Is Pani Te Jin Tu Gharia

Hukamnama Darbar Sahib

Is Pani Te Jin Tu Gharia, Mati Ka Le Dehura Karia ; Raag Ramkali Mahalla 5th Guru Arjan Dev Ji, SGGS Ang 913.

Hukamnama ਇਸੁ ਪਾਨੀ ਤੇ ਜਿਨਿ ਤੂ ਘਰਿਆ
Place Darbar Sri Harmandir Sahib Ji, Amritsar
Ang 913
Creator Guru Arjan Dev Ji
Raag Ramkali
Date CE May 9, 2022
Date Nanakshahi ਵੈਸਾਖ 26, 554
Format JPEG, PDF, Text
Translations Punjabi, English, Hindi
Transliterations Punjabi, English, Hindi
Hukamnama Darbar Sahib, Amritsar
ਰਾਮਕਲੀ ਮਹਲਾ ੫ ॥ ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥ ਜਿਨਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥ ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥ ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥

Hukamnama Translation in English

( Is Pani Te Jin Tu Gharia )

Ramkali Mahala 5th

He who sculpted you from a seminal drop
Of clay created a prop.
With reason, light and discrimination,
In the mother’s womb had you to fashion. (1)

Man! Such a Protector you should remember ever,
And any other thoughts you should think never. (1) Refrain

He who gave you father and mother,
Brother, progeny and those who your heart plunder,
He who gave you wife and associates,
Such a Master you should lodge in your heart’s estate. (2)

He who provided you with invaluable air,
And gave you water without any fare,
He who gave you fire to bum,
For shelter of such a Master you should yearn. (3)

He who granted you thirty six delicacies to eat,
And provided a system for them to treat,
Gave you space for your goods to keep,
Your heart should ever be at His feet. (4)

Eyes to see and ears to hear the songs sung,
Hands to earn and nose and tongue,
Feet to walk and the head to lead,
Man! Of such a Master’s you should propitiate feet. (5)

From impure who made you pure,
And amongst all the species gave a pre-eminent chair,
You may now succeed or fail,
The success would come if the Lord you hail. (6)

It is He who is here and also there.
Wherever you be; He is everywhere.
Why be sluggish to serve such a Master?
Forgetting Whom every moment is disaster. (7)

Weare sinners without any virtue.
Without any service, nor any good deed due.
It was great good fortune that I found the boat in my Guru.
With Nanak, the slave, the stone swam through. (8) 2

Download Hukamnama PDF

HukamnamaDate: 09-05-2022

Hukamnama in Hindi

( Is Pani Te Jin Tu Gharia )

रामकली महला ५ ॥ हे जीव ! जिसने वीर्य रूपी बूंद से तुझे उत्पन्न किया है और मिट्टी को लेकर तेरा शरीर बनाया है, जिसने बुद्धि की ज्योति एवं सोचने परखने का ज्ञान देकर माता के गर्भ में तेरी रक्षा की है॥ १॥

हे जीव ! अपने रचयिता एवं रखवाले का चिंतन कर; मन के सब विचार छोड़ दे॥ १॥ रहाउ॥ जिसने तुझे माता-पिता दिए हैं, जिसने तुझे भाई, पुत्र एवं साथी दिए हैं, जिसने तुझे पत्नी और मित्र दिए हैं, उस ठाकुर जी को अपने हृदय में बसाकर रखो ॥ २॥

जिसने तुझे अमूल्य पवन दी है, जिसने तुझे निर्मल जल दिया है, जिसने तुझे अग्नि एवं ईधन दिया है, हे मन ! उस मालिक की शरण में पड़े रहो॥ ३॥

जिसने तुझे छत्तीस प्रकार का अमृत भोजन दिया है, जिसने भोजन को तेरे पेट में ठहरने के लिए स्थान बनाया है, जिसने तुझे धरती एवं उपयोग के लिए सामग्री दी है, उस ठाकुर जी के चरणों को अपने चित्त में बसाकर रखो॥ ४॥

जिसने देखने के लिए ऑखें, सुनने के लिए कान, काम करने के लिए हाथ, सूंघने के लिए नाक और स्वाद के लिए जीभ दी है, चलने के लिए पैर और सिर को सब अंगों में शीर्ष बनाया है, हे मन ! उस मालिक के चरणों की पूजा अर्चना करो।॥ ५॥

जिसने तुझे अपवित्र से पवित्र कर दिया है, सब योनियों में तेरा मानव-जन्म उत्तम बना दिया है, अब यह तेरे ही वश में है किं तू उसका सिमरन करके अपना जीवन सफल कर ले। हे मन ! प्रभु का ध्यान करने से सब कार्य सिद्ध हो जाते हैं।६॥

लोक-परलोक में एक वही मौजूद है। जिधर किधर भी देखता हूँ, उधर ही परमात्मा नजर आता है। उसकी भक्ति करने के लिए मन में क्यों आलस्य पैदा होता है जिसे विस्मृत करने से एक पल भी जीवन निर्वाह नहीं होता॥ ७॥ हम जीव अपराधी एवं गुणविहीन हैं, न कोई सेवा-भक्ति की है और न ही कोई शुभ कर्म किया है, किन्तु अहोभाग्य से गुरु रूपी जहाज मिल गया है। हे नानक ! उस गुरु के संग लगकर हम पत्थर जीव भी संसार-सागर से पार हो गए हैं।॥ ८ ॥ २ ॥

Punjabi Translation

[ Is Pani Te Jin Tu Gharia ]

ਹੇ ਭਾਈ! ਸਦਾ ਰੱ​ਖਿਆ ਕਰ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ। ਹੇ ਮੇਰੇ ਮਨ! (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਸਾਰੇ ਵਿਚਾਰ (ਜਿਹੜੇ ਵਿਚਾਰ ਪ੍ਰਭੂ ਦੀ ਯਾਦ ਭੁਲਾਂਦੇ ਹਨ, ਉਹ) ਛੱਡ ਦੇਹ।1। ਰਹਾਉ।

ਹੇ ਭਾਈ! ਜਿਸ ਪ੍ਰਭੂ ਨੇ ਪਿਤਾ ਦੀ ਬੂੰਦ ਤੋਂ ਤੈਨੂੰ ਬਣਾਇਆ, ਤੇਰਾ ਇਹ ਮਿੱਟੀ ਦਾ ਪੁਤਲਾ ਘੜ ਦਿੱਤਾ; ਜਿਸ ਪ੍ਰਭੂ ਨੇ ਬੁੱਧੀ, ਜਿੰਦ ਅਤੇ ਪਰਖਣ ਦੀ ਤਾਕਤ ਤੇਰੇ ਅੰਦਰ ਪਾ ਕੇ ਤੈਨੂੰ ਮਾਂ ਦੇ ਪੇਟ ਵਿਚ (ਸਹੀ ਸਲਾਮਤ) ਰੱ​ਖਿਆ (ਉਸ ਨੂੰ ਸਦਾ ਯਾਦ ਰੱਖ) ।1।

ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਮਾਪੇ ਦਿੱ​ਤੇ, ਜਿਸ ਪ੍ਰਭੂ ਨੇ ਤੈਨੂੰ ਭਰਾ ਪੁੱਤਰ ਤੇ ਨੌਕਰ ਦਿੱ​ਤੇ, ਜਿਸ ਪ੍ਰਭੂ ਨੇ ਤੈਨੂੰ ਇਸਤ੍ਰੀ ਅਤੇ ਸੱਜਣ-ਮਿੱਤਰ ਦਿੱ​ਤੇ, ਉਸ ਮਾਲਕ-ਪ੍ਰਭੂ ਨੂੰ ਸਦਾ ਆਪਣੇ ਚਿੱਤ ਵਿਚ ਟਿਕਾਈ ਰੱਖ।2।

ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕਣ ਵਾਲੀ ਹਵਾ ਦਿੱਤੀ, ਜਿਸ ਪ੍ਰਭੂ ਨੇ ਤੈਨੂੰ ਨਿਰਮੋਲਕ ਪਾਣੀ ਦਿੱਤਾ, ਜਿਸ ਪ੍ਰਭੂ ਨੇ ਤੈਨੂੰ ਅੱਗ ਦਿੱਤੀ, ਬਾਲਣ ਦਿੱਤਾ, ਹੇ ਮਨ! ਤੂੰ ਉਸ ਮਾਲਕ-ਪ੍ਰਭੂ ਦੀ ਸਰਨ ਪਿਆ ਰਹੁ।3।

ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਅਨੇਕਾਂ ਕਿਸਮਾਂ ਦੇ ਸੁਆਦਲੇ ਖਾਣੇ ਦਿੱ​ਤੇ, ਇਹਨਾਂ ਖਾਣਿਆਂ ਨੂੰ ਹਜ਼ਮ ਕਰਨ ਲਈ ਤੇਰੇ ਅੰਦਰ ਮਿਹਦਾ ਆਦਿਕ ਅੰਗ ਬਣਾਏ, ਤੈਨੂੰ ਧਰਤੀ ਦਿੱਤੀ, ਤੈਨੂੰ ਹੋਰ ਵਰਤਣ-ਵਲੇਵਾ ਦਿੱਤਾ, ਉਸ ਮਾਲਕ-ਪ੍ਰਭੂ ਦੇ ਚਰਨ ਆਪਣੇ ਚਿੱਤ ਵਿੱਚ ਪ੍ਰੋ ਰੱਖ।4।

