Hukamnama Darbar Sahib
Man Parteet Na Aayia, Sahaj Na Lago Bhao; Raag Bihagada Mahalla 3rd, Sri Guru Amar Dass Ji, indexed in SGGS Ji on Ang 549 - 550.
Hukamnama | ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ |
Place | Darbar Sri Harmandir Sahib Ji, Amritsar |
Ang | 549 |
Creator | Guru Amar Dass Ji |
Raag | Bihagada |
Date CE | February 2, 2022 |
Date Nanakshahi | Magh 20, 553 |
Mukhwak Sachkhand Harmandir Sahib
ਮਨਿ ਪਰਤੀਤਿ ਨ ਆਈਆ
English Translation
(Man Parteet Na Aayia...)
Slok Mahalla 3rd
He who has cultivated Him not, nor taken to poise,
Relishes not the Holy Word, his stubborn laudation is mere noise.
Says Nanak, his coming to the world is welcome
The devotee who in truth merges his voice. (l)
Mahalla 3rd
The stupid doesn't realize himself
And finds faults with others.
He hasn't forgotten his old ways,
The alienated blind knocks hither and thither.
In the True Guru's scare, he didn't break and make himself
To gain the Divine merger.
Day and night he sheds not his doubts,
In the absence of the Holy Word, he must suffer.
Afflicted with lust, wrath, and avarice,
He pass his days in worldly affairs.
His feet, hands, eyes, and ears are sick and tired,
His days are over, the end is near.
He has not relished meditation of the True Name,
The Name which begets the Nine Treasures.
He who dies while living, Comes not to live again,
And thus he is free from Yama's fetters.
He who has not been inscribed in his fate from Above,
Without good deeds, no good occurs.
Stupid, you better take to the Guru's Word,
The Holy Word is the liberator.
Says Nanak, one attains the True Guru only
When one is free from the avarice canker. (2)
Pauri
He who has the Master lodged in his heart,
Why must he entertain any fear?
The Lord is the happy Bestower of all,
Meditating on Whom how for even a moment one may forbear?
He who meditates on the Lord enjoys every felicity,
Only in the company of the holy, he must adhere.
All the suffering, severities, and maladies of the Lord's devotee are shed
Snapped are his bonds and he is clear.
It's with God's grace that one turns godly,
A glimpse of the godman would the entire world steer. (4)
Download Hukamnama PDF
DownloadDate: 02-02-2022Punjabi Translation
( Man Parteet Na Aayia... )
ਸਲੋਕੁ ਮਃ ੩
ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।
ਮਃ ੩
ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ।
ਐਸੇ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ।
ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ।
ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ।੨।
ਪਉੜੀ
ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ।
ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ।
ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ। ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ। (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ।੪।
Hukamnama in Hindi
( Man Parteet Na Aayia... )
श्लोक महला ३॥
हे जीव ! यदि तेरे मन में प्रभु के प्रति आस्था नहीं तो सहजावस्था में तुम उससे स्नेह नहीं करते। तूने शब्द के स्वाद को प्राप्त नहीं किया, फिर मन के हठ से प्रभु का क्या यशोगान करोगे? हे नानक ! इस दुनिया में उस जीव का आगमन सफल है जो गुरुमुख बनकर सत्य में समा जाता है॥ १ ॥
महला ३॥
विमूढ जीव अपने आप (अहं) की पहचान नहीं करता किन्तु अन्य लोगों को मंदे वचनों द्वारा दुखी करता रहता है। विमूढ़ जीव का मूल स्वभाव नहीं बदला और परमात्मा से जुदा होकर वह दण्ड भोगता रहता है। सच्चे गुरु के भय द्वारा उसने अपने स्वभाव को बदलकर सुधार नहीं किया जिससे वह प्रभु की गोद में लीन हुआ रहे।
रात-दिन उसका संदेह कदापि दूर नहीं होता और सतगुरु के शब्द के बिना दुःख पता है। काम, क्रोध लोभ, इत्यादि प्रचंड विकार रहते हैं और उसकी आयु नित्य ही सांसारिक कार्य करते हुए व्यतीत हो जाती है। उसके हाथ, पैर, नेत्र (देख देखकर) तथा कान (सुन-सुनकर) थक चुके हैं, उसके जीवन के दिन खत्म हो गए हैं और मृत्यु निकट आ गई है।
उसे परमात्मा का सच्चा नाम मीठा नहीं लगता जिस नाम से नवनिधियाँ प्राप्त हो जाती है। यदि वह जीवित ही अपने अहंत्व को नष्ट कर दे और अपने अहंत्व को मार कर नम्रता से जीवन बिताये तो वह मोक्ष प्राप्त कर सकता है।
यदि प्राणी को प्रभु का करम प्राप्त नहीं हुआ तो बिना करम से वह क्या प्राप्त कर सकता है? हे विमूढ़ जीव ! तू गुरु के शब्द का मन में चिंतन कर, गुरु-शब्द द्वारा तुझे मोक्ष एवं सुमति प्राप्त हो जाएँगे। हे नानक ! यदि जीव अपने अन्तर्मन से अहंकार को मिटा दे तो सच्चा गुरु तभी प्राप्त हो जाएगा ॥ २॥
पउड़ी॥
जिस के चित्त में मेरा स्वामी निवास कर गया है, उसे किसी बात की फ़िक्र नहीं करनी चाहिए। परमेश्वर समस्त पदार्थों का सुखदाता है, फिर उसकी आराधना करने में हम एक निमख एवं घड़ी भर भी मुँह क्यों मोड़ें?
जिसने भी भगवान या ध्यान किया है, उसका सर्व कल्याण हुआ है, इसलिए हमें नित्य ही संतजनों की सभा में विराजमान होना चाहिए तथा मिलकर भगवान का गुणगान करना चाहिए। परमेश्वर के सेवक के सारे दु:ख, भूख एवं रोग मिट गए हैं और उसके सभी बन्धन टूट गए हैं।
हरि की कृपा से ही जीव हरि का भक्त बनता है तथा हरि के भक्तजनों के दर्शन मात्र से ही समूचा जगत पार हो जाता है और सब कुछ प्राप्त कर लेता है॥ ४॥