Hukamnama Darbar Sahib
Mundh Naveladiya Goel Aai Ram ; Raag Bilawal Mahalla 1st Guru Nanak Dev Ji Chhant Dakhni, SGGS Ang 843.
Hukamnama | ਮੁੰਧ ਨਵੇਲੜੀਆ ਗੋਇਲਿ ਆਈ ਰਾਮ |
Place | Darbar Sri Harmandir Sahib Ji, Amritsar |
Ang | 843 |
Creator | Guru Nanak Sahib Ji |
Raag | Bilawal |
Date CE | August 23, 2022 |
Date Nanakshahi | Bhadon 7, 554 |
Hukamnama Translation in English
( Mundh Naveladiya Goel Aai Ram )
Bilawal Mahalla First
Chhant (in southern measure)
There is but One God.
He is realized through the grace of the True Guru.
The youthful damsel is brought to the pasture of the world.
Forgetting her kettle on the oven,
She is in the Lord absorbed.
Absorbed in the Lord in the posture.
Spontaneously she acquired the Holy Word as a feature,
And with folded hands she made supplication:
The True One! I beg for the union.
Witnessing the loving devotion of the damsel,
The Lord Beloved freed her from lust and wrath.
Says Nanak, beholding the youthful beauty of the damsel,
The Master let her adopt His path. (1)
Beautified by truth your charm you retain.
You don't go elsewhere, with your Spouse you remain.
Of your Spouse you are a slave,
You are in loving devotion to Lord.
You know the Unknowable, express the Inexpressible,
And in poise the Lord you laud.
The Lord's Name is the quintessence of joy,
Which the true devotees enjoy.
The Guru's conferring the Holy Word for meditation.
Says Nanak, it inspires them to contemplate. (2)
Charmed by the Lord, with the Spouse she is united.
Living in accord with the Guru,
By the Lord True, she is invited.
Involved in truth and united with the Lord,
She carries with her the sister-friends.
In tune with each other, absorbed in Name,
The True Guru His blessing lends.
Day and night, not for an instant He is forgotten,
Meditating with every breath on the Immaculate,
The flame of the Holy Word lighting lamps,
And thus, says Nanak, all the fears abdicate. (3)
His is the all-pervasive refulgence which the three spheres illuminate.
The Unknowable, Wondrous Lord, Who in every heart pulsates.
The Unknowable, Wondrous True Lord is realized by shedding pride.
Killing ego, attachment, and greed,
With the Holy Word impurities subside.
Going to His Portal and having a glimpse,
One may ask for liberation.
Let me taste Amrit and feel quenched,
Says Nanak, with my heart in meditation. (4) 1
Download Hukamnama PDF
Hukamnama in Hindi
( Mundh Naveladiya Goel Aai Ram )
बिलावल महला १ छंत दखणी ੴ सतिगुर प्रसादि ॥
जीव रूपी नववधू मुग्धा इस जगत् रूपी चरागाह में थोड़े दिनों के लिए आई है। उसने दूध से भरी हुई मटकीं को सिर से उतार कर परमात्मा में लगन लगा ली है। उसने परमात्मा में लगन लगाकर सहज ही शब्द का श्रृंगार कर लिया है। वह हाथ जोड़ कर गुरु से विनती करती है कि मुझे सच्चे प्रियतम से मिला दो। उसने भक्ति भावना द्वारा प्रियतम को देखकर काम-क्रोध को दूर कर दिया है। हे नानक ! उस सुन्दर नववधू मुग्धा ने प्रियतम को देखकर श्रद्धा धारण कर ली है॥ १॥
हे नववधू जीव-स्त्री ! सत्य द्वारा यौवन में भी भोलीभाली बनी रहो। अपने पति के संग बनी रहो और कहीं ओर न आओ और न जाओं। अपने प्रभु की दासी बनकर उसके साथ ही रहो। मुझे तो हरि की भक्ति अच्छी लगती है। मैं उसका कथन करती हूँ, जिसका ज्ञान अथाह एवं अकथनीय है, मैं सहज ही प्रभु का गुणगान करती रहती हूँ। राम का नाम रसों का सागर है। वह रसिया उससे ही रमण करता है, जो सत्य से प्रेम करती है। हे नानक ! जिसे गुरु ने शब्द दान किया है, वही विचारवान् बना है॥ २॥
प्रभु के मोह में मुग्ध हुई जीव-स्त्री उसका ही संग प्राप्त करती है। गुरु की रज़ानुसार चलने वाली जीव-स्त्री सत्य के संग ही मिल जाती है। अपनी सखी-सहेलियों के साथ वह सत्य में ही लीन रहती है और परमात्मा का ही संयोग प्राप्त करती है। एक मन होने से प्रेम द्वारा प्रभु का नाम मन में बस गया है और सतगुरु ने परमात्मा से मिला दिया है। उस निरंजन को हर धड़कन से स्मरण करती हूँ और वह दिन-रात एक घड़ी और एक पल के लिए भी नहीं भूलता। हे नानक ! मन रूपी दीपक में शब्द की ज्योति प्रज्वलित की है, जो सारे भय नाश करने वाली है॥ ३॥
हे सखी! जिसकी ज्योति तीनों लोकों में फैली हुई है। वह अदृष्ट, अपार परमात्मा हरेक शरीर में बसा हुआ है। उस अदृष्ट, अपरंपार, सच्चे परमेश्वर से अहंत्व का नाश करके ही मिला जाता है। अपने अहम्, ममता एवं लोभ को जला दो और शब्द द्वारा मन की मैल दूर कर दी। श्रद्धा से उसके द्वार जाकर उसके दर्शन करो। हे तारणहार ! इस संसार-सागर से तार दो। हे नानक ! जिसने हरेि को हृदय में बसा लिया है, वह हरि का नामामृत चखकर तृप्त हो गया है॥ ४॥ १ ॥
Punjabi Translation
[ Mundh Naveladiya Goel Aai Ram ]ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।
ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।
ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ।
ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) । (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।
ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।
(ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ।
ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ) । ਹੇ ਨਾਨਕ! ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।
ਹੇ ਸਹੇਲੀਏ! ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ।
ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ।
(ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ।
ਹੇ ਨਾਨਕ! ਆਖ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ।੪।੧।