Table of Contents
Jo Jo Jooni Aaio, Tih Tih Urjhayo
Jo Jo Jooni Aaio Teh Teh Urjhayo Pious Mukhwak / Hukamnama authored by Sri Guru Arjan Dev Ji Maharaj; is documented on Ang 686 of Sri Guru Granth Sahib Ji under Raga Dhanasari.
Hukamnama | ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ |
Place | Darbar Sri Harmandir Sahib Ji, Amritsar |
Ang | 686 |
Creator | Guru Arjan Dev Ji |
Raag | Dhanasari |
1 Hukamnama Darbar Sahib
2 Hukamnama Sahib English Translation
Jo Jo Jooni Aaio .... Aawan Jaan Rahe Mile Saadha...
Dhana'sari Mahala- 5 Ghar- 6 Astpadi
Ik onkar satgur prasad ( Jo Jo Jooni Aaio Teh Teh Urjhayo )
"By the Grace of the Lord-sublime, Truth personified & attainable through the Guru's guidance."
O, Brother! This being, while going through the cycle of births and deaths, has been engrossed in various forms of life in the cycle and it gets the human form due to its past good deeds as a matter of fortune and chance. O True Guru, the reformer of this mind! I, as Your (slave)devotee, have found You alone as our protector, provided we take Your support (we take refuge at Your lotus feet). May You protect us against the onslaughts of the Yama, (god of death) by giving Your helping hand (support}! May I be united with the True Lord through Your Grace, the king of kings! (1)
I have (been passing) passed through many forms of life in this cycle of Rebirths but there was no peace of mind any time, also I have sought the support of the True Guru by serving Him. O, Lord! May I be shown the path of uniting with You, this is my only prayer! (Pause - 1)
I have made many efforts, especially developing a love for (Maya) the worldly falsehood but my whole life has been spent engrossed in egoi~m and l-am-ness. My only prayer to the Lord is that I may be united with such a holy saint who could rid me of all my worries by inculcating in my heart the love of the Lord. (2)
O, Brother! Even after studying all the Vedas, I have not been able to get rid of my dual-mindedness and control the five vices even for a moment like sexual desires and· anger, which are robbing me like thieves. O, Brother! Is there any holy saint, who could cast away my love of worldly falsehood (Maya) and inculcate the love of the nectar of True Name in my heart? Pray to tell me about the whereabouts of such a saint! (3)
O, Brother! I have not attained peace and tranquillity of mind despite my bathing at various holy places of pilgrimage and have instead added to the filth of the mind without gaining anything useful, though the mind is the master of the whole body. Would someone tell me when and how could I join the company of holy saints to enjoy the bliss of life by reciting the True Name of the Lord through His Grace? Furthermore, - tell me how to purify my heart by putting the collyrium of knowledge in my eyes. (4)
O, Brother! I have practiced all four (ashrams) stages of life including celibacy but without gaining anything fruitful which could purify my (heart) inner self and bring solace to the soul, (abiding along with the Prime-soul). O, Brother! Is there someone imbued with the love of the Lord, who could wash away the filth of my mind thus purifying me? ( 5)
The person, who is engrossed in a disciplined life practicing all sorts of rituals but without imbibing the love of the Lord due to his egoism, is not considered worth anything by the Lord. However, a person who has been enabled to join - the company of the holy saints, thus uniting with the Perfect True Guru, sings the praises of the Lord. Thus he perceives the Lord with his eyes through the Guru's Grace and unites with Him. (6)
However, an obstinate person, who functions like a crane and engages himself in formal rituals, shows to others his love of the Lord but the Lord does not take any cognizance of such efforts of the faithless person. O, Brother! Is there any blissful person, who could give us a discourse on the Lord's Greatness, thus enabling us to attain salvation in his company? The Lord-Sublime has become satisfied and pleased with us as I have imbibed the love of the Lord with the Guru's guidance. O, Brother! Thus our bondage of worldly falsehood (Maya) has been cut off with the Guru's teachings. O Nanak! We are now enjoying eternal bliss through the Guru's Grace, as we have been united with the fearless Lord. We have attained all the worldly pleasures and joy by taking the support of the Lord by falling at His lotus feet. (8)
