Koi Padhta Sahsakirta
Mukhwak: Koi Padhta Sahsakirta, Koi Padhe Padhe Purana; from pious bani of Sahib Sri Guru Nanak Dev Ji, documented on Ang 876 of Sri Guru Granth Sahib Ji under Raga Ramkali.
Hukamnama | ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ |
Place | Darbar Sri Harmandir Sahib Ji, Amritsar |
Ang | 876 |
Creator | Guru Nanak Dev Ji |
Raag | Ramkali |
Date CE | October 23, 2022 |
Date Nanakshahi | Katak 7, 554 |
Format | JPEG, PDF, Text |
Translations | Punjabi, English, Hindi |
Transliterations | NA |
ਰਾਮਕਲੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥
English Translation
Ramkali Mahala – Pehla Ghar – Pehla Choupade’ ( Koi Padhta Sahsakirta, Koi Padhe Padhe Purana.. )
Ik Onkar Satnam Karta Purkh Nirbhou Nirvair Akal Moorat Ajooni Saibhung Gurprasad.
“By The Grace of the one Lord-Sublime, Truth personified, the creator (Prime-male) fearless, with enmity to none, deathless, free from the cycle of rebirths, self-effulgent, & attainable through the Guru’s guidance.”
Some persons study Puranas whereas others have recited Lord’s True Name with the help of a rosary by inculcating the love of the Lord in their hearts. O, Lord! I have realized only True Name as the harbinger of salvation, without appreciating anything else as worthwhile now or later. (1)
O, True Master! I do not know what will be my fate (in the future). We have sought Your support only, being ignorant fools, without having any knowledge. May You protect our honor through Your Grace both here and hereafter in this world and the next). (Pause – 1)
ਕਬਹੂ ਜੀਅੜਾ ਊਭਿ ਚੜਤੁ ਹੈ
O, Lord! My mind is never steady as it is thinking of enjoying the comforts and bliss of being in the heavens at times while at other times it is completely lost, suffering in the abyss of hell like the nether-lands. This greedy mind is always roaming around the four corners of the world, suffering all along without having peace or tranquillity of mind. (2)
