Mera Man Rata Gun Rave
Hukamnama Darbar Sahib, Amritsar: Mera Man Rata Gun Rave, Man Bhaavai Soi; [Raag Suhi Mahalla Pehla Satguru Nanak Dev Ji, Ang 766 - 767 of Sri Guru Granth Sahib Ji ]
Hukamnama | ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ |
Place | Darbar Sri Harmandir Sahib Ji, Amritsar |
Ang | 766 |
Creator | Guru Nanak Dev Ji |
Raag | Suhi |
ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥
ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥
ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥
ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥
ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥
ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥
ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥
ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥
English Translation
Suhi Mahala 1 ( Mera Man Raata Gunn Ravai )
O, Brother! My mind is imbued with the Guru's teachings, By climbing the true ladder of the Guru. guidance, one attains the eternal bliss of life. If a person were to love True Name, he would gain the joy of life, in the fourth stage of Equipoise, as the true teachings are bound to bear their fruit, resulting in our merger with Truth. O, Brother! How could one get acceptance of the Lord's love by bathing at holy places of pilgrimage, giving alms, or giving discourses full of knowledge? Now we have got rid of the five vices like worldly attachments to a great extent, with the result that falsehood, and befooling others through cleverness are no longer there and I am singing the praises of the Lord, being immersed in the Lord's love and devotion as I have developed liking for the Lord. (1)
O, Brother! Let us sing the praises of the Lord who has created this universe! How could the self-willed, faithless persons, whose heart is full of the filth of sinful actions, drink the nectar of True Name? Whereas the Guru-minded persons have partaken of the nectar of True Name by fully realizing its value! Whosoever has utilized this mind in the service of the Guru, has gained the spiritual bliss from the Guru; and the Guru-minded persons, who have inculcated the True Name (in their hearts) in the state of Equipoise, have realized the Lord. Then I would sing the praises of the Lord in the company of the Guru and ask Him to tell me, why the Lord is annoyed with me and how best to get united with Him? The answer I got was simply that we should sing the praises of the Lord who has created this universe! (2)
Another doubt has arisen as to why the Lord disappeared from within my heart, having once abided there? In fact, the Lord's Presence is very much there, as once one's heart is imbued with the love of the Lord, he remains immersed in the Lord's love and devotion. In fact, such a person always talks of the Lord's secrets, wondering at the creation of this body like a fort from a drop of water. The Lord, who is the True Master of the five elements like Earth, creates this human being and his body, wherein the Lord Himself abides. O, True Master! We are full of shortcomings and sins, pray and listen to our prayers! Whatever pleases You, is really True! The person, who has gained the true teachings of the Guru, escapes from the cycle of births and deaths. (3)
We should use such a collyrium of knowledge, for our eyes, which is approved by the Lord. We could realize the Lord by gaining the company of such holy saints, who have attained the Lord, provided we are blessed with His Grace. Whosoever is destined by the Lord's Will, is led on to the right path, thus enjoying the bliss of Lord's love, though the Lord Himself controls our good or bad deeds. Who could thus evaluate the Lord's Greatness? I have no knowledge of magical powers or other formal rituals as I have inculcated the Lord's love in my heart, and I am fully immersed in His True Name. The persons, who have used the collyrium of the Lord's knowledge for their eyes (vision), have realized the value of the Guru's Word and finally attained the Lord. It is only those persons, who listen to the Guru's Word, and finally, attain the Lord. (4)
When the saints become our friends, then why should we go to others asking for help? Such friends are imbued with Truth in their hearts with the love of the Lord inculcated within, and enjoy the bliss of life by developing a love of the Lord, thus increasing their religious functions immensely. (They get all their actions rectified and implemented automatically) The persons, who have developed a love and liking for the True Name, get the same benefit as by bathing in all the sixty-eight holy places of pilgrimage. The Lord Himself has created this Universe, then maintains it and controls our functions and sustains us all, as such the Guru-minded persons always love to follow the Will of the Lord. The holy saints are thus immersed in the love of the Lord and enjoy the bliss of the Lord's True Name, with whom they have developed such intimacy. (5)
If someone were led by a blind man, how could he show him the right path? In fact, how could the faithless person, who has been robbed by the thieves like sexual desires, lead another person on the right path? The teachings of the blind man will always be leading to blind lanes, as such how could they attain the Lord's presence (palace) or traverse the right path? Without the help of the Lord's True Name, one cannot see clearly, as such the blind ignorant man gets drowned in this ocean of life, being engrossed in sinful actions. However, the Guru-minded persons, who have developed a craving for the company of holy saints and have inculcated the Lord's love in their hearts through the Guru's guidance, have been illumined within by the light of knowledge. O, Man! Make your supplications and prayers to the Lord with folded hands, so that He may lead you on the right path. (6)
The faithless person, who becomes a foreigner in his own house, would find the body as completely not his own or would give up his claim considering it as Lord's property. Whom should I complain about my sufferings when the whole world is full of pain and suffering? Who else except the Lord would know my tale of sufferings as the whole world is full of such afflictions? The persons, who are made to undergo the cycle of births and deaths, find this cycle as most heinous and dreadful and there is no dearth in its frequency. The faithless persons, however, feel ashamed of themselves, being devoid of True Name, as they are not blessed with the Guru's message. If the mind becomes saddened with the feeling of a foreigner in one's own home, then he will always have the feeling of detachment from the Lord, though abiding within himself. (7)
The Sikh (disciple), who inculcates the love of the LordSpouse in his heart through the Guru's guidance, gets united with the Lord and gets satiated in full. The person, who gets immersed in the True message of the Guru, could serve the Lord; and one perceives the Lord within one's body itself. The Creator first creates the whole universe and then Himself destroys it. However, if one were to get the company of holy congregations through the Guru's guidance, one feels the joy and hears the unstrung music of Nature within one's inner self constantly. The person, who has inculcated the love of the Lord within his heart, through the Guru's Grace, gets united with the Lord-spouse like the wedded woman enjoying conjugal bliss. (8)
The person, created by the Lord, needs no further praise. The Lord, who creates the human beings, supervises their actions as well, but no one could evaluate( the value of) the Lord himself, even if one were to make an effort; it is only the Lord Himself, who is not forgetful, and he alone could evaluate His position, whom the Lord enables Himself to do so! O, Lord! The persons, who try to seek You through the Guru's invaluable teachings are honored in all the three Ages. O, Nanak! I am lacking in virtues, as such am appealing to the Lord with humility. O, Lord! May I never forget Your True Name! The person, whose functions are supervised by the Lord after creating him, should follow the Lord's Will and advice thus conducting ( himself according to His dictates. (9 - 2 - 5)
