Saha Ganeh Na Kareh Bichar
Saha Ganeh Na Kareh Bichar, Man Tan Rasna Naam Dhyaiya; Bani Sri Guru Nanak Dev Ji and is documented on Ang 904 of Sri Guru Granth Sahib Ji under Raga Ramkali. साहा गणहि न करहि बीचार, साहे ऊपर एकंकार; वाणी श्री गुरु नानक देव जी महाराज, राग रामकली श्री गुरु ग्रंथ साहिब अंग 904.
Hukamnama | Saha Ganeh Na Kareh Bichar |
Place | Darbar Sri Harmandir Sahib Ji, Amritsar |
Ang | 904 |
Creator | Guru Nanak Dev Ji |
Raag | Ramkali |
Date CE | 07 May 2024 |
Date Nanakshahi | 25 Vaisakh 556 |
English Translation
Ramkali Mahala Pehla ( Saha Ganeh Na Kareh Bichar... )
O Pandit! You are considering all the details of good fortune (Through phases of the moon) but are not (considering) meditating on the Lord, who is above all these considerations. In fact the person, who is united with the Guru, knows the True path (of attaining the Lord) as one could follow and understand the Lord's Will through the Guru's guidance alone. (1)
O Pandit! You have made a detailed study of the astrological phenomenon and forwarded a list (diary) with various considerations( calculations) which you are reading yourself and making others also (listen to it) believe without realizing the Truth. The deliberation of the Guru's Word (sabad) is the highest attainment as compared to all other efforts. I do not consider all other stories as of any worth, in fact, they are useless just like dust (ash). (2)
O Pandit! You are having a bath, washing your clothes (wearing clean clothes) and worshipping the stones, but without inculcating the love of the Lord in your heart, all this is filthy and unclean. You could unite with the Lord by casting away your egoism, with full realization. (O Man!) If you want to attain salvation in life, you should recite the True Name of the blissful Lord. (3)
O Pandit! You are engrossed in worldly wrangles but not deliberating on Vedas (knowledge). How could the drowning man save his forefathers? (by rituals) Hardly anyone realizes that the Lord is pervading everywhere; it is only through the Guru's guidance that one could realise the Truth. (4)
If we get involved in various calculations (astrological then we feel the pangs of doubts and miscalculations whereas we could enjoy perfect bliss by seeking refuge at the lotus feet of the Guru. O True Master! We have sought Your support (help) after committing (great) many sins. O Brother! With the Guru's Grace, we could get united with the Lord, in case we are fortunate enough and pre-destined by the Lord's Will. (5)
But we cannot attain the Lord until we seek the Guru's support and continue to pass through the cycle of births and deaths if we are lost in whims and dual-mindedness. This human being is thrown at the (house) doors of the Yama chained in worldly bondage due to his vicious and sinful actions, as he has neither recited his True Name nor he has meditated on the Guru's Word. (6)
There are some pandits, giving demarcations for perfect and pure kitchens or those teachers teaching grammar to others. In contrast, some others with average knowledge are known as Misar. Still, those persons with dual-mindedness or engrossed in sinful actions do not attain the Lord, while there are hardly, a very few persons, out of millions, blessed with the Guru's Grace, who have gained the support of True Name. (7)
There is only one True Lord, who sustains both the (good) virtuous and bad persons but this is realized by a few learned persons only, who have the Guru's support. There are few Guru-minded persons, who have attained the Lord (who have finally united with the Lord) by getting free from the cycle of births and deaths. (8)
The persons, who are imbued with the love of the Lord- sublime (in the heart) are truly virtuous with the meditation (deliberation) of the True Lord. O Nanak! The person, who functions and acts under the dictates of the Lord's Will (who follows the Lord's Will) finally gets merged with the True Lord. (9 - 4)
Download Hukamnama PDF
Hukamnama in Hindi
रामकली महला १ ॥ साहा गणहि न करहि बीचार ॥ साहे ऊपर एकंकार ॥ जिस गुरु मिलै सोई बिध जाणै ॥ गुरमत होइ त हुकम पछाणै ॥१॥ झूठ न बोल पाडे सच कहीऐ ॥ हउमै जाइ सबद घर लहीऐ ॥१॥ रहाउ॥
हे पण्डित! तू शुभ-लगन गिनता है, पर तू ये विचार नहीं करता कि शुभ-समय बनाने, ना बनाने वाला परमात्मा है। जिस मनुष्य को गुरु मिल जाए वह जानता है (कि विवाह आदि का समय किस) ढंग (से शुभ बन सकता है)। जब मनुष्य को गुरु की शिक्षा प्राप्त हो जाए तब वह परमात्मा की रजा को समझ लेता है (और रज़ा को समझना ही शुभ-महूरत का मूल है)। हे पण्डित! (अपनी आजीविका की खातिर जजमानों को खुश करने के लिए विवाह आदि के समय में शुभ-महूरत आदि ढूँढने का) झूठ ना बोल। सच बोलना चाहिए। जब गुरु के शब्द में जुड़ के (अंदर ही) अहंकार दूर हो जाता है तब वह घर (सहज ही) मिल जाता है (जहाँ आत्मिक और सांसारिक सारे पदार्थ मिलते हैं)। ( Saha Ganeh Na Kareh Bichar... Hindi Translation ) Read More
Punjabi Translation - Prof Sahib Singh¹
ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਝੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।1। ਰਹਾਉ।
ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) । ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।1।
(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ। (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ।2।
(ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ। (ਹੇ ਪੰਡਿਤ!) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ, (ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ।3।
(ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ) , ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ? ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ।4।
ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ। ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀਂ ਪਰਮਾਤਮਾ ਦੀ ਸਰਨ ਆਉਂਦੇ ਹਾਂ, ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ।5।
ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ, ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ।
(ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ।6।
ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ। ਕ੍ਰੋੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ਜਿਸ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ।7।
ਹੇ ਪੰਡਿਤ! ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ ਕੇ (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ। ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ। (ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ।8।
(ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ, ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤਿ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ) ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ।9।4।