O True Master of the Maya (worldly falsehood)! We are always thinking of a permanent stay in this world with all the comforts of life at our disposal, whereas we are born here with the date of our death fixed in advance (which is certain) by the Lord. O, Lord! We find some people have already gone (having faced death) while the fire of death is awaiting others to be consumed (consigned to) in it. (3)
O Nanak! There is no friend or brother to save anyone) protect man against death or even the father or mother who could save us from this fate as death is a certainty. O, Lord! If You were to bless someone with a True Name then only one could get some supporter in the end. (after death only True Name accompanies man for his protection). (4 – 1)
Hukamnama PDF
Hukamnama in Hindi
( Koi Padhta Sahsakirta… )
रामकली महला १ घरु १ चउपदे ऑकार एक है, नाम उसका सत्य है, वह सृष्टि का रचयिता है, सर्वशक्तिमान है, वह भय से रहित है, वह वैर से रहित प्रेमरवरूप है, वह कालातीत ब्रह्म मूर्ति शाश्वत है, वह जन्म-मरण के चक्र से मुक्त है, वह स्वयं प्रकाशमान हुआ है और गुरु की कृपा से प्राप्त होता है।
कोई संस्कृत में वेदों को पढ़ता है, कोई पुराण पढ़ रहा है। कोई माला द्वारा नाम जप रहा है और उसमें ही ध्यान लगा रहा है। लेकिन मैंने अब भी और कभी भी कुछ नहीं जाना, मैं तो केवल तेरे नाम को ही पहचानता हूँ॥ १॥
हे हरि! मैं नहीं जानता कि मेरी क्या गति होगी ? हे प्रभु ! मैं मूर्ख एवं अज्ञानी तेरी शरण में आया हूँ, कृपा करके मेरी लाज रखो ॥ १॥ रहाउ॥
ਕਬਹੂ ਜੀਅੜਾ ਊਭਿ ਚੜਤੁ ਹੈ
हमारा मन कभी आकाश में चढ़ जाता है और कभी यह पाताल में जा गिरता है। यह लोभी मन स्थिर नहीं रहता और चारों दिशाओं में भटकता रहता है।॥२॥
सभी जीव अपनी मृत्यु का लेख लिखवा कर दुनिया में आए हैं लेकिन वे अपने जीने के लिए योजनाएं बनाते रहते हैं। हे स्वामी ! हम हर रोज़ किसी न किसी जीव की मृत्यु को देख रहे हैं और मृत्यु की अग्नि हर तरफ जल रही है॥ ३॥