ਹੇ ਮੇਰੇ ਮਨ! ਉਸ ਮਾਲਕ-ਪ੍ਰਭੂ ਦੇ ਪੈਰ ਸਦਾ ਪੂਜਦਾ ਰਹੁ (ਨਿਮ੍ਰਤਾ ਧਾਰਨ ਕਰ ਕੇ ਉਸ ਪ੍ਰਭੂ ਦਾ ਸਿਮਰਨ ਕਰਦਾ ਰਹੁ, ਜਿਸ ਨੇ) ਤੈਨੂੰ (ਦੁਨੀਆ ਦੇ ਰੰਗ-ਤਮਾਸ਼ੇ) ਵੇਖਣ ਵਾਸਤੇ ਅੱਖਾਂ ਦਿੱਤੀਆਂ ਹਨ ਅਤੇ ਸੁਣਨ ਵਾਸਤੇ ਕੰਨ ਦਿੱਤੇ ਹਨ, ਜਿਸ ਨੇ ਕਾਰ ਕਰਨ ਲਈ ਤੈਨੂੰ ਹੱਥ ਦਿੱ​ਤੇ ਹਨ, ਅਤੇ ਨੱਕ ਤੇ ਜੀਭ ਦਿੱਤੀ ਹੈ, ਜਿਸ ਨੇ ਤੁਰਨ ਲਈ ਤੈਨੂੰ ਪੈਰ ਦਿੱ​ਤੇ ਹਨ ਅਤੇ ਸਿਰ (ਸਾਰੇ ਅੰਗਾਂ ਵਿਚੋਂ) ਸ਼ਿਰੋਮਣੀ ਬਣਾਇਆ ਹੈ।

(ਹੇ ਭਾਈ! ਉਸ ਪਰਮਾਤਮਾ ਨੂੰ ਸਿਮਰਿਆ ਕਰ) ਜਿਸ ਨੇ ਗੰਦ ਤੋਂ ਤੈਨੂੰ ਪਵਿੱਤਰ ਬਣਾ ਦਿੱਤਾ, ਜਿਸ ਨੇ ਤੈਨੂੰ ਸਾਰੀਆਂ ਜੂਨੀਆਂ ਉਤੇ ਸਰਦਾਰ ਬਣਾ ਦਿੱਤਾ। ਤੇਰੀ ਮਰਜ਼ੀ ਹੈ ਹੁਣ ਤੂੰ (ਉਸ ਦਾ ਸਿਮਰਨ ਕਰ ਕੇ ਜ਼ਿੰਦਗੀ ਵਿਚ) ਕਾਮਯਾਬ ਹੋ ਚਾਹੇ ਨਾਹ ਹੋ। ਪਰ ਹੇ ਮਨ! ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤੀਆਂ ਹੀ ਮਨੁੱਖਾ ਜੀਵਨ ਦਾ) ਮਨੋਰਥ ਸਫਲ ਹੁੰਦਾ ਹੈ।6।

ਹੇ ਭਾਈ! ਇਸ ਲੋਕ ਵਿਚ ਤੇ ਪਰਲੋਕ ਵਿਚ ਇਕ ਉਹ ਪਰਮਾਤਮਾ ਹੀ (ਸਹਾਈ) ਹੈ, ਜਿੱ​ਥੇ ਕਿੱ​ਥੇ ਝਾਤੀ ਮਾਰੀ ਜਾਏ ਉਥੇ ਉਥੇ (ਪਰਮਾਤਮਾ ਹੀ) ਤੇਰੇ ਨਾਲ ਹੈ। (ਪਰ ਵੇਖੋ ਮਨੁੱਖ ਦੀ ਮੰਦ-ਭਾਗਤਾ!) ਉਸ ਪਰਮਾਤਮਾ ਨੂੰ ਸਿਮਰਦਿਆਂ (ਮਨੁੱਖ) ਮਨ ਵਿਚ ਆਲਸ ਕਰਦਾ ਹੈ, ਜਿਸ ਨੂੰ ਵਿਸਾਰਿਆਂ ਇਕ ਪਲ-ਭਰ ਸਮਾ ਭੀ ਸੌਖਾ ਨਹੀਂ ਲੰਘ ਸਕਦਾ।7।

(ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ) ਅਸੀਂ ਸੰਸਾਰੀ ਜੀਵ ਪਾਪੀ ਬਣ ਜਾਂਦੇ ਹਾਂ, ਗੁਣ-ਹੀਣ ਹੋ ਜਾਂਦੇ ਹਾਂ, ਅਸੀਂ ਨਾਹ ਕੋਈ ਸੇਵਾ-ਭਗਤੀ ਕਰਦੇ ਹਾਂ, ਨਾਹ ਹੀ ਸਾਡੇ ਕੰਮ ਚੰਗੇ ਹੁੰਦੇ ਹਨ। ਹੇ ਦਾਸ ਨਾਨਕ! (ਆਖ– ਜਿਨ੍ਹਾਂ ਮਨੁੱਖਾਂ ਨੂੰ ਵੱ​ਡੇ ਭਾਗਾਂ ਨਾਲ ਗੁਰੂ-ਜਹਾਜ਼ ਮਿਲ ਪਿਆ, ਉਸ ਜਹਾਜ਼ ਦੀ ਸੰਗਤਿ ਵਿਚ ਉਹ ਪੱਥਰ-ਦਿਲ ਮਨੁੱਖ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ।8।2।

Relevant Entries

Next Post

Leave a Reply

Your email address will not be published. Required fields are marked *

Today's Hukamnama

Recent Hukamnamas

Recent Downloads