ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ

Jo Har Sevah Sant Bhagat

Jo Har Sevah Sant Bhagat, Tin Ke Sab Paap Nivaari; Bani of Satguru Ramdas Ji, documented in SGGS Ji at Ang 666 in Raga Dhanasari.

Hukamnama ਜੋ ਹਰਿ ਸੇਵਹਿ ਸੰਤ ਭਗਤ
Place Darbar Sri Harmandir Sahib Ji, Amritsar
Ang 666
Creator Guru Ram Dass Ji
Raag Dhanasari
Date CE November 28, 2022
Date Nanakshahi 13 Maghar, 554
Format WebP, PDF, Text
Translations Punjabi, English, Hindi
Transliterations Punjabi, English, Hindi
Hukamnama Darbar Sahib, Amritsar
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ 

Hukamnama Translation in English

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
“By the Grace of the Lord-sublime, Truth personified & attainable through the Guru ‘s guidance.”

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥
O, Lord! The holy saints and devotees, who serve You with love and devotion. They are enabled by You to cast away all their sins. O, True Master! May I be bestowed with Your Grace, thus keeping me in the company of holy saints, which is so dear to You? (1)

ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
O True (Gardener) Master of this Universe! I am unable to sing Your praises or describe Your virtues. We, sinners, are like the stones sinking in the depth of vicious actions (ocean of ). May we be enabled to cross this ocean (of life) successfully through Your Grace and benevolence! (Pause)

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

Praise the True Name

O, Lord! The lust of the vices and sins of ages (in various forms of life) has been (washed) cast away by You. Through the company of holy saints and their honor has been renewed. Just as the impure gold is purified in the fire, in the same way, these persons have been purified by ridding them of the filth, (of egoism) (2)

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥
O, Lord! Now I have recited True Name all the time by inculcating the love of the Lord in my heart and developed a love of the Lord’s True Name. O, Lord! Your True Name is the panacea for all ills in the world, and by reciting True Name we have got rid of our egoism. (3)

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ {ਪੰਨਾ 666}
O, Lord! You are unapproachable, being beyond our comprehension. As You are pervading everywhere being omnipresent and are keeping aloof from us at the same time. O Nanak! May the Lord bestow His Grace on this slave (devotee) just as He has maintained the whole universe! O, Lord! May You protect our honor as You have helped Your saints always! (4-1)

Download Hukamnama PDF

Download PDF

Hukamnama in Hindi

ੴ सतिगुर प्रसाद ॥ जो हर सेवह संत भगत तिन के सभ पाप निवारी ॥ हम ऊपर किरपा कर सुआमी रख संगत तुम जु प्यारी ॥१॥ हरि गुण कह न सकउ बनवारी ॥ हम पापी पाथर नीर डुबत कर किरपा पाखण हम तारी ॥ रहाउ ॥ जनम जनम के लागे बिख मोरचा लग संगत साध सवारी ॥ जिउ कंचन बैसंतर ताइओ मल काटी कटित उतारी ॥२॥ हर हर जपन जपउ दिन राती जप हर हर हर उर धारी ॥ हर हर हर अउखध जग पूरा जप हर हर हउमै मारी ॥३॥ हरि हरि अगम अगाध बोध अपरंपर पुरख अपारी ॥ जन कउ कृपा करहु जगजीवन जन नानक पैज सवारी ॥४॥१॥

Hukamnama Meaning in Hindi

ईश्वर एक है, जिसे सतगुरु की कृपा से पाया जा सकता है।
[ Jo Har Sevah Sant Bhagat… ]

हे भगवान् ! जो सन्त एवं भक्तजन तेरी आराधना करते हैं, तू उनके सभी पाप दूर कर देता हैं।
हे मेरे स्वामी ! मुझ पर अपनी कृपा करो और मुझे उस सुसंगति में रखो, जो तुझे प्यारी लगती है॥१॥

हे परमात्मा ! मैं तेरी महिमा कथन नहीं कर सकता।
हम पापी पत्थर की भांति जल में डूब रहे हैं, अपनी कृपा करके हम पापी पत्थरों का उद्धार कर दीजिए॥ रहाउ॥

मैंने अपने मन को जन्म-जन्मांतरों की लगी हुई विष रूपी माया की जंग साधसंगत में सम्मिलित होकर यूं उतार दी है,
जैसे स्वर्ण को अग्नि में तपा कर उसकी सारी मैल को काटा एवं काट कर उतार दिया जाता है।॥२॥

मैं दिन-रात हरि-नाम का जाप जपता रहता हूँ और हरि-नाम जपकर हरि को अपने हृदय में बसाता हूँ।
परमात्मा का ‘हरि-हरि’ नाम इस जगत में पूर्ण औषधि है और हरि-नाम का भजन करके मैंने अपने अहंकार को मार दिया है॥३॥

हरि-परमेश्वर अगम्य, अगाध ज्ञान वाला, अपरम्पर सर्वशक्तिमान एवं अनन्त है।
हे जगत के जीवन ! अपने दास पर कृपा करो और दास नानक की प्रतिष्ठा कायम रखो ॥४॥१ ॥

Hukamnama Gurbani Translation in Punjabi

ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

[ Jo Har Sevah Sant Bhagat… ]

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥

ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ ਰਹਾਉ ॥ ਹੇ ਭਾਈ! ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਇਵੇਂ ਸੋਧਿਆ ਜਾਂਦਾ ਹੈ, ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ ॥੨॥

(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥

ਹੇ ਅਪਹੁੰਚ! ਮਨੁੱਖਾਂ ਦੀ ਸਮਝ ਤੋਂ ਪਰੇ! ਪਰੇ ਤੋਂ ਪਰੇ! ਸਰਬ-ਵਿਆਪਕ! ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਹੇ ਨਾਨਕ ਜੀ! (ਆਖੋ-) ਦਾਸਾਂ ਦੀ ਲਾਜ ਰੱਖ ਲੈ ॥੪॥੧॥

Relevant Entries

Next Post

Leave a Reply

Your email address will not be published. Required fields are marked *

Today's Hukamnama

Recent Hukamnamas

Recent Downloads