So Sikh Sakha Bandhap Hai Bhai
So Sikh Sakha Bandhap Hai Bhai, Je Gur Ke Bhaane Vich Aawei is Bani of Guru Amardas Ji on Ang 601-602 of Sri Guru Granth Sahib under Raga Sorath.
Hukamnama | ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ |
Place | Darbar Sri Harmandir Sahib Ji, Amritsar |
Ang | 601 |
Creator | Guru Amar Dass Ji |
Raag | Sorath |
Date CE | 07 February 2024 |
Date Nanakshahi | 25 Magh, 555 |
English Translation
Sorath Mahala 3rd ( So Sikh Sakha Bandhap Hai Bhai... )
The Sikh, who follows the Guru's Will (without a murmur) is my true friend, brother, and close associate. The person, who follows his mind, (follows his own Will) gets separated from the Lord and gets punished (by the Yama). O, Brother! No one could ever enjoy the bliss of life without the Guru's guidance and repentance (for his folly) time and again. (1)
O, Brother! The devotees (slaves) of the Lord are always enjoying eternal bliss, as they have been united with the Lord by casting away all their ills and sins of the ages. (Pause)
O, Brother! The whole world is lost in the wilderness due to the bondage of worldly falsehood, as all the family members are a source and cause of this worldly bondage. The worldly bondage cannot be removed (eliminated) without the Guru's guidance, as it is through the Guru's teachings alone that we can attain salvation. However, faithless persons are engrossed in their sinful actions due to worldly falsehood and suffer through the cycle of births and deaths without realizing the value of the Guru's Word. (2)
O, Brother! The whole world is engrossed in the vices of egoism and attachments, and no one renders any help to others. The Guru-minded persons, however, sing the praises of the Lord in the company of holy saints, as such they have merged with the Lord through self-realization. The Lord is always by the side of such a person, who has attained self-realization and attained the secrets of life. (3)
O, Brother! The Guru is always our benefactor, blessing us with His favors throughout but without good fortune and the Lord's Will, nothing could be achieved. Though the Lord treats everyone with equal love and care, it is through His Grace alone that different people reap the reward of their actions and their love for the Lord. O, Nanak! We could teach the Lord's True Name in the heart by eliminating our egoism. ( 4-6)
Download Hukamnama PDF
Hukamnama in Hindi
( So Sikh Sakha Bandhap Hai Bhai... )
सोरठ महला ३ ॥ सो सिख सखा बंधप है भाई जि गुर के भाणे विच आवै ॥ आपणै भाणै जो चलै भाई विछुड़ चोटा खावै ॥ बिन सतिगुर सुख कदे न पावै भाई फिर फिर पछोतावै ॥१॥ हरि के दास सुहेले भाई ॥ जनम जनम के किलबिख दुख काटे आपे मेल मिलाई ॥ रहाउ ॥ इहु कुटंब सभ जीअ के बंधन भाई भरम भुला सैंसारा ॥ बिन गुर बंधन टूटहि नाही गुरमुख मोख दुआरा ॥ करम करहि गुर सबद न पछाणहि मर जनमहि वारो वारा ॥२॥ हउ मेरा जग पलच रहिआ भाई कोइ न किस ही केरा ॥ गुरमुख महल पाइन गुण गावन निज घर होइ बसेरा ॥ ऐथै बूझै सु आप पछाणै हरि प्रभु है तिस केरा ॥३॥ सतिगुरू सदा दयाल है भाई विण भागा क्या पाईऐ ॥ एक नदर कर वेखै सभ ऊपर जेहा भाउ तेहा फल पाईऐ ॥ नानक नाम वसै मन अंतर विचहु आप गवाईऐ ॥४॥६॥
Hukamnama meaning in Hindi
( So Sikh Sakha Bandhap Hai Bhai... )
सोरठि महला ३ ॥ हे भाई ! वही सच्चा सिक्ख मेरा मित्र एवं संबंधी है, जो गुरु की रज़ा में आचरण करता है।
जो अपनी इच्छानुसार आचरण करता है, वह भगवान से विछुड़ कर चोटें खाता रहता है। हे भाई ! सतगुरु के बिना उसे कदापि सुख नहीं मिलता और वह बार-बार पश्चाताप में जलता रहता है॥ १॥
हे भाई ! भगवान के भक्त हमेशा सुखी एवं प्रसन्न हैं। वह उनके जन्म-जन्मान्तरों के पाप एवं कष्ट मिटा देता है और उन्हें स्वयं ही अपने साथ मिला लेता है॥ रहाउ॥
हे भाई! यह सभी कुटुंब इत्यादि तो जीव हेतु बन्धन ही हैं और सारी दुनिया भ्रम में ही भटक रही है।
गुरु के बिना बन्धन नष्ट नहीं होते और गुरु के माध्यम से मोक्ष का द्वार मिल जाता है। जो प्राणी सांसारिक कर्म करता है और गुरु के शब्द की पहचान नहीं करता, वह बार-बार दुनिया में मरता और जन्मता ही रहता है॥ २॥
हे भाई ! यह दुनिया तो अहंत्व एवं आत्माभिमान में ही उलझी हुई है परन्तु कोई भी किसी का सखा नहीं।
गुरुमुख पुरुष सत्य के महल को प्राप्त कर लेते हैं, सत्य का ही गुणगान करते हैं और अपने आत्मस्वरूप (भगवान के चरणों) में बसेरा प्राप्त कर लेते हैं।
जो व्यक्ति इहलोक में स्वयं को समझ जाता है, वह अपने आत्मस्वरूप को पहचान लेता है और हरि-प्रभु उसका बन जाता है॥ ३ ॥
हे भाई ! सतिगुरु तो हमेशा ही दयालु है परन्तु तकदीर के बिना प्राणी क्या प्राप्त कर सकता है ?
सतिगुरु सभी पर एक समान कृपा-दृष्टि से ही देखता है परन्तु जैसी प्राणी की प्रेम-भावना होती है, उसे वैसा ही फल प्राप्त होता है।
हे नानक ! यदि अन्तर्मन में से आत्माभिमान को दूर कर दिया जाए तो मन के अन्दर प्रभु-नाम का निवास हो जाता है॥ ४॥ ६॥ सोरठि महला ३ चौतुके ॥
Gurmukhi Translation
( So Sikh Sakha Bandhap Hai Bhai... )
ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ।
ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥
ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ॥ ਰਹਾਉ ॥
ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ।
ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ।
ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੨॥
ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ।
ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ।
ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ॥੩॥
ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ।
(ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ ਜੀ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ॥੪॥੬॥