Table of Contents
Naabh Kamal Te Brahma Upje
Mukhwak Sri Guru Nanak Dev Ji: Naabh Kamal Te Brahma Upje, Bed Padeh Mukh Kanth Sawaar; [ Page 489 of Sri Guru Granth Sahib Ji, Raag Gujri, Mahalla Pehla ]
Gurbani Mukhwak | Naabh Kamal Te Brahma Upjay |
Source | Hukamnama Sri Darbar Sahib Ji, Amritsar |
Ang | 489 |
Creator | Guru Nanak Dev Ji |
Raag | Gujri |
1. Download Hukamnama PDF
2. English Translation
Gujri Mahala Pehla ( Naabh Kamal Te Brahma Upjay... )
The god Brahma was created out of the lotus flower (cord) and reads out all four Vedas verbatim and in good tune. The Lord is truly limitless as even Brahma could not realize the greatness of the Lord and was going round the cycle of Rebirhts in the darkness of ignorance (going round the lotus flower tube in pitch darkness). (1)
Why should I forget my beloved Lord, who is the fountainhead (source) of my very life; and whom all the munis and saints are serving by body and mind? (Pause-1)
The Lord, whose lamps of the Sun and Moon illuminate all three worlds and whose valour (greatness) is known all over the Universe (the three worlds), destroys our egoism. The Guru-minded persons always perceive the Lord, day and night who shines like a pure light (Prime-Soul) whereas the self-willed (faithless) persons are always groping in the darkness of ignorance. (2)
The sidhas and mendicants are engrossed in their wranglings, due to dual-mindedness viewing their own beliefs as the correct ones, whereas the persons enlightened with the Guru's guidance, perceive the Prime Soul as the illuminating light pervading everywhere in equal measure, thus the realisation of Truth settles their quarrel or discussion. (3)
The Lord, the True Master of all the men and gods, is limitless and free from the cycle of Rebirths and is truly great, beyond our reach. O Nanak! The Lord, the fountain-head of all life is attained through knowledge and enables all beings to cross this ocean of life successfully through His Grace. (4-2)
3. Hukamnama in Hindi
गूजरी महला १ ॥ नाभ कमल ते ब्रहमा उपजे बेद पड़हि मुख कंठ सवार ॥ ता को अंत न जाई लखणा आवत जात रहै गुबार ॥१॥ प्रीतम क्यों बिसरहि मेरे प्राण अधार ॥ जा की भगत करहि जन पूरे मुनि जन सेवहि गुर वीचार ॥१॥ रहाओ ॥ रव सस दीपक जा के त्रिभवण एका जोत मुरार ॥ गुरमुख होइ सु अहिनिस निरमल मनमुख रैण अंधार ॥२॥ सिध समाधि करहि नित झगरा दुहु लोचन क्या हेरै ॥ अंतर जोत सबद धुन जागै सतिगुरु झगर निबेरै ॥३॥ सुर नर नाथ बेअंत अजोनी साचै महल अपारा ॥ नानक सहज मिले जगजीवन नदर करहु निसतारा ॥४॥२॥
(पुराणों में कथा आती है कि जिस ब्रहमा के रचे हुए) वेद (पण्डित लोग) मुंह से गले से मीठी सुर में नित्य पढ़ते हैं, वह ब्रहमा विष्णु की नाभि में से उगे हुए कमल की नालि से पैदा हुआ (और अपने जन्म दाते की कुदरति का अंत ढूँढने के लिए उस नालि में चल पड़ा, कई युग उस नालि के) अंधेरे में ही आता जाता रहा, पर उसका अंत ना ढूँढ सका।1।
हे मेरी जिंदगी के आसरे प्रीतम! मुझे ना भूल तू वह है जिसकी भक्ति पूरन पुरख सदा करते रहते हैं, जिसे ऋषि-मुनि गुरु की बताई हुई समझ के आसरे सदा स्मरण करते हैं।1। रहाउ।
वह प्रभु इतना बड़ा है कि सूरज और चंद्रमा उसके त्रिभवणीय जगत में (मानो छोटे से) दीपक (ही) हैं, सारे जगत में उसीकी ज्योति व्यापक है। जो मनुष्य गुरु के बताए राह पर चल के उस को दिन-रात मिलता है वह पवित्र जीवन वाला हो जाता है। जो मनुष्य अपने मन के पीछे चलता है उसकी जिंदगी की रात (अज्ञानता के) अंधेरे में बीतती है।2।
बड़े-बड़े जोगी (अपने ही उद्यम की टेक रख के) समाधियां लगाते हैं और मन को जीतने के प्रयत्न करते हैं (पर जो मनुष्य अपने उद्यम की ही टेक रखे, उसे) वह अंदर बसती ज्योति इन आँखों से नहीं दिखती। (जो मनुष्य गुरु के सन्मुख होता है) उसका मन वाला झगड़ा गुरु समाप्त कर देता है, उसके अंदर गुरु का शब्द-रूप मीठी लगन लग पड़ती है, उसके अंदर परमात्मा की ज्योति जग पड़ती है।3।
हे नानक! (अरदास कर-) हे देवताओं और मनुष्यों के पति! हे बेअंत! हे योनि-रहित! और अटल महल में टिके रहने वाले अपार प्रभु! हे जगत के जीवन! (मेहर कर मुझे) अडोलता में निवास मिले। मेहर की निगाह करके मेरा बेड़ा पार कर।4।2।
4. Punjabi Translation
(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ,(ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥
ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ ॥ ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ ॥
ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ ॥ ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ ॥ ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥
ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ ॥ (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ॥੩॥
ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਨਾਨਕ! (ਅਰਦਾਸ ਕਰ-) ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ ॥ ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ॥੪॥੨॥