Sukhmani Sahib Path in Punjabi
Sukhmani Sahib Path (in Punjabi) is a holy and revered hymn among Gursikhs which is also 'Sukha Di Mani' present on Pages 262 - 297. The prayer, which is one of the longest and most deep, is repeated all over the world by the followers of this religion. The term "Sukhmani" is derived from two words: Sukh which implies peace or quietude in mind; Mani or Jewel – the inimitable. Therefore, Sukhmani Sahib refers to “The Jewel of Peace.”
Sukhmani Sahib is the only of its kind verse from Sri Guru Granth Sahib, whose title comes in the path of Sukhmani Sahib more than twice. It was composed by Sri Guru Arjan Dev Ji, the first Martyr Sikh Guru, who also compiled Adi Granth - the Holy Book for Sikhism. To console, instruct, and instill spiritual peace and tranquility in his disciples, Guru Arjan Dev Ji composed Sukhmani Sahib.
Significance:
- Spiritual Guidance
- Healing and Comfort
- Meditation and Contemplation
To Read "9 Benefits of Reciting Sukhmani Sahib (ਸੁਖਮਨੀ ਸਾਹਿਬ ਦੀਆਂ ਨੌ ਵਿਸ਼ੇਸ਼ਤਾਈਆਂ)" - Click Here
There are twenty-four sections in the Sukhmani Sahib Path which are called Ashtpadis (ਅਸ਼ਟਪਦੀ) with each containing Eight Padas (ਅੱਠ ਪਦ). These stanzas of this Song of Eternal Peace make up a prayer of approximately 35 Pages in its entirety. Some of these are the virtue of modesty and how one frees oneself from bondage.
Complete Path of Sukhmani Sahib in Punjabi
ਗਉੜੀ ਸੁਖਮਨੀ ਮਃ ੫ ॥
ਅਸਟਪਦੀ ॥ ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥ ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਊਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ ਬ੍ਰਹਮ ਗਿਆਨੀ ਊਚ ਤੇ ਊਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥ ਬ੍ਰਹਮ ਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥ ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ ਸਦਾ ਸਮਦਰਸੀ ॥ ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥ ਬ੍ਰਹਮ ਗਿਆਨੀ ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥ ਬ੍ਰਹਮ ਗਿਆਨੀ ਕੈ ਏਕੈ ਰੰਗ ॥ ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮ ਗਿਆਨੀ ਸਦਾ ਸਦ ਜਾਗਤ ॥ ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥ ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥ ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥ ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ ਕਾ ਬਡ ਪਰਤਾਪ ॥ ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥ ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥ ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖੵਰੁ ॥ ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥ ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥ ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥ ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥











