Mareh So Ve Jan Haomai Bikhya
Today's Hukamnama from Darbar Sahib, Amritsar: Mareh So Ve Jan Haomai Bikhya, Jin Har Prabh Milan Na Ditiya; Raag Suhi, Chhant Mahalla 4th Sri Guru Ramdas Ji, Ang 776 of Sri Guru Granth Sahib Ji.
Hukamnama | ਮਾਰੇਹਿਸੁ ਵੇ ਜਨ ਹਉਮੈ ਬਿਖਿਆ |
Place | Darbar Sri Harmandir Sahib Ji, Amritsar |
Ang | 776 |
Creator | Guru Ramdas Ji |
Raag | Suhi |
Date CE | October 30, 2021 |
Date Nanakshahi | Katak 14, 553 |
English Translation
Suhi Mahala-4 ( Mareh So Ve Jan Haomai Bikhya )
O, Guru-minded persons! Let us get rid of this venom of egoism that has blocked our path towards a unison with the Lord! This human life was pure like the twenty-two-carat gold (pure gold) and invaluable but the vices of egoism and worldly attachments have spoiled its purity.
O, Brother! The attachment to worldly possessions is full of the filth of impurities like soot and this foolish man is responsible for having a link with this pure gold due to the filth of egoism. O, Nanak! The Guru-minded persons have been able to rid themselves of egoism through the recitation of Guru's Word (Gurbani) and have attained salvation by rising above these mean considerations. (1}
O, Brother! Let someone guide us to control this mind which is always wandering astray like the bird Basa; thus the whole life of this man is wasted to no purpose chasing worldly wealth or possessions every day.
O, Nanak! The desires of holy saints, who manage to unite with the Guru, are always fulfilled and they feel the joy of reciting True Name. O, True Master! May You bestow me with the same teachings as given to the saints, who enjoy the bliss of True Name ridding themselves of worldly hopes and desires! May You bless me with the thinking of discarding my worries and spending this life in remembrance of the Lord! (2)
O, Brother! The (Sikh) disciple hopes to meet the Lord-spouse within himself just like the wedded woman waiting for her spouse. O, Brother! My Master is unapproachable and a great benefactor and I would pray for His Grace to unite us with Himself.
There is a great craving within my body and soul for unity with the Lord so that I have prepared myself for unison with the Lord. O, Nanak! I have been able to unite with the True Master by developing a love for Him, as the Lord has accepted my prayers. (3)
O, Brother! Both the human being and the Lord abide in the same setting and they could unite with each other provided the Guru makes this point clear. I have discarded the desire for worldly possessions and have developed a love for the Lord.
O, Nanak! I offer myself as a sacrifice to the Lord, having surrendered my body and soul to the Guru, rendering all service to Him. The Lord would unite this man with Himself when it pleases Him. ( 4-2 - 6 - 18)
Download Hukamnama PDF
Punjabi Translation
( Mareh So Ve Jan Haomai Bikhya ) ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ। ਹੇ ਭਾਈ! ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ।
ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ।
ਹੇ ਦਾਸ ਨਾਨਕ! ਆਖ-ਹੇ ਭਾਈ!) ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ।੧।
ਹੇ ਭਾਈ! ਆਪਣੇ) ਇਸ ਮਨ ਨੂੰ (ਸਦਾ ਆਪਣੇ) ਵੱਸ ਵਿਚ ਰੱਖੋ। (ਮਨੁੱਖ ਦਾ ਇਹ) ਮਨ ਸਦਾ (ਸ਼ਿਕਾਰੀ ਪੰਛੀ) ਬਾਸ਼ੇ ਵਾਂਗ ਭਟਕਦਾ ਹੈ। ਸਦਾ ਆਸਾਂ ਹੀ ਆਸਾਂ ਬਣਾਂਦਿਆਂ (ਮਨੁੱਖ ਦੀ ਸਾਰੀ ਜ਼ਿੰਦਗੀ ਦੀ) ਰਾਤ ਦੁੱਖ ਵਿਚ ਹੀ ਬੀਤਦੀ ਹੈ।
ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ (ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਤੇ) ਨਾਮ ਜਪਦਿਆਂ (ਉਸ ਦੇ) ਮਨ ਵਿਚ (ਉੱਠੀ ਹਰਿਨਾਮ ਸਿਮਰਨ ਦੀ) ਆਸ ਪੂਰੀ ਹੋ ਜਾਂਦੀ ਹੈ। ਹੇ ਦਾਸ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ-) ਹੇ ਪ੍ਰਭੂ! ਮੈਨੂੰ ਭੀ ਆਪਣਾ ਨਾਮ ਜਪਣ ਦੀ) ਸੂਝ ਬਖ਼ਸ਼ (ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ) ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ।੨।
ਹੇ ਭਾਈ! ਗੁਰੂ ਦੀ ਸਰਨ ਪਈ ਰਹਿਣ ਵਾਲੀ) ਜੀਵ-ਇਸਤ੍ਰੀ (ਆਪਣੇ) ਚਿੱਤ ਵਿਚ (ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ) ਆਸ ਕਰਦੀ ਰਹਿੰਦੀ ਹੈ (ਤੇ ਆਖਦੀ ਹੈ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ ਆ (ਵੱਸ। ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, (ਪਰ ਤੂੰ ਮੇਰੇ ਲਈ) ਅਪਹੁੰਚ ਹੈਂ (ਤੂੰ ਆਪ ਹੀ) ਮਿਹਰ ਕਰ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾ ਲੈ। ਹੇ ਪ੍ਰਭੂ-ਪਾਤਿਸ਼ਾਹ! ਗੁਰੂ ਦੀ ਸਰਨ ਪੈ ਕੇ ਮੇਰੇ ਮਨ ਵਿਚ, ਮੇਰੇ ਤਨ ਵਿਚ (ਤੇਰੇ ਮਿਲਾਪ ਦੀ) ਤਾਂਘ ਪੈਦਾ ਹੋ ਚੁਕੀ ਹੈ। ਹੇ ਹਰੀ! ਮੈਂ ਸਰਧਾ ਦੀ ਸੇਜ ਵਿਛਾ ਰੱਖੀ ਹੈ।
ਹੇ ਦਾਸ ਨਾਨਕ! ਆਖ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਜਿਹੜੀ ਜੀਵ-ਇਸਤ੍ਰੀ ਤੈਨੂੰ ਪਿਆਰੀ ਲੱਗ ਜਾਂਦੀ ਹੈ, ਤੂੰ ਉਸ ਨੂੰ ਆਤਮਕ ਅਡੋਲਤਾ ਵਿਚ ਟਿਕੀ ਨੂੰ ਪ੍ਰੇਮ ਵਿਚ ਟਿਕੀ ਨੂੰ ਮਿਲ ਪੈਂਦਾ ਹੈਂ।੩।
ਹੇ ਭਾਈ! ਜੀਵ-ਇਸਤ੍ਰੀ ਦੀ) ਇੱਕੋ ਹੀ (ਹਿਰਦਾ-) ਸੇਜ ਉੱਤੇ ਹਰੀ ਪ੍ਰਭੂ (ਵੱਸਦਾ ਹੈ) , (ਜਿਸ ਜੀਵ-ਇਸਤ੍ਰੀ ਨੂੰ) ਗੁਰੂ ਦੱਸ ਪਾਂਦਾ ਹੈ, ਉਸ ਨੂੰ ਹਰੀ ਨਾਲ ਮਿਲਾ ਦੇਂਦਾ ਹੈ। ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਪ੍ਰਭੂ ਦੇ ਮਿਲਾਪ ਲਈ) ਖਿੱਚ ਹੈ ਤਾਂਘ ਹੈ (ਪਰ ਜਿਸ ਜੀਵ ਇਸਤ੍ਰੀ ਉੱਤੇ) ਗੁਰੂ ਮਿਹਰ ਕਰਦਾ ਹੈ, ਉਸ ਨੂੰ (ਪ੍ਰਭੂ ਨਾਲ) ਮਿਲਾਂਦਾ ਹੈ।
ਹੇ ਭਾਈ! ਮੈਂ ਗੁਰੂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਮੈਂ (ਆਪਣੀ) ਜਿੰਦ ਗੁਰੂ ਅੱਗੇ ਭੇਟ ਧਰਦਾ ਹਾਂ। ਹੇ ਦਾਸ ਨਾਨਕ! ਆਖ-) ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਹਰਿ-ਪ੍ਰਭੂ ਨਾਲ ਮਿਲਾ ਦੇਂਦਾ ਹੈ।੪।੨।੬।੧੮।
Hukamnama in Hindi
सूही छंत महला ४ ॥ ( Mareh So Ve Jan Haomai Bikhya ) हे जीव ! उस अभिमान रूपी विष को समाप्त कर दे, जिसने तुझे प्रभु से मिलने नहीं दिया। हे जीव ! तेरा यह शरीर सोने जैसा सुन्दर था किन्तु इस अहंत्व ने इसे कुरूप कर दिया है। माया का मोह सब कालिमा है, किन्तु मूर्ख मनमुख ने खुद को इससे जोड़ रखा है। हे नानक ! गुरुमुख भवसागर में डूबने से बच गया है और वह गुरु के शब्द द्वारा अहंत्व से छूट गया है।१॥
हे जीव ! इस मन को अपने वश में रखो, यह तो शिकारी पक्षी की तरह नित्य ही भटकता रहता है। हे भाई ! नित्य ही नवीन अभिलाषा करते हुए मानव की जीवन रूपी रात्रि दुखों में ही बीत जाती है। हे संतजनो ! मैंने गुरु को पा लिया है और हरि का नाम जपते हुए मेरे मन की अभिलाषा पूरी हो गयी है। नानक की प्रार्थना है कि हे प्रभु ! मुझे यही बुद्धि दीजिए कि मैं सब कामनाएँ छोड़कर अपनी जीवन रूपी रात्रि सुख की नींद में सोते हुए व्यतीत करूं ॥ २॥
हे मेरे राम ! वह जीव-स्त्री अपने चित्त में यही अभिलाषा करती है की प्रभु उसकी हृदय-सेज पर आए। तू मेरा मालिक है, अपहुँच है एवं बड़ा दयालु है कृपा करके मुझे अपने साथ मिला लो। मेरे मन एवं तन में तेरी ही लालसा है। हे हरि ! मैंने तेरे मिलन के लिए अपने ह्रदय में श्रद्धा की सेज बिछा रखी है। नानक का कथन है केि जब जीव-स्त्री प्रभु को भा गई तो वह उसे सहज स्वभाव ही मिल गया ॥ ३॥
प्रभु जीव-स्त्री के साथ एक ही हृदय-सेज पर मौजूद है परन्तु जीव-स्त्री को यह भेद गुरु बताता है और उसे परमात्मा से मिला देता है। मेरे मन एवं तन में परमात्मा के लिए प्रेम है और उसे मिलने के लिए वैराग्य पैदा हो गया है। गुरु कृपा करके मुझे उससे मिला दे। मैं गुरु पर कोटि-कोटि कुर्बान जाती हूँ, यह प्राण भी उस पर न्यौछावर हैं। नानक का कथन है कि जब गुरु प्रसन्न हो गया तो उसने उसे हरि से मिला दिया ॥ ४ ॥ २ ॥ ६ ॥ ५ ॥ ७ ॥ ६॥ १८॥