Sadhsang Har Har Naam Chitara

Hukamnama Darbar Sahib

Mukhwak Sri Harmandir Sahib, Amritsar: Sadhsang Har Har Naam Chitara; Raag Todi Mahalla 5th Sri Guru Arjan Dev Ji Maharaj. Ang 717 of SGGS Ji.

Hukamnamaਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
PlaceDarbar Sri Harmandir Sahib Ji, Amritsar
Ang717
CreatorGuru Arjan Dev Ji
RaagTodee
Date CEDecember 31, 2021
Date NanakshahiPoh 17, 553
FormatJPEG, PDF, Text
TranslationsPunjabi, English, Hindi
TransliterationsPunjabi, English, Hindi
ਹੁਕਮਨਾਮਾ ਦਰਬਾਰ ਸਾਹਿਬ
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

English Translation

Todi Mahalla 5th
In the company of the holy on the Name I meditated.
I was in poise and bliss day and night,
For a noble future, I was fated. (Refrain)
The blessed, I propitiated my Accomplished Guru,
Whose extent cannot be estimated.
He extended His arm and pulled His slave out
From the vicious ocean of the world stated.
The Holy Word freed me from being reincarnated. (1)

No more I was crisis-mated.
Nanak came under his Master’s care,
Time and again Who is venerated. (2) 9.28

Download Hukamnama PDF

Download PDFDate: 31-12-2021

Punjabi Translation

ਹੇ ਭਾਈ! (Sadhsang Har Har Naam Chitara) ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।

ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

Hindi Translation

टोडी महला ५ (Sadhsang Har Har Naam Chitara)॥ मैंने साधुओं की संगति में ईश्वर का नाम-स्मरण किया है, जिससे अब मेरे मन में दिन-रात सहज आनंद बना रहता है और मेरे कर्मों का शुभ अंकुर फूट गया है। रहाउ॥

बड़ी तकदीर से मुझे पूर्ण गुरु मिला है, जिसका न कोई अन्त है और न ही कोई ओर-छोर है। इस विष रूपी संसार-सागर में से गुरु ने हाथ पकड़कर अपने सेवक को बाहर निकाल लिया है।१॥

गुरु के वचनों द्वारा मेरे जन्म-मरण के बन्धन कट गए हैं और अब मुझे पुन: संकट का द्वार नहीं देखना पड़ेगा। हे नानक ! मैंने तो अपने स्वामी प्रभु की शरण ली है और मैं उसे बार-बार नमन करता हूँ। ॥२॥९॥२८॥

Next Post
Leave Comment