Table of Contents
Musalmana Sift Sariat
Musalmana Sift Sariat Parh Parh Kareh Bichar; Bani Sri Guru Nanak Dev Ji, Documented in Sri Guru Granth Sahib Ji at Ang 465 under Raga Asa.
Hukamnama | ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ |
Place | Darbar Sri Harmandir Sahib Ji, Amritsar |
Ang | 465 |
Creator | Guru Nanak Dev Ji |
Raag | Asa |
1. English Translation
Slok Mahala Pehla
( Musalmana Sift Sariat Parh Parh Kareh Bichar....)
In the case of musalmaans it is considered essential to praise the Shariat (Muslim law) and accept it unreservedly and then ponder over it by studying various books on Shariat. But the True Musalman is he, who remembers and worships the Lord, so that he could get a glimpse of the Lord. On the other hand the Hindus worship idols of hundreds of gods, fogetting the one Lord, and consider it more important to sing the praises or a vision of the god (idols) as a part of the current Yoga practice.
Then these Hindus visit holy places and take bath there alongwith burning incense of various fragrant types like Chandan to propitiate their gods, and worship the idols with the sprinkle of saffron. There are Yogis and Sanyasis (mendicants) who try to worship the Lord in secluded places and always meditate on True Name of the inderscribable Lord, with the pronouncements of 'Alakh Niranjan'. According to them the Lord is formless with no effect of worldly falsehood on Him, (Maya) and they worship such a Lord; believing that the whole world is a part of the Lord Unseen Himself. (The world represents the formless Lord in physical form).
Some others attain peace of mind by thinking of alms-giving, who are not householders, and with bargain expect a return thousand times more than what they have offered in alms-giving as they are only interested in their own praise at heart. There are many thieves, romantic persons, false and untruthful people, and persons engaged in vicious and sinful actions; some persons enjoy comforts in this world as a reward for their good actions done (in the earlier life) and then depart; infact they have been alloted some similar functions by the Lord and they reap the reward.
O Lord! You alone know whatever the Creation has been created by You in waters, lands or skies in the form of human beings or whatever they say is known to You alone. They depend on Your support only for their protection.O Nanak! The Lord's Saints have a hunger for singing His praises as they have the support of Lord's True Name alone. O Lord! I only seek refuge at the lotus feet of Your Saints who are always immersed in Your True Name, thus enjoying perfect bliss.(1)
Mahala Pehla:
O Brother! The Musalmaan after death is buried in a tomb (grave) and sometime later the earth is dug up by the potter for making various types of pots and pitchers. So the dust (earth) out of the mortal remains of a Musalmaan are converted by the potter into different shapes of utensils or it might be converted into bricks. When it is put into furnace for hardening, then the dust of the individual wails under great heat and strain and cries for help. O Nanak! The Lord has created this Universe and made certain circumstances leading to the conversion of this earth (dust) into different utensils, which are broken many times, then made again and put in the furnace, where these pots suffer the heat, and undergo all sorts of privations but no one knows the secret of all this except Lord Himself; so the dust of an individual (musalmaan) gets burnt many a time (as opposed to the belief of becoming alive on the Doomsday)
