledge through the Lord’s True Name. I also feel completely lost and withered without the Lord’s love just as the lotus flower gets withered in the absence of water.

O, my soul! When the Guru bestowed His Grace on me, I was united with the Lord, and it appeared as if the Lord abides within me, and was always close to me. O, Nanak! Blessed is the Guru who has bestowed me with this understanding about the Lord, and helped my heart to blossom forth like a flower by meditating on True Name. (4-1)

Download Hukamnama PDF

Download PDF

Punjabi Translation

(Har Har Naam Dhiaiye Meri Jinduriye)

ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨।

ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ।

ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।

ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।

Hukamnama – Hindi

राग बिहागड़ा छंत महला ४ घरु १
ੴ सतिगुर प्रसाद ॥
हरि हरि नाम धिआईऐ मेरी जिंदुड़ीए गुरमुख नाम अमोले राम ॥ हरि रस बीधा हरि मन प्यारा मन हरि रस नाम झकोले राम ॥ गुरमत मन ठहराईऐ मेरी जिंदुड़ीए अनत न काहू डोले राम ॥ मन चिंदिअड़ा फल पाया हरि प्रभ गुण नानक बाणी बोले राम ॥१॥

गुरमत मन अमृत वुठड़ा मेरी जिंदुड़ीए मुख अमृत बैण अलाए राम ॥ अमृत बाणी भगत जना की मेरी जिंदुड़ीए मन सुणीऐ हरि लिव लाए राम ॥ चिरी विछुंना हरि प्रभु पाया गल मिलिआ सहज सुभाए राम ॥ जन नानक मन अनद भया है मेरी जिंदुड़ीए अनहत सबद वजाए राम ॥२॥
सखी सहेली मेरीआ मेरी जिंदुड़ीए कोई हरि प्रभु आण मिलावै राम ॥ हौ मन देवौ तिस आपणा मेरी जिंदुड़ीए हरि प्रभ की हरि कथा सुणावै राम ॥ गुरमुख सदा अराध हरि मेरी जिंदुड़ीए मन चिंदिअड़ा फल पावै राम ॥ नानक भजु हरि सरणागती मेरी जिंदुड़ीए वडभागी नाम धिआवै राम ॥३॥
कर किरपा प्रभ आए मिल मेरी जिंदुड़ीए गुरमत नाम परगासे राम ॥ हौ हरि बाझ उडीणीआ मेरी जिंदुड़ीए ज्यों जल बिन कमल उदासे राम ॥ गुर पूरै मेलाया मेरी जिंदुड़ीए हरि सजण हरि प्रभ पासे राम ॥ धन धन गुरू हरि दसिआ मेरी जिंदुड़ीए जन नानक नाम बिगासे राम ॥४॥१॥

Hukamnama meaning in Hindi

(Har Har Naam Dhiaiye Meri Jinduriye)

रागु बिहागड़ा छंत महला ४ घरु १ ईश्वर एक है, जिसे सतगुरु की कृपा से पाया जा सकता है। हे मेरी आत्मा ! हरि-परमेश्वर के नाम का नित्य ही ध्यान करते रहना चाहिए, लेकिन गुरुमुख बनकर ही हरि का अमूल्य नाम प्राप्त होता है।

मेरा मन हरि के नाम-रस में बिंध गया है और मन को हरि ही प्रिय लगता है, हरि के नाम-रस से भीगकर यह मन पावन हो गया है। हे मेरी आत्मा ! गुरु उपदेशानुसार अपने मन को टिकाना चाहिए, फिर यह दोबारा किसी अन्य स्थान पर नहीं भटकता। हे नानक ! जो व्यक्ति हरि-प्रभु के गुणों की वाणी उच्चरित करता है, उसे मनोवांछित फल मिल जाता है।॥ १॥

हे मेरी आत्मा ! गुरु उपदेशानुसार अमृत नाम प्राणी के हृदय में निवास कर जाता है और तब वह अपने मुखारबिंद से अमृत वचन बोलता रहता है। हे मेरी आत्मा ! प्रभु के भक्तजनों की वाणी अमृत समान मधुर है. उसे चित्त लगाकर सुनने से प्राणी की हरि से सुरति लग जाती है। चिरकाल से बिछुड़ा हुआ हरि-प्रभु मुझे प्राप्त हो गया है और उसने सहज-स्वभाव ही मुझे अपने गले लगाया है। हे मेरी आत्मा ! दास नानक के हृदय में आनंद उत्पन्न हो गया है और उसके भीतर अनहद शब्द गूंज रहा है॥ २॥

हे मेरी आत्मा ! मेरी कोई सखी-सहेली आकर मुझे मेरे हरि-प्रभु से मिला दे। मैं अपना मन उसे अर्पित करता हूँ, जो मुझे प्रभु की हरि-कथा सुनाता है। हे मेरी आत्मा ! गुरुमुख बनकर तू सदैव ही हरि की आराधना कर, तुझे मनोवांछित फल प्राप्त हो जाएगा। नानक का कथन है कि हे मेरी आत्मा ! हरि की शरणागत आकर उसका भजन कर, क्योंकि भाग्यशाली ही राम के नाम का ध्यान करते हैं।॥ ३॥

हे मेरे प्रभु ! अपनी कृपा करके मुझे आन मिलो, ताकि गुरु की मतानुसार मेरे मन में नाम का प्रकाश हो जाए। हे मेरी आत्मा ! हरि के बिना मैं ऐसे हतोत्साहित हूँ, जैसे जल के बिना कमल उदासीन होता है। हे मेरी आत्मा ! पूर्ण गुरु ने सज्जन हरि से मिला दिया है, वह हरि-प्रभु आस-पास मेरे साथ ही रहता है। हे मेरी आत्मा ! वह गुरुदेव धन्य-धन्य है जिसने मुझे हरि के बारे में बताया है, जिसके नाम से दास नानक फूल की तरह खिल गया है॥ ४॥ १ ॥

Next Post

Comments 1

  1. gulshan says:

    word to word hindi vich bhi provide karva do

Leave a Reply

Your email address will not be published. Required fields are marked *