सच तो यही है कि न किसी का कोई मित्र है, न किसी का कोई भाई है, न कोई किसी का माता-पिता है। गुरु नानक विनय करते हैं कि हे ईश्वर ! यदि तू अपना नाम हमें प्रदान कर दे तो वह अन्तिम समय हमारा मददगार हो जाएगा ॥ ४ ॥ १॥
Hukamanama in Punjabi
( Koi Padhta Sahsakirta… )
ਹੇ ਹਰੀ! ਮੈਨੂੰ ਇਹ ਸਮਝ ਨਹੀਂ ਸੀ ਕਿ (ਤੇਰੇ ਨਾਮ ਤੋਂ ਬਿਨਾ) ਮੇਰੀ ਆਤਮਕ ਅਵਸਥਾ ਨੀਵੀਂ ਹੋ ਜਾਇਗੀ। ਹੇ ਪ੍ਰਭੂ! ਮੈਂ ਮੂਰਖ ਹਾਂ, ਅਗਿਆਨੀ ਹਾਂ, (ਪਰ) ਤੇਰੀ ਸਰਨ ਆਇਆ ਹਾਂ। ਹੇ ਪ੍ਰਭੂ-ਪਤੀ! ਮੇਹਰ ਕਰ (ਮੈਨੂੰ ਆਪਣਾ ਨਾਮ ਬਖ਼ਸ਼, ਤੇ) ਮੇਰੀ ਇੱਜ਼ਤ ਰੱਖ ਲੈ।੧।ਰਹਾਉ।
ਹੇ ਪ੍ਰਭੂ! ਤੇਰਾ ਨਾਮ ਵਿਸਾਰ ਕੇ) ਕੋਈ ਮਨੁੱਖ ਮਾਗਧੀ ਪ੍ਰਾਕ੍ਰਿਤ ਵਿਚ ਲਿਖੇ ਹੋਏ ਬੌਧ ਤੇ ਜੈਨ ਗ੍ਰੰਥ ਪੜ੍ਹ ਰਿਹਾ ਹੈ, ਕੋਈ (ਤੈਨੂੰ ਭੁਲਾ ਕੇ) ਪੁਰਾਣ ਆਦਿਕ ਪੜ੍ਹਦਾ ਹੈ, ਕੋਈ (ਕਿਸੇ ਦੇਵੀ ਦੇਵਤੇ ਨੂੰ ਸਿੱਧ ਕਰਨ ਲਈ) ਮਾਲਾ ਨਾਲ (ਦੇਵਤੇ ਦੇ) ਨਾਮ ਦਾ ਜਾਪ ਕਰਦਾ ਹੈ, ਕੋਈ ਸਮਾਧੀ ਲਾਈ ਬੈਠਾ ਹੈ। ਪਰ ਹੇ ਪ੍ਰਭੂ! ਮੈਂ ਸਿਰਫ਼ ਤੇਰੇ ਨਾਮ ਨੂੰ ਪਛਾਣਦਾ ਹਾਂ (ਤੇਰੇ ਨਾਮ ਨਾਲ ਹੀ ਸਾਂਝ ਪਾਂਦਾ ਹਾਂ) , ਮੈਂ ਕਦੇ ਭੀ (ਤੇਰੇ ਨਾਮ ਤੋਂ ਬਿਨਾ) ਕੋਈ ਹੋਰ ਉੱਦਮ (ਐਸਾ) ਨਹੀਂ ਸਮਝਦਾ (ਜੋ ਆਤਮਕ ਜੀਵਨ ਨੂੰ ਉੱਚਾ ਕਰ ਸਕੇ) ।੧।
ਕਬਹੂ ਜੀਅੜਾ ਊਭਿ ਚੜਤੁ ਹੈ
(ਤੇਰੇ ਨਾਮ ਨੂੰ ਵਿਸਾਰ ਕੇ ਜੀਵ ਲੋਭ ਵਿਚ ਫਸ ਜਾਂਦਾ ਹੈ) ਕਦੇ (ਜਦੋਂ ਮਾਇਆ ਮਿਲਦੀ ਹੈ) ਜੀਵ (ਬੜਾ ਹੀ ਖ਼ੁਸ਼ ਹੁੰਦਾ, ਮਾਨੋ) ਆਕਾਸ਼ ਵਿਚ ਜਾ ਚੜ੍ਹਦਾ ਹੈ, ਕਦੇ (ਜਦੋਂ ਮਾਇਆ ਦੀ ਥੁੜ ਹੋ ਜਾਂਦੀ ਹੈ, ਤਾਂ ਬਹੁਤ ਡਾਵਾਂ-ਡੋਲ ਹੋ ਜਾਂਦਾ ਹੈ, ਮਾਨੋ) ਪਾਤਾਲ ਵਿਚ ਜਾ ਡਿੱਗਦਾ ਹੈ। ਲੋਭ-ਵੱਸ ਹੋਇਆ ਜੀਵ ਅਡੋਲ-ਚਿੱਤ ਨਹੀਂ ਰਹਿ ਸਕਦਾ, ਚੌਹੀਂ ਪਾਸੀਂ (ਮਾਇਆ ਦੀ) ਭਾਲ ਕਰਦਾ ਫਿਰਦਾ ਹੈ।੨।
ਹੇ ਮਾਂ! ਜੀਵ ਜਗਤ ਵਿਚ (ਇਹ ਲੇਖ ਮੱਥੇ ਤੇ) ਲਿਖਾ ਕੇ ਆਉਂਦੇ ਹਨ (ਕਿ) ਮੌਤ (ਜ਼ਰੂਰ ਆਵੇਗੀ; ਪਰ ਤੈਨੂੰ ਵਿਸਾਰ ਕੇ ਇਥੇ ਸਦਾ) ਜੀਊਂਦੇ ਰਹਿਣ ਦਾ ਬਾਨ੍ਹਣੂ ਬੰਨ੍ਹਦੇ ਹਨ। ਹੇ ਮਾਲਿਕ-ਪ੍ਰਭੂ! ਸਾਡੀਆਂ ਅੱਖਾਂ ਦੇ ਸਾਹਮਣੇ ਹੀ ਅਨੇਕਾਂ ਜੀਵ (ਇਥੋਂ) ਤੁਰੇ ਜਾ ਰਹੇ ਹਨ, (ਮੌਤ ਦੀ) ਅੱਗ ਬਲ ਰਹੀ ਹੈ (ਇਸ ਵਿਚ ਸਭ ਦੇ ਸਰੀਰ ਭਸਮ ਹੋ ਜਾਣੇ ਹਨ, ਪਰ ਤੇਰੇ ਨਾਮ ਤੋਂ ਖੁੰਝ ਕੇ ਜੀਵ ਸਦਾ ਜੀਊਣਾ ਹੀ ਲੋਚਦੇ ਹਨ) ।੩।
ਹੇ ਪ੍ਰਭੂ! ਨਾਹ ਕਿਸੇ ਦਾ ਕੋਈ ਮਿਤ੍ਰ, ਨਾਹ ਕਿਸੇ ਦਾ ਕੋਈ ਭਰਾ, ਨਾਹ ਕਿਸੇ ਦਾ ਪਿਉ ਅਤੇ ਨਾਹ ਕਿਸੇ ਦੀ ਮਾਂ (ਅੰਤ ਵੇਲੇ ਕੋਈ ਕਿਸੇ ਨਾਲ ਸਾਥ ਨਹੀਂ ਨਿਬਾਹ ਸਕਦਾ) । ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂ, ਤਾਂ (ਸਿਰਫ਼ ਇਹੀ) ਅੰਤ ਵੇਲੇ ਸਹਾਈ ਹੋ ਸਕਦਾ ਹੈ।੪।੧।