ਜੋ ਹਰਿ ਸੇਵਹਿ ਤਿਨ ਬਲਿ ਜਾਉ

Jo Har Sevah Tin Bal Jao

Jo Har Sevah Tin Bal Jaao, Tin Hirdai Saach Sacha Mukh Naao is Today’s Hukamnama from Darbar Sahib, Sri Harmandir Sahib, Amritsar on Dated April 2, 2022. Mukhwak came from the pious Baani of Satguru Amar Das Ji, documented in SGGS Ji at Ang 665 in Raga Dhanasari.

Hukamnama ਜੋ ਹਰਿ ਸੇਵਹਿ ਤਿਨ ਬਲਿ ਜਾਉ
Place Darbar Sri Harmandir Sahib Ji, Amritsar
Ang 665
Creator Guru Amar Dass Ji
Raag Dhanasari
Date CE April 2, 2022
Date Nanakshahi ਚੇਤਰ 20, 553
Format JPEG, PDF, Text
Translations Punjabi, English, Hindi
Transliterations NA

Hukamnama Darbar Sahib, Amritsar

Hukamnama Darbar Sahib, Amritsar
ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥

Hukamnama Translation in English

Dhanasari Mahala – 3 ( Jo Har Saveh Tin Bal Jao )

I would offer myself as a sacrifice to those persons, who have served the True Lord as they have recited True Name (with the tongue) by inculcating the love of the Lord in their hearts. O, Brother! By realizing and reciting Lord’s True Name we could get rid of the suffering or torture of the cycle of Rebirths. In fact, we could get imbued with the love of the Lord, through the Guru’s Word. (1)

We could purify our inner-selves by listening to the Guru’s Word (with devotion) and inculcate the love of the Lord’s True Name in our hearts, (Pause – 1)

By extinguishing the fire of worldly desires and falsehood (through the Guru’s guidance) we could enjoy the bliss of attaining peace of mind and equipoise. Moreover, we could get rid of our egoism (l-am-ness) by following the Guru’s Will and attain honor in Lord’s presence by singing the praises of the Lord. (2)

The self-willed (faithless) persons, who do not appreciate or understand the value of the Guru’s Word, always undergo suffering due to their ignorance of the Lord. (like a blind man). They could enjoy eternal bliss in the company of the True Guru (by following the Guru’s guidance) as they would get rid of their egoistic tendencies (in the company of the holy saints). (3)

O, Brother! Whom else could we approach with our (complaints) problems, when there is only one Lord ~ benefactor? It is only through the Grace of the Lord, that we could realize (follow) the Guru’s guidance and thus sing the praises of the Lord by uniting with the beloved Lord. O, Nanak:! Thus we could win the acceptance and pleasure of the True Lord by practicing Truth and reciting True Name. (4-5)

Download Hukamnama PDF

Download HukamnamaDate: 02-04-2022

Hukamnama in Hindi

धनासरी महला ३ ॥ ( Jo Har Saveh Tin Bal Jao ) मैं तो उन पर कुर्बान जाता हूँ, जो भगवान का सिमरन करते हैं। उनके ह्रदय एवं मुख में हर समय सत्य-नाम ही रहता है अर्थात् वे हृदय और मुँह से सत्य-नाम ही जपते रहते हैं। परम-सत्य प्रभु का चिंतन करने से दु:ख दूर हो जाता है और सत्य-नाम द्वारा प्रभु मन में आकर बस जाता है॥ १॥

गुरुवाणी सुनकर मनुष्य अपने मन की अहंकार रूपी मैल दूर कर लेता है और हरि-नाम को सहज ही अपने मन में बसा लेता है॥ १॥ रहाउ॥

वह झूठ, छल-कपट एवं तृष्णा रूपी अग्नि को बुझा लेता है और अपने मन में शांति एवं सहज सुख को पा लेता है। जो मनुष्य गुरु की रज़ा अनुसार आचरण करता है, उसके मन में से अहंत्व दूर हो जाता है। वह भगवान का गुणगान करता रहता है और वह सत्य को प्राप्त कर लेता है॥ २॥

मनमुख न तो उसने शब्द के रहस्य को समझा है और न ही वाणी को जाना है, ज्ञानहीन मनमुख की तमाम आयु दुःख में ही व्यतीत हो गई है। यदि वह सतगुरु से साक्षात्कार कर ले तो उसे सुख की प्राप्ति हो जाए। चूंकि गुरु उसके मन में से अहंकार को खत्म कर देता है।॥३॥

जब एक ईश्वर ही सबका दाता है तो उसके अलावा किससे प्रार्थना करूँ ? यदि वह मुझ पर अपनी कृपा कर दे तो मेरा शब्द द्वारा उससे मिलाप हो जाए। फिर मैं अपने सच्चे प्रियतम को मिलकर उसका स्तुतिगान करूँ। हे नानक ! मैं चाहता हूँ कि मैं सत्यवादी बनकर उस परम-सत्य प्रभु को अच्छा लगूं ॥ ४॥ ५॥

Hukamnama Gurbani Translation in Punjabi

ਹੇ ਭਾਈ! ( Jo Har Saveh Tin Bal Jao ) ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ।

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧।

(ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ੨।

ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ।

ਪਰ, ਹੇ ਭਾਈ! ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਜਦੋਂ ਪਰਮਾਤਮਾ (ਇਹਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। ਹੇ ਨਾਨਕ! ਆਖ-ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ, ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ।੪।੫।

Relevant Entries

Next Post

Leave a Reply

Your email address will not be published. Required fields are marked *

Today's Hukamnama

Recent Hukamnamas

Recent Downloads