Thus, by taking refuge at the Guru's lotus feet, we could make this life and journey in the world successful. Thus we have got freed from the cycle of births and deaths in the company of the .holy saints and there is no more question of being born time and again in this world. (1-Pause-2-1-3)
3 Download Hukamnama PDF
4 Hukamnama Punjabi Meaning
( Jo Jo Jooni Aaio Teh Teh Urjhayo )
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।
ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।
ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।
ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।
ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪।
ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫।
ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬।
ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭।
ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।
5 Hukamnama in Hindi
(Jo Jo Jooni Aaio)
6 Hukamnama meaning in Hindi
( Jo Jo Jooni Aaio Teh Teh Urjhayo )
धनासरी महला ५ घरु ६ असटपदी ईश्वर एक है, जिसे सतगुरु की कृपा से पाया जा सकता है। जो भी जीव जिस योनि में आया है, वह उस में ही उलझ गया है; अहोभाग्य से अमूल्य मानव-जन्म प्राप्त हुआ है। हे साधुजनो ! मैंने आपका सहारा ही देखा है, इसलिए अपना हाथ देकर मेरी रक्षा करो तथा कृपा करके विश्व के बादशाह प्रभु से मिला दो॥१॥
मैं तो अनेक जन्मों में भटका हूँ परन्तु मुझे कहीं भी स्थिरता प्राप्त नहीं हुई। अब मैं अपने गुरु के चरणों में लगकर उसकी सेवा करता हूँ। हे गुरुदेव ! मुझे गोविन्द से मिलन का मार्ग बता दीजिए॥१॥ रहाउ॥ मैं माया को अपने हृदय में बसाकर रखता हूँ और इसे प्राप्त करने हेतु अनेक उपाय करता रहता हूँ। हमेशा ही ‘मेरी-मेरी' करते हुए मेरी तमाम आयु बीतती जा रही। मेरी अभिलाषा है कि मुझे कोई ऐसा संत मिल जाए, जो मेरी सारी चिन्ता दूर कर दे और ठाकुर जी से मेरा प्यार लगा दे ॥ २ ॥
मैंने सभी वेद पढ़े हैं परन्तु मेरे मन के सन्देह दूर नहीं होते और मेरे शरीर रूपी घर में रहने वाली पॉच ज्ञानेन्द्रियाँ, ऑख, कान, नाक, जिव्हा इत्यादि एक क्षण भर के लिए धैर्य नहीं करते। क्या कोई ऐसा भक्त है, जो मोह-माया से निर्लिप्त हो और वह मेरे हृदय में नामामृत को सींच दे॥ ३॥
मैंने जितने भी तीर्थ किए हैं, इन तीर्थों पर स्नान करने से उतनी अहंकार रूपी मैल मेंने अपने मन को लगा ली है और मेरे हृदय रूपी घर का स्वामी प्रभु एक तिल भर के लिए भी प्रसन्न नहीं होता। मैं ऐसी साधसंगति कब प्राप्त करूँगा जिसमें मैं परमेश्वर का नाम जप कर सदैव ही आनंदित रहूँगा और मेरा मन अपनी ऑखों में ज्ञान रूपी सुरमा डालकर ज्ञान रूपी तीर्थ में स्नान करेगा ॥ ४॥
ब्रह्मचार्य, गृहस्थ, वानप्रस्थ एवं संन्यास इन सभी आश्रमों के धर्म कमाए हैं परन्तु मेरा मन संतुष्ट नहीं होता। मैं ज्ञानहीन स्नान करके अपने शरीर को स्वच्छ करता रहता हूँ। मेरी तो कामना है कि कोई ऐसा महापुरुष मुझे मिल जाए जो विधाता परब्रह्म के प्रेम में मग्न हुआ हो और वह मेरी दुर्मति की मैल दूर कर दे ॥ ५॥
मनुष्य धर्म-कर्मों में ही मग्न रहता है परन्तु वह क्षण भर के लिए भी प्रभु से प्रेम नहीं करता। वह तो घमण्ड एवं अहंकार में ही पड़ा रहता है परन्तु उसका कोई भी धर्म-कर्म किसी काम नहीं आता। जिसे शुभ फल देने वाला सत्य की मूर्ति गुरु मिल जाता है, वह सदा परमात्मा का कीर्ति-गान करता रहता है और गुरु की कृपा से कोई विरला पुरुष ही अपने नेत्रों से भगवान के दर्शन प्राप्त करता है॥ ६॥
जो मनुष्य अपने मन के हठ से अभ्यास करता है, उसकी साधना तिल भर भी स्वीकृत नहीं होती। वह तो मायाधारी बगुले की तरह ही ध्यान लगाकर रखता है। क्या कोई ऐसा सुख देने वाला महापुरुष है, जो मुझे प्रभु की कथा सुनाए और उसे मिलने से मेरी मुक्ति हो जाए॥ ७॥
यदि सृष्टि का पालनहार परमात्मा मुझ पर सुप्रसन्न हो जाए तो मेरे मोह-माया के बन्धन काट दे। मेरा मन गुरु के शब्द द्वारा प्रभु के प्रेम में मग्न रहता है। अपने निर्भय गोविन्द को मिलकर मैं सदैव ही आनंदपूर्वक रहता हूँ। हे नानक ! भगवान के चरणों में पड़कर मैंने सर्व सुख प्राप्त कर लिए हैं।॥ ८॥ अब मेरी जीवन-यात्रा सफल हो गई है और संतों से मिलकर मेरा जन्म-मरण का चक्र समाप्त हो गया है॥ १॥ रहाउ दूसरा ॥ १॥ ३॥