Hukamnama Darbar Sahib
Kaya Kood Vigaad Kaahe Nahiyai; Raag Vadahans Mahalla 1st, Sri Guru Nanak Dev Ji, documented in SGGS Ji on Ang 565-566.
Hukamnama | ਕਾਇਆ ਕੂੜਿ ਵਿਗਾੜਿ ਕਾਹੇ ਨਾਈਐ |
Place | Darbar Sri Harmandir Sahib Ji, Amritsar |
Ang | 565 |
Creator | Guru Nanak Dev Ji |
Raag | Wadahans |
Date CE | February 26, 2023 |
Date Nanakshahi | 14 Phagun, 554 |
Format | JPEG, PDF, Text |
Translations | English, Hindi, Punjabi |
Transliterations | Punjabi |
Mukhwak Sachkhand Harmandir Sahib
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ
English Translation
(Kaya Kood Vigaad Kaahe Nahiyai… )
Wadhans I
Chhants
There is but One God.
He is realised through the grace of the True Guru.
What use is a bath if the body with falsehood is smeared?
The bath is holy if truth is reared.
When truth lodges in heart, the True is endeared.
Unless inscribed one realises not, uttering the Name one is scared.
Wherever one goes, to the truth one should remain adhered,
With one’s consciousness to the Holy Word geared.
What use is a bath if the body with falsehood is smeared? (1)
I uttered what was to be uttered when You inspired.
The Lord’s Name is Amrit that my heart aspired.
With Name endeared in the heart, my sufferings retired.
You came to lodge in my heart when You so desired.
It was Your favour and my prayer which all that acquired.
I uttered what was to be uttered when You inspired. (2)
As per one’s deeds the Master determines the tum,
No use talking ill of others and creating heartburn.
Squabbling with the Master is merely harming one.
Alienating Him with Whom one has to live is wailing in return.
Accepting what He gives, making no complaints one must learn,
As per one’s deeds the Master determines the tum. (3)
It is all His creation, created in His grace,
No one asks for ill, everyone longs for a pleasant face.
Everyone asks for pleasure but what He desires takes place,
Philanthropy, charity and rituals, none can the Name replace.
Says Nanak, he who realises Name, it is to Him one can trace,
It is all His creation, created in His grace. (4) I
Download Hukamnama PDF
Punjabi Translation
(Kaya Kood Vigaad Kaahe Nahiyai… )
ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?।੧।
(ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ।
(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) ।
ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨।
ਵਾਰੀ ਖਸਮੁ ਕਢਾਏ
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।
ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩।
ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।
ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।
ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।
Hukamnama in Hindi
(Kaya Kood Vigaad Kaahe Nahiyai… )
वडहंसु महला १ छंत ईश्वर एक है, जिसे सतगुरु की कृपा से पाया जा सकता है।
झूठ से दूषित किए हुए शरीर को स्नान करवाने का क्या अभिप्राय है ? क्योंकि उस व्यक्ति का ही स्नान स्वीकार होता है जो सत्य की साधना करता है। जब हृदय में सत्य आ बसता है तो ही मनुष्य सच्चा हो जाता है और सच्चे परमेश्वर को प्राप्त कर लेता है। भाग्य के बिना ज्ञान प्राप्त नहीं होता और मनुष्य निरर्थक ही बकवाद करता हुआ अपना जीवन नष्ट कर देता है। जहाँ भी जाकर हम बैठते हैं, वहाँ शुभ गुणों की बातें करनी चाहिए और परमात्मा के नाम को हृदय में अंकित करना चाहिए। झूठ से दूषित किए हुए शरीर को स्नान करवाने का क्या अभिप्राय है ?॥ १॥
हे हरि ! जब तूने मुझसे कहलाया तो ही मैंने तेरी नाम-महिमा का कथन किया है। हरि का अमृत नाम मेरे मन को अच्छा लगा है। हरि-नाम मेरे मन को मधुर लगा है और इसने मेरे दु:खों के डेरे को ध्वस्त कर दिया है। जब तूने फुरमाया तो आत्मिक सुख मेरे मन में आकर निवास कर गया। हे स्वयंभू, जब तेरी नदर हुई तो मेरी अरदास (प्रार्थना) हुई, हे हरि ! जब तूने मुझसे कहलाया तो ही मैंने यह सब तेरी महिमा की है॥ २॥
वारी खसम कढाए
शुभाशुभ कर्मों के अनुसार परमात्मा जीव को अमूल्य मनुष्य जन्म का अवसर देता है। इसलिए किसी को भी बुरा कहकर झगड़ा नहीं खड़ा करना चाहिए। अपने स्वामी से झगड़ा करके संकट उत्पन्न मत कर, क्योंकि इससे अपने आपको पूर्णतया बर्बाद करना ही है। जिस मालिक के साथ रहना है, उससे बराबरी करने से फिर दुख आने पर उस पास जाकर रोने से तुझे क्या लाभ होना है ? परमेश्वर जो सुख-दुख प्रदान करता है, उसे खुशी-खुशी मानना चाहिए और अपने मन को समझाना चाहिए कि निरर्थक ही डांवाडोल न हो। किए हुए शुभाशुभ कर्मों के अनुसार ही परमात्मा जीव को अमूल्य मनुष्य जन्म का अवसर प्रदान करता है॥ ३॥
परमात्मा ने आप ही समूचे जगत का निर्माण किया है और आप ही सब पर कृपा-दृष्टि करता है। कोई भी प्राणी दुःख नहीं माँगता और सभी सुख ही माँगते हैं। हर कोई जीव चाहे सुख की ही अभिलाषा कर लें किन्तु मालिक वही करता है जो उसे मंजूर है। दान-पुण्य एवं अनेकों धर्म-कर्म परमेश्वर के नाम के बराबर भी नहीं। हे नानक ! जिन्हें नाम की देन प्राप्त हुई है, उन्हें प्रारम्भ से ही कभी उसका कर्म हुआ है। परमात्मा ने आप ही सारी दुनिया को पैदा किया है और आप ही सब पर कृपा-दृष्टि करता है॥॥४॥१॥