Sukhmani Sahib Path in Punjabi
Sukhmani Sahib Path (in Punjabi) is a holy and revered hymn among Gursikhs which is also 'Sukha Di Mani' present on Pages 262 - 297. The prayer, which is one of the longest and most deep, is repeated all over the world by the followers of this religion. The term "Sukhmani" is derived from two words: Sukh which implies peace or quietude in mind; Mani or Jewel – the inimitable. Therefore, Sukhmani Sahib refers to “The Jewel of Peace.”
Sukhmani Sahib is the only of its kind verse from Sri Guru Granth Sahib, whose title comes in the path of Sukhmani Sahib more than twice. It was composed by Sri Guru Arjan Dev Ji, the first Martyr Sikh Guru, who also compiled Adi Granth - the Holy Book for Sikhism. To console, instruct, and instill spiritual peace and tranquility in his disciples, Guru Arjan Dev Ji composed Sukhmani Sahib.
Significance:
- Spiritual Guidance
- Healing and Comfort
- Meditation and Contemplation
To Read "9 Benefits of Reciting Sukhmani Sahib (ਸੁਖਮਨੀ ਸਾਹਿਬ ਦੀਆਂ ਨੌ ਵਿਸ਼ੇਸ਼ਤਾਈਆਂ)" - Click Here
There are twenty-four sections in the Sukhmani Sahib Path which are called Ashtpadis (ਅਸ਼ਟਪਦੀ) with each containing Eight Padas (ਅੱਠ ਪਦ). These stanzas of this Song of Eternal Peace make up a prayer of approximately 35 Pages in its entirety. Some of these are the virtue of modesty and how one frees oneself from bondage.
Complete Path of Sukhmani Sahib in Punjabi
ਗਉੜੀ ਸੁਖਮਨੀ ਮਃ ੫ ॥
ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖੵਰ ॥ ਕੀਨੇ ਰਾਮ ਨਾਮ ਇਕ ਆਖੵਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥ ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥ ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥ ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥ ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥੪॥ ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ ਨਾਨਕ ਜਨ ਕੀ ਮੰਗੈ ਰਵਾਲਾ ॥੫॥ ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ ਨਾਨਕ ਸਿਮਰਨੁ ਪੂਰੈ ਭਾਗਿ ॥੬॥ ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ ਨਾਨਕ ਤਿਨ ਜਨ ਸਰਨੀ ਪਇਆ ॥੭॥ ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ ਹਰਿ ਸਿਮਰਨਿ ਕੀਓ ਸਗਲ ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