Sukhmani Sahib Path in Punjabi
Sukhmani Sahib Path (in Punjabi) is a holy and revered hymn among Gursikhs which is also 'Sukha Di Mani' present on Pages 262 - 297. The prayer, which is one of the longest and most deep, is repeated all over the world by the followers of this religion. The term "Sukhmani" is derived from two words: Sukh which implies peace or quietude in mind; Mani or Jewel – the inimitable. Therefore, Sukhmani Sahib refers to “The Jewel of Peace.”
Sukhmani Sahib is the only of its kind verse from Sri Guru Granth Sahib, whose title comes in the path of Sukhmani Sahib more than twice. It was composed by Sri Guru Arjan Dev Ji, the first Martyr Sikh Guru, who also compiled Adi Granth - the Holy Book for Sikhism. To console, instruct, and instill spiritual peace and tranquility in his disciples, Guru Arjan Dev Ji composed Sukhmani Sahib.
Significance:
- Spiritual Guidance
- Healing and Comfort
- Meditation and Contemplation
To Read "9 Benefits of Reciting Sukhmani Sahib (ਸੁਖਮਨੀ ਸਾਹਿਬ ਦੀਆਂ ਨੌ ਵਿਸ਼ੇਸ਼ਤਾਈਆਂ)" - Click Here
There are twenty-four sections in the Sukhmani Sahib Path which are called Ashtpadis (ਅਸ਼ਟਪਦੀ) with each containing Eight Padas (ਅੱਠ ਪਦ). These stanzas of this Song of Eternal Peace make up a prayer of approximately 35 Pages in its entirety. Some of these are the virtue of modesty and how one frees oneself from bondage.
Complete Path of Sukhmani Sahib in Punjabi
ਗਉੜੀ ਸੁਖਮਨੀ ਮਃ ੫ ॥
ਅਸਟਪਦੀ ॥ ਕਈ ਕੋਟਿ ਹੋਏ ਪੂਜਾਰੀ ॥ ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ ਬੇਦ ਕੇ ਸ੍ਰੋਤੇ ॥ ਕਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਕਈ ਕੋਟਿ ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥ ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ ॥ ਕਈ ਕੋਟਿ ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥ ਕਈ ਕੋਟਿ ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥ ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ ਪਾਥਰ ਬਿਰਖ ਨਿਪਜਾਏ ॥ ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂ ਮੰਡਲ ॥ ਕਈ ਕੋਟਿ ਸਸੀਅਰ ਸੂਰ ਨਖੵਤ੍ਰ ॥ ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥ ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥ ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥ ਕਈ ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ ਕੋਟਿ ਕੀਏ ਚਿਰ ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ ਕਈ ਕੋਟਿ ਜਖੵ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ ਸਭ ਤੇ ਨੇਰੈ ਸਭਹੂ ਤੇ ਦੂਰਿ ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥ ਕਈ ਕੋਟਿ ਪਾਤਾਲ ਕੇ ਵਾਸੀ ॥ ਕਈ ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜੀਵਹਿ ਮਰਹਿ ॥ ਕਈ ਕੋਟਿ ਬਹੁ ਜੋਨੀ ਫਿਰਹਿ ॥ ਕਈ ਕੋਟਿ ਬੈਠਤ ਹੀ ਖਾਹਿ ॥ ਕਈ ਕੋਟਿ ਘਾਲਹਿ ਥਕਿ ਪਾਹਿ ॥ ਕਈ ਕੋਟਿ ਕੀਏ ਧਨਵੰਤ ॥ ਕਈ ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ ਤਹ ਤਹ ਰਾਖੇ ॥ ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥ ਕਈ ਕੋਟਿ ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥ ਕਈ ਕੋਟਿ ਪ੍ਰਭ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮੁ ਲਹੰਤੇ ॥ ਕਈ ਕੋਟਿ ਦਰਸਨ ਪ੍ਰਭ ਪਿਆਸ ॥ ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥ ਕਈ ਕੋਟਿ ਮਾਗਹਿ ਸਤਸੰਗੁ ॥ ਪਾਰਬ੍ਰਹਮ ਤਿਨ ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥ ਕਈ ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ ਅਕਾਸ ਬ੍ਰਹਮੰਡ ॥ ਕਈ ਕੋਟਿ ਹੋਏ ਅਵਤਾਰ ॥ ਕਈ ਜੁਗਤਿ ਕੀਨੋ ਬਿਸਥਾਰ ॥ ਕਈ ਬਾਰ ਪਸਰਿਓ ਪਾਸਾਰ ॥ ਸਦਾ ਸਦਾ ਇਕੁ ਏਕੰਕਾਰ ॥ ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥ ਕਈ ਕੋਟਿ ਪਾਰਬ੍ਰਹਮ ਕੇ ਦਾਸ ॥ ਤਿਨ ਹੋਵਤ ਆਤਮ ਪਰਗਾਸ ॥ ਕਈ ਕੋਟਿ ਤਤ ਕੇ ਬੇਤੇ ॥ ਸਦਾ ਨਿਹਾਰਹਿ ਏਕੋ ਨੇਤ੍ਰੇ ॥ ਕਈ ਕੋਟਿ ਨਾਮ ਰਸੁ ਪੀਵਹਿ ॥ ਅਮਰ ਭਏ ਸਦ ਸਦ ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮ ਰਸਿ ਸੁਖਿ ਸਹਜਿ ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥











