ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ

Hukamnama Darbar Sahib, Amritsar

Kya Sunendo Kood Vanjan Pawan Jhulareya is Today’s Mukhwak from Darbar Sri Harmandir Sahib, Amritsar. The creator of the Hukamnama is the 5th Master Sri Guru Arjan Dev Ji, documented on Ang 577 in Raga Vadahans on Sri Guru Granth Sahib.

Hukamnamaਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ
Kya Sunendo Kood Vanjan Pawan Jhulareya
PlaceDarbar Sahib, Amritsar
Ang577
CreatorGuru Arjan Dev Ji
RaagVadahans
Date CEMarch 23, 2022
Date Nanakshahiਚੇਤਰ 10, 554
FormatTxt, JPEG, PDF
TranslationsHindi, English, Punjabi
TransliterationsHindi

Kya Sunendo Kood..

Daily Hukamnama, Darbar Sahib Amritsar
ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥

ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥

ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥

ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥

Hukamnama in English

Vadahans Mahala 5 ( Kya Sunendo Kood Vanjan Pawan Jhulareya )

Sloka

Why lend ears to falsehood
Which passes like gust of wind in speed.
Says Nanak, approved are the ears
Which to the True Lord pay heed. (1)

Chhant

I am sacrifice unto them who pay heed to the Lord.
They are in petfect poise who with their tongue utter the Name of God.
In perfect poise with invaluable virtues
They come the world to cheer.
In the dreadful ocean of existence
With feet of the Lord many a main they steer.
Says Nanak, I am sacrifice unto them
Who pay heed to the Lord with their ear.

Sloka

I long for a glimpse of His refulgence without which I thirst hard.
Says Nanak, blessed are the eyes who have witnessed the Lord.

Chhant

I am sacrifice unto them who have the Lord beheld,
In the Court True they are with honour held.
They are treated as masters and chiefs,
Who are dyed in the Lord’s dye.
They are satiated with Divine ecstasy, in poise engrossed,
In every heart they find their deity.
They are friendly saints, at peace,
By the Master they are endeared.
Says Nanak, those who have had a glimpse of the True Guru,
I am sacrifice unto them, a hundred times revered. (2)

Sloka

Without the Name one is misled to a deserted dark night.
Says Nanak, their life is fruitful who have the True Lord ever in sight.

Chhant

I’ll sacrifice, make myself into slices for them who have beheld my Lord.
They are fully quenched, the devotees,
Who have tasted the sweet Amrit of God.
The Lord in His grace has showered the sweet Amrit.
There is peace all over.
Free from sufferings and illusions,
The glory of the Creator of the Universe,
They come to sing with fervour.
Attachments snapped, misdeeds washed,
Company of the Five Evils stalled.
Says Nanak, I’ll sacrifice, make myself into slices unto them
Who have beheld my Lord. (3)

Sloka

Those who long for the Lord are His cherished devotees.
Says Nanak, it is truism that the Lord lies not apart from His proteges.

Chhant

The way water in water surges,
The way light in light merges,
So are the Accomplished absorbed in the Creator.
Finding themselves in the image of the Lord,
They are lost in the void spontaneously in stillness,
And get identified with God.
Himself He remains hidden, Himself He is free.
Him He Himself urges.
Says Nanak, shed are my fears, illusions and the Three Qualities.
The water in water surges (4) 2

Hukamnama in Hindi

( Kya Sunendo Kood Vanjan Pawan Jhulareya )

श्लोक ॥ तुम क्यों झूठी बात सुनते रहते हो ? क्योंकि यह तो हवा के तेज झोंके की तरह लुप्त हो जाने वाली हैं। हे नानक ! वही कान परमात्मा को स्वीकार हैं, जो सच्चे परमेश्वर के नाम की महिमा सुनते हैं।॥ १॥

छंद॥ मैं उन पर न्यौछावर होता हूँ, जो अपने कानों से प्रभु का नाम सुनते हैं। जो अपनी जुबान से परमेश्वर का गुणगान करते हैं, वे सहज ही सुखी हैं। वे भी प्राकृतिक रूप से शोभायमान हैं एवं अमूल्य गुणों वाले हैं जो दुनिया का उद्धार करने के लिए आए हैं। प्रभु के सुन्दर चरण भवसागर से पार करवाने वाले जहाज हैं, जिन्होंने अनेकों को भवसागर से पार किया है। जिन पर मेरे ठाकुर जी ने कृपा-दृष्टि की है, उनसे उनके कर्मों का लेखा-जोखा नहीं पूछा जाता। नानक का कथन है कि मैं उन पर न्यौछावर होता हूँ, जिन्होंने अपने कानों से प्रभु की महिमा सुनी है॥ १॥

श्लोक॥ अपने नेत्रों से मैंने भगवान का आलोक देख लिया है, परन्तु उसे देखने की मेरी अत्यन्त प्यास समाप्त नहीं होती। हे नानक ! वे आँखें भाग्यवान हैं जिन से मेरा प्रिय-प्रभु देखा जाता है॥ १॥

छंद ॥ जिन्होंने मेरे हरि-प्रभु के दर्शन किए हैं, मैं उन पर कुर्बान जाता हूँ। वही सच्चे दरबार में सत्कृत होते हैं। ठाकुर जी के स्वीकृत किए हुए वे सर्वश्रेष्ठ माने जाते हैं और हरि के प्रेम रंग में लीन रहते हैं। वे हरि रस से तृप्त होते हैं, सहज अवस्था में लीन रहते हैं और सर्वव्यापक परमात्मा को वे घट-घट में देखते हैं। जो अपने ठाकुर को अच्छे लगते हैं, वही सज्जन एवं संत सुखी रहते हैं। नानक का कथन है कि जिन्होंने हरि-प्रभु के दर्शन किए हैं, मैं उन पर हमेशा कुर्बान जाता हूँ॥ २॥