[English Translation by Bhai Gurbachan Singh Maakin]
Download Hukamnama PDF
Hukamnama Meaning in Hindi
( Mera Man Rata Gunn Rave)
सूही महला १ ॥ प्रभु की भक्ति में लीन मेरा मन उसके ही गुण गाता है और वही मेरे मन को भाता है। गुरु ने मुझे सत्य (नाम) की सीढी दी है, जिससे मुझे सच्चा सुख हासिल होता है। इससे मन को सहज सुख मिलता है, सत्य ही भाता है और सत्य की प्राप्ति वाली बुद्धि कैसे टल सकती है ? स्नान, दान-पुण्य, सुज्ञान एवं तीर्थ-स्नान से उस परमात्मा को कैसे खुश किया जा सकता है, जो स्वयं ही अछल है। मेरे मन में से धोखा, मोह एवं विषय-विकार सब नाश हो गए हैं। अब मेरे मन में झूठ, कपट एवं दुविधा भी नहीं रही। प्रभु की भक्ति में लीन मेरा मन उसका ही गुणगान करता रहता है और वही मेरे मन को भाता है॥ १॥
जिसने इस विश्व की रचना की है, उस परमात्मा की स्तुति करते रहना चाहिए। आदमी के मन में अहंत्व रूपी मैल लगी हुई है और उसका मन मैला हो जाता है। किसी विरले पुरुष ने ही नाम रूपी अमृत पान किया है। मैंने नाम रूपी अमृत मंथन करके पान किया है और अपना यह मन गुरु को सौंप दिया है। नाम का यह मूल्य मैंने गुरु से करवाया है। जब मैंने अपना मन सत्य के साथ लगाया तो सहज ही अपने प्रभु को पहचान लिया। मैं उसके चरणों में लगकर उसके गुण तो ही गाऊँ यदि मैं उसे अच्छा लगने लगूं। मैं पराया बनकर उसे कैसे मिल सकता हूँ। जिसने यह जगत् उत्पन्न किया है, उस परमात्मा की स्तुति करनी चाहिए॥ २॥
हे भाई ! जब परमात्मा स्वयं ही मेरे हृदय में आकर बस गया तो सबकुछ मिल गया है। अब मेरा जन्म-मरण भी छूट गया है। अब मेरा मन मेरे प्रियतम से संतुष्ट हो गया है और हरि के प्रेम में रंग गया है। मालिक के रंग में रंगा हुआ मेरा मन उस सत्य की ही बातें करता रहता है। जिसने वीर्य रूपी जल से शरीर रूपी दुर्ग बना दिया है। परमात्मा गगन, वायु , अग्नि, जल एवं पृथ्वी-इन पाँच तत्वों का नायक है जो स्वयं ही स्रष्टा है और जिसने आत्मा के निवास हेतु मानव-शरीर की रचना की है। हे प्यारे प्रभु ! तू मेरी विनती सुन, मैं अवगुणों से हुआ पापी जीव हूँ। जो जीव तुझे अच्छा लगता है, वह सच्चा बन जाता है। जिसकी बुद्धि सत्य स्वरुप हो जाती है, उसका जन्म-मरण नहीं होता ॥ ३ ॥
मुझे अपनी ऑखों में वैसा ही सुरमा डालना होगा, जैसा मेरे प्रभु को अच्छा लगे। यदि वह स्वयं मुझे ज्ञान देता है, तो ही मैं समझती, सूझती एवं जानती हूँ। वह स्वयं ही मुझे ज्ञान करवाता है और मुझे सन्मार्ग लगाता है और मेरे मन को अपनी ओर प्रेरित करता है। वह स्वयं ही मुझसे कर्म-सुकर्म करवाता है, उसका मूल्यांकन कौन कर सकता है ? में किसी तंत्र, मंत्र एवं पाखण्ड को नहीं जानती और राम को अपने हृदय में बसाकर मेरा मन प्रसन्न हो गया है। जो गुरु के शब्द द्वारा सत्य को जान लेता है, नाम रूपी सुरमे का उसे ही ज्ञान होता है॥ ४॥
यदि साजन संत मेरे अपने बन जाएँ तो मैं पराए घर क्यों जाऊँ ? मेरे साजन संत सत्य में ही मग्न रहते हैं और सत्य उनके साथ उनके मन में ही वसता है। मेरे साजन मन में ही रमण करते हैं और यही उनका कर्म-धर्म है। उन्हें परमात्मा का सच्चा-नाम ही भाया है और यही उनका अड़सठ तीर्थों का स्नान, दान-पुण्य एवं पूजा है। परमात्मा स्वयं ही जगत् को उत्पन्न करता है और उत्पन्न करके इसकी देखरेख करता है और उसकी इच्छा संतों को भली लगी है। संतजन परमात्मा के रंग में मग्न रहते हैं और उन्होंने प्रेम रूपी गहरा लाल रंग बना लिया है॥ ५ ॥
हे भाई ! यदि अन्धा अर्थात् ज्ञानहीन आदमी पथ प्रदर्शक बन जाए तो वह सन्मार्ग को कैसे समझेगा। वह अपनी ओच्छी मति के कारण ठगा जा रहा है, वह सन्मार्ग कैसे पहचान सकता है? वह सन्मार्ग पर कैसे जाए ताकि वह प्रभु का महल पा ले। उस अन्धे व्यक्ति की मति अन्धी ही होती है। हरि के नाम बिना उसे कुछ भी नहीं सूझता और वह जग के धंधों में ही डूबता रहता है। यदि उसके मन में गुरु का शब्द बस जाता है, उसके मन में उत्साह पैदा हो जाता हैं और मन में दिन-रात ज्ञान का उजाला बना रहता है। वह अपने दोनों हाथ जोड़कर गुरु से विनती करता है और गुरु उसे सन्मार्ग बता देता है॥ ६॥
यदि मनुष्य का मन परदेसी हो जाए अर्थात् आत्मस्वरूप से बिछड़ा रहे तो उसे सारा जगत् ही पराया लगता है। मैं किसके समक्ष अपने दुखों की गठरी खोलूं ? क्योंकि समूचा जगत् ही दुखों से भरा हुआ है समूचा जगत् दुखों से भरा हुआ घर है, फिर मेरी दुर्दशा को कौन जान सकता है? जीव के जन्म-मरण के चक्र बड़े ही भयानक हैं और यह चक्र कभी समाप्त नहीं होता। जिन्हें गुरु ने शब्द (परमात्मा का नाम) नहीं सुनाया, वह नामहीन व्यक्ति उदास रहते हैं। यदि आदमी का मन परदेसी हो जाए तो उसे सारा संसार ही पराया लगता है। ७ ।
जिस व्यक्ति के ह्रदय-घर में महल का स्वामी प्रभु आ बसता है, तब वह सर्वव्यापक प्रभु में लीन हो जाता है। सेवक सेवा तो ही करता है, जब उसका मन सच्चे शब्द में मग्न हो जाता है। जब उसका मन शब्द में मग्न हो जाता है और हृदय नाम-रस में भीग जाता है तो उसे प्रभु का महल हृदय-घर में ही मिल जाता है। जो कर्तार स्वयं इस जगत् को पैदा करता है, अंत में वही उसे अपने आत्मस्वरूप में लीन कर लेता है। गुरु के शब्द द्वारा जीव का परमात्मा से मिलाप हो जाता है तो वह सुखी हो जाता है और मन में अनहद शब्द की वीणा बजती रहती है। जिसके अन्तर्मन में परमात्मा आ बसता है, तो वह प्रभु में ही समा जाता है॥ ८॥
उस संसार की सराहना क्या करते हो, जिसे भगवान् ने पैदा किया है। स्तुतिगान तो उस भगवान् का करो, जिसने सारे विश्व को पैदा किया है और सब की देखभाल करता रहता है। यदि कोई उसका मूल्यांकन करने की कोशिश करे तो वह मूल्यांकन नहीं कर सकता। उसकी महिमा का मूल्यांकन वही कर सकता है, जिसे वह स्वयं ज्ञान प्रदान करता है। परमात्मा कभी भूल नहीं करता, वह तो अविस्मरणीय है। हे ईश्वर ! गुरु के अमूल्य शब्द द्वारा जो तेरी जय-जयकार करते रहते हैं, वही तुझे अच्छे लगते हैं। हे भाई ! मैं हीन एवं नीच हूँ और यही प्रार्थना करता हूँ कि मैं कभी भी सत्य (नाम) को छोड़ न पाऊँ। हे नानक ! जो परमात्मा जीवों को पैदा करके उनकी देखभाल कर रहा है, वही उन्हें सुमति देता है॥ ६॥ २॥ ५ ॥