Pouri:
No one except the Guru has ever attained the Lord earlier or will attain in future. Infact, the Lord has shown Himself in physical form in the holy congregations, thus explaining all the secrets about Himself. The person, who has got rid of his worldy attachments, (for worldly things) attains salvation in the company of the Guru. This is a true, great and genuine thought that such persons, who have developed love of the Lord, find salvation in this world. Finally, such Guru-minded persons get merged with the Lord, the benefactor of and the support of this human life. (6)
2. Download Hukamnama PDF
3. Hukamnama Hindi Translation
सलोक म. 1
मुसलमान अपनी शरीयत और तारीफों को पढ़कर सोचते हैं, परंतु वे उसी समय अपने प्रभु को नहीं देखते। जो मनुष्य प्रभु के साक्षात्कार में स्थित होते हैं, वे उन्हीं को पवित्र मानते हैं। हिन्दू अपनी पूजा, आशीर्वाद और दर्शन के रूप में प्रभु की गुणगान करते हैं, परंतु यदि वे केवल तीर्थों, पूजा, और साधना में ही रमे रहते हैं तो उनका मन अज्ञानी ही रहता है। योगी ध्यान और तपस्या करते हैं, लेकिन जो अलख का नाम और ईश्वर की कृति को जानते हैं, वही सच्चे साधक होते हैं। जो सूक्ष्म रूप में भगवान के नांव में समर्पण करते हैं, वे निरंजन होते हैं। सच्चे साधक का मन हमेशा संतुष्ट रहता है और उसे परमात्मा के गुणों में ध्यान लगता है।
जो लोग अपने अहंकार से दूसरों से घृणा करते हैं, वे सब गलत मार्ग पर चलते हैं। वे अपना समय ग़लत कामों में नष्ट करते हैं। जो लोग सच्चे मार्ग पर चलते हैं, वही वास्तव में जगत में अपनी क़ीमत और कार्यों के आधार पर पहचानते हैं। जल, थल, आकाश, सभी जीव और संसार में एक ही रूप है। जो लोग अपने विचारों में स्पष्टता रखते हैं, वे उन सभी को सही समझते हैं।
नानक कहते हैं, जो भक्त सच्चे नाम के साथ अपने जीवन में प्रेम और संतोष रखते हैं, वे सच्चे मार्ग पर होते हैं। वे सच्चे नाम का आधार रखते हुए हमेशा आनंदित रहते हैं, दिन-रात उनका जीवन पवित्र होता है।
म. 1
मिट्टी का मूर्त रूप मुसलमान के शरीर के समान है। यदि हम उसे घड़ते हैं और सजाते हैं, तो वही हमारे जीवन का कार्य बन जाता है। जैसे ही मिट्टी जलती है, उसका रूप बिगड़ जाता है। वही स्थिति उस व्यक्ति की है जो बिना ईश्वर की भक्ति के जीवन जीता है। वे कार्य करते हैं, लेकिन अंत में उनके कर्मों का कोई मूल्य नहीं रहता।
नानक कहते हैं, वही व्यक्ति जानता है कि ईश्वर ने उसे जो कार्य सौंपा है, वही सच्चा कार्य करता है।
पौड़ी
बिना सच्चे गुरु के कोई भी आत्मज्ञान प्राप्त नहीं कर सकता। बिना गुरु के कोई अपने आप को पहचान नहीं सकता। सच्चे गुरु में जब व्यक्ति अपने आप को समर्पित करता है, तब उसकी अज्ञानता दूर होती है और वह अपने सच्चे स्वरूप को पहचानता है। सच्चे गुरु की उपासना से व्यक्ति हमेशा मुक्त रहता है, और उसका मोह दूर हो जाता है।
यह सर्वोत्तम विचार है: वह व्यक्ति जो सच्चे के साथ अपना मन लगाता है, उसे जीवन का वास्तविक उद्देश्य प्राप्त होता है।
जगत के जीवनदाता ने उसे आशीर्वाद दिया है।