श्लोक॥ परमात्मा के नाम के बिना यह शरीर बिल्कुल अज्ञानपूर्ण एवं निर्जन है। हे नानक ! जिसके अन्तर्मन में सच्चे परमेश्वर का निवास है, उस प्राणी का जन्म सफल है॥ १॥

छंद ॥ जिन्होंने मेरे हरि-प्रभु के दर्शन किए हैं, उनके लिए टुकड़े-टुकड़े होकर न्यौछावर होता हूँ। हरिनामामृत का पान करके भक्तजन तृप्त हो गए हैं। उनके मन को तो परमेश्वर ही मीठा लगता है, प्रभु उन पर मेहरबान है, इसलिए उन पर अमृत बरसता है और वे सुख भोगते हैं। विश्व के मालिक जगदीश्वर का भजन एवं जय-जयकार करने से उनके शरीर के सभी दु:ख एवं भ्रम नाश हो गए हैं और पाँचों विकार-कामवासना, क्रोध, लोभ, मोह, अहंकार की संगति भी हट गई है। नानक का कथन है कि जिसकी अन्तरात्मा में मेरा परमात्मा निवास कर गया है, मैं उस पर टुकड़े-टुकड़े होकर कुर्बान होता हूँ॥ ३॥

श्लोक॥ जिन्हें राम को पाने की तीव्र लालसा लगी हुई है, वही उसके सच्चे सेवक कहलाते हैं। नानक इस सत्य को भलीभांति जानता है कि जगत का सांई अपने संतों से अलग नहीं है।॥१॥

छंद ॥ जैसे जल, जल से मिलकर अभेद हो जाता है, वैसे ही संतों की ज्योति परम-ज्योति में विलीन हो जाती है। सर्वशक्तिमान जग के रचयिता परमात्मा में विलीन होकर जीव अपने आत्मस्वरूप को समझ लेता है। तब उसकी सहज ही शून्य समाधि लग जाती है और वह एक ईश्वर का ही ध्यान करता है। ईश्वर आप ही गुप्त है और आप ही माया के बन्धनों से मुक्त है और वह स्वयं ही अपने आप का बखान करता है। हे नानक ! ऐसे गुरुमुख व्यक्ति का भ्रम, भय एवं तीनों गुण-रजो, तमो एवं सतो गुण नाश हो जाते हैं और जैसे जल, जल में ही मिल जाता है वैसे ही वह परमात्मा में विलीन हो जाता है। ४ ॥ २ ॥

Download Hukamnama PDF

(Kya Sunendo Kood Vanjan Pawan Jhulareya…)

DownloadDate: 23-03-2022

Hukamnama Translation in Punjabi

( Kya Sunendo Kood Vanjan Pawan Jhulareya )

ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧।

ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।

ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ। ਹੇ ਨਾਨਕਜਿਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੁੰਦੀ੧।

ਛੰਤੁ। ਮੈਂ ਉਹਨਾਂ ਤੋਂ ਸਦਕੇ ਹਾਂ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ, ਉਹ (ਵਡ-ਭਾਗੀ) ਬੰਦੇ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਸੰਦ ਆਉਂਦੇ ਹਨ। ਜਿਨ੍ਹਾਂ ਜੀਵਾਂ ਨੂੰ ਮਾਲਕ-ਪ੍ਰਭੂ ਨੇ ਆਦਰ-ਮਾਣ ਦਿੱਤਾ ਹੈ, (ਹਰ ਥਾਂ) ਮੰਨੇ-ਪ੍ਰਮੰਨੇ ਜਾਂਦੇ ਹਨ, ਉਹ ਪਰਮਾਤਮਾ ਦੇ ਚਰਨਾਂ ਨਾਲ ਜੁੜੇ ਰਹਿੰਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜੇ ਰਹਿੰਦੇ ਹਨ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣਦੇ ਹਨ।

ਹੇ ਭਾਈ! ਉਹੀ ਮਨੁੱਖ ਭਲੇ ਹਨ, ਸੰਤ ਹਨ, ਸੁਖੀ ਹਨ, ਜੋ ਆਪਣੇ ਮਾਲਕ ਪ੍ਰਭੂ ਨੂੰ ਚੰਗੇ ਲੱਗਦੇ ਹਨ। ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਨੇ ਹਰੀ ਪ੍ਰਭੂ ਦਾ ਦਰਸਨ ਕਰ ਲਿਆ ਹੈ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ।੨।

ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧।

ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ।

ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।੩।

ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ (ਅਸਲ) ਸੇਵਕ ਅਖਵਾਂਦੇ ਹਨ। (ਹੇ ਭਾਈ!) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ।੧।

ਛੰਤੁ। (ਹੇ ਭਾਈ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ (ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ। ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ, ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਹੁੰਦੀ ਰਹਿੰਦੀ ਹੈ। (ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ। ਹੇ ਨਾਨਕ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ।੪।੨।

[ Kya Sunendo Kood Vanjan Pawan Jhulareya… ]

Relevant Entries

Next Post

Leave a Reply

Your email address will not be published.

Today's Hukamnama

Recent Hukamnamas

Recent Downloads