Trisna Dadhi Jal Mui
Trisna Dadhi Jal Mui, Jal Jal Kare Pukar; Raag Vadhans Ki Vaar Ki Pauri 6th, With Sloks, Guru Amardas Ji, Ang 588 SGGS.
Hukamnama | ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ |
Place | Darbar Sri Harmandir Sahib Ji, Amritsar |
Ang | 588 |
Creator | Guru Amar Das Ji |
Raag | Vadhans |
Date CE | 10 April, 2024 |
Date Nanakshahi | 28 Chet, 556 |
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
English Translation
Slok Mahalla 3rd ( Trisna Dadhi Jal Mui Jal Jal Kare Pukar )
O, Nanak! This world is burning in the fire of (worldly) desires and is completely lost, suffering under its effects and then cries and wails being burnt therein. But if the True Guru's company is attained, then it will not burn in worldly desires ( a second time) again as it will escape the cycle of births and deaths, through the Guru's guidance. No one could ever become fearless without the support of True Name by following and meditating on the Guru's Word. (1)
Mahalla 3rd: This fire of worldly desires cannot be extinguished by showing off and practicing many rituals or following various paths, instead the mind gets beset with a lot of worries. The Guru-less persons (without the support of the Guru) are engrossed in many frivolous actions just as killing the upper shield instead of the snake itself or trying to torture the body without having any control over the mind. But the body and mind both get peace and satisfaction along with curbing the worldly desires provided one were to serve the True Guru, which would bring him peace of mind through the Guru's guidance.
The true bliss of life is (enjoyed) attained by getting rid of one's egoism from the mind. The Guru-minded person, who is always imbued with the love of the Lord, may be considered to be leading a life of detachment (from worldly pleasures). In fact, such a person gets satiated and becomes free from all worries by partaking (drinking) the nectar of True Name. O, Nanak! Nobody in the world has ever attained salvation without the support of True Name as the human being frets and fumes himself due to his egoism and makes others as well burn within (to fret). (2)
Pouri: The Guru-minded persons, who have recited True Name, have attained the eternal bliss of life. Such persons have lived a successful and fruitful life by inculcating the love of the Lord's True Name in their hearts. The persons, who have recited True Name through the Guru's guidance and Guru's Word, have cast away all their ills and afflictions. Such Guruminded persons, who are free from the worries of others, are the real and true saints of the Lord (who have no other support except the Lord). The Guru''Of such persons, who have partaken the nectar of True Name (with the mouth), is truly great and praiseworthy. (6)
Download Hukamanama PDF
Punjabi Translation
( Trisna Dadhi Jal Muee Jal Jal Kare Pukar )
ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।
ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।
ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।
ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।
Hukamnama in Hindi
( Trisna Dadhi Jal Mui Jal Jal Kare Pukar )
श्लोक महला ३॥
तृष्णा में दग्ध होकर सारी दुनिया जल कर मर गई है और जल-जल कर पुकार कर रही है। यदि शांति प्रदान करने वाले सतिगुरु से भेंट हो जाए तो उसे फिर से दूसरी बार जलना नहीं पड़ेगा। हे नानक ! जब तक मनुष्य गुरु के शब्द पर विचार नहीं करता, तब तक परमात्मा के नाम के बिना कोई भी भय-रहित नहीं हो सकता ॥ १॥
महला ३॥
झूठा भेष अर्थात् ढोंग धारण करने से तृष्णा की अग्नि नहीं बुझती और मन में चिन्ता ही बनी रहती है। जैसे सर्प की बांबी को ध्वस्त करने से सर्प नहीं मरता वैसे ही निगुरा कर्म करता रहता है। दाता सतिगुरु की सेवा करने से मनुष्य के मन में शब्द का निवास हो जाता है। इससे मन-तन शीतल एवं शांति हो जाती है और तृष्णा की अग्नि बुझ जाती है।
जब मनुष्य अपने हृदय से अहंकार को निकाल देता है तो उसे सर्व सुखों का परम सुख मिल जाता है। वही गुरुमुख मनुष्य त्यागी होता है जो अपनी वृति सत्य के साथ लगाता है। उसे बिल्कुल भी चिंता नहीं होती और हरि के नाम से वह तृप्त एवं संतुष्ट रहता है। हे नानक ! भगवान के नाम के बिना मनुष्य का छुटकारा नहीं होता और अहंकार के कारण वह बिल्कुल नष्ट हो जाता है॥ २॥
पउड़ी॥
जिन्होंने हरि के नाम का ध्यान किया है, उन लोगों को सर्व सुख प्राप्त हो गया है। उन लोगों का समूचा जीवन सफल है, जिनके मन में हरि के नाम की तीव्र लालसा लगी हुई है। जिन्होंने गुरु के वचन द्वारा हरि की आराधना की है, उनके सभी दुःख-क्लेश मिट गए हैं। वे सन्तजन, गुरु के शिष्य भले हैं, जिन्हें भगवान के अतिरिक्त किसी की भी तनिक चिन्ता नहीं। उनका गुरु धन्य-धन्य है, जिनके मुखारबिंद पर हरि के नाम का अमृत-फल लगा हुआ है॥ ६॥