Ram Simar Ram Simar

Ram Simar Ram Simar Bhai

Hukamnama Sachkhand Darbar Sri Harmandir Sahib, Amritsar: Ram Simar Ram Simar Ram Simar Bhai; Raag Dhanasari Bani Bhagat Kabir Ji. Ang 692.

Hukamnama ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ
Place Darbar Sri Harmandir Sahib Ji, Amritsar
Ang 692
Creator Bhagat Kabir Ji
Raag Dhanasari
Date CE May 29, 2023
Date Nanakshahi 15 Jeth, 555
Format JPEG, PDF, Text
Translations Punjabi, English, Hindi
Transliterations Punjabi, English, Hindi

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ

ਅੱਜ ਦਾ ਹੁਕਮਨਾਮਾ, ਦਰਬਾਰ ਸਾਹਿਬ ਅੰਮ੍ਰਿਤਸਰ
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥1॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥1॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥2॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥3॥ ਤਜਿ ਭਰਮ ਕਰਮ ਬਿਿਧ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥4॥5॥

English Translation

( Ram Simar Ram Simar Ram Simar Bhai )

O, Brother! Let us remember and worship the Lord with love and devotion (with body and mind), as many people have been drowned (in this ocean of life) without the support of the True Name of the Lord. (Pause – 1)

O, Man! None of the relations like wife, son, body or – home or comforts of life is of any avail to you at the time of death which is approaching fast. (1)

Ajamal, the elephant, and Ganika (the pros) had spent their life as sinners, but finally, by reciting True Name, they have crossed the ocean of life successfully. (2)

This man passes through the lives of pigs, or dogs in the cycle of Rebirths but still does not feel ashamed of his mean actions. O, Man! Why do you engage yourself in vicious and sinful actions leaving aside the nectar of True Name? (3)

O, Man! Try to recite the Lord’s True Name only (leaving) discarding all sorts of formal rituals and other religious practices. O, Kabir! Let us develop the love of the Lord only through the Guru’s Grace. (4 -5)

Download Hukamnama PDF

Download PDF

Hukamnama in Hindi

( Ram Simar … )

हे भाई ! प्रेम से राम का सिमरन करते रहो, हमेशा राम का ही सिमरन करो। क्योंकि राम नाम के सिमरन के बिना बहुत सारे लोग भवसागर में ही डूब जाते हैं॥१॥ रहाउ॥

स्त्री, पुत्र, सुन्दर शरीर, घर एवं सम्पति-ये सभी सुख देने वाले प्रतीत होते हैं परन्तु जब तेरी मृत्यु का समय आएगा, तब इन में से कुछ भी तेरा नहीं रहेगा।॥१॥

अजामल ब्राहाण, गजिन्द्र हाथी एवं एक वेश्या ने जीवन भर पतित कर्म ही किए थे, परन्तु राम नाम का सिमरन करने से वे भी भवसागर से पार हो गए॥ २॥

हे प्राणी ! पूर्व जन्मों में तू सूअर एवं कुते की योनियों में भटकता रहा, परन्तु फिर भी तुझे शर्म नहीं आई। राम नाम रूपी अमृत को छोड़कर तू क्यों विषय-विकार रूपी विष खाता है॥ ३॥

तू शास्त्रों की विधि अनुसार करने योग्य कर्म एवं निषेध कर्मो के भ्र्म को छोड़कर राम नाम का ही सिमरन करता रह। कबीर जी का कथन है कि गुरु की कृपा से राम को अपना मित्र बना॥४॥५॥

Punjabi Translation

( Ram Simar … )

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।1।ਰਹਾਉ।

ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।1।

ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।2। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।3।

(ਹੇ ਭਾਈ!) ਸ਼ਾਸਤ਼੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ਼੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।4।5।

ਸ਼ਬਦ ਦਾ ਭਾਵ : ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

Relevant Entries

Next Post

Leave a Reply

Your email address will not be published. Required fields are marked *

Today's Hukamnama

Recent Hukamnamas

Recent Downloads