Punjabi Translation by Prof. Sahib Singh
( Mera Man Rata Gunn Ravai )
(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।
ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।
(ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।
ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।
(ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।
(ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨।
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ।
ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩।
ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ। ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ। ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ।
(ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ। ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ। (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ।੪।
ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ) । ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ। ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਲੱਗਦਾ ਹੈ-ਇਹੀ ਉਹਨਾਂ ਵਾਸਤੇ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ, ਇਹੀ ਉਹਨਾਂ ਵਾਸਤੇ ਪੁੰਨ-ਦਾਨ ਹੈ ਤੇ ਇਹੀ ਉਹਨਾਂ ਦੀ ਦੇਵ-ਪੂਜਾ ਹੈ। ਉਹਨਾਂ ਬੰਦਿਆਂ ਨੂੰ ਉਸੇ ਪ੍ਰਭੂ ਦੀ ਰਜ਼ਾ ਮਿੱਠੀ ਲੱਗਦੀ ਹੈ ਜੋ ਆਪ (ਜਗਤ ਨੂੰ) ਪੈਦਾ ਕਰਦਾ ਹੈ ਤੇ ਪੈਦਾ ਕਰ ਕੇ ਸੰਭਾਲ ਕਰਦਾ ਹੈ। ਸੱਜਣ-ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਉਹਨਾਂ ਬੰਦਿਆਂ ਨੇ ਆਪਣੇ ਅੰਦਰ ਪ੍ਰਭੂ-ਪ੍ਰੇਮ ਦਾ ਲਾਲ ਰੰਗ ਬਣਾ ਰੱਖਿਆ ਹੈ।੫।
ਜੇ ਕਿਸੇ ਮਨੁੱਖ ਦਾ ਆਗੂ ਉਹ ਮਨੁੱਖ ਬਣ ਜਾਏ ਜੋ ਆਪ ਹੀ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਤਾਂ ਉਹ ਜੀਵਨ-ਸਫ਼ਰ ਦਾ ਸਿੱਧਾ ਰਸਤਾ ਨਹੀਂ ਸਮਝ ਸਕਦਾ, ਕਿਉਂਕਿ ਉਹ ਆਗੂ ਅਪ ਹੀ ਹੋਛੀ ਅਕਲ ਦੇ ਕਾਰਨ (ਕਾਮਾਦਿਕ ਵਿਕਾਰਾਂ ਦੇ ਹੱਥੋਂ) ਲੁਟਿਆ ਜਾ ਰਿਹਾ ਹੈ (ਉਸ ਦੀ ਅਗਵਾਈ ਵਿਚ ਤੁਰਨ ਵਾਲਾ ਵੀ) ਕਿਵੇਂ ਰਾਹ ਲੱਭ ਸਕਦਾ ਹੈ? ਮਾਇਆ-ਮੋਹ ਵਿਚ ਅੰਨ੍ਹੇ ਹੋਏ ਮਨੁੱਖ ਦੀ ਆਪਣੀ ਹੀ ਅਕਲ ਡੌਰੀ-ਭੌਰੀ ਹੋਈ ਹੁੰਦੀ ਹੈ, ਉਹ ਆਪ ਹੀ ਸਹੀ ਰਸਤੇ ਉਤੇ ਤੁਰ ਨਹੀਂ ਸਕਦਾ, ਤੇ ਪਰਮਾਤਮਾ ਦਾ ਦਰ ਲੱਭ ਨਹੀਂ ਸਕਦਾ; ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਣ ਕਰਕੇ ਉਸ ਨੂੰ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਮਾਇਆ ਦੀ ਦੌੜ-ਭੱਜ ਵਿਚ ਡੁੱਬਾ ਰਹਿੰਦਾ ਹੈ।
ਪਰ ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਸ ਦੇ ਹਿਰਦੇ ਵਿਚ ਦਿਨ ਰਾਤ ਨਾਮ ਦਾ ਚਾਨਣ ਹੋਇਆ ਰਹਿੰਦਾ ਹੈ, ਉਸ ਦੇ ਅੰਦਰ (ਸੇਵਾ-ਸਿਮਰਨ ਦਾ) ਉਤਸ਼ਾਹ ਪੈਦਾ ਹੋਇਆ ਰਹਿੰਦਾ ਹੈ। ਉਹ ਆਪਣੇ ਦੋਵੇਂ ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦਾ ਰਹਿੰਦਾ ਹੈ ਕਿਉਂਕਿ ਗੁਰੂ ਉਸ ਨੂੰ ਜੀਵਨ ਦਾ ਸਿੱਧਾ ਰਸਤਾ ਦੱਸਦਾ ਹੈ।੬।
ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਭਾਵ, ਉਸ ਦੇ ਅੰਦਰ ਵਿਤਕਰਾ ਬਣਿਆ ਰਹਿੰਦਾ ਹੈ) । (ਪ੍ਰਭੂ-ਚਰਨਾਂ ਤੋਂ ਵਿਛੁੜ ਕੇ) ਸਾਰਾ ਜਗਤ ਹੀ (ਭਾਵ, ਹਰੇਕ ਜੀਵ) ਦੁੱਖਾਂ ਨਾਲ (ਨਕਾ-ਨਕ) ਭਰਿਆ ਰਹਿੰਦਾ ਹੈ (ਉਹਨਾਂ ਵਿਚ ਮੈਨੂੰ ਕੋਈ ਐਸਾ ਨਹੀਂ ਦਿੱਸਦਾ ਜੋ ਨਾਮ ਤੋਂ ਵਾਂਜਿਆ ਰਹਿ ਕੇ ਸੁਖੀ ਦਿੱਸਦਾ ਹੋਵੇ, ਤੇ) ਜਿਸ ਅੱਗੇ ਮੈਂ ਆਪਣੇ ਦੁੱਖਾਂ ਦੀ ਗੰਢ ਖੋਹਲ ਸਕਾਂ (ਹਰੇਕ ਨੂੰ ਆਪੋ-ਧਾਪ ਪਈ ਰਹਿੰਦੀ ਹੈ) ।
(ਪ੍ਰਭੂ-ਚਰਨਾਂ ਤੋਂ ਵਿਛੁੜਿਆ ਹੋਇਆ) ਸਾਰਾ ਹੀ ਜਗਤ (ਹਰੇਕ ਜੀਵ) ਦੁੱਖਾਂ ਨਾਲ ਭਰਿਆ ਰਹਿੰਦਾ ਹੈ (ਹਰੇਕ ਦੇ ਅੰਦਰ ਇਤਨਾ ਸੁਆਰਥ ਹੁੰਦਾ ਹੈ ਕਿ ਕੋਈ ਕਿਸੇ ਦਾ ਦਰਦੀ ਨਹੀਂ ਬਣਦਾ) , ਮੇਰੀ ਦੁੱਖੀ ਦਸ਼ਾ ਨੂੰ ਜਾਣਨ ਦੀ ਕੋਈ ਵੀ ਪਰਵਾਹ ਨਹੀਂ ਕਰਦਾ। (ਨਾਮ ਤੋਂ ਖੁੰਝੇ ਹੋਏ ਜੀਵਾਂ ਦੇ ਸਿਰ ਉਤੇ) ਬਹੁਤ ਭਿਆਨਕ ਜਨਮ ਮਰਨ (ਦੇ ਗੇੜ) ਬਣੇ ਰਹਿੰਦੇ ਹਨ, ਉਹਨਾਂ ਦੀਆਂ ਜਨਮ ਮਰਨ ਦੀਆਂ ਜਗਤ-ਫੇਰੀਆਂ ਮੁੱਕਦੀਆਂ ਨਹੀਂ।
ਜਿਨ੍ਹਾਂ (ਭਾਗ-ਹੀਣ ਬੰਦਿਆਂ) ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਨਹੀਂ ਸੁਣਾਇਆ, ਜੋ ਨਾਮ ਤੋਂ ਸੱਖਣੇ ਰਹੇ ਹਨ ਉਹ ਦੁੱਖੀ ਜੀਵਨ ਹੀ ਬਿਤਾਂਦੇ ਗਏ (ਕਿਉਂਕਿ) ਜੇ ਮਨੁੱਖ ਦਾ ਮਨ ਪ੍ਰਭੂ-ਚਰਨਾਂ ਤੋਂ ਵਿਛੁੜਿਆ ਰਹੇ ਤਾਂ ਉਸ ਨੂੰ ਸਾਰਾ ਜਗਤ ਬਿਗਾਨਾ ਜਾਪਦਾ ਹੈ (ਉਸ ਦੇ ਅੰਦਰ ਮੇਰ-ਤੇਰ ਬਣੀ ਰਹਿੰਦੀ ਹੈ) ।੭।
ਉੱਚੇ ਟਿਕਾਣੇ ਦਾ ਮਾਲਕ ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਆ ਵੱਸਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਮਸਤ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦਾ ਸੇਵਕ ਬਣ ਜਾਂਦਾ ਹੈ ਪ੍ਰਭੂ ਦੀ ਸੇਵਾ-ਭਗਤੀ ਕਰਦਾ ਹੈ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ (ਉਸ ਦਾ ਮਨ) ਮਗਨ ਰਹਿੰਦਾ ਹੈ। ਉਹ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਗਿੱਝ ਜਾਂਦਾ ਹੈ, ਉਸ ਦਾ ਹਿਰਦਾ ਨਾਮ-ਰਸ ਨਾਲ ਭਿੱਜਿਆ ਰਹਿੰਦਾ ਹੈ, ਉਸ ਨੂੰ ਹਰੇਕ ਸਰੀਰ ਦੇ ਅੰਦਰ ਪ੍ਰਭੂ ਦਾ ਨਿਵਾਸ ਦਿੱਸਦਾ ਹੈ, (ਉਸ ਨੂੰ ਯਕੀਨ ਬਣਿਆ ਰਹਿੰਦਾ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਹਰੇਕ ਦੇ ਅੰਦਰ ਇਕ-ਰਸ ਵਿਆਪਕ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਦੋਂ ਉਸ ਮਨੁੱਖ ਦਾ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ ਤਦੋਂ ਉਸ ਦਾ ਜੀਵਨ ਸੌਖਾ ਹੋ ਜਾਂਦਾ ਹੈ (ਉਸ ਦੇ ਅੰਦਰ, ਮਾਨੋ,) ਇਕ-ਰਸ ਬੰਸਰੀ ਵੱਜਦੀ ਰਹਿੰਦੀ ਹੈ।
ਉੱਚੇ ਟਿਕਾਣੇ ਦਾ ਮਾਲਕ-ਪ੍ਰਭੂ ਜਿਸ ਮਨੁੱਖ ਦੇ ਆਪਣੇ ਹਿਰਦੇ-ਘਰ ਵਿਚ ਪਰਗਟ ਹੋ ਜਾਂਦਾ ਹੈ ਉਹ ਮਨੁੱਖ ਉਸ ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਿੰਦਾ ਹੈ।੮।
ਪਰਮਾਤਮਾ ਦੇ ਪੈਦਾ ਕੀਤੇ ਹੋਏ ਜੀਵ ਦੀਆਂ ਸਿਫ਼ਤਾਂ ਕਰਨ ਦਾ ਕੀਹ ਲਾਭ? (ਸਿਫ਼ਤਿ-ਸਾਲਾਹ ਉਸ ਪਰਮਾਤਮਾ ਦੀ ਕਰਨੀ ਚਾਹੀਦੀ ਹੈ) ਜੋ ਜਗਤ ਪੈਦਾ ਕਰ ਕੇ ਆਪ ਹੀ ਸੰਭਾਲ ਭੀ ਕਰਦਾ ਹੈ। (ਪਰ ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ, ਉਸ ਵਰਗਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) । ਜੇ ਕੋਈ ਮਨੁੱਖ ਇਹ ਚਾਹੇ (ਕਿ ਪਰਮਾਤਮਾ ਦੇ ਗੁਣ ਬਿਆਨ ਕਰ ਕੇ ਮੈਂ ਉਸ ਦਾ ਮੁੱਲ ਪਾ ਸਕਾਂ ਤਾਂ ਇਹ ਨਹੀਂ ਹੋ ਸਕਦਾ) ਉਸ ਪ੍ਰਭੂ ਦਾ ਮੁੱਲ ਨਹੀਂ ਪੈ ਸਕਦਾ।
ਜਿਸ ਮਨੁੱਖ ਨੂੰ ਪ੍ਰਭੂ ਆਪ ਸੂਝ ਬਖ਼ਸ਼ਦਾ ਹੈ, ਉਹ ਪ੍ਰਭੂ ਦੀ ਕਦਰ ਸਮਝ ਲੈਂਦਾ ਹੈ (ਤੇ ਦੱਸਦਾ ਹੈ ਕਿ) ਪ੍ਰਭੂ ਅਭੁੱਲ ਹੈ ਕਦੇ ਭੁੱਲ ਨਹੀਂ ਕਰਦਾ। (ਉਹ ਬੰਦਾ ਇਉਂ ਬੇਨਤੀ ਕਰਦਾ ਹੈ-) ਹੇ ਪ੍ਰਭੂ! ਜੇਹੜੇ ਬੰਦੇ ਤੈਨੂੰ ਪਿਆਰੇ ਲੱਗਦੇ ਹਨ ਉਹ ਗੁਰੂ ਦੇ ਅਮੋਲਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ।
ਹੇ ਨਾਨਕ! ਆਖ-) ਹੇ ਭਾਈ! ਮੈਂ ਤੁੱਛ ਹਾਂ, ਮੈਂ ਨੀਵਾਂ ਹਾਂ, ਪਰ ਮੈਂ (ਪ੍ਰਭੂ-ਦਰ ਤੇ ਹੀ) ਬੇਨਤੀ ਕਰਦਾ ਹਾਂ, ਮੈਂ ਉਸ ਸਦਾ-ਥਿਰ ਪ੍ਰਭੂ (ਦੇ ਪੱਲੇ) ਨੂੰ ਨਹੀਂ ਛੱਡਦਾ। (ਮੇਰੀ ਕੋਈ ਪਾਂਇਆਂ ਨਹੀਂ ਕਿ ਮੈਂ ਸਿਫ਼ਤਿ-ਸਾਲਾਹ ਕਰਨ ਦਾ ਦਮ ਭਰ ਸਕਾਂ) , ਜੇਹੜਾ ਪ੍ਰਭੂ ਪੈਦਾ ਕਰ ਕੇ ਸੰਭਾਲ ਕਰਦਾ ਹੈ ਉਹੀ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਬਖ਼ਸ਼ਦਾ ਹੈ।੯।੨।੫।