Sookh Mangal Kalyan Sehaj Dhun
Sukh Mangal Kalyan Sehaj Dhun, Prabh Ke Charan Nihaareya is a sacred bani created by Fifth Guru Shri Arjan Dev Ji, documented on Page 619 of Sahib Shri Guru Granth Saheb in Sorath Raga.
Sukh Mangal Kalyaan Sahaj Dhun Prabh Ke Charan Nihareya !!
Rakhanhrai Rakhio Barik Satgur Taap Utareya !!
Hey bhai guru di sharan aa ke jis mnukh ne parmatma de charna da darshan kr lya usde andar sukh, khushi, anand te atmak adolta di lehar chal pyi, jo v mnukh guru di sharan aa pya guru ne usda taap dukh kalesh door kr dita.
Hukamnama | ਸੂਖ ਮੰਗਲ ਕਲਿਆਣ ਸਹਜ ਧੁਨਿ |
Place | Darbar Sri Harmandir Sahib Ji, Amritsar |
Ang | 619 |
Creator | Guru Arjan Dev Ji |
Raag | Sorath |
Date CE | March 24, 2023 |
Date Nanakshahi | 11 Chetar, 555 |
ਠਾਢਿ ਪਾਈ ਕਰਤਾਰੇ
English Translation
Sorath Mahala - 5th ( Sookh Mangal Kalyan Sahej )
When I worshipped and realized the lotus-feet Of the Lordi I got thrilled and overjoyed by attaining the peace and tranquillity of body and mind (through His glimpse), thus listening to the all-pervasive music Of Nature. The Lord- protector has protected His child (Har Gobind) by relieving him of the (fever) affliction, through the Guru's Grace. (I)
The persons, who have sought the support (refuge) of the True Guru, have been protected (saved) through His service, as the service of the Guru never goes to waste. (is never without its reward). (Pause) When the Guru bestowed His Grace on us, there was complete peace and joy within and without (in the mind and all around). O Nanak! NOW we have been relieved Of all our worries and sufferings, as the Lord Almighty has bestowed His benign Grace on us. (2-12-40)
Download Hukamnama PDF
Hukamnama in Hindi
सोरठ महला ५ ॥ सूख मंगल कल्याण सहज धुन प्रभ के चरण निहारिआ ॥ राखनहारै राखिओ बारिक सतिगुर ताप उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहर फुन सूखा प्रभ अपुने भए दइआला ॥ नानक बिघन न लागै कोऊ मेरा प्रभ होआ किरपाला ॥२॥१२॥४०॥
( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥
हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥
(हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥
Punjabi Translation
( Sukh Mangal Sehaj Kalyan Dhun )
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥
ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