4. Punjabi Translation
( Musalmana Sift Sariat Parh Parh Kareh Bichar )
ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ) , ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ।
{ਨੋਟ: ਗੁਰਬਾਣੀ ਨੂੰ ਗਹੁ ਨਾਲ ਪੜ੍ਹ ਕੇ ਵਿਚਾਰਨ ਵਾਲੇ ਸੱਜਣ ਜਾਣਦੇ ਹਨ ਕਿ ਜਦੋਂ ਕਦੇ ਸਤਿਗੁਰੂ ਜੀ ਕਿਸੇ ਇਕ ਜਾਂ ਕਈ ਮਤਾਂ ਤੇ ਕੋਈ ਵਿਚਾਰ ਕਰਦੇ ਹਨ, ਤਾਂ ਪਹਿਲਾਂ ਆਪ ਉਹਨਾਂ ਮਤਾਂ ਦੇ ਖ਼ਿਆਲ ਲਿਖਦੇ ਹਨ, ਅੰਤ ਵਿਚ ਆਪਣਾ ਮਤ ਪੇਸ਼ ਕਰਦੇ ਹਨ। ਇਸ ਸਲੋਕ ਦੀਆਂ ਜੇ ਦੋ ਦੋ ਤੁਕਾਂ ਨੂੰ ਗਹੁ ਨਾਲ ਵੇਖਿਆ ਜਾਵੇ, ਤਾਂ ਸਾਫ਼ ਪਰਗਟ ਹੁੰਦਾ ਹੈ ਕਿ ਇਸਲਾਮ, ਹਿੰਦੂ ਮਤ, ਜੋਗ ਮਤ, ਦਾਨੀ ਅਤੇ ਵਿਕਾਰੀ ਆਦਿਕਾਂ ਸੰਬੰਧੀ ਗੁਰੂ ਸਾਹਿਬ ਖ਼ਿਆਲ ਦੱਸ ਰਹੇ ਹਨ। ਸੁਤੇ ਹੀ ਯੋਗ ਇਹੀ ਦਿੱਸਦਾ ਹੈ ਕਿ ਇਹਨਾਂ ਸਭਨਾਂ ਦਾ ਜ਼ਿਕਰ ਕਰ ਕੇ ਗੁਰੂ ਸਾਹਿਬ ਆਪਣਾ ਸਾਂਝਾ ਖ਼ਿਆਲ ਅਖ਼ੀਰ ਤੇ ਦੱਸਦੇ। ਤਾਂ ਤੇ ਉਪਰਲੀਆਂ ਦੋ ਤੁਕਾਂ ਵਿਚੋਂ ਪਹਿਲੀ ਨੂੰ ਇਸਲਾਮ ਸੰਬੰਧੀ ਵਰਤ ਕੇ ਦੂਜੀ ਨੂੰ ਗੁਰਮਤ ਦਾ ਸਿੱਧਾਂਤ ਦੱਸਣਾ ਭੁੱਲ ਹੈ, ਕਿਉਂਕਿ ਇਹ ਨਿਯਮ ਅਗਲੀਆਂ ਤੁਕਾਂ ਵਿਚ ਕਿਤੇ ਨਹੀਂ ਵਰਤਿਆ ਗਿਆ। ਅਸਲ 'ਵਾਰ' ਨਿਰੀਆਂ ਪਉੜੀਆਂ ਤੋਂ ਬਣੀ ਹੋਈ ਹੈ। ਹਰੇਕ ਪਉੜੀ ਨਾਲ ਢੁਕਵੇਂ ਸਲੋਕ ਗੁਰੂ ਅਰਜਨ ਸਾਹਿਬ ਜੀ ਨੇ ਲਿਖੇ ਹੋਏ ਹਨ। ਜਦੋਂ ਇਸ ਪਉੜੀ ਦੇ ਭਾਵ ਨੂੰ ਗਹੁ ਨਾਲ ਵਿਚਾਰੀਏ, ਤਾਂ ਭੀ:
"ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤ ਲਾਇਆ ॥ ਜਗ ਜੀਵਨੁ ਦਾਤਾ ਪਾਇਆ ॥"
ਵਾਲਾ ਸਿੱਧਾਂਤ ਸਲੋਕ ਦੀਆਂ ਅੰਤਲੀਆਂ ਤੁਕਾਂ "ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ" ਵਿਚੋਂ ਮਿਲਦਾ ਹੈ। }
ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ।
ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ 'ਅਲਖ, ਅਲਖ' ਉਸ ਦਾ ਨਾਮ ਉਚਾਰਦੇ ਹਨ। (ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ।
ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; (ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ।
(ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ।
ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ = ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ। ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ। ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ।1।
ਮਹਲਾ ਪਹਿਲਾ
(ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮ੍ਹਿਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮ੍ਹਿਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ) ; (ਕੁਮ੍ਹਿਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ, ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ) , ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ।2।
ਭਾਵ: ਜਦੋਂ ਜੀਵਾਤਮਾ ਆਪਣਾ ਸਰੀਰ-ਚੋਲਾ ਛੱਡ ਜਾਏ, ਤਾਂ ਉਸ ਸਰੀਰ ਨੂੰ ਦੱਬਣ ਜਾਂ ਸਾੜਨ ਆਦਿਕ ਕਿਸੇ ਕਿਰਿਆ ਦਾ ਕੋਈ ਅਸਰ ਜੀਵਾਤਮਾ ਉੱਤੇ ਨਹੀਂ ਪੈ ਸਕਦਾ। ਜਿਤਨਾ ਚਿਰ ਇਹ ਸਰੀਰ ਵਿਚ ਰਹਿੰਦਾ ਸੀ, ਤਦੋਂ ਦੇ ਕੀਤੇ ਹੋਏ ਕਰਮਾਂ ਅਨੁਸਾਰ ਹੀ ਉਸ ਦੀ ਕਿਸਮਤ ਦਾ ਫ਼ੈਸਲਾ ਹੁੰਦਾ ਹੈ।
ਉਹ ਫ਼ੈਸਲਾ ਕੀ ਹੈ? ਹਰੇਕ ਜੀਵ ਸਬੰਧੀ ਇਸ ਪ੍ਰਸ਼ਨ ਦੇ ਉੱਤਰ ਨੂੰ ਤਾਂ ਕਰਤਾਰ ਹੀ ਜਾਣਦਾ ਹੈ, ਜਿਸ ਨੇ ਜਗਤ-ਮਰਯਾਦਾ ਰਚੀ ਹੈ (ਭਾਵ, ਰੱਬ ਆਪ ਹੀ ਜਾਣਦਾ ਹੈ, ਕਿ ਜੀਵ ਆਪਣੀ ਕਮਾਈ ਅਨੁਸਾਰ ਉਸ ਦੇ ਹੁਕਮ ਵਿਚ ਕਿੱਥੇ ਜਾ ਅੱਪੜਿਆ ਹੈ) । ਸੋ ਇਹ ਝਗੜਾ ਵਿਅਰਥ ਹੈ। ਇਕ ਵਿਚਾਰ ਜੋ ਹਰੇਕ ਜੀਵ ਲਈ ਗੁਣਕਾਰੀ ਹੈ, ਉਹ ਇਹ ਹੈ:
"ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗ ਜੀਵਨੁ ਦਾਤਾ ਪਾਇਆ ॥"
ਤੀਜੀ ਪਾਤਿਸ਼ਾਹੀ ਭੀ ਇਸੇ ਖ਼ਿਆਲ ਨੂੰ ਇਉਂ ਫੁਰਮਾਉਂਦੇ ਹਨ:
ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥ ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥2॥16॥ ਸੋਰਠਿ ਕੀ ਵਾਰ ਮ: 3
ਪਉੜੀ
ਅਰਥ: ਕਿਸੇ ਮਨੁੱਖ ਨੂੰ ('ਜਗ ਜੀਵਨੁ ਦਾਤਾ') ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ ('ਜਗ ਜੀਵਨ ਦਾਤਾ') ਨਹੀਂ ਮਿਲਿਆ। (ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾ ਦਿੱਤੀ ਹੈ। ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ।
(ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ।6।